Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਫਰੀਦਕੋਟ ਵੱਲੋ ਵਿਸ਼ਵ ਓਰਲ ਦਿਵਸ ਦੇ ਮੌਕੇ ਤੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਮੂੰਹ ਅਤੇ ਦੰਦਾਂ ਦੀ ਤੰਦਰੁਸਤੀ ਹੀ ਸਿਹਤ ਦਾ ਆਧਾਰ: ਜਿਲਾ ਸਿਹਤ ਡੈਟਲ ਅਫਸਰ

Health, Dr. Maninderpal Singh, Civil Surgeon Faridkot, Faridkot

5 Dariya News

5 Dariya News

5 Dariya News

ਫ਼ਰੀਦਕੋਟ , 20 Mar 2024

Last updated on: Mar 20, 2024, 00:00 IST

ਜਿਲਾ ਸਿਹਤ ਵਿਭਾਗ ਫ਼ਰੀਦਕੋਟ ਵੱਲੋ ਡਾ. ਮਨਿੰਦਰਪਾਲ ਸਿੰਘ ਸਿਵਲ ਸਰਜਨ ਦੀ ਅਗਵਾਈ ਹੇਠ ਟਰੇਨਿੰਗ ਅਨੈਕਸੀ ਵਿਖੇ ਵਿਸ਼ਵ ਓਰਲ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਕੀਤਾ ਗਿਆ ਅਤੇ ਪ੍ਰਣ ਵੀ ਦਿਵਾਇਆ ਗਿਆ। ਇਸ ਮੌਕੇ ਜਿਲਾ ਡੈਟਲ ਸਿਹਤ ਅਫਸਰ  ਡਾ. ਨਿਰਮਲਜੀਤ ਸਿੰਘ ਬਰਾੜ ਨੇ  ਦੱਸਿਆ ਕਿ ਹਰ ਸਾਲ 20 ਮਾਰਚ ਨੂੰ ਵਿਸ਼ਵ ਓਰਲ ਦਿਵਸ ਮਨਾਇਆ ਜਾਂਦਾ ਹੈ ਜਿਸ ਦਾ ਮਕਸਦ ਲੋਕਾਂ ਨੂੰ ਆਪਣੇ ਦੰਦਾਂ ਅਤੇ ਮੂੰਹ ਦੀ ਸਫਾਈ ਅਤੇ ਦੇਖਭਾਲ ਕਰਨ ਲਈ ਜਾਗਰੁਕ ਕਰਨਾ ਹੈ। 

ਉਹਨਾਂ ਦੱਸਿਆ ਕਿ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਮੂੰਹ ਅਤੇ ਦੰਦਾਂ ਦੀ ਸੰਭਾਲ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਦੰਦਾਂ ਅਤੇ ਮੂੰਹ ਦੀ ਸਫ਼ਾਈ ਸਬੰਧੀ ਚੈਕਅੱਪ ਕੈਂਪ ਲਗਾ ਕੇ ਇਲਾਜ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਰੀਰ ਨੂੰ ਤੰਦਰੁਸਤ ਰੱਖਣ ਲਈ ਮੂੰਹ ਅਤੇ ਦੰਦਾਂ ਦੀ ਸੰਭਾਲ ਅਤੇ ਸਫ਼ਾਈ ਬਹੁਤ ਜਰੂਰੀ ਹੈ। ਮੂੰਹ ਅਤੇ ਦੰਦਾਂ ਦੀ ਸਫਾਈ ਨਾ ਕਰਨ ਕਾਰਨ ਦੰਦਾਂ ਅਤੇ ਪੇਟ ਨੂੰ ਕਈ ਕਿਸਮ ਦੀਆਂ ਬਿਮਾਰੀਆਂ ਲੱਗ ਜਾਂਦੀਆਂ ਹਨ। 

ਜਿਸ ਕਾਰਨ ਆਮ ਜੀਵਨ ਵਿੱਚ ਅਨੇਕਾਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਭ ਨੂੰ ਇੱਕ ਦਿਨ ਵਿੱਚ ਦੋ ਵਾਰ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਅਤੇ ਸਵੇਰੇ ਨਾਸ਼ਤੇ ਤੋਂ ਬਾਅਦ ਬਰੁਸ਼ ਜਰੂਰ ਕਰਨਾ ਚਾਹੀਦਾ ਹੈ। ਉਨ੍ਹਾ ਸਹੀ ਬਰੁਸ਼ ਕਰਨ ਦੇ ਤਰੀਕੇ ਦਸਦੇ ਹੋਏ ਕਿਹਾ ਕਿ ਟੂਥ ਬਰੁੱਸ਼ ਨੂੰ ਦੰਦਾ ਦੀ ਜੜ੍ਹ ਦੇ ਬਰਾਬਰ 45 ਡਿਗਰੀ ਤੇ ਰੱਖ ਕੇ ਉਪਰਲੇ ਦੰਦਾਂ ਲਈ ਉਪਰ ਤੋਂ ਹੇਠਾਂ ਵੱਲ ਅਤੇ ਹੇਠਲੇ ਦੰਦਾਂ ਲਈ ਹੇਠਾਂ ਤੋਂ ਉਪਰ ਵੱਲ ਨੂੰ ਸਫਾਈ ਕਰਨੀ ਚਾਹੀਦੀ ਹੈ ਅਤੇ ਦੰਦਾਂ ਦੀ ਸਫਾਈ ਅੰਦਰਲੇ ਪਾਸੇ ਤੋਂ ਅਤੇ ਚਬਾਉਣ ਵਾਲੇ ਹਿੱਸੇ ਦੀ ਵੀ ਸਫਾਈ ਕਰਨੀ ਚਾਹੀਦੀ ਹੈ।

ਉਨ੍ਹਾ ਕਿਹਾ ਕਿ ਹਮੇਸ਼ਾ ਨਰਮ ਬਰੁਸ਼ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਦੰਦਾਂ ਦੇ ਨਾਲ ਨਾਲ ਜੀਭ ਦੀ ਸਫਾਈ ਵੀ ਕਰਨੀ ਚਾਹੀਦੀ ਹੈ। ਇਸ ਮੌਕੇ ਨੋਡਲ ਅਫਸਰ ਡੈਟਲ ਡਾ ਸ਼ਮਿੰਦਰ ਕੌਰ ਨੇ ਦੱਸਿਆ ਕਿ  ਸਿਹਤਮੰਦ ਭੋਜਨ ਦਾ ਸੇਵਨ ਕਰੋ, ਚਿਪਚਿਪੇ ਅਤੇ ਮਿੱਠਾ ਖਾਣ ਤੋਂ ਪ੍ਰਹੇਜ਼ ਕਰੋ, ਖਾਣਾ ਚੰਗੀ ਤਰ੍ਹਾਂ ਚਬਾ ਕੇ ਖਾਓ। ਵਿਟਾਮਿਨਾਂ ਅਤੇ ਖਣਿਜ ਪਦਾਰਥਾਂ ਭਰਪੂਰ ਭੋਜਨ ਦਾ ਸੇਵਨ ਕਰੋ ਅਤੇ ਹਰੇਕ 6 ਮਹੀਨੇ ਬਾਅਦ ਆਪਣੇ ਦੰਦਾਂ ਦੇ ਡਾਕਟਰ ਦੀ ਸਲਾਹ ਲਵੋ। 

ਉਨਾਂ ਕਿਹਾ ਕਿ ਜੇਕਰ ਦੰਦਾਂ ਨੂੰ ਗਰਮ ਠੰਡਾ ਲਗਦਾ ਹੋਵੇ ਜਾਂ ਮਸੂੜਿਆਂ ਨੂੰ ਸੋਜ ,ਖੂਨ ਆੳਦਾਂ ਹੋਵੇ ਤਾਂ ਤੁਰੰਤ ਦੰਦਾਂ ਦੇ ਮਾਹਿਰ ਡਾਕਟਰ ਤੋ ਜਾਂਚ ਕਰਵਾਈ ਜਾਵੇ ਕਿਸੇ ਅਣਜਾਣ ਵਿਅਕਤੀ ਤੋ ਦੰਦ, ਦਾੜ ਨਾ ਕਢਵਾਈ ਜਾਵੇ। ਜਿਨਾਂ ਵਿਅਕਤੀਆ ਵੱਲੋ ਦੰਦਾਂ ਦੀ ਬੀੜ ਲਗਵਾਈ ਗਈ ਉਸਦੀ ਸਾਂਭ ਸੰਭਾਲ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।

ਜਿਲਾ ਮਾਸ ਮੀਡੀਆ ਕੁਲਵੰਤ ਸਿੰਘ ਨੇ ਦੱਸਿਆ ਕਿ ਤੰਬਾਕੂ ਦੀ ਵਰਤੋ ਨਾਲ ਜਿੱਥੇ ਦੰਦਾਂ ਦੇ ਰੋਗ ਲਗਦੇ ਹਨ ਉਥੇ ਮੂੰਹ ਦਾ ਕੈਸਰ ਵੀ ਹੋ ਸਕਦਾ ਹੈ ਇਸ ਲਈ ਤੰਬਾਂਕੂ ਪਦਾਰਥਾਂ ਦਾ ਕਿਸੇ ਰੂਪ ਵਿੱਚ ਸੇਵਨ ਨਾ ਕੀਤਾ ਜਾਵੇ ਇਸ ਮੌਕੇ ਮੋਕੇ ਸਿਹਤ ਸੰਸਥਾ ਵਿਖੇ ਲਗਾਉਣ/ਜਾਗਰੂਕ ਕਰਨ ਲਈ ਸਿਹਤ ਸਿੱਖਿਆ ਸਮੱਗਰੀ ਵੀ ਵੰਡੀ ਗਈ। ਇਸ ਮੌਕੇ ਡਾ ਸਿਮਰਨ , ਡਾ ਜਸਕੀਰਤ ਡਾ ਬਦੇਸ਼ਾ,ਰਛਪਾਲ ਸਿੰਘ,ਕੌਸਲ ਕੁਮਾਰ ਹਾਜਰ ਸਨ।

 

Tags: Health , Dr. Maninderpal Singh , Civil Surgeon Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD