Monday, 29 April 2024

 

 

ਖ਼ਾਸ ਖਬਰਾਂ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ

 

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੋਬਾਇਲ ਫੋਨ ‘ਤੇ 2 ਕਰੋੜ ਰੁਪਏ ਦੀ ਫਰੌਤੀ ਮੰਗਣ ਵਾਲਾ ਵਿਅਕਤੀ ਗ੍ਰਿਫਤਾਰ

Crime News Punjab, Punjab Police, Police, Crime News, Ropar Police, Ropar, Rupnagar, Rupnagar Police

Web Admin

Web Admin

5 Dariya News

ਰੂਪਨਗਰ , 18 Mar 2024

ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਨਾ ਵਲੋਂ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਜਿਲ੍ਹਾ ਪੁਲਿਸ ਵਲੋਂ ਸਾਬਕਾ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੂੰ ਮੋਬਾਇਲ ਫੋਨ ਉਤੇ ਧਮਕੀ ਭਰੀ ਕਾਲ ਕਰਕੇ 2 ਕਰੋੜ ਰੁਪਏ ਦੀ ਮੰਗ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਸ. ਗੁਲਨੀਤ ਸਿੰਘ ਖੁਰਾਨਾ ਨੇ ਦੱਸਿਆ ਕਿ ਸ਼ੋਸ਼ਲ ਮੀਡੀਆ ਉਤੇ ਇੱਕ ਵੀਡਿਓ ਵਾਇਰਲ ਹੋਈ ਸੀ ਜਿਸ ਵਿੱਚ ਸਾਬਕਾ ਮੁੱਖ ਮੰਤਰੀ, ਪੰਜਾਬ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਸੀ ਕਿ ਕਿਸੇ ਵਿਅਕਤੀ ਨੇ ਉਨ੍ਹਾਂ ਨੂੰ ਧਮਕੀ ਭਰੀ ਕਾਲ ਕਰਕੇ ਅਤੇ ਫਿਰ ਮੈਸਜ਼ ਕਰਕੇ ਉਨ੍ਹਾਂ ਪਾਸੋਂ 2 ਕਰੋੜ ਰੁਪਏ ਦੀ ਮੰਗ ਕੀਤੀ ਅਤੇ ਪੈਸੇ ਨਾ ਦੇਣ ਦੀ ਸੂਰਤ ਵਿੱਚ ਜਾਨੋ ਮਾਰਨ ਦੀ ਧਮਕੀ ਵੀ ਦਿੱਤੀ। 

ਸੀਨੀਅਰ ਕਪਤਾਨ ਪੁਲਿਸ ਨੇ ਖੁਲਾਸਾ ਕਰਦਿਆਂ ਦੱਸਿਆ ਕਿ ਵੀਡਿਓ ਦੇ ਆਧਾਰ ਉਤੇ ਇਸ ਮਾਮਲੇ ਸਬੰਧੀ ਥਾਣਾ ਸਿਟੀ ਮੋਰਿੰਡਾ ਵਿਖੇ ਮੁੱਕਦਮਾ ਨੰਬਰ 22 ਮਿਤੀ 02.03.2024 ਅ/ਧ 387, 506 ਤਹਿਤ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਮੁਕਦਮੇ ਦੀ ਤਫਤੀਸ਼ ਕਪਤਾਨ ਪੁਲਿਸ (ਜਾਂਚ) ਸ੍ਰੀਮਤੀ ਰੁਪਿੰਦਰ ਕੋਰ ਸਰਾਂ ਅਤੇ ਉਪ-ਕਪਤਾਨ ਪੁਲਿਸ, ਸਬ-ਡਵੀਜਨ ਮੋਰਿੰਡਾ ਸ. ਗੁਰਦੀਪ ਸਿੰਘ ਦੀ ਨਿਗਰਾਨੀ ਹੇਠ ਤਕਨੀਕੀ ਅਤੇ ਵਿਗਿਆਨਿਕ ਢੰਗ ਨਾਲ ਜਾਂਚ ਕਰਦੇ ਹੋਏ ਧਮਕੀ ਦੇਣ ਵਾਲੇ ਵਿਅਕਤੀ ਦੀਪਕ ਸ਼੍ਰੀਮੰਤ ਕਾਬਲੇ ਵਾਸੀ ਸੰਭਵ ਅਪਾਰਟਮੈਟ, ਸ਼ਿਵਾਜੀ ਨਗਰ ਵਕੋਲਾ ਮੁੰਬਈ (ਮਹਾਰਾਸ਼ਟਰ) ਦੀ ਸ਼ਮੂਲੀਅਤ ਪਾਏ ਜਾਣ ਉਤੇ ਉਸ ਨੂੰ ਮੁੱਕਦਮੇ ਵਿੱਚ ਨਾਮਜ਼ਦ ਕੀਤਾ ਗਿਆ ਸੀ। 

ਇਸ ਉਪਰੰਤ ਇੰਸਪੈਕਟਰ, ਮੁੱਖ ਅਫਸਰ ਥਾਂਣਾ ਸਿਟੀ ਮੋਰਿੰਡਾ ਸੁਨੀਲ ਕੁਮਾਰ ਅਤੇ ਇੰਚਾਰਜ਼ ਸੀ.ਆਈ.ਏ. ਰੂਪਨਗਰ ਦੀ ਟੀਮ ਵਲੋਂ ਮਹਾਰਾਸ਼ਟਰ ਤੋਂ 15 ਮਾਰਚ 2024 ਨੂੰ ਗ੍ਰਿਫਤਾਰ ਕੀਤਾ ਗਿਆ। ਸ. ਗੁਲਨੀਤ ਸਿੰਘ ਖੁਰਾਨਾ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਕੋਲੋਂ ਇੱਕ ਲੈਪਟਾਪ ਅਤੇ ਦੋ ਮੋਬਾਇਲ ਫੋਨ ਬ੍ਰਾਮਦ ਕੀਤੇ ਗਏ ਹਨ। ਇਸ ਵਿਅਕਤੀ ਨੂੰ ਅਦਾਲਤ ਵਿਚ ਪੇਸ਼ ਕਰਕੇ 3 ਦਿਨ ਦਾ ਪੁਲਿਸ ਰਿਮਾਂਡ ਲੈ ਕੇ ਹੋਰ ਵੀ ਡੂੰਘਾਈ ਨਾਲ ਪੁੱਛ-ਗਿੱਛ ਜਾਰੀ ਹੈ ਕਿ ਇਸ ਨੇ ਹੋਰ ਕਿਹੜੇ-ਕਿਹੜੇ ਵਿਅਕਤੀਆਂ ਨੂੰ ਧਮਕੀ ਭਰੀ ਕਾਲ ਕਰਕੇ ਫਿਰੌਤੀ ਦੀ ਮੰਗ ਕੀਤੀ ਹੈ।

Rupnagar police arrest a person who demand ransom of Rs 2 crore from former CM Charanjit Singh Channi

 

Rupnagar

Senior Superintendent of Police, Rupnagar Mr. Gulneet Singh Khurana, while giving information during the press conference, said that Rupnagar police have arrested a person who demanded ransom of Rs 2 crore from the former Chief Minister, Punjab through a mobile call.  Mr. Gulneet Singh Khurana said that a video had gone viral on social media in which the former Chief Minister, Punjab Mr. Charanjit Singh Channi had said that a person called him and demanded the ransom of Rs. 2 crore and then also sent a message in which he threatened to kill him if he could not pay the money.

Senior Superintendent of Police disclosed that on the basis of the video, a case No. 22 wide dated 02.03.2024 U/S 387 and 506 was registered at Police Station City Morinda. He said that SP (Investigation) Ms. Rupinder Kaur Saran and DSP, Sub-Division Morinda Mr. Gurdeep Singh have done the technical and scientific investigation of this case. 

After that involvement of the Deepak Shrimant Kabale who is resident of Sambhav Apartments, Shivaji Nagar, Vakola Mumbai (Maharashtra) was found and he was named in the case. A team of SHO city Morinda and CIA in charge had arrested a person from Maharashtra on 15th March 2024. 

Mr. Gulneet Singh Khurana said that a laptop and two mobile phones were seized from the arrested person. After presenting this person before the court and police remand of three days has been taken. Investigation of the case is going on as to which other persons he has made threatening calls and demanded ransom.

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD