Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਲੋਕ ਸਭਾ ਚੋਣਾਂ 2024- ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਵੱਲੋਂ ਲੋਕ ਸਭਾ ਹਲਕਾ ਸੰਗਰੂਰ ਅੰਦਰ ਆਦਰਸ਼ ਚੋਣ ਜ਼ਾਬਤਾ ਸਖਤੀ ਨਾਲ ਲਾਗੂ ਕਰਨ ਦੇ ਆਦੇਸ਼

Jitendra Jorwal, DC Sangrur, Deputy Commissioner Sangrur, Sangrur, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

5 Dariya News

5 Dariya News

5 Dariya News

ਸੰਗਰੂਰ , 18 Mar 2024

ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅਗਾਮੀ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਸਬੰਧੀ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਤੇ ਹਦਾਇਤਾਂ ਤੋਂ ਵਿਸਥਾਰ ਵਿੱਚ ਜਾਣੂ ਕਰਵਾਉਣ ਲਈ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਪੱਤਰਕਾਰ ਸੰਮੇਲਨ ਕੀਤਾ। ਐਸ.ਐਸ.ਪੀ ਸੰਗਰੂਰ ਸਰਤਾਜ ਸਿੰਘ ਚਹਿਲ ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ ਦੀ ਮੌਜੂਦਗੀ ਵਿੱਚ ਸੰਬੋਧਨ ਕਰਦਿਆਂ ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ ਅਤੇ ਚੋਣਾਂ ਦਾ ਸਮੁੱਚਾ ਕੰਮ ਅਮਨ-ਸ਼ਾਂਤੀ, ਪਾਰਦਰਸ਼ਤਾ ਅਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ। 

ਉਨਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਹਿੱਤ ਲੋਕ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ ਸਾਰੇ ਹੀ ਹਲਕਿਆਂ ਵਿੱਚ ਪੂਰੀ ਚੌਕਸੀ ਰੱਖਣ ਲਈ ਵੱਖ-ਵੱਖ ਟੀਮਾਂ ਕਾਰਜਸ਼ੀਲ ਹੋ ਚੁੱਕੀਆਂ ਹਨ ਅਤੇ ਸਮੁੱਚੇ ਚੋਣ ਅਮਲ ਨੰੂ ਸੁਚੱਜੇ ਢੰਗ ਨਾਲ ਨੇਪਰੇ ਚੜਾਉਣ ਲਈ ਸਮੂਹ ਰਾਜਸੀ ਪਾਰਟੀਆਂ ਅਤੇ ਆਮ ਲੋਕਾਂ ਨੂੰ ਵੀ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 7 ਮਈ 2024 ਨੂੰ ਜਾਰੀ ਕੀਤੀ ਜਾਵੇਗਾ ਅਤੇ ਉਮੀਦਵਾਰ 14 ਮਈ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ। 

ਉਨਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਹੋਵੇਗੀ ਜਦਕਿ ਉਮੀਦਵਾਰ 17 ਮਈ ਤੱਕ ਆਪਣੇ ਕਾਗਜ਼ ਵਾਪਸ ਲੈ ਸਕਣਗੇ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਵੋਟਾਂ 1 ਜੂਨ ਨੂੰ ਪੈਣਗੀਆਂ ਅਤੇ ਵੋਟਾਂ ਦੀ ਗਣਤੀ 4 ਜੂਨ ਨੂੰ ਹੋਵੇਗੀ। ਉਨਾਂ ਦੱਸਿਆ ਕਿ 2019 ਵਿੱਚ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਲੋਕ ਸਭਾ ਹਲਕਾ ਸੰਗਰੂਰ ਵਿਖੇ 72.44 ਫੀਸਦੀ ਵੋਟਾਂ ਪਈਆਂ ਸਨ ਅਤੇ ਇਸ ਵਾਰ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣ ਹਲਕਾ ਸੰਗਰੂਰ ਵਿਖੇ ਵੋਟਾਂ ਦੀ ਪ੍ਰਤੀਸ਼ਤਤਾ 80 ਫੀਸਦੀ ਤੋਂ ਪਾਰ ਕਰਨ ਦਾ ਟੀਚਾ ਦਿੱਤਾ ਗਿਆ ਹੈ।

ਉਨਾਂ ਦੱਸਿਆ ਕਿ ਹਲਕਾ ਸੰਗਰੂਰ ਵਿਖੇ 15 ਲੱਖ 48 ਹਜ਼ਾਰ 37 ਨਾਗਰਿਕ ਵੋਟਰ ਵਜੋਂ ਰਜਿਸਟਰਡ ਹਨ ਜਿਨਾਂ ਵਿੱਚੋਂ 8 ਲੱਖ 19 ਹਜ਼ਾਰ 994 ਮਰਦ, 7 ਲੱਖ 27 ਹਜ਼ਾਰ 997 ਔਰਤਾਂ, 46 ਥਰਡ ਜੈਂਡਰ ਹਨ। ਉਨਾਂ ਦੱਸਿਆ ਕਿ 18-19 ਸਾਲ ਉਮਰ ਵਰਗ ਦੇ 31641 ਵੋਟਰ, 10467 ਦਿਵਿਆਂਗ ਵੋਟਰ, 36 ਪ੍ਰਵਾਸੀ ਭਾਰਤੀ, 32831 ਸੀਨੀਅਰ ਸਿਟੀਜਨ ਵਜੋਂ ਦਰਜ ਹਨ ਜਿਨਾਂ ਵਿੱਚੋਂ 347 ਸੀਨੀਅਰ ਸਿਟੀਜਨ ਦੀ ਉਮਰ 100 ਸਾਲ ਤੋਂ ਵੱਧ ਹੈ। ਉਨਾਂ ਦੱਸਿਆ ਕਿ ਸਰਵਿਸ ਵੋਟਰਾਂ ਦੀ ਗਿਣਤੀ 7290 ਹੈ ਅਤੇ 1765 ਪੋਲਿੰਗ ਸਟੇਸ਼ਨ ਬਣਾਏ ਗਏ ਹਨ। 

ਉਨਾਂ ਦੱਸਿਆ ਕਿ ਦਿਵਿਆਂਗ ਵੋਟਰਾਂ ਤੇ ਸੀਨੀਅਰ ਸਿਟੀਜ਼ਨਾਂ/85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਪੋਸਟਲ ਬੈਲਟ ਦੀ ਸੁਵਿਧਾ ਦਿੱਤੀ ਜਾਵੇਗੀ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਇਸ ਵਾਰ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਖਰਚੇ ਦੀ ਹੱਦ 70 ਲੱਖ ਤੋਂ ਵਧਾ ਕੇ 95 ਲੱਖ ਰੁਪਏ ਕਰ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ’ਤੇ ਵੈਬਕਾਸਟਿੰਗ ਹੋਵੇਗੀ ਅਤੇ ਮਾਈਕਰੋ ਆਬਜਰਵਰਾਂ ਦੀ ਨਿਯੁਕਤੀ ਵੱਖਰੇ ਤੌਰ ’ਤੇ ਕੀਤੀ ਜਾਵੇਗੀ। 

ਉਨਾਂ ਦੱਸਿਆ ਕਿ ਚੋਣਾਂ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਉਣ ਲਈ ਚੋਣ ਕਮਿਸ਼ਨ ਦੀ ਤਰਫੋਂ ਸੁਵਿਧਾ ਐਪ, ਸੀ ਵਿਜ਼ਿਲ, ਈਐਸਐਮਐਸ, ਵੋਟਰ ਟਰਨਆਊਟ ਐਪ, ਕਾਊਂਿਟੰਗ ਤੇ ਨੋਮੀਨੇਸ਼ਨ ਐਪ ਦੀ ਸੁਵਿਧਾ ਪ੍ਰਦਾਨ ਕੀਤੀ ਗਈ ਹੈ। ਉਨਾਂ ਦੱਸਿਆ ਕਿ ਫਲਾਇੰਗ ਸਕੂਐਡ, ਸਟੈਟਿਕ ਸਰਵੇਲੈਂਸ, ਵੀਡੀਓ ਸਰਵੇਲੈਂਸ, ਅਕਾਊਂਟਿੰਗ ਟੀਮਾਂ, ਵੀਡੀਓ ਵਿਊਇੰਗ ਟੀਮਾਂ, ਸਹਾਇਕ ਖਰਚਾ ਅਬਜਰਵਰ ਅਤੇ ਉਮੀਦਵਾਰਾਂ ਜਾਂ ਸਿਆਸੀ ਪਾਰਟੀਆਂ ਦੁਆਰਾ ਮੀਡੀਆ ਦੇ ਵੱਖ-ਵੱਖ ਸਾਧਨਾਂ ਰਾਹੀਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜ਼ੀ, ਪੇਡ ਜਾਂ ਫੇਕ ਖ਼ਬਰਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਵੀ ਕਾਰਜਸ਼ੀਲ ਹੈ।

ਇਸ ਮੌਕੇ ਐਸ.ਐਸ.ਪੀ ਸੰਗਰੂਰ ਸਰਤਾਜ ਸਿੰਘ ਚਹਿਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰਿਆਣਾ ਬਾਰਡਰ ’ਤੇ ਚੌਕਸੀ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ ਅਤੇ ਇਸ ਤੋਂ ਇਲਾਵਾ ਅਣ-ਅਧਿਕਾਰਤ ਨਗਦੀ, ਸ਼ਰਾਬ ਤੇ ਹੋਰ ਨਸ਼ੀਲੇ ਪਦਾਰਥਾਂ ਦੀ ਰੋਕਥਾਮ ਲਈ ਵੀ ਟੀਮਾਂ 24 ਘੰਟੇ ਤਾਇਨਾਤ ਹਨ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇੱਕ ਥਾਂ ਤੋਂ ਦੂਜੀ ਥਾਂ ’ਤੇ ਨਗਦੀ ਲਿਜਾਉਣ ਸਬੰਧੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ। 

ਉਨਾਂ ਦੱਸਿਆ ਕਿ ਸਮੁੱਚੇ ਚੋਣ ਅਮਲ ਦੌਰਾਨ ਸੁਰੱਖਿਆ, ਨਿਰਵਿਘਨ ਆਵਾਜਾਈ ਸਮੇਤ ਹੋਰ ਮਾਪਦੰਡਾਂ ਨੂੰ ਨੇਪਰੇ ਚੜਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਤੇ ਪ੍ਰਸ਼ਾਸਨ ਆਪਸੀ ਸਹਿਯੋਗ ਨਾਲ ਚੋਣਾਂ ਨੂੰ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ।

 

Tags: Jitendra Jorwal , DC Sangrur , Deputy Commissioner Sangrur , Sangrur , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD