Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਜਚਾ ਬੱਚਾ ਸਿਹਤ ਸੇਵਾਵਾਂ ਦੀ ਸਿਵਲ ਸਰਜਨ ਨੇ ਕੀਤੀ ਚੈਕਿੰਗ

Health, Davinderjit Kaur, Civil Surgeon Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 18 Mar 2024

ਜਚਾ-ਬੱਚਾ ਨੂੰ ਚੰਗੀਆਂ ਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸਿਹਤ ਵਿਭਾਗ ਦੀ ਮੁਢਲੀ ਜਿੰਮੇਵਾਰੀ ਹੈ ਇਸ ਲਈ ਜਿਲੇ ਅੰਦਰ ਸਾਰੀਆਂ ਸਿਹਤ ਸੰਸਥਾਵਾਂ ਉੱਪਰ ਇਹ ਸਹੂਲਤਾਂ ਉਪਲਬਧ  ਕਰਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਜਿਲਾ ਹਸਪਤਾਲ ਵਿਚ ਆਪਣਾ ਇਲਾਜ ਕਰਾਉਣ ਲਈ ਆਏ ਮਰੀਜਾਂ ਦੀਆਂ ਓਪੀਡੀ ਸਲਿਪਾਂ ਚੈਕ ਕਰਨ ਸਮੇਂ ਕੀਤਾ। 

ਇਸ ਚੈਕਿੰਗ ਦੌਰਾਨ ਉਹਨਾਂ ਮਰੀਜ਼ਾਂ ਨੂੰ ਦੱਸਿਆ ਕਿ ਹੁਣ ਵਿਭਾਗ ਵੱਲੋਂ  ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਸਾਰੇ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਸੰਸਥਾ ਦੇ ਅੰਦਰੋਂ ਹੀ ਦਿੱਤੀਆਂ ਜਾ ਰਹੀਆਂ ਹਨ ਅਤੇ ਓਹਨਾਂ ਦਾ ਇਲਾਜ ਇਮਾਨਦਾਰੀ, ਤਨਦੇਹੀ ਨਾਲ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜਿਹੜੀਆਂ ਦਵਾਈਆਂ ਸੰਸਥਾ ਵਿਖੇ ਉਪਲਬਧ ਨਹੀਂ ਹਨ, ਪਰ ਉਹ ਡਾਕਟਰਾਂ ਵੱਲੋਂ ਲਿਖੀਆਂ ਜਾਂਦੀਆਂ ਹਨ ਉਹ ਦਵਾਈਆਂ ਵੀ ਜਿਲਾ ਪੱਧਰ ਦੀ ਅਪਰੂਵਲ ਲੈਣ ਉਪਰੰਤ ਸਬੰਧਤ ਸੰਸਥਾ ਵੱਲੋਂ ਖਰੀਦ ਕੇ ਮਰੀਜ਼ਾਂ ਨੂੰ ਉਪਲਬਧ ਕਰਵਾਈਆਂ ਜਾ ਰਹੀਆਂ ਹਨ। 

ਉਹਨਾਂ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਮਰੀਜ਼ ਨੂੰ ਬਾਹਰੋਂ ਦਵਾਈਆਂ ਖਰੀਦਣ ਦੀ ਲੋੜ ਨਹੀਂ ਪਵੇਗੀ। ਇਸ ਮੌਕੇ ਤੇ ਡਾ ਦਵਿੰਦਰਜੀਤ ਕੌਰ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤ ਵੀ ਕੀਤੀ ਕਿ ਉਹ ਆਪਣੋ ਆਪੋ ਆਪਣੀ ਸੰਸਥਾ ਤੇ ਉਪਲਬਧ ਸਾਰੀਆਂ ਦਵਾਈਆਂ ਦੀ  ਉਪਲਬਧਤਾ ਦੀ ਪੋਰਟਲ ਤੇ ਐਂਟਰੀ ਕਰਨੀ ਯਕੀਨੀ ਬਣਾਉਣ ਅਤੇ ਇਸ ਦੀ ਹਰ ਰੋਜ਼ ਰਿਪੋਰਟ ਜਿਲਾ ਪੱਧਰ ਤੇ ਭੇਜਣ। ਇਸ ਮੌਕੇ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਸਰਿਤਾ ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ , ਜਸਵਿੰਦਰ ਕੌਰ , ਬੀਈਈ ਮਹਾਵੀਰ ਸਿੰਘ ਆਦਿ ਹਾਜ਼ਰ ਸਨ।

 

Tags: Health , Davinderjit Kaur , Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD