Tuesday, 14 May 2024

 

 

ਖ਼ਾਸ ਖਬਰਾਂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ

 

ਲੋਕ ਸਭਾ ਚੋਣਾਂ 2024-ਸਮੂਹ ਪ੍ਰਿੰਟਿੰਗ ਪ੍ਰੈੱਸ ਮਾਲਕ ਚੋਣ ਸਮੱਗਰੀ ਦੀ ਛਪਾਈ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਬਣਾਉਣ ਯਕੀਨੀ : ਜ਼ਿਲ੍ਹਾ ਚੋਣ ਅਫ਼ਸਰ

ਉਲੰਘਣਾ ਕਰਨ ਵਾਲਿਆਂ ਨੂੰ ਹੋ ਸਕਦੀ ਹੈ 6 ਮਹੀਨੇ ਦੀ ਕੈਦ ਤੇ ਜ਼ੁਰਮਾਨਾ

Komal Mittal, DC Hoshiarpur, Deputy Commissioner Hoshiarpur, Hoshiarpur, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਹੁਸ਼ਿਆਰਪੁਰ , 18 Mar 2024

ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਅਤੇ ਉਨ੍ਹਾਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਦੌਰਾਨ ਹਦਾਇਤ ਕੀਤੀ ਕਿ ਆਦਰਸ਼ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰਚਾਰ ਸਮੱਗਰੀ ਪੈਂਫਲਟ ਜਾਂ ਇਸ਼ਤਿਹਾਰ ਪ੍ਰਕਾਸ਼ਿਤ ਕਰਦੇ ਸਮੇਂ ਉਸ ’ਤੇ ਪਿ੍ਰੰਟਰ ਅਤੇ ਪ੍ਰਕਾਸ਼ਕ ਦਾ ਪੂਰਾ ਪਤਾ ਪ੍ਰਕਾਸ਼ਿਤ ਕਰਨਾ ਜ਼ਰੂਰੀ ਬਣਾਇਆ ਜਾਵੇ। ਉਨ੍ਹਾਂ ਹਦਾਇਤ ਕਰਦੇ ਹੋਏ ਕਿਹਾ ਕਿ ਕੋਈ ਵੀ ਪ੍ਰਚਾਰ ਸਮੱਗਰੀ ਛਾਪਣ ਤੋਂ ਪਹਿਲਾਂ ਇਹ ਘੋਸ਼ਣਾ ਪੱਤਰ ਲਿਆ ਜਾਵੇ ਕਿ ਇਹ ਚੋਣ ਸਮੱਗਰੀ ਕਿਸੇ ਵਲੋ ਕਿੰਨੀ ਗਿਣਤੀ ਵਿਚ ਛਪਵਾਈ ਜਾ ਰਹੀ ਹੈ ਅਤੇ ਪ੍ਰਕਾਸ਼ਿਤ ਕੀਤੀ ਗਈ ਪ੍ਰਚਾਰ ਸਮੱਗਰੀ ਦੀ ਖਰਚੇ ਸਮੇਤ ਸੂਚਨਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੂੰ ਦੇਣਾ ਯਕੀਨੀ ਬਣਾਇਆ ਜਾਵੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜੋ ਵੀ ਪ੍ਰਿੰਟਿੰਗ ਪ੍ਰੈੱਸ ਪ੍ਰਚਾਰ ਸਮੱਗਰੀ ਨੂੰ ਛਾਪੇਗਾ, ਉਸ ਵੱਲੋਂ ਬੈਨਰ, ਫਲੈਕਸ, ਪੋਸਟਰ, ਪੈਂਫਲਿਟ ਆਦਿ ’ਤੇ ਆਪਣੀ ਪ੍ਰੈੱਸ ਦਾ ਨਾਮ ਅਤੇ ਰਜਿਸਟਰੇਸ਼ਨ ਨੰਬਰ ਪ੍ਰਕਾਸ਼ਿਤ ਕਰਨਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪ੍ਰਿੰਟਿੰਗ ਪ੍ਰੈੱਸ ਵਲੋਂ ਜਾਤੀ, ਧਰਮ ਆਦਿ ਦੇ ਵਿਰੁੱਧ ਕੋਈ ਵੀ ਇਤਰਾਜ਼ਯੋਗ ਸਮੱਗਰੀ ਨਾ ਪ੍ਰਕਾਸ਼ਿਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਿੰਟ ਕਰਨ ਤੋਂ ਪਹਿਲਾਂ ਪ੍ਰਿੰਟ ਕਰਵਾਉਣ ਵਾਲੇ ਪ੍ਰਕਾਸ਼ਕ ਤੋਂ ਅਪੈਂਡਿਕਸ-ਏ ਵਿਚ ਡੈਕਲਾਰੇਸ਼ਨ ਲਿਆ ਜਾਵੇ, ਜੋ ਕਿ ਪ੍ਰਕਾਸ਼ਕ ਨੂੰ ਚੰਗੀ ਤਰ੍ਹਾਂ ਜਾਣਦਾ ਹੋਵੇ ਅਤੇ ਦੋ ਵਿਅਕਤੀਆਂ ਵਲੋਂ ਪ੍ਰਮਾਣਿਤ ਹੋਵੇ। ਇਸ ਡੈਕਲਾਰੇਸ਼ਨ ਦੀਆਂ 2 ਕਾਪੀਆਂ ਲਈਆਂ ਜਾਣ। 

ਉਨ੍ਹਾਂ ਕਿਹਾ ਕਿ ਪ੍ਰਿੰਟਰ ਵਲੋਂ ਆਪਣੇ ਹਸਤਾਖ਼ਰ ਕਰਕੇ ਇਹ ਡੈਕਲਾਰੇਸ਼ਨ ਅਤੇ ਪ੍ਰਿੰਟਿੰਗ ’ਤੇ ਹੋਏ ਖਰਚੇ ਸਬੰਧੀ ਵਿਵਰਣ, ਜੋ ਅਪੈਡਿੰਕਸ-ਬੀ ਵਿਚ ਹੋਣਾ ਚਾਹੀਦਾ ਹੈ, ਸਮੇਤ ਪਿ੍ਰੰਟ ਕੀਤੇ ਗਏ ਮੈਟੀਰੀਅਲ ਦੀਆਂ ਕਾਪੀਆਂ ਚੋਣ ਖ਼ਰਚਾ ਨਿਗਰਾਨ ਟੀਮ ਨੂੰ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਇਹ ਮੁਕੰਮਲ ਸੂਚਨਾ ਪ੍ਰਿੰਟਿੰਗ ਦੇ ਤਿੰਨ ਦਿਨ ਦੇ ਅੰਦਰ ਆਉਣੀ ਜ਼ਰੂਰੀ ਹੈ। ਕੋਮਲ ਮਿੱਤਲ ਨੇ ਪ੍ਰੈੱਸ ਮਾਲਕਾਂ ਨੂੰ ਕਿਹਾ ਕਿ ਜਿਹੜੀਆਂ ਪ੍ਰਿੰਟਿੰਗ ਪ੍ਰੈੱਸ ਦੇ ਮਾਲਕਾਂ ਵਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਜਾਵੇਗੀ, ਉਨ੍ਹਾਂ ਨੂੰ ਲੋਕ ਪ੍ਰਤੀਨਿਧੀ ਐਕਟ, 1951 ਦੀ ਧਾਰਾ ਸੈਕਸ਼ਨ 127 (ਏ) ਤਹਿਤ 6 ਮਹੀਨੇ ਦੀ ਕੈਦ ਅਤੇ 200 ਰੁਪਏ ਜ਼ੁਰਮਾਨਾ ਜਾਂ ਦੋਵੇਂ ਹੋ ਸਕਦੇ ਹਨ। 

ਇਸ ਵਿਚ ਸਬੰਧਤ ਪ੍ਰਿੰਟਰ ਦਾ ਲਾਇਸੰਸ ਵੀ ਰੱਦ ਕੀਤਾ ਜਾ ਸਕਦਾ ਹੈ। ਉਨ੍ਹਾਂ ਸਮੂਹ ਪ੍ਰਿੰਟਿੰਗ ਪ੍ਰੈਸ ਦੇ ਮਾਲਕਾਂ ਨੂੰ ਆਦਰਸ਼ ਚੋਣ ਜ਼ਾਬਤੇ ਦੌਰਾਨ ਇਨ੍ਹਾਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਚੋਣ ਤਹਿਸੀਲਦਾਰ ਸਰਬਜੀਤ ਸਿੰਘ, ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ, ਚੋਣ ਕਾਨੂੰਗੋ ਦੀਪਕ ਕੁਮਾਰ, ਲਖਬੀਰ ਸਿੰਘ ਵੀ ਮੌਜੂਦ ਸਨ।

लोक सभा चुनाव 2024- समूह प्रिंटिंग प्रैस मालिक चुनाव सामग्री की छपाई के दौरान चुनाव आयोग की हिदायतों का पूर्ण पालन बनाएं यकीनीः जिला चुनाव अधिकारी

उल्लंघन करने वालों हो सकती है 6 माह की कैद व जुर्माना

होशियारपुर

लोक सभा चुनाव-2024 के मद्देनजर जिला चुनाव अधिकारी-कम-डिप्टी कमिश्नर कोमल मित्तल ने जिला प्रबंधकीय कांप्लेक्स में समूह प्रिंटिंग प्रैस मालिकों व उनके प्रतिनिधियों के साथ बैठक के दौरान हिदायत की कि वे आर्दश चुनाव आचार संहिता के दौरान किसी भी तरह की प्रचार सामग्री पैंफलेट या विज्ञापन प्रकाशित करते हुए समय उस पर प्रिंटर व प्रकाशक का व उसका पूरा पता प्रकाशित करना अनिवार्य बनाएं। 

उन्होंने हिदायत करते हुए कहा कि कोई भी प्रचार सामग्री छापने से पहले यह घोषणा पत्र लिया जाए कि यह चुनाव सामग्री किसकी ओर से कितनी गितनी में छपवाई जा रही है व प्रकाशित की गई प्रचार सामग्री की खर्चे सहित सूचना जिला चुनाव अधिकारी-कम-डिप्टी कमिश्नर को देना यकीनी बनाया जाए। जिला चुनाव अधिकारी ने कहा कि जो भी प्रिंटिंग प्रैस प्रचार सामग्री को छापेगी, उसकी ओर से बैनर, फलैक्स, पोस्टर, पैंफलेट आदि पर अपनी प्रैस का नाम व रजिस्ट्रेशन नंबर प्रकाशित करना भी अनिवार्य है। 

उन्होंने कहा कि प्रिंटिंग प्रैस की ओर से जाति, धर्म आदि के विरुद्ध कोई भी आपत्तिजनक सामग्री न प्रकाशित की जाए। उन्होंने कहा कि प्रिंट करने से पहले प्रिंट करवाने वाले प्रकाशक से अपैंडिक्स-ए में डेक्लारेशन लिया जाए, जोकि प्रकाशक को अच्छी तरह जानता हो व दो व्यक्तियों की ओर से प्रमाणित हो। इस डेक्लारेशन की 2 कापियां ली जाएं। 

उन्होंने कहा कि प्रिंटर की ओर से अपने हस्ताक्षर कर यह डेक्लारेशन व प्रिंटिंग पर हुए खर्चे संबंधी विवरण, जो अपैंडिक्स-बी में होना चाहिए, सहित प्रिंट किए गए मटीरियल की कापियां इलेक्शन एक्सपैंडीचर मानिटिरंग टीम को भेजी जाएं। उन्होंने कहा कि यह मुकम्मल सूचना प्रिंटिंग के तीन दिन के भीतर आनी अनिवार्य है। कोमल मित्तल ने प्रैस मालिकों को कहा कि जिन प्रिटिंग प्रैस के मालिक की ओर से चुनाव आयोग की हिदायतों का उल्लंघन किया जाएगा, उनको जन प्रतिनिधि एक्ट, 1951 की धारा के सैक्शन 127 (ए) के अंर्तगत 6 महीने की कैद व 200 रुपए जुर्माना या दोनों हो सकते हैं। 

इसमें संबंधित प्रिंटर का लाइसेंस भी रद्द किया जा सकता है। उन्होंने समूह प्रिंटिंग प्रैस के मालिकों को आदर्श चुनाव आचार संहिता के दौरान इन हिदायतों का पूर्ण पालन करने की अपील की। इस मौके पर चुनाव तहसीलदार सर्बजीत सिंह, सहायक लोक संपर्क अधिकारी लोकेश कुमार, चुनाव कानूनगो दीपक कुमार, लखबीर सिंह भी मौजूद थे।

 

Tags: Komal Mittal , DC Hoshiarpur , Deputy Commissioner Hoshiarpur , Hoshiarpur , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD