Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਲੋਕ ਸਭਾ ਚੋਣਾਂ 2024: 7 ਮਈ ਤੋਂ ਸ਼ੁਰੂ ਹੋਵੇਗੀ ਨਾਮਜ਼ਦਗੀ, 1 ਜੂਨ ਨੂੰ ਹੋਵੇਗਾ ਮਤਦਾਨ, ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ

ਚੋਣ ਜ਼ਾਬਤੇ ਦੀ ਉਲੰਘਣਾ ਉਤੇ ਹੋਵੇਗੀ ਸਖ਼ਤ ਕਾਰਵਾਈ, ਲੋਕ ਸੀ-ਵਿਜਿਲ ਐੱਪ ਉੱਤੇ ਕਰ ਸਕਦੇ ਹਨ ਸ਼ਿਕਾਇਤ ਦਰਜ

PoonamDeep Kaur, DC Barnala, Deputy Commissioner Barnala,  Barnala, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਬਰਨਾਲਾ , 18 Mar 2024

ਭਾਰਤੀ ਚੋਣ ਕਮਿਸ਼ਨ ਅਨੁਸਾਰ ਲੋਕ ਸਭ ਚੋਣਾਂ 2024 ਤਹਿਤ ਪੰਜਾਬ 'ਚ ਮਤਦਾਨ 1 ਜੂਨ ਨੂੰ ਕਰਵਾਇਆ ਜਾਵੇਗਾ ਅਤੇ ਇਸ ਲਈ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ 7 ਮਈ ਤੱਕ ਭਰ ਸਕਦੇ ਹਨ। ਇਹ ਜਾਣਕਾਰੀ ਪ੍ਰੈਸ ਵਾਰਤਾ 'ਚ ਪੱਤਰਕਾਰਾਂ ਨਾਲ ਸਾਂਝੀ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਚੋਣਾਂ ਨੂੰ ਨਿਰਪੱਖ ਅਤੇ ਨਿਰ-ਭੈਅ ਬਣਾਉਣ ਅਤੇ ਵੋਟਰਾਂ ਨੂੰ ਧਮਕਾਉਣ/ਪ੍ਰਭਾਵਿਤ ਕਰਨ ਦੇ ਕਿਸੇ ਵੀ ਤਰ੍ਹਾਂ ਦੇ ਗੈਰ-ਕਾਨੂੰਨੀ ਤੌਰ-ਤਰੀਕੇ ਅਪਨਾਉਣ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਣ ਦੇ ਨਿਰਦੇਸ਼ ਦਿੱਤੇ।

ਚੋਣ ਪ੍ਰੋਗਰਾਮ ਬਾਰੇ ਵਧੇਰੀ ਦਿੰਦਿਆਂ ਉਨ੍ਹਾਂ ਆਖਿਆ ਕਿ 7 ਮਈ ਤੋਂ 14 ਮਈ, 2024 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਅਤੇ ਵਾਪਸੀ 17 ਮਈ ਤੱਕ ਹੋ ਸਕੇਗੀ। ਮਤਦਾਨ 1 ਜੂਨ 2024 ਨੂੰ ਹੋਵੇਗਾ ਅਤੇ ਗਿਣਤੀ 4 ਜੂਨ, 2024 ਨੂੰ ਹੋਵੇਗੀ।

ਉਨ੍ਹਾਂ ਸਪੱਸ਼ਟ ਕੀਤਾ ਕਿ ਚੋਣ ਜ਼ਾਬਤੇ ਦੌਰਾਨ ਨਵੇਂ ਵਿਕਾਸ ਜਾਂ ਉਸਾਰੀ ਦੇ ਕੰਮ ਸ਼ੁਰੂ ਨਹੀਂ ਕੀਤੇ ਜਾ ਸਕਦੇ ਪਰੰਤੂ ਪੁਰਾਣੇ ਕੀਤਾ ਜਾ ਰਹੇ ਕੰਮ ਲਗਾਤਾਰਤਾ 'ਚ ਚੱਲਣਗੇ। ਨਾਲ ਹੀ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਚੱਲ ਰਹੇ ਸਰਕਾਰੀ ਕੰਮਾਂ ਦੇ ਵੇਰਵੇ ਲੜੀ ਬੱਧ ਕਰਕੇ ਲਿਸਟਾਂ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ। ਵਧੇਰੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੱਖ ਵੱਖ ਨਿਗਰਾਨੀ ਟੀਮਾਂ ਬਣਾ ਲਈਆਂ ਗਈਆਂ ਹਨ ਜਿਹੜੀਆਂ ਚੋਣ ਗਤੀਵਿਧੀਆਂ ਦੀਆਂ ਨਜ਼ਰਸਾਨੀ ਕਰਨਗੀਆਂ।

ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਅਨੁਸਾਰ ਜ਼ਿਲ੍ਹਾ ਬਰਨਾਲਾ ਵਿੱਚ ਕੁੱਲ 487824 ਵੋਟਰ ਦਰਜ ਕੀਤੇ ਗਏ ਹਨ। ਇਨ੍ਹਾਂ ਵਿੱਚ 258989 ਮਰਦ, 228819 ਮਹਿਲਾ ਵੋਟਰ ਅਤੇ 16 ਤੀਜੇ ਲਿੰਗ ਦੇ ਵੋਟਰ ਦਰਜ ਹਨ। ਜ਼ਿਲ੍ਹਾ ਬਰਨਾਲਾ 'ਚ ਕੁਲ 2355 ਸਰਵਿਸ ਵੋਟਰਾਂ ਦੀ ਗਿਣਤੀ ਹੈ। ਇਸ ਵਾਰ ਪੋਲਿੰਗ ਸਟੇਸ਼ਨਾਂ ਦੀ ਗਿਣਤੀ 558 ਹੈ ਜਦਕਿ 271 ਪੋਲਿੰਗ ਲੋਕੇਸ਼ਨਾਂ ਹਨ। 

ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਨਾਲ ਤਾਲਮੇਲ ਕਰਕੇ ਜ਼ਿਲ੍ਹਾ ਬਰਨਾਲਾ 'ਚ ਕੁੱਲ 73 ਵਲਨਰੇਬਲ  ਅਤੇ 73 ਕ੍ਰਿਟੀਕਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਲੋੜਾਂ ਵਾਲੇ ਕੁੱਲ 3304 ਵੋਟਰ ਜ਼ਿਲ੍ਹੇ 'ਚ ਹਨ ਜਿਹਨਾਂ ਲਈ ਹਰ ਇਕ ਹਲਕੇ 'ਚ 1 - 1  ਪੋਲਿੰਗ ਸਟੇਸ਼ਨ ਵਿਸ਼ੇਸ਼ ਤੌਰ 'ਤੇ ਬਣਾਏ ਗਏ ਹਨ। 

ਇਸ ਤਰ੍ਹਾਂ  ਜ਼ਿਲ੍ਹੇ 'ਚ ਕੁੱਲ 31 ਮਾਡਲ ਪੋਲਿੰਗ ਸਟੇਸ਼ਨ, 3 ਪਿੰਕ ਬੂਥ ਮਹਿਲਾਵਾਂ ਲਈ ਅਤੇ 3 ਪੋਲਿੰਗ ਸਟੇਸ਼ਨ ਨੌਜਵਾਨਾਂ ਵੱਲੋਂ ਸੰਭਾਲੇ ਜਾਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਅਨੁਪ੍ਰਿਤਾ ਜੋਹਲ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ਼੍ਰੀਮਤੀ ਮੇਘਾ ਮਾਨ, ਚੋਣ ਤਹਿਸੀਲਦਾਰ ਰਾਮਜੀ ਲਾਲ, ਮੀਡੀਆ ਦੇ ਨੁਮਾਇੰਦੇ ਅਤੇ ਹੋਰ ਲੋਕ ਹਾਜ਼ਰ ਸਨ।

ਚੋਣਾਂ ਦੀ ਸ਼ਿਕਾਇਤਾਂ 01679 -244333, 1950 ਉੱਤੇ ਕੀਤੀਆਂ ਜਾ ਸਕਦੀਆਂ ਹਨ

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਜ਼ਾਬਤੇ ਦੀ ਉਲੰਘਣਾਂ ਸਬੰਧੀ ਸ਼ਿਕਾਇਤਾਂ ਲਈ ਵਿਸ਼ੇਸ਼ ਸ਼ਿਕਾਇਤ ਸੈੱਲ ਕਮਰਾ ਨੰਬਰ 72, ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਕੀਤਾ ਗਿਆ ਹੈ। ਸ਼ਿਕਾਇਤ 01679 -244333, 1950 ਜਾਂ ਫੇਰ ਚੋਣ ਕਮਿਸ਼ਨ ਦੀ ਸੀ- ਵਿਜਿਲ ਐੱਪ ਉੱਤੇ ਵੀ ਕੀਤੀ ਜਾ ਸਕਦੀ ਹੈ ਜਿਸ ਦਾ ਨਬੇੜਾ 100 ਮਿੰਟਾਂ ਦੇ ਅੰਦਰ ਅੰਦਰ ਕੀਤਾ ਜਾਂਦਾ ਹੈ।

ਅਸਲਾ ਧਾਰਕ ਆਪਣਾ ਅਸਲਾ ਨਜ਼ਦੀਕੀ ਥਾਣੇ 'ਚ ਅਗਲੇ 7 ਦਿਨਾਂ 'ਚ ਜਮ੍ਹਾਂ ਕਰਵਾਉਣ, ਜ਼ਿਲ੍ਹਾ ਚੋਣ ਅਫ਼ਸਰ

ਅਸਲ ਜਮ੍ਹਾਂ ਨਾ ਕਰਵਾਉਣ ਵਾਲੇ ਖਿਲਾਫ ਕੀਤੀ ਜਾਵੇਗੀ ਕਾਰਵਾਈ

ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ ਨੇ ਸਾਰੇ ਅਸਲਾ ਲਾਇਸੈਂਸ ਧਾਰਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਸਲੇ ਨਜ਼ਦੀਕੀ ਥਾਣੇ ਜਾਂ ਪੁਲਿਸ ਚੌਂਕੀ ਵਿਚ ਜਮ੍ਹਾਂ ਕਰਵਾਉਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ 'ਚ ਕੁੱਲ 8479 ਅਸਲਾ ਧਾਰਕ ਹਨ ਅਤੇ ਕੁੱਲ 9652 ਅਸਲੇ ਜ਼ਿਲ੍ਹੇ 'ਚ ਹਨ। ਉਨ੍ਹਾਂ ਕਿਹਾ ਚੋਣਾਂ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ  ਵਿਸ਼ੇਸ਼ ਕਮੇਟੀ ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਐੱਸ. ਪੀ. (ਹੈਡ ਕੁਆਰਟਰ) ਬਰਨਾਲਾ ਦੀ ਨਿਗਰਾਨੀ ਹੇਠ ਬਣਾਈ ਗਈ ਹੈ ਜਿਸ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਹਰ ਪ੍ਰਕਾਰ ਦਾ ਅਸਲ ਧਾਰਕ ਆਪਣਾ ਅਸਲਾ ਜਮ੍ਹਾਂ ਕਰਵਾਏਗਾ।

 

Tags: PoonamDeep Kaur , DC Barnala , Deputy Commissioner Barnala , Barnala , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD