Saturday, 18 May 2024

 

 

ਖ਼ਾਸ ਖਬਰਾਂ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

 

'ਲੋਕ ਸਭਾ ਚੋਣਾਂ 2024'- ਚੋਣਾਂ ਦੌਰਾਨ ਸ਼ਰਾਬ ਦੀ ਵਿਕਰੀ 'ਤੇ ਰਹੇਗੀ ਤਿੱਖੀ ਨਜ਼ਰ

ਸ਼ਰਾਬ ਦੀ ਨਜਾਇਜ਼ ਵਿਕਰੀ ਤੇ ਭੰਡਾਰਨ ਦੀ ਇਜ਼ਾਜਤ ਨਹੀਂ-ਸ਼ੌਕਤ ਅਹਿਮਦ ਪਰੇ

Showkat Ahmad Parray, DC Patiala, Deputy Commissioner Patiala, Patiala, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਪਟਿਆਲਾ , 18 Mar 2024

ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਸਾਂਝੇ ਤੌਰ 'ਤੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਪਟਿਆਲਾ ਜ਼ਿਲ੍ਹੇ ਅੰਦਰ ਸ਼ਰਾਬ ਦੀ ਕਿਸੇ ਵੀ ਤਰ੍ਹਾਂ ਦੀ ਨਜਾਇਜ਼ ਵਿਕਰੀ, ਗੋਦਾਮਾਂ ਵਿੱਚ ਨਜਾਇਜ਼ ਭੰਡਾਰਨ ਤੇ ਵੋਟਰਾਂ ਨੂੰ ਭਰਮਾਉਣ ਲਈ ਸ਼ਰਾਬ ਵੰਡੇ ਜਾਣ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਤੇ ਐਸ.ਐਸ.ਪੀ. ਪਟਿਆਲਾ ਜ਼ਿਲ੍ਹੇ ਦੇ ਸਮੂਹ ਰਿਟੇਲ ਡਿਸਟ੍ਰੀਬਿਊਟਰਜ਼, ਮੈਨੂਫੈਕਚਰਿੰਗ ਫੈਕਟਰੀਆਂ ਦੇ ਨੁਮਾਇੰਦਿਆਂ ਅਤੇ ਸ਼ਰਾਬ ਦੇ ਠੇਕੇਦਾਰਾਂ ਨਾਲ ਇੱਕ ਅਹਿਮ ਬੈਠਕ ਕਰ ਰਹੇ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕ ਸਭਾ ਚੋਣਾ ਦੇ ਮੱਦੇਨਜ਼ਰ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਆਦਰਸ਼ ਚੋਣ ਜਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਦਿਆਂ ਸ਼ਰਾਬ ਦੀ ਵਿਕਰੀ 'ਤੇ 24 ਘੰਟੇ ਤਿੱਖੀ ਨਜ਼ਰ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਡਿਸਟਲਰੀਆਂ ਤੇ ਸ਼ਰਾਬ ਦੇ ਕਾਰੋਬਾਰੀਆਂ 'ਤੇ ਖਾਸ ਨਜ਼ਰ ਰਹੇਗੀ ਅਤੇ ਕਿਸੇ ਨੂੰ ਵੀ ਚੋਣ ਜਾਬਤੇ ਦੀ ਉਲੰਘਣਾ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਨਾ ਹੀ ਕਿਸੇ ਨੂੰ ਗ਼ੈਰਕਾਨੂੰਨੀ ਕਾਰਵਾਈ ਕਰਨ ਦਿੱਤੀ ਜਾਵੇਗੀ।

ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਸ਼ਰਾਬ ਦੇ ਸਮੂਹ ਕਾਰੋਬਾਰੀ ਆਦਰਸ਼ ਚੋਣ ਜਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦਿਨ ਸ਼ਰਾਬ ਦੀ ਵਿਕਰੀ ਪਹਿਲੇ ਦਿਨ ਨਾਲੋਂ 30 ਫੀਸਦੀ ਜਿਆਦਾ ਜਾਂ ਬਲਕ 'ਚ ਵਿਕਰੀ ਹੋਵੇ ਤਾਂ ਇਸ ਦੀ ਤੁਰੰਤ ਰਿਪੋਰਟ ਦਿੱਤੀ ਜਾਵੇ ਅਤੇ ਰੋਜ਼ਾਨਾ ਦੀ ਵਿਕਰੀ 'ਤੇ ਨਜ਼ਰ ਰੱਖਣ ਲਈ ਫਲਾਇੰਗ ਸੁਕੈਡ ਵੀ ਤਾਇਨਾਤ ਕੀਤੇ ਗਏ ਹਨ। 

ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਨੂੰ ਵੀ ਬਿਨ੍ਹਾਂ ਵਜ੍ਹਾ ਪ੍ਰੇਸਾਨ ਨਹੀਂ ਕੀਤਾ ਜਾਵੇਗਾ ਪ੍ਰੰਤੂ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਕੀਤੀ ਜਾਵੇਗੀ। ਐਸ.ਐਸ.ਪੀ. ਵਰੁਣ ਸ਼ਰਮਾ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਵੀ ਇਲਾਕੇ ਵਿੱਚ ਸ਼ਰਾਬ ਨਜਾਇਜ਼ ਵੰਡਣ ਜਾਂ ਭੰਡਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਤਾਂ ਇਸ ਦੀ ਪੂਰੀ ਜਾਂਚ ਕਰਕੇ ਦੋਸ਼ੀ ਪਾਏ ਜਾਣ ਵਾਲੇ ਹਰੇਕ ਸਬੰਧਤ ਵਿਰੁੱਧ ਇਕੱਲੇ ਆਬਕਾਰੀ ਐਕਟ ਹੀ ਨਹੀਂ ਬਲਕਿ ਲੋਕ ਪ੍ਰਤੀਨਿੱਧਤਾ ਐਕਟ ਸਮੇਤ ਆਈ.ਪੀ.ਸੀ. ਦੀਆਂ ਦੀਆਂ ਧਾਰਾਵਾਂ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। 

ਐਸ.ਐਸ.ਪੀ. ਨੇ ਕਿਹਾ ਕਿ ਤਾਕਤ ਤੇ ਪੈਸੇ ਦੀ ਸ਼ਕਤੀ ਦੀ ਦੁਰਵਰਤੋਂ ਨੂੰ ਸਖ਼ਤੀ ਨਾਲ ਨੱਪਿਆ ਜਾਵੇਗਾ, ਇਸ ਲਈ ਨੇਕ ਨੀਤੀ ਨਾਲ ਚੋਣ ਜ਼ਾਬਤੇ ਦੀ ਪਾਲਣਾ ਕੀਤੀ ਜਾਵੇ ਤਾਂ ਕਿ ਕਿਸੇ ਨੂੰ ਵੀ ਕਾਨੂੰਨੀ ਕਾਰਵਾਈ ਦਾ ਸਾਹਮਣਾ ਨਾ ਕਰਨਾ ਪਵੇ। ਮੀਟਿੰਗ ਮੌਕੇ ਸਹਾਇਕ ਕਮਿਸ਼ਨਰ ਆਬਕਾਰੀ ਰਾਜੇਸ਼ ਐਰੀ, ਈ.ਟੀ.ਓਜ ਡੀ.ਐਸ. ਚਹਿਲ, ਰੁਪਿੰਦਰਜੀਤ ਸਿੰਘ, ਵੱਖ-ਵੱਖ ਡਿਸਟਿਲਰੀਜ਼ ਦੇ ਈ.ਓਜ ਸਮੇਤ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਤੇ ਪਟਿਆਲਾ ਨਾਲ ਸਬੰਧਤ ਸ਼ਰਾਬ ਦੇ ਕਾਰੋਬਾਰੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

 

Tags: Showkat Ahmad Parray , DC Patiala , Deputy Commissioner Patiala , Patiala , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD