Monday, 29 April 2024

 

 

ਖ਼ਾਸ ਖਬਰਾਂ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ

 

ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

Crime News Punjab, Punjab Police, Police, Crime News, Fazilka Police, Fazilka

5 Dariya News

5 Dariya News

5 Dariya News

ਫਾਜਿਲਕਾ , 20 Mar 2024

ਮਾਨਯੋਗ ਸ਼੍ਰੀ ਗੌਰਵ ਯਾਦਵ IPS, ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਅਤੇ ਸ੍ਰੀ ਰਣਜੀਤ ਸਿੰਘ ਢਿੱਲੋਂ IPS, ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫ਼ਿਰੋਜ਼ਪੁਰ ਰੇਂਜ, ਫ਼ਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਵਰਿੰਦਰ ਸਿੰਘ ਬਰਾੜ PPS, ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਵੱਲੋਂ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਪੁੱਤਰ ਭਗਵਾਨ ਦਾਸ ਵਾਸੀ ਚੱਕ ਪੁੰਨਾ ਵਾਲਾ ਉਰਫ ਖਿਲਚੀਆਂ ਥਾਣਾ ਵੈਰੋਕੇ ਜਿਲ੍ਹਾ ਫਾਜਿਲਕਾ ਨੂੰ ਗ੍ਰਿਫਤਾਰ ਕਰਨ ਲਈ ਜਿਲ੍ਹਾ ਹਜਾ ਵਿੱਚ Dedicated ਟੀਮ ਦਾ ਗਠਨ ਕੀਤਾ ਗਿਆ ਸੀ, ਕਿਉਂਕਿ ਇਹ ਮੁਜਰਿਮ ਇਸ਼ਤਿਹਾਰੀ ਕਾਫੀ ਸਾਲਾਂ ਤੋਂ ਭਗੋੜਾ ਚਲਿਆ ਆ ਰਿਹਾ ਸੀ, ਜਿਸਨੂੰ ਗ੍ਰਿਫਤਾਰ ਕਰਨ ਲਈ ਪਿਛਲੇ ਕਾਫੀ ਸਾਲਾਂ ਤੋਂ ਪੁਲਿਸ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਸੀ, ਪਰੰਤੂ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਗ੍ਰਿਫਤਾਰੀ ਤੋਂ ਬਚਣ ਲਈ ਆਪਣੇ ਟਿਕਾਣੇ ਬਦਲ ਲੈਂਦਾ ਸੀ। 

ਇਸ ਲਈ ਫਾਜ਼ਿਲਕਾ ਪੁਲਿਸ ਵੱਲੋਂ ਅਮਨਦੀਪ ਕੰਬੋਜ ਉਰਫ ਅਮਨ ਸਕੇਡਾ ਨੂੰ ਗ੍ਰਿਫਤਾਰ ਕਰਨ ਜਾਂ ਕਰਾਉਣ ਲਈ 2 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਸੀ। ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੌਜ ਉਰਫ ਅਮਨ ਸਕੋਡਾ ਦੀ ਗ੍ਰਿਫਤਾਰੀ ਲਈ Dedicated ਟੀਮ ਵੱਲੋਂ ਮਿਤੀ 09.02.2024 ਤੋਂ ਵੱਖ-ਵੱਖ ਸ਼ਹਿਰਾਂ/ਸਟੇਟਾਂ ਜਿਵੇਂ ਕਿ ਪੰਜਾਬ, ਪੰਚਕੂਲਾ, ਚੰਡੀਗੜ੍ਹ, ਰਾਜਸਥਾਨ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਉਤਰਾਖੰਡ ਅਤੇ ਦਿੱਲੀ ਆਦਿ ਵਿੱਚ ਲਗਾਤਾਰ ਖੂਫੀਆ ਅਤੇ ਟੈਕੀਨਕਲ ਸੋਰਸਾਂ ਦੀ ਮਦਦ ਨਾਲ ਭਾਲ ਕੀਤੀ ਜਾ ਰਹੀ ਸੀ।

ਸ਼੍ਰੀ ਕਰਨਵੀਰ ਸਿੰਘ PPS. ਕਪਤਾਨ ਪੁਲਿਸ ਓਪਰੇਸ਼ਨ ਫਾਜ਼ਿਲਕਾ ਦੀ ਅਗਵਾਈ ਹੇਠ 02 ਲੱਖ ਰੁਪਏ ਦੇ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਬਾਰੇ ਖੂਫੀਆ ਅਤੇ ਟੈਕਨੀਕਲ ਸੋਰਸਾਂ ਰਾਹੀਂ ਵਾਰਾਨਸੀ (ਉੱਤਰ ਪ੍ਰਦੇਸ਼) ਵਿੱਚ ਮੌਜੂਦ ਹੋਣ ਬਾਰੇ ਸੁਰਾਗ ਲੱਗਣ ਤੇ ਖੁਫੀਆ ਤੌਰ ਪਰ ਭਰੋਸੇਮੰਦ ਕਰਮਚਾਰੀ ASI ਰਤਨ ਲਾਲ ਸਮੇਤ ਪੁਲਿਸ ਪਾਰਟੀ ਨੂੰ ਉੱਤਰ ਪ੍ਰਦੇਸ਼ ਭੇਜਿਆ ਗਿਆ ਸੀ, ਜਿਸਤੇ ਮਿਤੀ 15.03.2024 ਨੂੰ ਲੇਨ 14 ਰਵਿੰਦਰਪੁਰੀ, ਸਾਧੂਵਾਲਾ ਅਪਾਰਟਮੈਂਟ, ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਮੁਜਰਿਮ ਇਸ਼ਤਿਹਾਰੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਹੋਈ ਅਤੇ ਗ੍ਰਿਫਤਾਰੀ ਸਮੇਂ ਮੁਜਰਿਮ ਇਸ਼ਤਿਹਾਰੀ ਪਾਸੋਂ ਇੱਕ ਲੈਪਟੋਪ ਮਾਰਕਾ Apple-MAC Book Pro, 05 ਵੱਖ-ਵੱਖ ਮੋਬਾਇਲ ਫੋਨ (02 Apple, 02 Samsung, 01 Redmi), 02 ਵੱਖ-ਵੱਖ ਆਧਾਰ ਕਾਰਡ, 03 ਵੱਖ-ਵੱਖ ਬੈਂਕਾਂ ਦੇ ATM, 01 ਡਰਾਈਵਿੰਗ ਲਾਇਸੰਸ, 01 ਪੈਨ ਡਰਾਈਵ, 05 ਡਾਇਰੀਆਂ, 02 ਪਾਵਰ ਬੈਂਕ ਅਤੇ 05 ਸਿਮ ਕਾਰਡਜ਼ ਦੀ ਬ੍ਰਾਮਦਗੀ ਹੋਈ।

ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਦੇ ਖਿਲਾਫ ਜੁਰਮ 307, 420, 384, 326, 365, 465, 467, 471, 120-B IPC & 66, 67 I.T. Act ਤਹਿਤ ਪੰਜਾਬ ਰਾਜ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਕੁੱਲ 39 ਮੁਕੱਦਮੇ ਦਰਜ ਹਨ, ਜਿੰਨ੍ਹਾ ਵਿੱਚ ਜ਼ਿਲ੍ਹਾ ਫਾਜਿਲਕਾ ਵਿਖੇ 21, ਫਿਰੋਜਪੁਰ ਵਿਖੇ 11, ਮੋਗਾ ਵਿਖੇ 03, ਪਟਿਆਲਾ ਵਿਖੇ 02, ਫਤਿਹਗੜ੍ਹ ਸਾਹਿਬ ਵਿਖੇ 01, SAS ਨਗਰ (ਮੋਹਾਲੀ) ਵਿਖੇ 01 ਮਾਮਲੇ ਦਰਜ ਹਨ। ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਕਾਫੀ ਸਮੇਂ ਤੋਂ ਉਕਤਾਨ ਦਿੱਤੇ ਮੁਕੱਦਮਿਆਂ ਵਿਚੋ 8 ਵਿਚ ਅ/ਧ 82 Cr.P.C. ਅਤੇ 26 ਮੁਕੱਦਮਿਆਂ ਵਿੱਚ ਅ/ਧ 299 Cr.P.C. ਤਹਿਤ ਭਗੋੜਾ ਚੱਲਿਆ ਆ ਰਿਹਾ ਸੀ। 

ਜਿਸ ਦੀ ਹੁਣ ਤੱਕ ਗ੍ਰਿਫਤਾਰ ਨਾ ਹੋਣ ਕਰਕੇ ਆਮ ਲੋਕਾਂ ਵਿੱਚ ਮਹਿਕਮਾ ਪੰਜਾਬ ਪੁਲਿਸ ਦੇ ਅਕਸ ਤੇ ਸਵਾਲੀਆ ਨਿਸ਼ਾਨ ਬਣਿਆ ਹੋਇਆ ਸੀ। ਮਿਤੀ 16.03.2024 ਨੂੰ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਮਾਨਯੋਗ ਅਦਾਲਤ ਫਾਜ਼ਿਲਕਾ ਵਿੱਚ ਪੇਸ਼ ਕੀਤਾ ਗਿਆ ਸੀ, ਜੋ ਮਾਨਯੋਗ ਜੱਜ ਸਾਹਿਬ ਵੱਲੋਂ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਦਾ ਮਿਤੀ 20.03.2024 ਤੱਕ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਸੀ। 

ਦੌਰਾਨੇ ਪੁਲਿਸ ਰਿਮਾਂਡ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਦੀ ਪੁੱਛ-ਗਿੱਛ ਪਰ ਉਸਦੇ ਭਾਣਜੇ ਪ੍ਰਿੰਸ ਉਰਫ ਪ੍ਰਵੀਨ ਕੁਮਾਰ ਪੁੱਤਰ ਸ਼ਾਮ ਲਾਲ ਵਾਸੀ ਮੰਡੀ ਲਾਧੂਕਾ ਹਾਲ ਚੱਕ ਪੁੰਨਾ ਵਾਲੀ ਉਰਫ ਖਿਲਚੀਆਂ ਨੂੰ ਮਿਤੀ 18.03.2024 ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਪਾਸੋਂ ਇੱਕ ਲਾਇਸੰਸੀ ਪਿਸਟਲ .32 ਬੋਰ, ਜਿਸਦੇ ਲਾਇਸੰਸ ਦੀ ਸਾਲ 2023 ਵਿੱਚ ਮਿਆਦ ਖਤਮ ਹੋ ਜਾਣ ਦੇ ਬਾਵਜੂਦ ਪ੍ਰਿੰਸ ਉਰਫ ਪ੍ਰਵੀਨ ਕੁਮਾਰ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਆਪਣੇ ਪਾਸ ਰੱਖਿਆ ਹੋਇਆ ਸੀ ਨੂੰ ਕਾਬੂ ਕਰਕੇ ਹੇਠ ਲਿਖਿਆ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ।

ਮੁਕੱਦਮਾ ਨੰਬਰ 27 ਮਿਤੀ 18.03.2024 ਅ/ਧ 25,27/54/89 ਅਸਲਾ ਐਕਟ ਥਾਣਾ ਵੈਰੋਕੇ

ਬ੍ਰਾਮਦਗੀ:- ਇੱਕ ਪਿਸਟਲ 0.32 ਬੋਰ, 02 ਮੈਗਜੀਨ ਅਤੇ 13 ਜਿੰਦਾ ਕਾਰਤੁਸ

ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਪਾਸੋਂ ਹੋਈ ਬ੍ਰਾਮਦਗੀ ਦਾ ਵੇਰਵਾ:

1. ਇੱਕ ਲੈਪਟੋਪ ਮਾਰਕਾ Apple-MAC Book Pro

2. 5 ਵੱਖ-ਵੱਖ ਮੋਬਾਇਲ ਫੋਨ (02 Apple, 02 Samsung, 01 Redmi)

3. 02 ਵੱਖ-ਵੱਖ ਆਧਾਰ ਕਾਰਡ

4. 03 ਵੱਖ-ਵੱਖ ਬੈਂਕਾਂ ਦੇ ATM

5. 01 ਡਰਾਈਵਿੰਗ ਲਾਇਸੰਸ

6. 01 ਪੈੱਨ ਡਰਾਈਵ

7. 05 ਡਾਇਰੀਆਂ

8. 02 ਪਾਵਰ ਬੈਂਕ

9. 05 ਸਿਮ ਕਾਰਡਜ਼

 

Tags: Crime News Punjab , Punjab Police , Police , Crime News , Fazilka Police , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD