Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਦੀ ਜ਼ਿੰਦਗੀ, ਹਕੀਕਤ ਤੇ ਤਲਖ ਸੱਚਾਈਆਂ ਨਾਲ ਜੁੜੀ ਖੂਬਸੂਰਤ ਫ਼ਿਲਮ ‘ਪ੍ਰਹੁਣਾ 2’

Ranjit Bawa, Pollywood, Entertainment, Actress, Cinema, Punjabi Films, Movie, Parahuna 2

Web Admin

Web Admin

5 Dariya News

ਚੰਡੀਗੜ੍ਹ , 20 Mar 2024

Last updated on: Mar 20, 2024, 00:00 IST

ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ ਫਿਲਮ ਵਿਆਹਾਂ ਵਾਲੀ ਜਾਪਦੀ ਹੈ ਪਰ ਜਦੋੰ ਤੁਸੀਂ ਇਸਦਾ ਟ੍ਰੇਲਰ ਦੇਖੋਗੇ ਤਾਂ ਸਾਫ ਹੋਵੇਗਾ ਕਿ ਇਹ ਫ਼ਿਲਮ ਬਿਲਕੁਲ ਇੱਕ ਨਵੇਂ ਅਤੇ ਹਾਸੋਹੀਣੇ ਮੁੱਦੇ ‘ਤੇ ਬਣੀ ਖੂਬਸੂਰਤ ਪੰਜਾਬੀ ਫ਼ਿਲਮ ਹੈ ਜੋ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕਰਨ ਦਾ ਦਮ ਰੱਖਦੀ ਹੈ। ਰਣਜੀਤ ਬਾਵਾ, ਅਦਿੱਤੀ ਸ਼ਰਮਾ ਤੇ ਗੁਰਪ੍ਰੀਤ ਘੁੱਗੀ ਦੀ ਮੁੱਖ ਭੂਮਿਕਾ ਵਾਲੀ ਇਸ ਫ਼ਿਲਮ ਨੂੰ ਸਿਤਜ ਚੌਧਰੀ ਨੇ ਡਾਇਰੈਕਟ ਕੀਤਾ ਹੈ। 

ਧੀਰਜ ਰਤਨ ਦੀ ਲਿਖੀ ਇਸ ਫਿਲਮ ਵਿੱਚ ਅਜੇ ਹੁੱਡਾ, ਓਸ਼ਿਨ ਬਰਾੜ, ਫਤਿਹ ਟਿੱਬੀ, ਬਦਰ ਖਾਨ ਸਮੇਤ ਕਈ ਹੋਰ ਵੀ ਚਰਚਿਤ ਚਿਹਰੇ ਨਜ਼ਰ ਆਉਣਗੇ। 29 ਮਾਰਚ ਨੂੰ ਰਿਲੀਜ਼ ਹੋ ਰਹੀ ਇਹ ਫਿਲਮ ਲ਼ੰਡਨ ਦੀਆਂ ਵੱਖ-ਵੱਖ ਖੂਬਸੂਰਤ ਲੋਕੇਸ਼ਨਾਂ ‘ਤੇ ਫਿਲਮਾਈ ਗਈ ਹੈ ਇਹ ਫਿਲਮ ਇੱਕ ਅਜਿਹੇ ਨੌਜਵਾਨ ਦੀ ਕਹਾਣੀ ਹੈ ਜੋ ਪੰਜਾਬ ਵਿੱਚ ਵਧੀਆ ਜ਼ਿੰਦਗੀ ਜਿਉਂ ਰਿਹਾ ਹੈ। ਉਸਦੀ ਮੰਗੇਤਰ ਸੋਹਣੇ ਭਵਿੱਖ ਦੀ ਤਲਾਸ਼ ਵਿੱਚ ਵਿਦੇਸ਼ ਜਾਂਦੀ ਹੈ। ਵਿਦੇਸ਼ ਜਾਣ ਤੋਂ ਬਾਅਦ ਉਸਦਾ ਵਤੀਰਾ ਅਚਾਨਕ ਬਦਲ ਜਾਂਦਾ ਹੈ। ਅੱਧ-ਵਿਚਕਾਰ ਲਟਕੇ ਫਿਲਮ ਦੇ ਨਾਇਕ ਕੋਲ ਹੁਣ ਵਿਦੇਸ਼ ਵਿੱਚ ਵੱਸਣ ਲਈ ਕਿਸੇ ਪੱਕੀ ਕੁੜੀ ਨਾਲ ਵਿਆਹ ਕਰਵਾਉਣ ਤੋਂ ਬਿਨਾਂ ਕੋਈ ਹੋਰ ਚਾਰਾ ਨਹੀਂ। 

ਉਹ ਕਿਵੇਂ ਇਕ ਵਿਦੇਸ਼ੀ ਕੁੜੀ ਲੱਭਦਾ ਹੈ, ਯੂ ਕੇ ਪੱਕੇ ਹੋਣ ਲਈ ਉਸਨੂੰ ਕੀ ਕੀ ਪਾਪੜ ਵੇਲਣੇ ਪੈੰਦੇ ਹਨ। ਕੱਚੇ ਤੌਰ ਤੇ ਰਹਿ ਰਹੇ ਲੋਕਾਂ ਨਾਲ ਉੱਥੇ ਕਿਹੋ ਜਿਹਾ ਵਤੀਰਾ ਕੀਤਾ ਜਾਂਦਾ ਹੈ। ਲਇਹ ਸਭ ਕੁਝ ਇਸ ਫਿਲਮ ਦਾ ਅਹਿਮ ਹਿੱਸਾ ਹੈ। ਇਹ ਫਿਲਮ ਮਜ਼ਾਕ ਮਜ਼ਾਕ ਵਿੱਚ ਵਿਦੇਸ਼ਾਂ ਵਿੱਚ ਵੱਸਦੇ ਨੌਜਵਾਨਾਂ, ਵਿਆਹ ਦਾ ਲਾਰਾ ਲਾ ਕੇ ਜਾਂ ਵਿਆਹ ਕਰਵਾਕੇ ਆਈਆਂ ਕੁੜੀਆਂ ਅਤੇ ਉਹਨਾਂ ਦੇ ਅਚਾਨਕ ਬਦਲਣ ਦੀ ਕਹਾਣੀ ਨੂੰ ਵੀ ਖੂਬਸੂਰਤ ਤਰੀਕੇ ਨਾਲ ਪਰਦੇ ਤੇ ਪੇਸ਼ ਕੀਤਾ ਗਿਆ ਹੈ। 

ਇਸ ਗੱਲ ਦਾ ਝਲਕਾਰਾ ਫ਼ਿਲਮ ਦੇ ਟ੍ਰੇਲਰ ਤੋਂ ਵੀ ਮਿਲਦਾ ਹੈ। ਫ਼ਿਲਮ ਨਿਰਮਾਤਾ ਮਨੀ ਧਾਲੀਵਾਲ, ਮੋਹਿਤ ਬਨਵੈਤ, ਇੰਦਰ ਨਾਗਰਾ ਅਤੇ ਸੁਰਿੰਦਰ ਸੋਹਨਪਾਲ ਵੱਲੋਂ “ਦਾਰਾ ਫਿਲਮ”, “ਬਨਵੈਤ ਫਿਲਮਸ” ਅਤੇ ਹਿਊਮਨ ਮੋਸ਼ਨ ਪਿਕਚਰ” ਦੇ ਬੈਨਰ ਹੇਠ ਬਣਾਈ ਗਈ ਇਸ ਫ਼ਿਲਮ ਬਾਰੇ ਗੱਲਬਾਤ ਕਰਦਿਆਂ ਫਿਲਮ ਦੇ ਨਾਇਕ ਰਣਜੀਤ ਬਾਵਾ ਨੇ ਦੱਸਿਆ ਕਿ ਇਸ ਫਿਲਮ ਵਿੱਚ ਉਹ ਭਿੰਦਰ ਨਾਂ ਦੇ ਪੰਜਾਬ ਦੇ ਇੱਕ ਮੱਧ ਵਰਗੀ ਨੌਜਵਾਨ ਦੀ ਭੂਮਿਕਾ ਨਿਭਾਈ ਹੈ। ਉਹ ਹਰਜੋਤ ਨਾਂ ਦੀ ਇੱਕ ਕੁੜੀ ਨੂੰ ਪਿਆਰ ਕਰਦਾ ਹੈ।

ਪਰਿਵਾਰ ਦੀ ਸਹਿਮਤੀ ਨਾਲ ਦੋਵਾਂ ਦਾ ਵਿਆਹ ਹੋਣਾ ਵੀ ਨਿਸਚਤ ਹੋ ਜਾਂਦਾ ਹੈ। ਵਿਆਹ ਤੋਂ ਕੁਝ ਦਿਨ ਪਹਿਲਾਂ ਹਰਜੋਤ ਦਾ ਯੂ ਕੇ ਦਾ ਵੀਜ਼ਾ ਆ ਜਾਂਦਾ ਹੈ। ਹਰਜੋਤ ਲਈ ਯੂ ਕੇ ਗਏ ਭਿੰਦਰ ਨਾਲ ਉੱਥੇ ਕੀ ਕੁਝ ਵਾਪਰਦਾ ਹੈ ਇਹ ਪਹਿਲੂ ਬੇਹੱਦ ਦਿਲਚਸਪ ਹਨ। ਬਾਵੇ ਮੁਤਾਬਕ ਇਹ ਫਿਲਮ ਪੰਜਾਬ ਦੇ ਹਜ਼ਾਰਾਂ ਨੌਜਵਾਨਾਂ ਦੀ ਬਾਤ ਪਾਵੇਗਾ। ਇਸ ਫਿਲਮ ਵਿੱਚ ਦਰਸ਼ਕ ਉਸਨੂੰ ਇੱਕ ਵੱਖਰੇ ਅੰਦਾਜ਼ ਵਿੱਚ ਦੇਖਣਗੇ। ਸੰਗੀਤ ਹਰ ਫਿਲਮ ਦੀ ਖੂਬਸੂਰਤੀ ਵਿੱਚ ਵਾਧਾ ਕਰਦਾ ਹੈ। 

ਇਸ ਫਿਲਮ ਦਾ ਸੰਗੀਤ ਵੀ ਕੁਝ ਇਸ ਤਰ੍ਹਾਂ ਦਾ ਹੀ ਹੈ। ਫਿਲਮ ਦਾ ਸੰਗੀਤ ਦੇਸੀ ਕਰਿਓ,ਜੱਗੀ ਸਿੰਘ ਅਤੇ ਡਾਊਡ ਬੀਟਸ ਨੇ ਤਿਆਰ ਕੀਤਾ ਹੈ। ਫਿਲਮ ਦੇ ਗੀਤ ਡੀ ਹਾਰਪ, ਜੱਗੀ ਸਿੰਘ ਅਤੇ ਪ੍ਰਗਟ ਕੋਟਗੁਰੂ ਨੇ ਲਿਖੇ ਹਨ। ਇਹਨਾਂ ਗੀਤਾਂ ਨੂੰ ਆਵਾਜ਼ ਰਣਜੀਤ ਬਾਵਾ, ਅਜੇ ਹੁੱਡਾ, ਕਮਲ ਖਾਨ ਅਤੇ ਡੀ ਹਾਰਪ ਨੇ ਦਿੱਤੀ ਹੈ। 29 ਮਾਰਚ ਨੂੰ ਦੁਨੀਆ ਭਰ ਵਿੱਚ ਰਿਲੀਜ ਹੋਣ ਜਾ ਰਹੀ ਹੈ ਇਹ ਫ਼ਿਲਮ ਸਿਨੇਮਾਘਰਾਂ ਵਿੱਚ ਮੁੜ ਰੌਣਕਾਂ ਲੈ ਕੇ ਆਵੇਗੀ।

 

Tags: Ranjit Bawa , Pollywood , Entertainment , Actress , Cinema , Punjabi Films , Movie , Parahuna 2

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD