Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਲੋਕ ਸਭਾ ਚੋਣਾਂ 2024- ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਬੈਂਕ ਪ੍ਰਬੰਧਕਾਂ ਨੂੰ ਚੋਣਾਂ ਦੌਰਾਨ ਕੈਸ਼ ਦੀ ਜਮਾਂ/ਨਿਕਾਸੀ ਅਤੇ ਆਵਾਜਾਈ ਉੱਤੇ ਨਜ਼ਰ ਰੱਖਣ ਦੀਆਂ ਹਦਾਇਤਾਂ

ਵੋਟਾਂ ਵਿੱਚ ਉਮੀਦਵਾਰਾਂ ਅਤੇ ਰਾਜਸੀ ਪਾਰਟੀਆਂ ਵੱਲੋਂ ਬੇ-ਅਥਾਹ ਗ਼ੈਰਕਾਨੂੰਨੀ ਖਰਚਾ ਰੋਕਣ ਵਿੱਚ ਬੈਂਕਾਂ ਬਹੁਤ ਵੱਡਾ ਯੋਗਦਾਨ ਪਾ ਸਕਦੀਆਂ - ਜ਼ਿਲ੍ਹਾ ਚੋਣ ਅਫ਼ਸਰ

Navjot Pal Singh Randhawa, DC SBS Nagar, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਨਵਾਂ ਸ਼ਹਿਰ , 19 Mar 2024

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਬੈਂਕ ਪ੍ਰਬੰਧਕਾਂ ਨੂੰ ਲੋਕ ਸਭਾ ਚੋਣਾਂ-2024 ਮੱਦੇਨਜ਼ਰ ਦੌਰਾਨ ਚੁਸਤ-ਦਰੁਸਤ ਰਹਿਣ ਦੀ ਤਾਕੀਦ ਕਰਦਿਆਂ ਕਿਹਾ ਕਿ ਵੋਟਾਂ ਵਿੱਚ ਉਮੀਦਵਾਰਾਂ ਅਤੇ ਰਾਜਸੀ ਪਾਰਟੀਆਂ ਵੱਲੋਂ ਬੇ-ਅਥਾਹ ਗੈਰ ਕਾਨੂੰਨੀ ਖਰਚਾ ਰੋਕਣ ਵਿੱਚ ਬੈਂਕਾਂ ਬਹੁਤ ਵੱਡਾ ਯੋਗਦਾਨ ਪਾ ਸਕਦੀਆਂ ਹਨ। ਉਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ  ਸਮੂਹ ਬੈਂਕ ਮੈਨੇਜਰਾਂ ਨਾਲ ਲੋਕ ਸਭਾ ਚੋਣਾਂ-2024 ਸਬੰਧੀ ਰੱਖੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਉਹਨਾਂ ਨੇ  ਕਿਹਾ ਕਿ ਸਮੂਹ ਬੈਂਕ ਆਪਣੀਆਂ ਬਰਾਂਚਾਂ ਨੂੰ ਪਾਬੰਦ ਕਰਨਗੇ ਕਿ ਉਹ ਉਮੀਦਵਾਰਾਂ ਦੇ ਚੋਣਾਂ ਸਬੰਧੀ ਬੈਂਕ ਖਾਤਿਆਂ ਨੂੰ ਖੋਲ੍ਹਣ ਦੀ ਲੋੜੀਂਦੀ ਸਹੂਲਤ ਪਹਿਲੇ ਦੇ ਆਧਾਰ ਉੱਪਰ ਮੁਹੱਈਆ ਕਰਾਉਣ ਦੇ ਪਾਬੰਦ ਰਹਿਣ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਵੱਲੋਂ 10 ਹਜ਼ਾਰ ਰੁਪਏ ਤੋਂ ਵੱਧ ਦਾ ਕੋਈ ਵੀ ਖ਼ਰਚਾ ਚੈੱਕ, ਡਰਾਫ਼ਟ, ਆਰ.ਟੀ.ਜੀ.ਐੱਸ. ਰਾਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਕਿਸੇ ਰਾਜਨੀਤਿਕ ਪਾਰਟੀ ਜਾਂ ਉਨ੍ਹਾਂ ਦੇ ਰਿਸ਼ਤੇਦਾਰ ਜਾਂ ਸਪਾਊਸ ਦੇ ਖਾਤੇ ਵਿੱਚੋਂ ਇੱਕ ਲੱਖ ਰੁਪਏ ਤੋਂ ਵੱਧ ਦੀ ਜਮਾਂ ਰੁਪਏ ਜਾਂ ਨਿਕਾਸੀ ਜੋ ਕਿ ਅਸਾਧਾਰਨ ਜਾਂ ਸ਼ੱਕੀ ਲੱਗਦੀ ਹੋਵੇ, ਦੀ ਸੂਚਨਾ ਤੁਰੰਤ ਜ਼ਿਲ੍ਹਾ ਚੋਣ ਦਫ਼ਤਰ ਨੂੰ ਦਿੱਤੀ ਜਾਵੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜੇਕਰ ਜੇਕਰ ਕਿਸੇ ਦੇ ਵੀ ਬੈਂਕ ਖਾਤੇ ਵਿੱਚੋਂ ਨਕਦ ਜਮ੍ਹਾ ਜਾਂ ਨਿਕਾਸੀ ਦੀ ਰਕਮ 10 ਲੱਖ ਰੁਪਏ ਤੋਂ ਉੱਪਰ ਹੈ ਤਾਂ ਇਸ ਦੀ ਸੂਚਨਾ ਵੀ ਜ਼ਿਲ੍ਹਾ ਚੋਣ ਦਫ਼ਤਰ ਨੂੰ ਭੇਜੀ ਜਾਵੇ ਤਾਂ ਜੋ ਇਹ ਸੂਚਨਾ ਆਮਦਨ ਕਰ ਵਿਭਾਗ ਦੇ ਨੋਡਲ ਅਫ਼ਸਰ ਨੂੰ ਇਨਕਮ ਟੈਕਸ ਲਾਅਜ਼ ਅਨੁਸਾਰ ਬਣਦੀ ਯੋਗ ਅਤੇ ਲੋੜੀਂਦੀ ਕਾਰਵਾਈ ਹਿਤ ਭੇਜੀ ਜਾ ਸਕੇ। ਉਨ੍ਹਾਂ ਕਿਹਾ ਕਿ ਬੈਂਕ ਇਹ ਗੱਲ ਯਕੀਨੀ ਬਣਾਉਣਗੇ ਕਿ ਆਊਟਸੋਰਸਡ ਏਜੰਸੀਜ਼/ਕੰਪਨੀਜ਼ ਦੀਆਂ ਕੈਸ਼ ਵੈਨਜ਼ ਜੋ ਕਿ ਬੈਂਕਾਂ ਦਾ ਕੈਸ਼ ਲੈ ਕੇ ਚੱਲਦੀਆਂ ਹਨ, ਕਿਸੇ ਵੀ ਹਾਲਤ ਵਿੱਚ ਸਿਵਾਏ ਬੈਂਕਾਂ ਤੋਂ ਕਿਸੇ ਵੀ ਥਰਡ ਪਾਰਟੀ/ਏਜੰਸੀ ਜਾਂ ਵਿਅਕਤੀ ਦਾ ਕੈਸ਼ ਲੈ ਕੇ ਨਹੀਂ ਚੱਲਣਗੀਆਂ। 

ਇਸ ਸਬੰਧੀ ਆਊਟਸੋਰਸ ਏਜੰਸੀਜ਼/ਕੰਪਨੀਜ਼ ਬੈਂਕ ਵੱਲੋਂ ਜਾਰੀ ਈ.ਐਸ.ਐਮ.ਐਸ. ਤੇ ਕਿਊ ਆਰ. ਰਸੀਦ ਨਾਲ ਲੈ ਕੇ ਚੱਲਣਗੀਆਂ, ਜਿਸ ਵਿੱਚ ਬੈਂਕਾਂ ਵੱਲੋਂ ਜਾਰੀ ਨਕਦੀ/ਡਰਾਈਵਰ ਆਦਿ ਦਾ ਵੇਰਵਾ ਹੋਵੇਗਾ ਅਤੇ ਇਨ੍ਹਾਂ ਕੈਸ਼ ਵੈਨਜ਼ ਵੱਲੋਂ ਏ.ਟੀ.ਐਮ. ਵਿੱਚ ਪੈਸੇ ਭਰਨ ਲਈ ਜਾਂ ਬੈਂਕ ਦੀਆਂ ਹੋਰ ਦੂਸਰੀਆਂ ਬਰਾਂਚਾਂ ਵਿੱਚ ਪੈਸੇ ਦੇਣ ਲਈ ਜਾਂ ਦੂਸਰੇ ਬੈਂਕ ਵਿੱਚ ਜਾਂ ਕਰੰਸੀ ਕੈਸ਼ ਵਿੱਚ ਪੈਸੇ ਦੇਣ ਦਾ ਪੂਰਾ ਵੇਰਵਾ ਦਿੱਤਾ ਜਾਵੇਗਾ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਆਊਟਸੋਰਸਡ ਏਜੰਸੀਜ਼/ਕੰਪਨੀਜ਼ ਦੀਆਂ ਕੈਸ਼ ਵੈਨਜ਼ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਉਨ੍ਹਾਂ ਦੀ ਸਬੰਧਿਤ ਏਜੰਸੀਜ਼ ਬਕਾਇਦਾ ਤੌਰ ਤੇ ਸ਼ਨਾਖ਼ਤੀ ਕਾਰਡ ਜਾਰੀ ਕੀਤੇ ਜਾਣਗੇ। ਜੇਕਰ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੋਈ ਵੀ ਅਧਿਕਾਰੀ ਜੇਕਰ ਕਿਸੇ ਆਊਟਸੋਰਸ ਏਜੰਸੀ/ਕੰਪਨੀ ਦੀ ਕੈਸ਼ ਵੈਨ ਨੂੰ ਇੰਸਪੈਕਸ਼ਨ ਦੌਰਾਨ ਰੋਕ ਲੈਂਦਾ ਹੈ ਤਾਂ ਸਹਿਯੋਗ ਕਰਨਾ ਜ਼ਰੂਰੀ ਹੋਵੇਗਾ। ਮੀਟਿੰਗ ਵਿੱਚ ਹਾਜ਼ਰ ਸਮੂਹ ਬੈਂਕ ਪ੍ਰਬੰਧਕਾਂ ਨੇ ਜ਼ਿਲ੍ਹਾ ਚੋਣ ਅਫ਼ਸਰ ਨੂੰ ਹਰ ਸਹਿਯੋਗ ਕਰਨ ਦਾ ਭਰੋਸਾ ਦਿੱਤਾ।

 

Tags: Navjot Pal Singh Randhawa , DC SBS Nagar , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD