Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਸਬੰਧੀ ਦਿੱਤੇ ਨਿਰਦੇਸ਼

ਚੋਣਾਂ ਦੌਰਾਨ ਗ਼ੈਰ-ਕਾਨੂੰਨੀ ਢੰਗ ਨਾਲ ਵੰਡੇ ਜਾਣ ਵਾਲੇ ਪੈਂਫਲੇਟ/ਲੀਫਲੈਟ/ਪੋਸਟਰਾਂ `ਤੇ ਰੱਖੀ ਜਾਵੇਗੀ ਤਿੱਖੀ ਨਜ਼ਰ

Varinderpal Singh Bajwa, Additional Deputy Commissioner Tarn Taran, Tarn Taran,  ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਤਰਨਤਾਰਨ , 18 Mar 2024

Last updated on: Mar 18, 2024, 00:00 IST

ਆਦਰਸ਼ ਚੋਣ ਜ਼ਾਬਤੇ ਦੇ ਲਾਗੂ ਹੋਣ ਤੋਂ ਬਾਅਦ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ ਵੱਲੋਂ ਜ਼ਿਲਾ ਤਰਨਤਾਰਨ ਨਾਲ ਸਬੰਧਤ ਪ੍ਰਿੰਟਿੰਗ ਪ੍ਰੈਸ ਮਾਲਕਾਂ ਅਤੇ ਨੁਮਾਇੰਦਿਆਂ ਦੇ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ ਵੱਲੋਂ ਪ੍ਰੈਸ ਮਾਲਕਾਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ-2024 ਨੂੰ ਨਿਰਪੱਖ, ਨਿਰਵਿਘਨ, ਸ਼ਾਂਤਮਈ ਅਤੇ ਸੁਤੰਤਰ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਛੱਪਣ ਯੋਗ ਚੋਣ ਸਮੱਗਰੀ ਜਿਵੇਂ ਕੀ ਪੋਸਟਰਾਂ, ਪੈਂਫਲੇਟ, ਹੈਂਡਬਿਲਾਂ, ਪਰਚਿਆਂ `ਤੇ ਨਿਰੰਤਰ ਤਿੱਖੀ ਨਜ਼ਰ ਰੱਖੀ ਜਾਵੇਗੀ।

ਵਧੀਕ ਚੋਣ ਅਫ਼ਸਰ ਨੇ ਪ੍ਰਿੰਟਿੰਗ ਪ੍ਰੈੱਸ ਮਾਲਕਾਂ/ਨੁਮਾਇੰਦਿਆ ਨੂੰ ਨਿਰਦੇਸ਼ ਜਾਰੀ ਕਰਦਿਆ ਕਿਹਾ ਕਿ ਜ਼ਿਲ੍ਹਾ ਚੋਣ ਦਫਤਰ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਨਿਯਮਾਂ ਦੀ ਉਲੰਘਣਾ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰੇਗਾ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਭਾਰਤੀ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਸਖ਼ਤ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ । ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤੇ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ ਨੇ ਕਿਹਾ ਕਿ ਕੋਈ ਵੀ ਪ੍ਰਿੰਟਿੰਗ ਪ੍ਰੈਸ ਅਜਿਹਾ ਕੋਈ ਵੀ ਚੋਣ ਪੈਂਫਲੈਟ ਜਾਂ ਪੋਸਟਰ ਨਾ ਛਾਪੇ ਜਾਂ ਪ੍ਰਕਾਸ਼ਿਤ ਨਾ ਕਰੇ, ਜਿਸ `ਤੇ ਪ੍ਰਿੰਟਰ, ਪ੍ਰਕਾਸ਼ਕ, ਕਾਪੀਆਂ ਦੀ ਗਿਣਤੀ ਆਦਿ ਦਾ ਵੇਰਵਾ ਦਰਜ ਨਾ ਹੋਵੇ। ਇਸ ਤੋਂ ਇਲਾਵਾ ਪੈਂਫਲੈਟਾਂ, ਹੈਂਡਬਿਲਾਂ, ਫੋਲਡਰਾਂ, ਪਰਚਿਆਂ ਦੀ ਹਰੇਕ ਕਾਪੀ `ਤੇ ਛਾਪੀਆਂ ਗਈਆਂ ਕਾਪੀਆਂ ਦੀ ਗਿਣਤੀ ਦਾ ਜ਼ਿਕਰ ਕਰਨਾ ਲਾਜ਼ਮੀ ਹੋਵੇਗਾ।

ਪ੍ਰਿੰਟਿੰਗ ਪ੍ਰੈਸਾਂ ਦੇ ਮਾਲਕਾਂ ਦੇ ਨੁਮਾਇੰਦਿਆਂ ਨੂੰ ਪੈਂਫਲੈਟ, ਪਰਚੇ, ਪੋਸਟਰ, ਹੈਂਡਬਿੱਲ ਅਤੇ ਹੋਰ ਚੋਣ ਸਮੱਗਰੀ ਪ੍ਰਕਾਸ਼ਿਤ ਕਰਨ ਲਈ ਆਏ ਵਿਅਕਤੀਆਂ ਤੋਂ ਘੋਸ਼ਣਾ ਪੱਤਰ ਲਾਜ਼ਮੀ ਪ੍ਰਾਪਤ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਚੋਣ ਸੰਬੰਧੀ ਛਾਪੀ ਗਈ ਸਮੱਗਰੀ ਦਾ ਪੂਰਾ ਵੇਰਵਾ ਸਬੰਧਤ ਰਿਟਰਨਿੰਗ ਅਫ਼ਸਰ ਨੂੰ ਜ਼ਰੂਰ ਦੱਸਿਆ ਜਾਵੇ।

ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਅੱਗੇ ਕਿਹਾ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਰਹਿਣ ਦੌਰਾਨ ਗ਼ੈਰ-ਕਾਨੂੰਨੀ ਫਲੈਕਸਾਂ, ਪੋਸਟਰਾਂ, ਪੈਂਫਲੇਟਾਂ ਨੂੰ ਰੋਕਣ ਲਈ ਟੀਮਾਂ ਪਹਿਲਾਂ ਹੀ ਗਠਿਤ ਕਰ ਦਿੱਤੀਆਂ ਗਈਆਂ ਹਨ ਅਤੇ ਜੇਕਰ ਕੋਈ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਅਮਲ `ਚ ਲਿਆਂਦੀ ਜਾਵੇਗੀ। ਇਸ ਮੌਕੇ ਪ੍ਰਿੰਟਿੰਗ ਪ੍ਰੈਸਾਂ ਦੇ ਨੁਮਾਇੰਦਿਆਂ ਨੇ ਵਧੀਕ ਜ਼ਿਲ੍ਹਾ ਚੋਣ ਅਫਸਰ ਨੂੰ ਵਿਸ਼ਵਾਸ਼ ਦੁਆਇਆ ਕਿ ਉਹ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਪਾਲਣਾ ਕਰਨਗੇ ਅਤੇ ਆਪਣਾ ਪੂਰਾ ਸਹਿਯੋਗ ਦੇਣਗੇ।    

 

Tags: Varinderpal Singh Bajwa , Additional Deputy Commissioner Tarn Taran , Tarn Taran , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD