Thursday, 23 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਤੋਂ 'ਆਪ' ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ ਕਾਂਗਰਸ ਪ੍ਰਵਾਸੀ ਮਜ਼ਦੂਰਾਂ ਦੇ ਖ਼ਿਲਾਫ਼ : ਸੰਜੇ ਟੰਡਨ ਆਪ’ ਸਿਧਾਂਤਾਂ, ਨੈਤਿਕਤਾ ਅਤੇ ਵਿਚਾਰਧਾਰਾ ਤੋਂ ਬੇਮੁੱਖ ਪਾਰਟੀ ਹੈ : ਸੰਜੇ ਟੰਡਨ ਗੁਰਜੀਤ ਸਿੰਘ ਔਜਲਾ ਨੇ ਸ਼ਹਿਰ ਦੇ ਬਜਾਰਾਂ ਵਿਚ ਕੀਤੀ ਦੁਕਾਨਦਾਰਾਂ ਨਾਲ ਮੁਲਾਕਾਤ ਪਟਿਆਲਾ ਦੇ ਇੱਕ ਲੱਖ ਤੋਂ ਵੱਧ ਲੋਕ ਪ੍ਰਧਾਨਮੰਤਰੀ ਮੋਦੀ ਦੀ ਫ਼ਤਿਹ ਰੈਲੀ ਦੇ ਬਣੇ ਗਵਾਹ ਪੰਜਾਬ ਵਿੱਚ ਬਿਜਲੀ ਨੂੰ ਲੈ ਕੇ ਹਾਹਾਕਾਰ: ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਪ ਲਗਾਤਾਰ ਹੋ ਰਹੀ ਹੈ ਮਜ਼ਬੂਤ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਵੱਡਾ ਝਟਕਾ! ਕਈ ਵੱਡੇ ਆਗੂ 'ਆਪ' 'ਚ ਹੋਏ ਸ਼ਾਮਲ ਜ਼ਿਲ੍ਹਾ ਮੁਹਾਲੀ ਵਿਖੇ ਏਅਰਪੋਰਟ ਮਾਡਲ ਅਤੇ ਗਰੀਨ ਇਲੈਕਸ਼ਨ ਦੇ ਥੀਮ 'ਤੇ ਆਧਾਰਿਤ ਦੋ ਅਤਿ ਆਧੁਨਿਕ ਪੋਲਿੰਗ ਬੂਥ ਬਣਾਏ ਜਾਣਗੇ ਭਗਵੰਤ ਮਾਨ ਜੀ ਔਰਤਾਂ ਨੂੰ ਇੱਕ ਇੱਕ ਹਜ਼ਾਰ ਰੁਪਿਆ ਮਹੀਨਾ ਕਦੋਂ ਮਿਲੂਗਾ ? : ਗੁਰਜੀਤ ਸਿੰਘ ਔਜਲਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ’ਚ ਸਮਾਗਮ ਪ੍ਰਧਾਨ ਮੰਤਰੀ ਦੱਸਣ ਕਿ ਉਹਨਾਂ ਦੀ ਪਾਰਟੀ ਵੋਟਰਾਂ ਨੂੰ ਭਾਜਪਾ ਲਈ ਵੋਟਾਂ ਪਾਉਣ ਲਈ ਡਰਾਉਣ ਦੀ ਥਾਂ ਦੇਸ਼ ਨੂੰ ਅੱਗੇ ਕਿਵੇਂ ਲਿਜਾਏਗੀ : ਸੁਖਬੀਰ ਸਿੰਘ ਬਾਦਲ ਰਾਜਾ ਵੜਿੰਗ ਨੇ ਲੁਧਿਆਣਾ ਪੂਰਬੀ ਵਿੱਚ ਚੋਣ ਪ੍ਰਚਾਰ ਦੌਰਾਨ ਬਦਲਾਅ ਦੀ ਵਕਾਲਤ ਕੀਤੀ 'ਜੁਮਲੇਬਾਜ਼' ਅਤੇ ਉਨ੍ਹਾਂ ਦੀ 'ਜੁਮਲੇਬਾਜ਼ੀ' ਤੋਂ ਸਾਵਧਾਨ ਰਹੋ : ਅਮਰਿੰਦਰ ਸਿੰਘ ਰਾਜਾ ਵੜਿੰਗ ਸੰਸਦ ਵਿੱਚ ਸ਼੍ਰੀ ਆਨੰਦਪੁਰ ਸਾਹਿਬ ਦੀ ਅਵਾਜ਼ ਬੁਲੰਦ ਕਰਾਂਗਾ : ਡਾ ਸੁਭਾਸ਼ ਸ਼ਰਮਾ ਡਾ: ਸੁਭਾਸ਼ ਸ਼ਰਮਾ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਬਹੁਪੱਖੀ ਵਿਕਾਸ ਲਈ ਜਾਰੀ ਕੀਤਾ ਸੰਕਲਪ ਪੱਤਰ ਇੰਡੋਨੇਸ਼ੀਆ ਪ੍ਰਤੀਨਿਧੀ ਸਭਾ ਅਤੇ ਅੰਤਰ-ਸੰਸਦੀ ਸੰਘ ਦੁਆਰਾ ਆਯੋਜਿਤ 10ਵੇਂ ਵਿਸ਼ਵ ਜਲ ਫੋਰਮ 'ਤੇ ਸੰਸਦੀ ਮੀਟਿੰਗ ਪਟਿਆਲਾ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁਲਾਰਾ, ਜੀਨਗਰ ਸਮਾਜ ਦੇ ਮੈਂਬਰ ਪ੍ਰਧਾਨ ਰਾਕੇਸ਼ ਜੋਇਆ ਦੀ ਅਗਵਾਈ ਹੇਠ ਪ੍ਰੋ. ਸੁਮੇਰ ਸੀੜਾ ਦੀ ਪ੍ਰੇਰਨਾ ਸਦਕਾ ਐਨ ਕੇ ਸ਼ਰਮਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਵੱਲੋਂ ਦਿਵਿਆਂਗ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਸਹੂਲਤਾਂ ਦਾ ਲਾਭ ਲੈਣ ਲਈ 'ਸਕਸ਼ਮ ਐਪ' ਦੀ ਵਰਤੋਂ ਕਰਨ ਦੀ ਅਪੀਲ ਆਪ ਦੇ ਪਰਿਵਾਰ ਵਿੱਚ ਹੋਇਆ ਵਾਧਾ ਬੰਡਾਲਾ ਪਿੰਡ ਵਿੱਚ ਕਈ ਕਾਂਗਰਸੀ ਪਰਿਵਾਰ ਹੋਏ ਸ਼ਾਮਲ ਅੱਜ ਜੋ ਹਾਂ ਸਭ ਬਰਨਾਲਾ ਵਾਸੀਆਂ ਦੇ ਸਾਥ ਤੇ ਸਹਿਯੋਗ ਸਦਕਾ ਹਾਂ: ਮੀਤ ਹੇਅਰ ਲੋਕ ਸਭਾ ਚੋਣਾਂ 2024 : ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਜਾਰੀ ਕੀਤੀਆਂ ਗਈਆਂ

 

ਲੋਕ ਸਭਾ ਚੋਣਾਂ 2024- ਸਮੂਹ ਬੈਂਕ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ : ਜ਼ਿਲ੍ਹਾ ਚੋਣ ਅਫ਼ਸਰ

ਕਿਹਾ, ਸ਼ੱਕੀ ਲੈਣ-ਦੇਣ ਦੇ ਵੇਰਵੇ ਸਮੇਤ 1 ਲੱਖ ਜਾਂ ਵਧੇਰੇ ਰਾਸ਼ੀ ਜਮ੍ਹਾਂ ਜਾਂ ਕਢਵਾਉਣ ਵਾਲਿਆਂ ਦੀ ਰਿਪੋਰਟ ਰੋਜ਼ਾਨਾ ਸੌਂਪੀ ਜਾਵੇ

Showkat Ahmad Parray, DC Patiala, Deputy Commissioner Patiala, Patiala, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਪਟਿਆਲਾ , 18 Mar 2024

ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਅੱਜ ਬੈਂਕਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਜ਼ਿਲ੍ਹੇ ਅੰਦਰਲੀਆਂ ਸਮੂਹ ਬੈਂਕਾਂ ਨੂੰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਲਈ ਕਿਹਾ। ਇਸ ਮੌਕੇ ਐਸ.ਪੀ. ਸਿਟੀ ਮੁਹੰਮਦ ਸਰਫ਼ਰਾਜ਼ ਆਲਮ ਵੀ ਮੌਜੂਦ ਸਨ। ਸ੍ਰੀ ਪਰੇ ਨੇ ਬੈਂਕਾਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਕਿਸੇ ਖਾਤੇ 'ਚੋਂ ਇੱਕ ਲੱਖ ਰੁਪਏ ਜਾਂ ਇਸ ਤੋਂ ਵੱਧ ਦੀ ਨਕਦੀ ਕਢਵਾਉਣ ਅਤੇ ਜਮ੍ਹਾਂ ਕਰਵਾਉਣ ਦੀ ਸ਼ੱਕੀ ਜਾਂ ਅਸਧਾਰਨ ਕਾਰਵਾਈ ਦੇ ਪੂਰੇ ਵੇਰਵੇ ਰੱਖਣੇ ਯਕੀਨੀ ਬਣਾਏ ਜਾਣ। 

ਇਸ ਤੋਂ ਇਲਾਵਾ ਇਸ ਸਬੰਧੀ ਰੋਜ਼ਾਨਾ ਰਿਪੋਰਟ ਵੀ ਸਾਂਝੀ ਕੀਤੀ ਜਾਵੇ, ਤਾਂ ਜੋ ਲੋਕ ਸਭਾ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਈਆਂ ਜਾ ਸਕਣ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣ ਲੜ੍ਹ ਰਹੇ ਹਰ ਉਮੀਦਵਾਰ ਦਾ ਚੋਣ ਖ਼ਰਚੇ ਸਬੰਧੀ ਇੱਕ ਵੱਖਰਾ ਖਾਤਾ ਖੁੱਲ੍ਹਵਾਉਣਾ ਲਾਜ਼ਮੀ ਹੈ। ਉਨ੍ਹਾਂ ਬੈਂਕਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਮੀਦਵਾਰ ਜਾਂ ਪਰਿਵਾਰਕ ਮੈਂਬਰਾਂ ਵੱਲੋਂ ਬੈਂਕ ਖਾਤੇ ਵਿਚੋਂ 1 ਲੱਖ ਰੁਪਏ ਤੋਂ ਵੱਧ ਦੀ ਨਕਦੀ ਜਮ੍ਹਾਂ ਜਾਂ ਕੱਢਵਾਈ ਹੋਵੇ, ਬਾਰੇ ਵੀ ਜਾਣਕਾਰੀ ਦਿੱਤੀ ਜਾਵੇ।

ਉਨ੍ਹਾਂ ਕਿਹਾ ਕਿ ਕਿਸੇ ਵੀ ਰਾਜਸੀ ਪਾਰਟੀ ਜਾਂ ਉਮੀਦਵਾਰ ਦੇ ਖਾਤੇ 'ਚ ਕਿਸੇ ਵੀ ਕਿਸਮ ਦੀ ਵੱਡੀ ਰਾਸ਼ੀ ਸ਼ੱਕੀ ਤੌਰ 'ਤੇ ਜਮ੍ਹਾ ਕਰਵਾਈ ਜਾਂ ਕਢਵਾਈ ਜਾਂਦੀ ਹੈ ਤਾਂ ਇਸ ਦੀ ਰਿਪੋਰਟ ਵੀ ਤੁਰੰਤ ਦਿੱਤੀ ਜਾਵੇ ਅਤੇ ਲੋੜੀਂਦੀ ਕਾਰਵਾਈ ਕਰਨੀ ਯਕੀਨੀ ਬਣਾਈ ਜਾਵੇ। 10 ਲੱਖ ਰੁਪਏ ਤੱਕ ਦੀ ਨਕਦੀ ਦੀ ਜਾਣਕਾਰੀ ਵੀ ਤੁਰੰਤ ਦਫ਼ਤਰ, ਜ਼ਿਲ੍ਹਾ ਚੋਣ ਅਫ਼ਸਰ ਤੇ ਆਮਦਨ ਕਰ ਵਿਭਾਗ ਦੇ ਨੋਡਲ ਅਫ਼ਸਰ ਨੂੰ ਦਿੱਤੀ ਜਾਵੇ। 

ਉਨ੍ਹਾਂ ਹੋਰ ਕਿਹਾ ਕਿ ਨਕਦੀ ਲਿਜਾਣ ਵਾਲੀਆਂ ਵੈਨਾਂ ਅਤੇ ਏ.ਟੀ.ਐਮਜ 'ਚ ਪੈਸੇ ਪਾਉਣ ਲਈ ਲਿਜਾਈ ਜਾ ਰਹੀ ਨਕਦ ਰਾਸ਼ੀ ਸਬੰਧੀ ਪੂਰੇ ਦਸਤਾਵੇਜ਼ ਹੋਣੇ ਜ਼ਰੂਰੀ ਹਨ। ਇਸ ਤੋਂ ਇਲਾਵਾ ਸੁਰੱਖਿਆ ਦੇ ਇੰਤਜ਼ਾਮ ਬੈਂਕਾਂ ਦੀਆਂ ਅਤੇ ਨਿਜੀ ਕੰਪਨੀਆਂ ਦੀਆਂ ਗੱਡੀਆਂ 'ਚ ਹੋਣੇ ਵੀ ਯਕੀਨੀ ਬਣਾਏ ਜਾਣ। ਮੀਟਿੰਗ ਵਿੱਚ ਚੋਣ ਤਹਿਸੀਲਦਾਰ ਵਿਜੈ ਕੁਮਾਰ ਚੌਧਰੀ ਵੀ ਮੌਜੂਦ ਸਨ।

 

Tags: Showkat Ahmad Parray , DC Patiala , Deputy Commissioner Patiala , Patiala , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD