Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜਿ਼ਲ੍ਹਾ ਚੋਣ ਅਫਸਰ ਨੇ ਚੋਣ ਜਾਬਤੇ ਸਬੰਧੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਬੈਂਕਰਾਂ ਨੂੰ ਜਾਰੀ ਕੀਤੀਆਂ ਹਦਾਇਤਾਂ

Harpreet Singh Sudan, DC Sri Mukatsar Sahib, Sri Mukatsar Sahib, Deputy Commissioner Sri Mukatsar Sahib,  ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 18 Mar 2024

Last updated on: Mar 18, 2024, 00:00 IST

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਆਦਰਸ਼ ਚੋਣ ਜਾਬਤਾ ਅਮਲ ਵਿੱਚ ਆ ਚੁੱਕਾ ਹੈ। ਇਸ ਸਬੰਧੀ  ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ-ਕਮ-ਜਿ਼ਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ੍ ਦੀ ਪ੍ਰਧਾਨਗੀ ਹੇਠ ਲੋਕ ਸਭਾ ਹਲਕੇ ਫਰੀਦਕੋਟ-09, ਫਿਰੋਜ਼ਪੁਰ-10 ਅਤੇ ਬਠਿੰਡਾ-11 ਅਧੀਨ ਆਉਂਦੇ ਵਿਧਾਨ ਸਭਾ ਹਲਕਾ ਗਿੱਦੜਬਾਹਾ, ਸ੍ਰੀ ਮੁਕਤਸਰ ਸਾਹਿਬ-ਮਲੋਟ ਅਤੇ ਲੰਬੀ ਦੇ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ  ਸਮੂਹ ਬੈਂਕ ਮੈਨੇਜਰਾਂ ਨਾਲ ਅੱਜ  ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ।

ਮੀਟਿੰਗ ਦੌਰਾਨ ਇਸ ਮੀਟਿੰਗ ਵਿੱਚ ਭਾਰਤ ਚੋਣ ਕਮਿਸ਼ਨ ਵੱਲੋਂ ਮਾਡਲ ਕੋਡ ਆਫ ਕੰਡਕਟ ਦੌਰਾਨ ਬੈਂਕਾਂ ਸਬੰਧੀ ਜੋ ਵੀ ਹਦਾਇਤਾਂ ਹੋਈਆਂ ਹਨ, ਉਹਨਾਂ ਬਾਰੇ ਮੀਟਿੰਗ ਵਿੱਚ ਹਾਜਰ ਬੈਕਾਂ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜਾਣੂ ਕਰਵਾਇਆ ਗਿਆ। ਉਹਨਾਂ ਕਿਹਾ ਕਿ ਚੋਣ ਜਾਬਤਾ ਲਾਗੂ ਹੋਣ ਤੋਂ ਪਹਿਲਾ ਪਿਛਲੇ ਦੋ ਮਹੀਨੇ ਦੌਰਾਨ ਅਸਾਧਾਰਨ ਅਤੇ ਸੱਕੀ ਹਾਲਤ ਵਿੱਚ ਕਿਸੇ ਬੈਂਕ ਖਾਤਾਦਾਰਕ ਵਲੋਂ ਇੱਕ ਲੱਖ ਰੁਪਏ ਦਾ ਕੈਸ਼ ਅਚਾਨਕ ਜਮ੍ਹਾਂ ਕਰਵਾਉਣ ਜਾਂ ਕਢਵਾਉਣ ਦੀ ਪ੍ਰਕਿਰਿਆ ਸ਼ੱਕ ਦੇ ਦਾਇਰੇ ਵਿੱਚ ਲਗਦੀ ਹੈ ਤਾਂ ਉਸ ਦੀ ਸੂਚਨਾਂ ਤੁਰੰਤ ਜਿਲ੍ਹਾ ਚੋਣ ਅਫਸਰ ਨੂੰ ਦਿੱਤੀ ਜਾਵੇ ਅਤੇ ਇਸ ਦੇ ਨਾਲ ਹੀ 10 ਲੱਖ ਤੋਂ ਉੱਤੇ ਦੀਆਂ ਸਾਰੀਆਂ ਬੈਂਕ ਟਰਾਂਸਜਕਸ਼ਨ ਦੀ ਜਾਣਕਾਰੀ ਜਿਲ੍ਹਾ ਚੋਣ ਦਫਤਰ ਨੂੰ ਵੀ ਦਿੱਤੀ ਜਾਵੇ।

ਉਹਨਾਂ ਇਹ ਵੀ ਹਦਾਇਤ ਕੀਤੀ ਕਿ ਜਿ਼ਲ੍ਹੇ ਦੇ ਵੱਡੇ ਮਾਲਜ (ਸਟੋਰਜ ) ਭਾਵ ਜਿਥੇ ਖਰੀਦਦਾਰ ਆਪਣੇ ਨਿੱਤ ਵਰਤੋਂ ਦਾ ਸਮਾਨ ਖਰੀਦ ਕਰਦਾ ਹੈ, ਜੇਕਰ ਇਹਨਾਂ ਰਾਸ਼ਨ ਵਾਲੀਆਂ ਦੁਕਾਨਾਂ ਤੇ ਕੋਈ ਵੱਡੀ ਰਕਮ ਦੀ ਟਰਾਂਸਜਕਸ਼ਨ ਹੁੰਦੀ ਹੈ ਤਾਂ ਇਸ ਦੀ ਸੂਚਨਾਂ ਤੁਰੰਤ ਦਿੱਤੀ ਜਾਵੇ।  ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਵੀ ਸੂਰਤ ਵਿੱਚ ਮਾਡਲ ਕੋਡ ਆਫ ਕੰਡਕਟ ਦੀਆਂ ਹਦਾਇਤਾਂ ਦੀ ਉਲੰਘਣਾ ਨਹੀ ਹੋਣੀ ਚਾਹੀਦੀ ਅਤੇ ਹਦਾਇਤਾਂ ਦੀ ਸਖਤੀ ਨਾਲ ਪਾਲ੍ਹਣਾ ਕੀਤੀ ਜਾਵੇ। ਇਸ ਮੀਟਿੰਗ ਵਿੱਚ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕਮ-ਵਧੀਕ ਜਿ਼ਲ੍ਹਾ ਚੋਣ ਅਫਸਰ, ਸ੍ਰੀ ਹਰਬੰਸ ਸਿੰਘ ਚੋਣ ਤਹਿਸੀਲਦਾਰ ਅਤੇ ਜ਼ਿਲ੍ਹੇ ਦੇ ਸਮੂਹ ਬੈਂਕ ਮੈਨੇਜਰ ਅਤੇ ਹੋਰ ਅਧਿਕਾਰੀ/ਕਰਮਚਾਰੀ ਵੀ ਸ਼ਾਮਿਲ ਹੋਏ।

 

Tags: Harpreet Singh Sudan , DC Sri Mukatsar Sahib , Sri Mukatsar Sahib , Deputy Commissioner Sri Mukatsar Sahib , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD