Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਚੋਣਾਂ ਦੌਰਾਨ ਗ਼ੈਰ-ਕਾਨੂੰਨੀ ਢੰਗ ਨਾਲ ਵੰਡੇ ਜਾਣ ਵਾਲੇ ਪੈਂਫਲੇਟ/ਲੀਫਲੈਟ/ਪੋਸਟਰਾਂ 'ਤੇ ਤਿੱਖੀ ਨਜ਼ਰ ਰੱਖੀ ਜਾਵੇਗੀ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਨਾਲ ਮੀਟਿੰਗ

Showkat Ahmad Parray, DC Patiala, Deputy Commissioner Patiala, Patiala, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਪਟਿਆਲਾ , 19 Mar 2024

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਨੂੰ ਨਿਰਪੱਖ, ਨਿਰਵਿਘਨ, ਸ਼ਾਂਤਮਈ ਅਤੇ ਸੁਤੰਤਰ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣ ਸਮੇਂ ਦੌਰਾਨ ਗ਼ੈਰ-ਕਾਨੂੰਨੀ ਪੋਸਟਰਾਂ, ਪੈਂਫਲੇਟ, ਹੈਂਡਬਿਲਾਂ, ਪਰਚਿਆਂ 'ਤੇ ਲਗਾਤਾਰ ਨਜ਼ਰ ਰੱਖੀ ਜਾਵੇਗੀ। ਇੱਥੇ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਨਿਯਮਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਏਗਾ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਈ ਵੀ ਵਿਅਕਤੀ ਅਜਿਹਾ ਕੋਈ ਵੀ ਚੋਣ ਪੈਂਫਲੈਟ ਜਾਂ ਪੋਸਟਰ ਨਾ ਛਾਪੇ ਜਾਂ ਪ੍ਰਕਾਸ਼ਿਤ ਨਾ ਕਰੇ, ਜਿਸ 'ਤੇ ਪ੍ਰਿੰਟਰ, ਪ੍ਰਕਾਸ਼ਕ, ਕਾਪੀਆਂ ਦੀ ਗਿਣਤੀ ਆਦਿ ਦਾ ਵੇਰਵਾ ਦਰਜ ਨਾ ਹੋਵੇ। ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਚੋਣ ਸੰਬੰਧੀ ਛਾਪੀ ਗਈ ਸਮੱਗਰੀ ਦਾ ਪੂਰਾ ਵੇਰਵਾ ਰਿਟਰਨਿੰਗ ਅਫ਼ਸਰ ਕੋਲ ਨਿਰਧਾਰਤ ਸਮੇਂ ਅੰਦਰ ਜਮ੍ਹਾਂ ਕਰਵਾਇਆ ਜਾਵੇ। 

ਉਨ੍ਹਾਂ ਪ੍ਰਿੰਟਿੰਗ ਪ੍ਰੈਸਾਂ ਦੇ ਮਾਲਕਾਂ ਦੇ ਨੁਮਾਇੰਦਿਆਂ ਨੂੰ ਪੈਂਫਲੈਟ, ਪਰਚੇ, ਪੋਸਟਰ, ਹੈਂਡਬਿੱਲ ਅਤੇ ਹੋਰ ਚੋਣ ਸਮੱਗਰੀ ਪ੍ਰਕਾਸ਼ਿਤ ਕਰਨ ਲਈ ਆਏ ਵਿਅਕਤੀਆਂ ਤੋਂ ਘੋਸ਼ਣਾ ਪੱਤਰ ਲਾਜ਼ਮੀ ਪ੍ਰਾਪਤ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤੇ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

ਉਨ੍ਹਾਂ ਅੱਗੇ ਕਿਹਾ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਰਹਿਣ ਦੌਰਾਨ ਗ਼ੈਰ-ਕਾਨੂੰਨੀ ਫਲੈਕਸਾਂ, ਪੋਸਟਰਾਂ, ਪੈਂਫਲੇਟਾਂ ਨੂੰ ਰੋਕਣ ਲਈ ਟੀਮਾਂ ਪਹਿਲਾਂ ਹੀ ਗਠਿਤ ਕਰ ਦਿੱਤੀਆਂ ਗਈਆਂ ਹਨ ਅਤੇ ਜੇਕਰ ਕੋਈ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। ਪ੍ਰਿੰਟਿੰਗ ਪ੍ਰੈਸਾਂ ਦੇ ਨੁਮਾਇੰਦਿਆਂ ਨੇ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ਼ ਦੁਆਇਆ ਕਿ ਉਹ ਕਾਨੂੰਨ ਦੀ ਪਾਲਣਾ ਯਕੀਨੀ ਬਣਾਉਣਗੇ।

 

Tags: Showkat Ahmad Parray , DC Patiala , Deputy Commissioner Patiala , Patiala , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD