Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਨਵ-ਨਿਯੁਕਤ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਨੇ ਕੀਤਾ ਜ਼ਿਲ੍ਹਾ ਹਸਪਤਾਲ ਦਾ ਦੌਰਾ

ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ

Health, Dr. Davinder Kumar, Civil Surgeon Mohali, Mohali

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 19 Mar 2024

Last updated on: Mar 19, 2024, 00:00 IST

ਜ਼ਿਲ੍ਹੇ ਦੇ ਨਵ-ਨਿਯੁਕਤ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਨੇ ਅੱਜ ਸਥਾਨਕ ਜ਼ਿਲ੍ਹਾ ਹਸਪਤਾਲ ਦਾ ਦੌਰਾ ਕੀਤਾ ਅਤੇ  ਹਸਪਤਾਲ ਵਿਚ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੇ ਮੈਡੀਕਲ ਸਾਜ਼ੋ-ਸਾਮਾਨ ਦਾ ਨਿਰੀਖਣ ਕੀਤਾ। ਸਿਵਲ ਸਰਜਨ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਵਿਚ ਫੇਰੀ ਪਾਈ ਅਤੇ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਹਸਪਤਾਲ ਦੀ ਬਿਹਤਰੀ ਲਈ ਉਨ੍ਹਾਂ ਦੇ ਸੁਝਾਅ ਵੀ ਲਏ। 

ਡਾ. ਦਵਿੰਦਰ ਕੁਮਾਰ ਨੇ ਵਿਸ਼ੇਸ਼ ਤੌਰ ’ਤੇ ਐਮਰਜੈਂਸੀ ਵਾਰਡ, ਆਈ.ਸੀ.ਯੂ, ਆਪਰੇਸ਼ਨ ਥਿਏਟਰ, ਵੱਖ-ਵੱਖ ਓ.ਪੀ.ਡੀ. ਕਮਰਿਆਂ, ਲੈਬ ਵਿਚ ਫੇਰੀ ਪਾਈ। ਉਨ੍ਹਾਂ ਹਸਪਤਾਲ ਵਿਚ ਸਾਫ਼-ਸਫ਼ਾਈ ਦਾ ਵੀ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਦਿਤੀਆਂ ਕਿ ਸਮੁੱਚੇ ਹਸਪਤਾਲ ਨੂੰ ਇਸੇ ਤਰ੍ਹਾਂ ਸਾਫ਼-ਸੁਥਰਾ ਰਖਿਆ ਜਾਵੇ ਤਾਕਿ ਮਰੀਜ਼ਾਂ ਨੂੰ ਚੰਗਾ ਮਾਹੌਲ ਮਿਲਦਾ ਰਹੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਭਾਵੇਂ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਪਹਿਲਾਂ ਹੀ ਸਰਕਾਰੀ ਹਸਪਤਾਲਾਂ ਵਿਚ ਮਿਲ ਰਹੀਆਂ ਹਨ ਪਰ ਫਿਰ ਵੀ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਓ.ਪੀ.ਡੀ. ਜਾਂ ਐਮਰਜੈਂਸੀ ਮਰੀਜ਼ ਜਾਂ ਉਸ ਦੇ ਤੀਮਾਰਦਾਰ ਕੋਲੋਂ ਬਾਹਰੋਂ ਦਵਾਈ ਨਾ ਮੰਗਵਾਈ ਜਾਵੇ।

ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਸਹੂਲਤਾਂ ਦੇਣ ਵਿਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸੂਬਾਈ ਅਤੇ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਅਤੇ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਕਿਹਾ ਕਿ ਮੁਫ਼ਤ ਸਿਹਤ ਸਹੂਲਤਾਂ ਦਾ ਲਾਭ ਲੋਕਾਂ ਨੂੰ ਹਰ ਹਾਲਤ ਵਿਚ ਮਿਲਣਾ ਚਾਹੀਦਾ ਹੈ ਅਤੇ ਇਸ ਮਾਮਲੇ ਵਿਚ ਕਿਸੇ ਤਰ੍ਹਾਂ ਦੀ ਅਣਗਹਿਲੀ ਨਾ ਕੀਤੀ ਜਾਵੇ। 

ਸਿਵਲ ਸਰਜਨ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੀ ਚੰਗੀ ਸਿਹਤ ਯਕੀਨੀ ਬਣਾਉਣ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਉੱਚ ਪੱਧਰ ਦੀਆਂ ਸਹੂਲਤਾਂ ਦੇਣ ਲਈ ਜ਼ਿਲ੍ਹਾ ਸਿਹਤ ਵਿਭਾਗ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰੇਨੂੰ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਚ.ਚੀਮਾ, ਡਾ. ਵਿਜੇ ਭਗਤ, ਡਾ. ਪਰਮਿੰਦਰਜੀਤ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ।

 

Tags: Health , Dr. Davinder Kumar , Civil Surgeon Mohali , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD