Saturday, 11 May 2024

 

 

ਖ਼ਾਸ ਖਬਰਾਂ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

 

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਪੀ.ਜੀ.ਆਰ.ਐਸ. ਪੋਰਟਲ ਉੱਤੇ ਬਕਾਇਆ ਪਈਆਂ ਸ਼ਿਕਾਇਤਾਂ ਦੇ ਸਮਾਂਬੱਧ ਨਿਪਟਾਰੇ ਦੇ ਆਦੇਸ਼

ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਕੀਤੀ ਸਮੀਖਿਆ ਮੀਟਿੰਗ

Jitendra Jorwal, DC Sangrur, Deputy Commissioner Sangrur, Sangrur

Web Admin

Web Admin

5 Dariya News

ਸੰਗਰੂਰ , 19 Mar 2024

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਪੰਜਾਬ ਸਰਕਾਰ ਦੇ ਪੀ.ਜੀ.ਆਰ.ਐਸ. ਪੋਰਟਲ ਉੱਤੇ ਨਾਗਰਿਕਾਂ ਦੀਆਂ ਬਕਾਇਆ ਪਈਆਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਸਥਿਤੀ ਬਾਰੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਬਕਾਇਆ ਸ਼ਿਕਾਇਤਾਂ ਦੇ ਸਮਾਂਬੱਧ ਨਿਪਟਾਰੇ ਦੇ ਹੁਕਮ ਦਿੱਤੇ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਾਗਰਿਕਾਂ ਨੂੰ ਪ੍ਰਸ਼ਾਸ਼ਨਿਕ ਸੇਵਾਵਾਂ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਉਣਾ ਹਰੇਕ ਵਿਭਾਗੀ ਅਧਿਕਾਰੀ ਦਾ ਨੈਤਿਕ ਫ਼ਰਜ ਹੈ। ਉਨ੍ਹਾਂ ਕਿਹਾ ਕਿ ਜਨਤਕ ਸ਼ਿਕਾਇਤ ਨਿਵਾਰਨ ਪ੍ਰਣਾਲੀ (ਪੀ.ਜੀ.ਆਰ.ਐਸ.) ਉਤੇ ਪ੍ਰਾਪਤ ਸ਼ਿਕਾਇਤਾਂ ਦਾ ਨਿਰਧਾਰਿਤ ਸਮੇਂ ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਸ਼ਿਕਾਇਤ ਕਰਤਾ ਵੱਲੋਂ ਪੀ.ਜੀ.ਆਰ.ਐਸ. ਪੋਰਟਲ ਉਤੇ ਗਲਤੀ ਨਾਲ ਕਿਸੇ ਹੋਰ ਵਿਭਾਗ ਨਾਲ ਸਬੰਧਤ ਸ਼ਿਕਾਇਤ ਭੇਜ ਦਿੱਤੀ ਜਾਂਦੀ ਹੈ ਤਾਂ ਵਿਭਾਗੀ ਮੁਖੀ ਇਸ ਸ਼ਿਕਾਇਤ ਦੇ ਨਿਪਟਾਰੇ ਪ੍ਰਤੀ ਲਾਪਰਵਾਹੀ ਦਿਖਾਉਣ ਦੀ ਬਜਾਏ ਤੁਰੰਤ ਪੀ.ਜੀ.ਆਰ.ਐਸ. ਵਿੰਗ ਨਾਲ ਰਾਬਤਾ ਕਰਨ ਤਾਂ ਜੋ  ਪੋਰਟਲ ਉੱਤੇ ਆਈ ਸ਼ਿਕਾਇਤ ਸਹੀ ਵਿਭਾਗ ਤੱਕ ਪਹੁੰਚ ਸਕੇ ਅਤੇ ਇਸ ਦਾ ਯੋਗ ਹੱਲ ਹੋ ਸਕੇ। 

ਉਨ੍ਹਾਂ ਇਹ ਵੀ ਕਿਹਾ ਕਿ ਸ਼ਿਕਾਇਤਾਂ ਦਾ ਗੁਣਵੱਤਾ ਅਧਾਰਿਤ ਨਿਪਟਾਰਾ ਹੋਣਾ ਚਾਹੀਦਾ ਹੈ ਤਾਂ ਜੋ ਸ਼ਿਕਾਇਤਕਰਤਾ ਨੂੰ ਸੰਤੁਸ਼ਟੀ ਹੋ ਸਕੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਬ-ਡਵੀਜਨ ਪੱਧਰ ਉੱਤੇ ਬਕਾਇਆ ਮਾਮਲਿਆਂ ਦੀ ਤਾਜ਼ਾ ਸਥਿਤੀ ਦਾ ਜ਼ਾਇਜਾ ਲਿਆ ਅਤੇ ਸਬੰਧਤ ਉਪ ਮੰਡਲ ਮੈਜਿਸਟਰੇਟ ਨੂੰ ਆਪਣੀ ਨਿਗਰਾਨੀ ਹੇਠ ਇਨ੍ਹਾਂ ਸ਼ਿਕਾਇਤਾਂ ਦੇ ਫੌਰੀ ਨਿਪਟਾਰੇ ਦੀ ਹਦਾਇਤ ਕੀਤੀ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਜਸਪਿੰਦਰ ਸਿੰਘ, ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ. ਸੁਨਾਮ ਪ੍ਰਮੋਦ ਸਿੰਗਲਾ, ਐਸ.ਡੀ.ਐਮ. ਲਹਿਰਾ/ਮੂਣਕ ਸੂਬਾ ਸਿੰਘ ਸਮੇਤ ਸਮੂਹ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

 

Tags: Jitendra Jorwal , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD