Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਲੋਕ ਸਭਾ ਚੋਣਾਂ 2024- ਅੰਤਰਰਾਜੀ ਸਰਹੱਦ ’ਤੇ 24 ਘੰਟੇ ਨਜ਼ਰਸਾਨੀ ਰੱਖੀ ਜਾਵੇਗੀ : ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ

ਕਿਹਾ, ਪੰਜਾਬ ਪੁਲਿਸ ਸ਼ਾਂਤਮਈ ਲੋਕ ਸਭਾ ਚੋਣਾਂ ਕਰਵਾਉਣ ਲਈ ਵਚਨਬੱਧ

Showkat Ahmad Parray, DC Patiala, Deputy Commissioner Patiala, Patiala, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

5 Dariya News

5 Dariya News

5 Dariya News

ਪਟਿਆਲਾ , 19 Mar 2024

ਪਟਿਆਲਾ ਰੇਂਜ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਹਰਿਆਣਾ ਨਾਲ ਲੱਗਦੇ ਅੰਤਰ ਰਾਜੀ ਬਾਰਡਰ ਉਪਰ 24 ਘੰਟੇ ਵਿਸ਼ੇਸ਼ ਨਾਕਾਬੰਦੀ ਕਰਕੇ ਨਜਾਇਜ਼ ਸ਼ਰਾਬ ਅਤੇ ਨਸ਼ੀਲੇ ਪਦਾਰਥਾਂ ਦੀ ਸਮਗਲਿੰਗ ਉਪਰ ਵਿਸ਼ੇਸ਼ ਨਜ਼ਰ ਰੱਖੀ ਜਾਵੇ। ਉਹ ਅੱਜ ਜ਼ਿਲ੍ਹੇ ਦੇ ਸਮੂਹ ਗਜ਼ਟਿਡ ਅਫ਼ਸਰਾਂ, ਥਾਣਿਆਂ ਤੇ ਚੌਂਕੀਆਂ ਦੇ ਮੁਖੀਆਂ ਅਤੇ ਸਪੈਸ਼ਲ ਯੁਨਿਟ ਦੇ ਇੰਚਾਰਜਾਂ ਨਾਲ ਇੱਥੇ  ਪੁਲਿਸ ਲਾਈਨ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕਰ ਰਹੇ ਸਨ। 

ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਵਿਸ਼ੇਸ਼ ਤੌਰ ਮੌਜੂਦ ਸਨ। ਡੀ.ਆਈ.ਜੀ ਨੇ ਮੀਟਿੰਗ ਦੌਰਾਨ ਜਿਥੇ ਪੰਜਾਬ ਪੁਲਿਸ ਵੱਲੋਂ ਲੋਕ ਸਭਾ ਚੋਣਾਂ ਸ਼ਾਂਤਮਈ ਤਰੀਕੇ ਨਾਲ ਕਰਵਾਉਣ ਦੀ ਵਚਨਬੱਧਤਾ ਦੁਹਰਾਈ, ਉਥੇ ਤਨਦੇਹੀ ਨਾਲ ਡਿਊਟੀ ਨਿਭਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਹਦਾਇਤ ਕੀਤੀ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸ਼ਾਂਤਮਈ ਚੋਣ ਅਮਲ ਵਿੱਚ ਵਿਘਨ ਪਾਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ। 

ਉਨ੍ਹਾਂ ਨੇ ਵਿਸਥਾਰ ਨਾਲ ਕਰਾਇਮ ਬਾਰੇ ਵਿਚਾਰ ਵਟਾਂਦਰਾ ਕਰਦਿਆਂ ਅਗਾਮੀ ਲੋਕ ਸਭਾ ਚੋਣਾਂ-2024 ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਜ਼ਿਲ੍ਹੇ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਦੇ ਅਮਲ ਨੂੰ ਯਕੀਨੀ ਬਣਾਉਣ ਲਈ ਹਦਾਇਤ ਕਰਦਿਆਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਭਗੌੜਿਆਂ (ਪੀ.ਓਜ) ਬੇਲ-ਜੰਪਰਜ ਅਤੇ ਪੈਰੋਲ ਜੰਪਰਜ ਨੂੰ ਗ੍ਰਿਫ਼ਤਾਰ ਕਰਨ, ਗੈਰ-ਜ਼ਮਾਨਤੀ ਵਾਰੰਟ (ਐਨ.ਬੀ.ਡਬਲਿਊ) ਦੀ 100 ਫ਼ੀਸਦੀ ਪਾਲਣਾ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇ।

ਡੀ.ਆਈ.ਜੀ. ਭੁੱਲਰ ਨੇ ਨਿਰਦੇਸ਼ ਦਿੱਤੇ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਚੋਣਾਂ ਦੌਰਾਨ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਜ਼ਿਲ੍ਹੇ ਦੀ 75 ਫ਼ੀਸਦੀ ਫੋਰਸ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲ ਦੀਆਂ ਕੰਪਨੀਆਂ ਦਾ ਸੁਚੱਜੇ ਢੰਗ ਨਾਲ ਉਪਯੋਗ ਕਰਕੇ ਜ਼ਿਲ੍ਹੇ ਵਿੱਚ ਫਲੈਗ ਮਾਰਚ ਕੱਢੇ ਜਾਣ। ਉਨ੍ਹਾਂ ਨੇ ਸਾਰੇ ਥਾਣਾ ਤੇ ਚੌਂਕੀ ਮੁਖੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਇਲਾਕੇ ਅੰਦਰ ਸਮਾਜ ਵਿਰੋਧੀ ਅਨਸਰਾਂ ਉਪਰ ਕਰੜੀ ਨਜ਼ਰ ਰੱਖਣ। 

ਇਸ ਤੋਂ ਬਿਨਾਂ ਚੋਣਾਂ ਦੌਰਾਨ ਗੰਨ ਹਾਊਸ, ਵੋਟਾਂ ਦੀ ਕਾਉਂਟਿੰਗ ਸੈਂਟਰਾਂ,  ਵੋਟਿੰਗ ਮਸ਼ੀਨਾਂ ਦੇ ਸਟੋਰੇਜ ਸੈਂਟਰਾਂ ਅਤੇ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਡੀ.ਆਈ.ਜੀ. ਸ੍ਰੀ ਭੁੱਲਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਲੋਕ ਆਪਣਾ ਅਸਲਾ ਜਮ੍ਹਾਂ ਕਰਵਾਉਣ ਤਾਂ ਜੋ ਚੋਣਾਂ ਦੌਰਾਨ ਕੋਈ ਵੀ ਅਣਸੁਖਾਵੀਂ. ਘਟਨਾ ਨਾ ਵਾਪਰ ਸਕੇ ਅਤੇ ਚੋਣਾਂ ਸ਼ਾਂਤਮਈ ਤਰੀਕੇ ਨਾਲ ਸੰਪਰੂਣ ਹੋਣ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪੁਲਿਸ ਦੀ ਭੂਮਿਕਾ ਕਾਫ਼ੀ ਅਹਿਮ ਹੈ, ਇਸ ਲਈ ਪੁਲਿਸ ਦੇ ਅਧਿਕਾਰੀ ਤੇ ਜਵਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਇੰਨ-ਬਿੰਨ ਯਕੀਨੀ ਬਣਾਉਣ। ਉਨ੍ਹਾਂ ਮੀਟਿੰਗ ਦੌਰਾਨ ਚੋਣ ਕਮਿਸ਼ਨ ਦੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਪੁਲਿਸ ਦੀ ਭੂਮਿਕਾ ਬਾਰੇ ਜਾਣੂ ਵੀ ਕਰਵਾਇਆ।

ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਚੋਣਾਂ ਦੌਰਾਨ ਅਮਨ ਕਾਨੂੰਨ ਕਾਇਮ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਚੋਣ ਮੌਕੇ ਮਾਹੌਲ ਖਰਾਬ ਕਰਨ ਵਾਲੇ ਕਿਸੇ ਵੀ ਗ਼ਲਤ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮੌਕੇ ਸਮੂਹ ਜ਼ਿਲ੍ਹਾ ਪੁਲਿਸ ਅਧਿਕਾਰੀ ਵੀ ਮੌਜੂਦ ਸਨ।

 

Tags: Showkat Ahmad Parray , DC Patiala , Deputy Commissioner Patiala , Patiala , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD