Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਸ ਵਾਰ ਵੋਟ ਫ਼ੀਸਦੀ 80 ਤੋਂ ਪਾਰ ਕਰਨ ਲਈ ਕੀਤੇ ਜਾ ਰਹੇ ਵਿਸ਼ੇਸ਼ ਯਤਨ

ਵਧੀਕ ਡਿਪਟੀ ਕਮਿਸ਼ਨਰ (ਵ) ਵੱਲੋਂ ਸਮੂਹ ਐਨ.ਜੀ.ਓਜ਼, ਸਵੀਪ ਨੋਡਲ ਅਫ਼ਸਰਜ਼, ਸਵੀਪ ਆਈਕਨਜ਼ ਨਾਲ ਕੀਤੀ ਗਈ ਮੀਟਿੰਗ

Punjab Admin, Arun Kumar Sharma, Additional Deputy Commissioner Ferozepur, Ferozepur, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

5 Dariya News

5 Dariya News

5 Dariya News

ਫਿਰੋਜ਼ਪੁਰ , 19 Mar 2024

Last updated on: Mar 19, 2024, 00:00 IST

ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਲੋਕ ਸਭਾ-2024 ਦੀਆਂ ਚੋਣਾਂ ਵਿੱਚ ਵੋਟ ਪ੍ਰਤੀਸ਼ਤਤਾ ਨੂੰ ਵਧਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸ਼ਨ ਇਸ ਖੇਤਰ ਵਿੱਚ ਲਗਾਤਾਰ ਯਤਨਸ਼ੀਲ ਹੈ ਅਤੇ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਵਿਸ਼ੇਸ਼ ਉਪਰਾਲੇ ਵੀ ਕਰੇਗਾ। ਵੋਟ ਪ੍ਰਤੀਸ਼ਤਤਾ ਨੂੰ 80 ਫੀਸਦੀ ਤੋਂ ਪਾਰ ਕਰਨ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰੀ ਅਰੁਣ ਕੁਮਾਰ ਸ਼ਰਮਾ ਨੇ ਜ਼ਿਲ੍ਹਾ ਦੇ ਸਮੂਹ ਐਨ.ਜੀ.ਓ.ਜ਼, ਸਵੀਪ ਨੋਡਲ ਅਫ਼ਸਰਜ਼, ਸਵੀਪ ਆਈਕਨਜ਼ ਤੇ ਹੋਰ ਵਿਭਾਗਾਂ ਨਾਲ ਮੀਟਿੰਗ ਕੀਤੀ। 

ਉਨ੍ਹਾਂ ਸਮੂਹ ਹਾਜ਼ਰੀਨ ਤੋਂ ਵੋਟ ਪ੍ਰਤੀਸ਼ਤਤਾ ਵਿੱਚ ਵਾਧਾ ਕਰਨ ਲਈ ਸਹਿਯੋਗ ਦੀ ਮੰਗ ਕੀਤੀ ਅਤੇ ਹਰ ਤਰ੍ਹਾਂ ਦੇ ਯਤਨ ਕਰਨ ਦੀ ਅਪੀਲ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ''ਇਸ ਵਾਰ 80 ਪਾਰ'' ਵੋਟ ਪ੍ਰਤੀਸ਼ਤ ਦਾ ਟੀਚਾ ਪ੍ਰਾਪਤ ਕਰਨ ਲਈ ਹਾਜ਼ਰੀਨ ਨੂੰ ਪ੍ਰੇਰਿਤ ਕਰਦਿਆਂ ਕਿ ਉਹ ਪ੍ਰਤੀਸ਼ਤਤਾ ਵਧਾਉਣ 'ਤੇ ਕੋਸ਼ਿਸ਼ਾਂ ਤੇਜ਼ ਕਰਨ ਲਈ ਕਿਹਾ ।ਉਨ੍ਹਾਂ ਵੱਲੋਂ ਜ਼ਿਲ੍ਹੇ ਵਿੱਚ ਸਵੀਪ ਪ੍ਰੋਗਰਾਮ ਅਧੀਨ ਆਉਣ ਵਾਲੀਆਂ ਲੋਕ ਸਭਾ ਚੋਣਾਂ-2024 ਦੀਆਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। 

ਇਸ ਸਮੇਂ ਸਾਰੇ ਮੌਜੂਦ ਮੈਂਬਰਾਂ ਤੋਂ ਉਨ੍ਹਾਂ ਦੇ ਸੁਝਾਅ ਲਏ ਗਏ ਅਤੇ ਉਨ੍ਹਾਂ ਦੁਆਰਾ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਸ਼ਾਂਤਮਈ ਤੇ ਨਿਰਪੱਖ ਚੋਣਾਂ ਕਰਵਾਉਣ ਲਈ ਵਚਨਬੱਧ ਹੈ। ਕਿਸੇ ਵੀ ਦਿਵਿਆਂਗ ਜਾਂ ਬਿਰਧ ਵੋਟਰ ਨੂੰ ਵੋਟ ਪਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। 

ਇਸ ਦੌਰਾਨ ਚੋਣਾਂ ਵਿੱਚ ਔਰਤਾਂ, ਬਿਰਧ ਵਿਅਕਤੀਆਂ, ਨਵੇਂ ਵੋਟਰਾਂ, ਦਿਵਿਆਂਗ ਵੋਟਰਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਵਾਸਤੇ ਵੀ ਵਿਸ਼ੇਸ਼ ਵਿਚਾਰ ਸਾਂਝੇ ਕੀਤੇ ਗਏ ਅਤੇ ਇਨ੍ਹਾਂ ਵਿਚਾਰਾਂ ਮੁਤਾਬਿਕ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਰੂਪ-ਰੇਖਾ ਤਿਆਰ ਕੀਤੀ ਗਈ। ਇਸ ਦੌਰਾਨ ਇਸ ਵਿਸ਼ੇ ਤੇ ਜਿਆਦਾ ਜ਼ੋਰ ਦਿੱਤਾ ਗਿਆ ਕਿ ਚੋਣ ਕਮਿਸ਼ਨ ਵੱਲੋਂ ਦਿੱਤੇ ਗਏ ਨਾਅਰੇ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ ਅਤੇ ਹਰ ਵੋਟਰ ਨੂੰ ਪੋਲਿੰਗ ਬੂਥ ਤੱਕ ਪਹੁੰਚਾਇਆ ਜਾਵੇ। 

ਬੂਥਾਂ ਉੱਪਰ ਹਰ ਤਰ੍ਹਾਂ ਦੀਆਂ ਸਹੂਲਤਾਂ ਨੂੰ ਪੂਰੇ ਤਰੀਕੇ ਨਾਲ ਤਿਆਰ ਕੀਤਾ ਜਾਵੇ ਤਾਂ ਜੋ ਕਿਸੇ ਵੀ ਵੋਟਰ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਿਨ੍ਹਾਂ ਕਿਸੇ ਡਰ, ਲਾਲਚ ਆਦਿ ਤੋਂ ਆਪਣੀ ਵੋਟ ਪਾਉਣ ਜਾਣ ਤਾਂ ਜੋ ਲੋਕਤੰਤਰ ਦੀ ਮਜ਼ਬੂਤੀ ਵਿੱਚ ਹਿੱਸਾ ਪਾਇਆ ਜਾ ਸਕੇ।

ਸਵੀਪ ਦੇ ਜ਼ਿਲ੍ਹਾ ਕੋਆਰਡੀਨੇਟਰ ਪ੍ਰਿੰ. ਡਾ. ਸਤਿੰਦਰ ਸਿੰਘ ਨੇ ਸਵੀਪ ਅਧੀਨ ਜ਼ਿਲ੍ਹੇ ਅੰਦਰ ਵੋਟਰਾਂ ਨੂੰ ਮੱਤਦਾਨ ਲਈ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਕੀਤੇ ਜਾਣ ਵਾਲੇ ਉਪਰਾਲਿਆਂ, ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਤੇ ਯਕੀਨ ਦਵਾਇਆ ਕਿ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਵਿੱਚ ਸਵੀਪ ਗਤੀਵਿਧੀਆਂ ਰਾਹੀਂ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇਗਾ ਅਤੇ ਵੋਟ ਫੀਸਦੀ ਵਿੱਚ ਵਾਧਾ ਕੀਤਾ ਜਾਵੇਗਾ।

ਇਸ ਮੌਕੇ ਡੀਈਓ. ਸੈਕੰਡਰੀ ਸ੍ਰੀ ਸੰਜੀਵ ਗੌਤਮ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਡੀ.ਐਸ.ਐਸ.ਓ. ਰੇਨੂੰ ਬਾਲਾ, ਸੀਨੀਅਰ ਸਿਟੀਜ਼ਨ ਸ੍ਰੀ ਹਰੀਸ਼ ਮੌਂਗਾ ਆਦਿ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Punjab Admin , Arun Kumar Sharma , Additional Deputy Commissioner Ferozepur , Ferozepur , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD