Saturday, 18 May 2024

 

 

ਖ਼ਾਸ ਖਬਰਾਂ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ

 

ਲੋਕ ਸਭਾ ਚੋਣਾਂ 2024- ਪੰਜਾਬ ਅਤੇ ਹਰਿਆਣਾ ਦੇ ਪੰਜ ਜ਼ਿਲ੍ਹਿਆਂ ਦੇ ਡੀਸੀਜ਼ ਵੱਲੋਂ ਅਮਨ ਸ਼ਾਂਤੀ ਨਾਲ ਲੋਕ ਸਭਾ ਚੋਣਾਂ ਕਰਵਾਉਣ ਦਾ ਅਹਿਦ

ਪਟਿਆਲਾ ਸਮੇਤ ਕੁਰੂਕਸ਼ੇਤਰਾ, ਅੰਬਾਲਾ, ਕੈਥਲ, ਜੀਂਦ ਜ਼ਿਲ੍ਹਿਆਂ ਦੇ ਡੀਸੀਜ਼ 'ਤੇ ਪੁਲਿਸ ਅਧਿਕਾਰੀਆਂ ਦੀ ਹੋਈ ਵਰਚੂਅਲ ਤਾਲਮੇਲ ਮੀਟਿੰਗ

Showkat Ahmad Parray, DC Patiala, Deputy Commissioner Patiala, Patiala, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਪਟਿਆਲਾ , 18 Mar 2024

ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅੱਜ ਪੰਜਾਬ ਅਤੇ ਹਰਿਆਣਾ ਦੇ ਪੰਜ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਆਪਸੀ ਤਾਲਮੇਲ ਮੀਟਿੰਗ ਕੀਤੀ ਗਈ, ਜਿਸ ਵਿੱਚ ਅਮਨ ਸ਼ਾਂਤੀ ਨਾਲ ਲੋਕ ਸਭਾ ਚੋਣਾਂ ਕਰਵਾਉਣ ਦਾ ਅਹਿਦ ਲਿਆ ਗਿਆ। ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਹਰਿਆਣਾ ਦੇ ਪਟਿਆਲਾ ਦੀਆਂ ਹੱਦਾਂ ਨਾਲ ਲੱਗਦੇ ਜ਼ਿਲ੍ਹਿਆਂ, ਕੁਰੂਕਸ਼ੇਤਰਾ, ਜੀਂਦ, ਕੈਥਲ ਤੇ ਅੰਬਾਲਾ ਦੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਇੱਕ ਅੰਤਰਰਾਜੀ ਤਾਲਮੇਲ ਵਰਚੂਅਲ ਮੀਟਿੰਗ ਕੀਤੀ। 

ਇਸ ਮੌਕੇ ਐਸ.ਐਸ.ਪੀ. ਵਰੁਣ ਸ਼ਰਮਾ, ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ ਸਮੇਤ ਪੰਜਾਬ ਅਤੇ ਹਰਿਆਣਾ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਦੌਰਾਨ ਦੋਵਾਂ ਰਾਜਾਂ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਲੋਕ ਸਭਾ ਚੋਣਾਂ ਨੂੰ ਨਿਰਪੱਖ, ਨਿਰਵਿਘਨ ਅਤੇ ਅਮਨ-ਅਮਾਨ ਨਾਲ ਸਫ਼ਲਤਾ ਪੂਰਵਕ ਕਰਵਾਉਣ ਲਈ ਸਾਂਝੀ ਰਣਨੀਤੀ 'ਤੇ ਚਰਚਾ ਕੀਤੀ ਗਈ। ਇਸ ਤੋਂ ਬਿਨ੍ਹਾਂ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਆਦਰਸ਼ ਚੋਣ ਜਾਬਤਾ ਸਖ਼ਤੀ ਨਾਲ ਲਾਗੂ ਕਰਨ ਸਮੇਤ ਹੋਰ ਅਹਿਮ ਮਸਲਿਆਂ 'ਤੇ ਗੰਭੀਰ ਵਿਚਾਰ ਵਟਾਂਦਰਾ ਵੀ ਕੀਤਾ ਗਿਆ।

ਅੰਤਰਰਾਜੀ ਤਾਲਮੇਲ ਮੀਟਿੰਗ 'ਚ ਅੰਬਾਲਾ ਦੇ ਡੀ.ਸੀ. ਡਾ. ਸ਼ਾਲੀਨ, ਕੁਰੂਕਸ਼ੇਤਰਾ ਦੇ ਡੀ.ਸੀ. ਸ਼ੰਤਾਨੂੰ ਸ਼ਰਮਾ, ਕੈਥਲ ਦੇ ਡੀ.ਸੀ. ਪ੍ਰਸ਼ਾਤ ਪਵਾਰ, ਜੀਂਦ ਦੇ ਡੀ.ਸੀ. ਮੁਹੰਮਦ ਇਮਰਾਨ ਰਜ਼ਾ, ਐਸ.ਪੀ. ਅੰਬਾਲਾ ਜਸ਼ਨਦੀਪ ਰੰਧਾਵਾ, ਐਸ.ਪੀ. ਕੁਰੂਕਸ਼ੇਤਰਾ ਸੁਰਿੰਦਰ ਸਿੰਘ, ਐਸ.ਪੀ. ਕੈਥਲ ਉਪਾਸਨਾ, ਐਸ.ਪੀ. ਜੀਂਦ ਸੁਮਿਤ ਕੁਮਾਰ ਨੇ ਵਰਚੂਅਲ ਮੀਟਿੰਗ 'ਚ ਹਿੱਸਾ ਲਿਆ। ਮੀਟਿੰਗ ਦੌਰਾਨ ਗਵਾਂਢੀ ਸੂਬੇ ਦੇ ਪਟਿਆਲਾ ਨਾਲ ਲੱਗਦੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੇ ਲੋੜੀਂਦੀ ਸੂਚਨਾ ਦਾ ਆਦਾਨ ਪ੍ਰਦਾਨ ਕਰਨ, ਲੋਕ ਸਭਾ ਚੋਣਾਂ ਦੌਰਾਨ ਜਿਥੇ ਚੋਣ ਅਮਲ 'ਤੇ ਪ੍ਰਭਾਵ ਪਾ ਸਕਣ ਵਾਲੇ ਮਾੜੇ ਅਨਸਰਾਂ 'ਤੇ ਨਜ਼ਰ ਰੱਖਣ ਤੇ ਬਿਹਤਰ ਤਾਲਮੇਲ ਕਰਕੇ ਇਹ ਚੋਣਾਂ ਅਮਨ-ਸ਼ਾਂਤੀ ਨਾਲ ਕਰਵਾਉਣ ਦਾ ਅਹਿਦ ਕੀਤਾ ਉਥੇ ਹੀ ਹਰ ਪ੍ਰਕਾਰ ਦੇ ਨਸ਼ਿਆਂ ਦੀ ਤਸਕਰੀ ਸਮੇਤ ਸ਼ਰਾਬ, ਨਜਾਇਜ਼ ਹਥਿਆਰਾਂ ਤੇ ਗ਼ੈਰਕਾਨੂੰਨੀ ਨਗ਼ਦੀ ਦੇ ਪ੍ਰਵਾਹ ਨੂੰ ਰੋਕਣ ਲਈ ਵੀ ਸਾਂਝੀ ਰਣਨੀਤੀ ਬਣਾਈ ਗਈ।

ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਸਮੇਤ ਲੋਕ ਸਭਾ ਚੋਣਾਂ ਨੂੰ ਨਿਰਪੱਖ ਤੇ ਨਿਰਵਿਘਨਤਾ ਸਹਿਤ ਕਰਵਾਉਣ ਲਈ ਗਵਾਂਢੀ ਰਾਜ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਵੱਲੋਂ ਸਾਂਝੀ ਰਣਨੀਤੀ ਉਲੀਕੀ ਗਈ ਹੈ। ਐਸ.ਐਸ.ਪੀ. ਵਰੁਣ ਸ਼ਰਮਾ ਨੇ ਕਿਹਾ ਕਿ ਦੋਵਾਂ ਰਾਜਾਂ ਨੂੰ ਜੋੜਦੇ ਸਾਰੇ ਕੱਚੇ ਤੇ ਪੱਕੇ ਮਾਰਗਾਂ 'ਤੇ ਵਿਸ਼ੇਸ਼ ਨਿਗਰਾਨੀ ਰੱਖਣ ਲਈ ਪੱਕੇ ਨਾਕਿਆਂ ਸਮੇਤ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਅਤੇ ਨਾਲ ਹੀ ਪੈਟਰੋਲਿੰਗ ਤੇ ਅਚਨਚੇਤ ਨਾਕੇ ਵੀ ਲਗਾਏ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ 'ਚ 13 ਅੰਤਰਰਾਜੀ ਪੱਕੇ ਨਾਕੇ ਲਗਾਏ ਗਏ ਹਨ, ਜਿਥੇ ਸੀ.ਸੀ.ਟੀ.ਵੀ ਕੈਮਰਿਆ ਨਾਲ ਵੀ ਨਜ਼ਰ ਰੱਖੀ ਜਾ ਰਹੀ ਹੈ। ਮੀਟਿੰਗ ਵਿੱਚ ਸਹਾਇਕ ਕਮਿਸ਼ਨਰ ਐਕਸਾਈਜ਼ ਦਿਲਪ੍ਰੀਤ ਸਿੰਘ ਚਹਿਲ, ਰੁਪਿੰਦਰਜੀਤ ਸਿੰਘ ਤੇ ਰਾਜੇਸ਼ ਸਮੇਤ ਚੋਣ ਤਹਿਸੀਲਦਾਰ ਵਿਜੈ ਕੁਮਾਰ ਚੌਧਰੀ ਮੌਜੂਦ ਸਨ।

 

Tags: Showkat Ahmad Parray , DC Patiala , Deputy Commissioner Patiala , Patiala , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD