Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਨਰਮੇਂ ਦੀ ਫ਼ਸਲ ਨੂੰ ਚਿੱਟੀ ਮੱਖੀ ਅਤੇ ਹੋਰ ਕੀਟਾਂ ਤੋਂ ਬਚਾਉਣ ਲਈ ਨਦੀਨ ਨਸ਼ਟ ਮੁਹਿੰਮ ਨੂੰ ਸਫਲ ਬਨਾਉਣ ਲਈ ਮੀਟਿੰਗ ਦਾ ਕੀਤਾ ਆਯੋਜਨ

Harpreet Singh Sudan, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 20 Mar 2024

Last updated on: Mar 20, 2024, 00:00 IST

ਸ਼੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਨੇ ਦਫਤਰ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਨਰਮੇ ਦੀ ਫਸਲ ਤੇ ਚਿੱਟੀ ਮੱਖੀ, ਮਿਲੀਬੱਗ, ਗੁਲਾਬੀ ਸੁੰਡੀ ਅਤੇ ਲੀਫ਼ ਕਰਲ ਵਾਇਰਸ ਦੇ ਹਮਲੇ ਦੀ ਅਗਾਊ ਰੋਕਥਾਮ ਲਈ ਨਦੀਨ ਨਸ਼ਟ ਮੁਹਿੰਮ ਨੂੰ ਸਫਲ ਬਨਾਉਣ ਲਈ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਦਾ ਆਯੋਜਨ ਕੀਤਾ।

ਉਹਨਾ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੀ-ਆਪਣੀ ਹਦੂਦ ਅੰਦਰ ਨਦੀਨਾਂ ਨੂੰ ਜਲਦ ਤੋਂ ਜਲਦ ਨਸ਼ਟ ਕਰਵਾਇਆ ਜਾਵੇ ਅਤੇ ਇਸ ਸਬੰਧੀ ਹਫ਼ਤਾਵਰੀ ਪ੍ਰਗਤੀ ਰਿਪੋਰਟ ਖੇਤੀਬਾੜੀ ਵਿਭਾਗ ਨੂੰ ਭੇਜੀ ਜਾਵੇ। ਉਨਾਂ ਕਿਹਾ ਕਿ ਉਹ ਇਸ ਤਰਾਂ ਨਾਲ ਨਰਮੇਂ ਦੀ ਪੈਦਾਵਾਰ ਵਧਾਉਣ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾ ਸਕਣਗੇ।

ਇਸ  ਮੀਟਿੰਗ ਦੌਰਾਨ ਡਾ.ਧਰਮ ਪਾਲ ਡਿਪਟੀ ਡਾਇਰੈਕਟਰ ਖੇਤੀਬਾੜੀ(ਕਪਾਹ) ਅਤੇ ਸੁਖਜਿੰਦਰ ਸਿੰਘ ਖੇਤੀਬਾੜੀ ਅਫ਼ਸਰ ਨੇ ਨਰਮੇਂ ਦੀ ਫ਼ਸਲ ਨੂੰ ਨੁਕਸਾਨ ਪਹੁੰਚਾਉਣ ਵਾਲੀ ਚਿੱਟੀ ਮੱਖੀ ਦੀ ਪਹਿਚਾਣ, ਜੀਵਨ ਚੱਕਰ ਅਤੇ ਨੁਕਸਾਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਨਾਂ ਦੱਸਿਆ ਕਿ ਨਰਮੇਂ ਦੀ ਬਿਜਾਈ ਤੋਂ ਪਹਿਲਾ ਚਿੱਟੀ ਮੱਖੀ ਖੇਤਾਂ ਦੀਆਂ ਵੱਟਾਂ, ਖਾਲੇ, ਪਹੀਆਂ, ਖਾਲੀ ਥਾਂਵਾ, ਸ਼ੜਕਾਂ ਦੇ ਕਿਨਾਰਿਆਂ, ਖਾਲੀ ਜਮੀਨ/ਪਲਾਟ, ਨਹਿਰਾਂ, ਕੱਸੀਆਂ ਅਤੇ ਡਰੇਨਾਂ ਵਿੱਚ ਉੱਗੇ ਨਦੀਨਾਂ ਅਤੇ ਹੋਰ ਫਸਲਾਂ ਉਪਰ ਪੱਲਦੀ ਰਹਿੰਦੀ ਹੈ।

ਨਰਮੇਂ ਦੀ ਬਿਜਾਈ ਉਪਰੰਤ ਨਦੀਨਾਂ ਉਪਰ ਪਲ ਰਹੀ ਇਹ ਚਿੱਟੀ ਮੱਖੀ ਨਰਮੇਂ ਦੀ ਫਸਲ ਤੇ ਹਮਲਾ ਕਰ ਦਿੰਦੀ ਹੈ। ਚਿੱਟੀ ਮੱਖੀ ਦਾ ਸਰਕਲ ਤੋੜਨ ਲਈ ਇਹ ਜਰੂਰੀ ਹੈ ਕਿ ਚਿੱਟੀ ਮੱਖੀ ਦੇ ਪਨਾਹਗੀਰ ਨਦੀਨ ਜਿਵੇ ਕਿ ਪੀਲੀ ਬੂਟੀ, ਪੁੱਠ ਕੰਡਾਂ, ਧਤੂਰਾ, ਦੋਧਕ, ਮਿਲਕ ਵੀਡ, ਬਾਥੂ, ਕੰਗੀ ਬੂਟੀ, ਚਲਾਈ, ਗੁਵਾਰਾ ਫਲੀ, ਭੰਬੋਲਾਂ, ਤਾਦਲਾਂ, ਗੁਲਾਬੀ, ਹੁਲਹੁਲ, ਮਾਕੜੂ ਵੇਲ, ਗਾਜਰ ਘਾਹ ਅਤੇ ਭੰਗ ਨਰਮੇਂ ਦੀ ਬਿਜਾਈ ਤੋ ਪਹਿਲਾਂ ਨਸ਼ਟ ਕਰਨੇ ਬਹੁਤ ਜਰੂਰੀ ਹਨ। 

ਇਸ ਤਰਾਂ ਕਰਨ ਨਾਲ ਚਿੱਟੀ ਮੱਖੀ ਦਾ ਸਰਕਲ ਟੁੱਟ ਜਾਵੇਗਾ ਅਤੇ ਨਰਮੇਂ ਦੀ ਫ਼ਸਲ ਨੂੰ ਚਿੱਟੀ ਮੱਖੀ, ਮਿਲੀਬੱਗ, ਗੁਲਾਬੀ ਸੁੰਡੀ ਅਤੇ ਲੀਫ਼ ਕਰਲ ਵਾਇਰਸ ਦੇ ਹਮਲੇ ਤੋਂ ਬਚਾਇਆ ਜਾ ਸਕਦਾ ਹੈ। ਇਸ ਮੌਕੇ ਤੇ ਹੋਰਨਾਂ ਤੋਂ ਇਲਵਾ ਡਾ.ਨਯਨ ਵਧੀਕ ਡਿਪਟੀ ਕਮਿਸ਼ਨਰ (ਜਨਰਲ)ਸ੍ਰੀ ਮੁਕਤਸਰ ਸਾਹਿਬ ਵੀ ਮੌਜੂਦ ਸਨ।

 

Tags: Harpreet Singh Sudan , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD