Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਲੋਕ ਸਭਾ ਚੋਣਾਂ-2024: ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੈਂਕ ਪ੍ਰਬੰਧਕਾਂ ਨੂੰ ਚੋਣਾਂ ਦੌਰਾਨ ਕੈਸ਼ ਦੀ ਜਮ੍ਹਾਂ/ਨਿਕਾਸੀ ਅਤੇ ਆਵਾਜਾਈ ਉੱਤੇ ਨਜ਼ਰ ਰੱਖਣ ਦੀਆਂ ਹਦਾਇਤਾਂ

PoonamDeep Kaur, DC Barnala, Deputy Commissioner Barnala, Barnala, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

5 Dariya News

5 Dariya News

5 Dariya News

ਬਰਨਾਲਾ , 18 Mar 2024

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ  ਪੂਨਮਦੀਪ ਕੌਰ ਨੇ ਬੈਂਕ ਪ੍ਰਬੰਧਕਾਂ ਨੂੰ ਲੋਕ ਸਭਾ ਚੋਣਾਂ-2024 ਮੱਦੇਨਜ਼ਰ ਚੌਕਸ ਰਹਿਣ ਦੀ ਹਦਾਇਤ ਦਿੱਤੀ। ਇਸ ਗੱਲ ਦਾ ਪ੍ਰਗਟਾਵਾ ਉਨ੍ਹਾਂ ਬਰਨਾਲਾ ਵਿਖੇ ਲੋਕ ਸਭਾ ਚੋਣਾਂ-2024 ਸਬੰਧੀ ਚੋਣ ਜਾਬਤੇ ਦੀ ਪਾਲਣਾ ਯਕੀਨੀ ਕਰਵਾਉਣ ਲਈ ਸਮੂਹ ਬੈਂਕ ਮੈਨੇਜਰ ਸਾਹਿਬਾਨਾਂ, ਈ.ਟੀ.ਓ. (ਆਬਕਾਰੀ), ਇਨਕਮ ਟੈਕਸ ਅਫ਼ਸਰ, ਬਰਨਾਲਾ ਨਾਲ ਮੀਟਿੰਗ ਦੌਰਾਨ ਕੀਤਾ।

ਇਸ ਮੀਟਿੰਗ ਵਿੱਚ ਮਾਨਯੋਗ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਮੂਹ ਬੈਂਕ ਮੈਨੇਜਰਾਂ ਜ਼ਿਲ੍ਹਾ ਬਰਨਾਲਾ ਨੂੰ ਕਿਸੇ ਕਿਸਮ ਦੀਆਂ ਸ਼ੱਕੀ ਪੈਸਿਆਂ ਦੇ ਆਦਾਨ ਪ੍ਰਦਾਨ ਦੌਰਾਨ ਕੀਤੀ ਜਾਣ ਵਾਲੀ ਕਾਰਵਾਈ ਸਬੰਧੀ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਕਾਪੀ ਦਿੱਤੀ ਗਈ। ਇਸ ਤੋਂ ਇਲਾਵਾ ਸਮੂਹ ਬੈਂਕਾਂ ਵੱਲੋਂ ਨਕਦ ਰਾਸ਼ੀ ਦੀ ਸਾਫ - ਸੁਥਰੀ ਅਤੇ ਸੁਰੱਖਿਅਤ ਟ੍ਰਾਂਸਪੋਰਟੇਸ਼ਨ ਲਈ ਭਾਰਤ ਚੋਣ ਕਮਿਸ਼ਨ ਦੀਆਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ।

ਉਨ੍ਹਾਂ ਕਿਹਾ ਕਿ ਸਮੂਹ ਬੈਂਕ ਆਪਣੀਆਂ ਬਰਾਂਚਾਂ ਨੂੰ ਪਾਬੰਦ ਕਰਨਗੇ ਕਿ ਉਹ ਉਮੀਦਵਾਰਾਂ ਦੇ ਚੋਣਾਂ ਸਬੰਧੀ ਬੈਂਕ ਖਾਤਿਆਂ ਨੂੰ ਖੋਲ੍ਹਣ ਦੀ ਲੋੜੀਂਦੀ ਸਹੂਲਤ ਪਹਿਲ ਦੇ ਆਧਾਰ ਉੱਪਰ ਮੁਹੱਈਆ ਕਰਾਉਣ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਵੱਲੋਂ 10000 ਰੁਪਏ ਤੋਂ ਵੱਧ ਦਾ ਕੋਈ ਵੀ ਖ਼ਰਚਾ ਚੈੱਕ, ਡਰਾਫ਼ਟ, ਆਰ.ਟੀ.ਜੀ.ਐੱਸ. ਰਾਹੀਂ ਕੀਤਾ ਜਾਵੇਗਾ। ਚੋਣ ਪ੍ਰਕਿਰਿਆ ਦੌਰਾਨ ਕਿਸੇ ਰਾਜਨੀਤਿਕ ਪਾਰਟੀ ਜਾਂ ਉਨ੍ਹਾਂ ਦੇ ਰਿਸ਼ਤੇਦਾਰ ਜਾਂ ਸਪਾਊਸ ਦੇ ਖਾਤੇ ਵਿੱਚੋਂ ਇੱਕ ਲੱਖ ਰੁਪਏ ਤੋਂ ਵੱਧ ਦੀ ਜਮ੍ਹਾਂ ਰੁਪਏ ਜਾਂ ਨਿਕਾਸੀ ਜੋ ਕਿ ਅਸਾਧਾਰਨ ਜਾਂ ਸ਼ੱਕੀ ਲੱਗਦੀ ਹੋਵੇ, ਦੀ ਸੂਚਨਾ ਤੁਰੰਤ ਜ਼ਿਲ੍ਹਾ ਚੋਣ ਦਫ਼ਤਰ ਨੂੰ ਦਿੱਤੀ ਜਾਵੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜੇਕਰ ਕਿਸੇ ਦੇ ਵੀ ਬੈਂਕ ਖਾਤੇ ਵਿੱਚੋਂ ਨਕਦ ਜਮ੍ਹਾਂ ਜਾਂ ਨਿਕਾਸੀ ਦੀ ਰਕਮ 10 ਲੱਖ ਰੁਪਏ ਤੋਂ ਵੱਧ ਹੈ ਤਾਂ ਇਸ ਦੀ ਸੂਚਨਾ ਵੀ ਜ਼ਿਲ੍ਹਾ ਚੋਣ ਦਫ਼ਤਰ ਨੂੰ ਭੇਜੀ ਜਾਵੇ ਤਾਂ ਜੋ ਇਹ ਸੂਚਨਾ ਆਮਦਨ ਕਰ ਵਿਭਾਗ ਦੇ ਨੋਡਲ ਅਫ਼ਸਰ ਨੂੰ ਇਨਕਮ ਟੈਕਸ ਨਿਯਮਾਂ ਮੁਤਾਬਕ ਬਣਦੀ ਲੋੜੀਂਦੀ ਕਾਰਵਾਈ ਹਿੱਤ ਭੇਜੀ ਜਾ ਸਕੇ। ਉਨ੍ਹਾਂ ਕਿਹਾ ਕਿ ਬੈਂਕ ਇਹ ਗੱਲ ਯਕੀਨੀ ਬਣਾਉਣਗੇ ਕਿ ਆਊਟਸੋਰਸਡ ਏਜੰਸੀਜ਼/ਕੰਪਨੀਜ਼ ਦੀਆਂ ਕੈਸ਼ ਵੈਨਜ਼ ਜੋ ਕਿ ਬੈਂਕਾਂ ਦਾ ਕੈਸ਼ ਲੈ ਕੇ ਚੱਲਦੀਆਂ ਹਨ, ਕਿਸੇ ਵੀ ਹਾਲਤ ਵਿੱਚ ਸਿਵਾਏ ਬੈਂਕਾਂ ਤੋਂ ਕਿਸੇ ਵੀ ਥਰਡ ਪਾਰਟੀ/ਏਜੰਸੀ ਜਾਂ ਵਿਅਕਤੀ ਦਾ ਕੈਸ਼ ਲੈ ਕੇ ਨਹੀਂ ਚੱਲਣਗੀਆਂ। 

ਇਸ ਸਬੰਧੀ ਆਊਟਸੋਰਸ ਏਜੰਸੀਜ਼/ਕੰਪਨੀਜ਼ ਬੈਂਕ ਵੱਲੋਂ ਜਾਰੀ ਈ.ਐਸ.ਐਮ.ਐਸ. ਤੇ ਕਿਊ ਆਰ. ਰਸੀਦ ਨਾਲ ਲੈ ਕੇ ਚੱਲਣਗੀਆਂ, ਜਿਸ ਵਿੱਚ ਬੈਂਕਾਂ ਵੱਲੋਂ ਜਾਰੀ ਨਕਦੀ/ਡਰਾਈਵਰ ਆਦਿ ਦਾ ਵੇਰਵਾ ਹੋਵੇਗਾ ਅਤੇ ਇਨ੍ਹਾਂ ਕੈਸ਼ ਵੈਨਜ਼ ਵੱਲੋਂ ਏ.ਟੀ.ਐਮ. ਵਿੱਚ ਪੈਸੇ ਭਰਨ ਲਈ ਜਾਂ ਬੈਂਕ ਦੀਆਂ ਹੋਰ ਦੂਸਰੀਆਂ ਬਰਾਂਚਾਂ ਵਿੱਚ ਪੈਸੇ ਦੇਣ ਲਈ ਜਾਂ ਦੂਸਰੇ ਬੈਂਕ ਵਿੱਚ ਜਾਂ ਕਰੰਸੀ ਕੈਸ਼ ਵਿੱਚ ਪੈਸੇ ਦੇਣ ਦਾ ਪੂਰਾ ਵੇਰਵਾ ਦਿੱਤਾ ਜਾਵੇਗਾ। ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਆਊਟਸੋਰਸਡ ਏਜੰਸੀਜ਼/ਕੰਪਨੀਜ਼ ਦੀਆਂ ਕੈਸ਼ ਵੈਨਜ਼ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਉਨ੍ਹਾਂ ਦੀ ਸਬੰਧਿਤ ਏਜੰਸੀਜ਼ ਬਕਾਇਦਾ ਤੌਰ ਤੇ ਸ਼ਨਾਖ਼ਤੀ ਕਾਰਡ ਜਾਰੀ ਕੀਤੇ ਜਾਣਗੇ। 

ਜੇਕਰ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੋਈ ਵੀ ਅਧਿਕਾਰੀ ਜੇਕਰ ਕਿਸੇ ਆਊਟਸੋਰਸ ਏਜੰਸੀ/ਕੰਪਨੀ ਦੀ ਕੈਸ਼ ਵੈਨ ਨੂੰ ਇੰਸਪੈਕਸ਼ਨ ਦੌਰਾਨ ਰੋਕ ਲੈਂਦਾ ਹੈ ਤਾਂ ਸਹਿਯੋਗ ਕਰਨਾ ਜ਼ਰੂਰੀ ਹੋਵੇਗਾ। ਮੀਟਿੰਗ ਵਿੱਚ ਹਾਜ਼ਰ ਸਮੂਹ ਬੈਂਕ ਪ੍ਰਬੰਧਕਾਂ ਨੇ ਜ਼ਿਲ੍ਹਾ ਚੋਣ ਅਫ਼ਸਰ ਨੂੰ ਹਰ ਸਹਿਯੋਗ ਕਰਨ ਦਾ ਭਰੋਸਾ ਦਿੱਤਾ। ਇਸ ਦੌਰਾਨ ਆਬਕਾਰੀ ਵਿਭਾਗ ਦੇ ਮੁਖੀਆਂ ਨੂੰ ਵੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਕਾਪੀ ਇਂਨ-ਬਿੰਨ ਪਾਲਣਾ ਹਿੱਤ ਦਿੱਤੀ ਗਈ। 

ਰਿਪੋਰਟਾਂ ਇਕੱਠੀ ਕਰਨ ਲਈ ਪ੍ਰੋਫਾਰਮੇ ਮੁਹੱਈਆ ਕਰਵਾਏ ਗਏ। ਇਸ ਮੌਕੇ ਮਾਨਯੋਗ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਆਬਕਾਰੀ ਅਫ਼ਸਰ, ਈ.ਟੀ.ਓ. ਜੀ.ਐਸ.ਟੀ. ਵਿਭਾਗ ਅਤੇ ਵੱਖ ਵੱਖ ਬੈਂਕਾਂ ਦੇ ਮੈਨੇਜਰ ਸਮੇਤ ਚੋਣ ਤਹਿਸੀਲਦਾਰ ਸ਼੍ਰੀ ਰਾਮਜੀ ਲਾਲ ਮੌਜੂਦ ਸਨ।

 

Tags: PoonamDeep Kaur , DC Barnala , Deputy Commissioner Barnala , Barnala , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD