Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੋਕ ਸਭਾ ਚੋਣਾਂ 2024- ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਤੇ ਚੋਣ ਖਰਚ ਤੇ ਚੋਣ ਕਮਿਸ਼ਨ ਦੀ ਰਵੇਗੀ ਬਾਜ ਅੱਖ

ਹਰੇਕ ਪ੍ਰਕਾਰ ਦੇ ਖਰਚੇ ਨੂੰ ਜੋੜਿਆ ਜਾਵੇਗਾ ਚੋਣ ਖਰਚ ਵਿੱਚ

Rakesh Kumar Popli, Additional Deputy Commissioner Fazilka, Fazilka, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਫਾਜ਼ਿਲਕਾ , 20 Mar 2024

Last updated on: Mar 20, 2024, 00:00 IST

ਲੋਕ ਸਭਾ ਚੋਣਾਂ 2024 ਦੌਰਾਨ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੇ ਚੋਣ ਖਰਚ ਤੇ ਚੋਣ ਕਮਿਸ਼ਨ ਦੀ ਤਿੱਖੀ ਨਜ਼ਰ ਰਹੇਗੀ। ਇਹ ਜਾਣਕਾਰੀ ਵਧੀਕ ਜ਼ਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਕੇਸ਼ ਕੁਮਾਰ ਪੋਪਲੀ ਨੇ ਵੱਖ-ਵੱਖ ਖਰਚਾ ਨਿਗਰਾਨ ਕਾਰਜਾਂ ਵਿੱਚ ਲੱਗੀਆਂ ਟੀਮਾਂ ਦੇ ਸਿਖਲਾਈ ਸੈਸ਼ਨ ਦੌਰਾਨ ਕਹੀ। ਉਨਾਂ ਨੇ ਸਾਰੀਆਂ ਟੀਮਾਂ ਨੂੰ ਕਿਹਾ ਕਿ ਉਹ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਤਨਦੇਹੀ ਨਾਲ ਆਪਣੀ ਡਿਊਟੀ ਬਿਨਾਂ ਕਿਸੇ ਡਰ ਭੈਅ ਦੇ ਨਿਭਾਉਣ।

ਇਸ ਮੌਕੇ ਲੋਕ ਸਭਾ ਹਲਕਾ 10 ਫਿਰੋਜ਼ਪੁਰ ਦੇ ਚੋਣ ਖਰਚਿਆਂ ਦੇ ਸਹਾਇਕ ਨੋਡਲ ਅਫਸਰ ਐਚ ਐਸ ਸਿੱਧੂ ਨੇ ਵੱਖ-ਵੱਖ ਟੀਮਾਂ ਨੂੰ ਚੋਣ ਖਰਚਿਆਂ ਦੀ ਨਿਗਰਾਨੀ ਸਬੰਧੀ ਸਿਖਲਾਈ ਦਿੱਤੀ। ਉਹਨਾਂ ਨੇ ਦੱਸਿਆ ਕਿ ਚੋਣ ਖਰਚਿਆਂ ਦੀ ਨਿਗਰਾਨੀ ਲਈ ਜਿੱਥੇ ਚੋਣ ਕਮਿਸ਼ਨ ਖਰਚਾ ਨਿਗਰਾਨ ਨਿਯੁਕਤ ਕਰੇਗਾ ਉਥੇ ਹੀ ਵਿਧਾਨ ਸਭਾ ਹਲਕਿਆਂ ਵਿਚ ਸਹਾਇਕ ਖਰਚਾ ਨਿਗਰਾਨ ਵੀ ਤੈਨਾਤ ਹੋਣਗੇ। 

ਇਸ ਤੋਂ ਬਿਨਾਂ ਸਾਰੀਆਂ ਚੋਣ ਰੈਲੀਆਂ ਸਭਾਵਾਂ ਦੀ ਵੀਡੀਓਗ੍ਰਾਫੀ ਕਰਵਾ ਕੇ ਉਸ ਦੇ ਆਧਾਰ ਤੇ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਹਰੇਕ ਖਰਚ ਨੂੰ ਉਹਨਾਂ ਦੇ ਚੋਣ ਖਰਚ ਵਿੱਚ ਜੋੜਿਆ ਜਾਵੇਗਾ। ਇਸੇ ਤਰਾਂ ਉਮੀਦਵਾਰਾਂ ਵੱਲੋਂ ਪੇਡ ਨਿਊਜ਼ ਜਾਂ ਸਿਆਸੀ ਇਸ਼ਤਿਹਾਰਬਾਜ਼ੀ ਤੇ ਕੀਤੇ ਜਾਣ ਵਾਲੇ ਖਰਚ ਨੂੰ ਵੀ ਚੋਣ ਖਰਚ ਦਾ ਹਿੱਸਾ ਬਣਾਇਆ ਜਾਵੇਗਾ। 

ਉਹਨਾਂ ਨੇ ਦੱਸਿਆ ਕਿ ਖਰਚਾ ਨਿਗਰਾਨ ਸੈਲ ਉਮੀਦਵਾਰਾਂ ਦੇ ਖਰਚੇ ਦਾ ਹਰੇਕ ਹਿਸਾਬ ਇੱਕ ਸ਼ੈਡੋ ਰਜਿਸਟਰ ਵਿੱਚ ਦਰਜ ਕਰੇਗਾ। ਉਹਨਾਂ ਨੇ ਦੱਸਿਆ ਕਿ ਉਮੀਦਵਾਰਾਂ ਵੱਲੋਂ ਕੀਤੀ ਜਾਣ ਵਾਲੀ ਹਰ ਰੈਲੀ, ਸਭਾ, ਪੋਸਟਰ, ਬੈਨਰ, ਇਸ਼ਤਿਹਾਰਬਾਜੀ, ਵਾਹਨ ਆਦਿ ਦਾ ਖਰਚਾ ਜੋੜਿਆ ਜਾਵੇਗਾ। ਇੱਕ ਉਮੀਦਵਾਰ ਲਈ ਵੱਧ ਤੋਂ ਵੱਧ 95 ਲੱਖ ਰੁਪਏ ਤੱਕ ਦੇ ਖਰਚਾ ਕਰਨ ਦੀ ਆਗਿਆ ਹੈ। 

ਉਹਨਾਂ ਨੇ ਇਹ ਵੀ ਕਿਹਾ ਕਿ ਕਿਸੇ ਦੀ ਪ੍ਰਾਈਵੇਟ ਪ੍ਰਾਪਰਟੀ ਤੇ ਮਾਲਕ ਦੀ ਸਹਿਮਤੀ ਤੋਂ ਬਿਨਾਂ ਸਿਆਸੀ ਇਸ਼ਤਿਹਾਰਬਾਜ਼ੀ ਨਹੀਂ ਲਗਾਈ ਜਾ ਸਕਦੀ ਅਤੇ ਨਾ ਹੀ ਮਾਲਕ ਦੀ ਪ੍ਰਵਾਨਗੀ ਤੋਂ ਬਿਨਾਂ ਕਿਸੇ ਪਾਰਟੀ ਦਾ ਝੰਡਾ ਲਾਇਆ ਜਾ ਸਕਦਾ ਹੈ। ਉਹਨਾਂ ਇਹ ਦੱਸਿਆ ਕਿ 50 ਹਜਾਰ ਤੋਂ ਘੱਟ ਜੇਕਰ ਕਿਸੇ ਕੋਲ ਨਗਦੀ ਹੈ ਤਾਂ ਉਸ ਨੂੰ ਅਜਿਹੀ ਨਕਦੀ ਲੈ ਕੇ ਚੱਲਣ ਤੇ ਕੋਈ ਰੋਕ ਨਹੀਂ ਹੈ । 

ਜਦਿ ਕਿ 50 ਹਜਾਰ ਤੋਂ 10 ਲੱਖ ਰੁਪਏ ਤੱਕ ਦੀ ਜੇਕਰ ਕਿਸੇ ਕੋਲ ਨਗਦੀ ਹੈ ਤਾਂ ਉਸ ਕੋਲ ਇਸ ਰਕਮ ਸੰਬੰਧੀ ਲੋੜੀਦੇ ਸਬੂਤ ਹੋਣੇ ਲਾਜ਼ਮੀ ਹਨ ਅਜਿਹਾ ਨਾ ਹੋਣ ਤੇ ਇਹ ਨਗਦੀ ਜਬਤ ਕਰ ਲਈ ਜਾਵੇਗੀ ਅਤੇ ਇਸ ਨੂੰ ਬਕਾਇਦਾ ਇੱਕ ਜਿਲਾ ਪੱਧਰੀ ਕਮੇਟੀ ਦੀ ਪ੍ਰਵਾਨਗੀ ਨਾਲ ਹੀ ਉਚਿਤ ਸਬੂਤ ਦੇਣ ਤੇ ਛੱਡਿਆ ਜਾਵੇਗਾ। ਇਸੇ ਤਰਾਂ 10 ਲੱਖ ਤੋਂ ਵੱਡੀ ਨਗਦ ਬਰਾਮਦਗੀ ਇਨਕਮ ਟੈਕਸ ਵਿਭਾਗ ਨੂੰ ਉਸਦੀ ਜਾਣਕਾਰੀ ਦਿੱਤੀ ਜਾਵੇਗੀ। 

ਇਸੇ ਤਰ੍ਹਾਂ ਉਹਨਾਂ ਨੇ ਇਹ ਵੀ ਦੱਸਿਆ ਕਿ ਜੇਕਰ ਕਿਸੇ ਉਮੀਦਵਾਰ ਦੇ ਸਮਰਥਕ ਦੇ ਨਿੱਜੀ ਵਾਹਨ ਤੇ ਕਿਸੇ ਉਮੀਦਵਾਰ ਦੀ ਫੋਟੋ ਵਾਲਾ ਪੋਸਟਰ ਬੈਨਰ ਲੱਗਿਆ ਹੈ ਤਾਂ ਉਸ ਵਾਹਨ ਦਾ ਖਰਚਾ ਵੀ ਉਮੀਦਵਾਰ ਦੇ ਖਰਚੇ ਵਿੱਚ ਜੋੜਿਆ ਜਾਵੇਗਾ ਅਤੇ ਜੇਕਰ ਕਿਸੇ ਪਾਰਟੀ ਦੀ ਝੰਡੀ ਲੱਗੀ ਹੈ ਤਾਂ ਉਹ ਖਰਚਾ ਪਾਰਟੀ ਦੇ ਖਰਚ ਵਿੱਚ ਜੋੜਿਆ ਜਾਏਗਾ। ਇਸ ਮੌਕੇ ਸ਼੍ਰੀ ਵਿਨੇ ਕੁਮਾਰ ਵੀ ਹਾਜ਼ਰ ਸਨ।

 

Tags: Rakesh Kumar Popli , Additional Deputy Commissioner Fazilka , Fazilka , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD