Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਸੰਗਰੂਰ ਦੇ ਪਿੰਡ ਗੁੱਜਰਾਂ ਵਿੱਚ ਜਹਿਰੀਲੀ ਸ਼ਰਾਬ ਪੀਣ ਨਾਲ 2 ਸਕੇ ਭਰਾਵਾਂ ਸਮੇਤ 5 ਦੀ ਮੌਤ

5 ਇਲਾਜ਼ ਅਧੀਨ; ਇੱਕ ਦੀ ਨਿਗ੍ਹਾ ਤੇ ਹੋਇਆ ਅਸਰ

Jitendra Jorwal, DC Sangrur, Deputy Commissioner Sangrur, Sangrur

5 Dariya News

5 Dariya News

5 Dariya News

ਸੰਗਰੂਰ , 20 Mar 2024

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਮੰਡੀ ਦੇ ਗੁੱਜਰਾਂ ਪਿੰਡ ਦੇ 5 ਵਿਅਕਤੀਆਂ ਦੀ ਬੁੱਧਵਾਰ ਨੂੰ ਜ਼ਹਿਰੀਲੀ ਸ਼ਰਾਬ ਪੀਣ ਨਾਲ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਦੀ ਪਛਾਣ ਲਾਡੀ ਸਿੰਘ (21), ਭੋਲਾ ਸਿੰਘ (50), ਨਿਰਮਲ ਸਿੰਘ (42), ਪ੍ਰਗਟ ਸਿੰਘ (42) ਅਤੇ ਜਗਜੀਤ ਸਿੰਘ (30) ਵਜੋਂ ਕੀਤੀ ਗਈ ਹੈ ਅਤੇ ਪੁਲਿਸ ਨੇ ਲਾਸ਼ਾਂ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤੀਆਂ ਹਨ। ਪੰਜ ਵਿਅਕਤੀ ਹਸਪਤਾਲ ਵਿੱਚ ਜ਼ੇਰੇ-ਇਲਾਜ ਹਨ। ਮਿਰਤਕ ਦਲਿਤ ਪਰਿਵਾਰਾਂ ਨਾਲ ਸੰਬੰਧਤ ਸਨ। ਪੰਜ ਮੌਤਾਂ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਹੈ। 

ਦਿੜ੍ਹਬਾ ਪੁਲਿਸ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 5 ਵਿਆਕਤੀ ਹਸਪਤਾਲ ਭਰਤੀ ਹਨ ਜਿਨ੍ਹਾਂ ਵਿਚੋਂ 2 ਦੀ ਸਥਿਤੀ ਗੰਭੀਰ ਦੱਸੀ ਜਾ ਰਹੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਹ ਸਵੇਰ ਤੋਂ ਹੀ ਖੂਨ ਦੀਆਂ ਉਲਟੀਆਂ ਕਰ ਰਹੇ ਸਨ ਤੇ ਇਸ ਸਮੇਂ ਉਹਨਾਂ ਨੂੰ ਅੱਖਾਂ ਤੋਂ ਦਿਖਣਾ ਬੰਦ ਹੋ ਚੁੱਕਾ ਹੈ। 

ਮ੍ਰਿਤਕ ਵਿਅਕਤੀ 'ਚ ਨਿਰਮਲ ਸਿੰਘ ਅਤੇ ਪ੍ਰਗਟ ਸਿੰਘ ਜੌੜੇ ਭਰਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ  ਉਹ ਦੋਵੇਂ ਜਣੇ ਦਿਹਾੜੀ ਕਰਕੇ ਆਏ ਸਨ। ਸਿਵਲ ਹਸਪਤਾਲ ਸੰਗਰੂਰ ਵਿੱਚ ਮਰੀਜ਼ਾਂ ਦਾ ਇਲਾਜ ਕਰ ਰਹੇ ਡਾ. ਰਾਹੁਲ ਨੇ ਦੱਸਿਆ, "ਸਾਡੇ ਕੋਲ ਸਵਾ ਗਿਆਰਾਂ ਦੇ ਕਰੀਬ ਗੁੱਜਰਾਂ ਤੋਂ ਤਿੰਨ ਮਰੀਜ਼ ਆਏ ਹਨ। ਉਨ੍ਹਾਂ ਵਿੱਚ ਮੀਥਾਨੌਲ ਦੀ ਜ਼ਹਿਰ ਦੇ ਲੱਛਣ ਹਨ। ਤਿੰਨ੍ਹਾਂ ਦੀ ਜਾਂਚ ਅੱਖਾਂ ਦੇ ਸਰਜਨ ਅਤੇ ਮਨੋਰੋਗ ਮਾਹਰ ਨੇ ਕਰ ਲਈ ਹੈ। 

ਤਿੰਨ੍ਹਾਂ ਵਿੱਚੋਂ ਲਾਡੀ ਨਾਮ ਦੇ ਮਰੀਜ਼ ਬਾਰੇ ਆਈ ਸਰਜਨ ਨੂੰ ਲਗਦਾ ਹੈ ਕਿ ਉਸਦੀਆਂ ਅੱਖਾਂ ਉੱਤੇ ਅਸਰ ਹੋ ਗਿਆ ਹੈ। ਸਰਜਨ ਡਾ. ਸ਼ਵੀਨਾ ਗਰਗ ਨੇ ਦੱਸਿਆ, "ਲਾਡੀ ਤੋਂ ਇਲਾਵਾ ਬਾਕੀ ਦੋ ਮਰੀਜ਼ ਫਿਲਹਾਲ ਠੀਕ ਹਨ। ਹਾਲਾਂਕਿ ਉਨ੍ਹਾਂ ਨੂੰ ਵੀ ਨਿਗਰਾਨੀ ਹੇਠ ਹੀ ਰੱਖਣਾ ਪਵੇਗਾ ਕਿਉਂਕਿ ਮਿਥੇਨੋਲ ਦਾ ਅਸਰ ਦੇਰੀ ਨਾਲ ਵੀ ਆਉਂਦਾ ਹੈ।" 

ਉਧਰ ਦਿੜ੍ਹਬਾ ਦੇ ਪਿੰਡ ਗੁੱਜਰਾਂ ਵਿਖੇ 5 ਵਿਅਕਤੀਆਂ ਦੀ ਗੈਰ ਕੁਦਰਤੀ ਤੌਰ 'ਤੇ ਹੋਈ ਮੌਤ ਦੇ ਮਾਮਲੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਫੌਰੀ ਕਦਮ ਚੁੱਕਦਿਆਂ ਹਾਈ ਪਾਵਰ ਜਾਂਚ ਕਮੇਟੀ ਦਾ ਗਠਨ ਕੀਤਾ ਹੈ ਜੋ ਕਿ ਇਨ੍ਹਾਂ ਮੌਤਾਂ ਦੇ ਕਾਰਨਾਂ ਦੀ ਜਾਂਚ ਲਈ ਵੱਖ-ਵੱਖ ਪਹਿਲੂਆਂ ਤੇ ਤੱਥਾਂ ਦੇ ਆਧਾਰ ’ਤੇ ਪੜਤਾਲ ਕਰਕੇ ਅਗਲੇ 72 ਘੰਟਿਆਂ ਵਿੱਚ ਆਪਣੀ ਰਿਪੋਰਟ ਸੌਂਪੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਸਮੇਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। 

ਉਨ੍ਹਾਂ ਦੱਸਿਆ ਕਿ ਇਸ ਹਾਈ ਪਾਵਰ ਜਾਂਚ ਕਮੇਟੀ ਦਾ ਚੇਅਰਮੈਨ ਐਸ.ਡੀ.ਐਮ ਦਿੜ੍ਹਬਾ ਨੂੰ ਲਗਾਇਆ ਗਿਆ ਹੈ ਜਦਕਿ ਡੀ.ਐਸ.ਪੀ ਦਿੜ੍ਹਬਾ, ਸੀਨੀਅਰ ਮੈਡੀਕਲ ਅਫ਼ਸਰ ਦਿੜ੍ਹਬਾ ਤੇ ਈ.ਟੀ.ਓ ਦਿੜ੍ਹਬਾ (ਆਬਕਾਰੀ) ਨੂੰ ਮੈਂਬਰ ਲਗਾਇਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ, ਐਕਸਾਈਜ਼ ਵਿਭਾਗ, ਪੁਲਿਸ ਤੇ ਸਿਵਲ ਪ੍ਰਸ਼ਾਸਨ ’ਤੇ ਅਧਾਰਿਤ ਇਸ ਟੀਮ ਦੀ ਰਿਪੋਰਟ ਤੋਂ ਬਾਅਦ ਇਸ ਦੁਖਾਂਤਕ ਘਟਨਾ ਲਈ ਜਿੰਮੇਵਾਰ ਪਾਏ ਜਾਣ ਵਾਲੇ ਵਿਅਕਤੀਆਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ 5 ਵਿਅਕਤੀਆਂ ਦੀ ਹੋਈ ਗੈਰ ਕੁਦਰਤੀ ਮੌਤ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪ੍ਰਸ਼ਾਸਨ ਨੇ ਫੌਰੀ ਕਾਰਵਾਈ ਕਰਦਿਆਂ ਪਿੰਡ ਗੁੱਜਰਾਂ ਵਿਖੇ ਘਰ ਘਰ ਸਰਵੇਖਣ ਸ਼ੁਰੂ ਕਰਵਾ ਦਿੱਤਾ ਹੈ ਕਿ ਜੇਕਰ ਕਿਸੇ ਘਰ ਵਿੱਚ ਕਿਸੇ ਵਿਅਕਤੀ ਦੀ ਸਿਹਤ ਖਰਾਬ ਹੋਣ ਸਬੰਧੀ ਕੋਈ ਲੱਛਣ ਸਾਹਮਣੇ ਆਉਣ ’ਤੇ ਫੌਰੀ ਮੈਡੀਕਲ ਸੁਵਿਧਾ ਮੁਹੱਈਆ ਕਰਵਾਈ ਜਾ ਸਕੇ ਤਾਂ ਜੋ ਕੋਈ ਹੋਰ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਉਨ੍ਹਾਂ ਦੱਸਿਆ ਕਿ ਸਰਵੇਖਣ ਕਰ ਰਹੀਆਂ ਇਨ੍ਹਾਂ ਟੀਮਾਂ ਵਿੱਚ ਸਿਵਲ ਸਰਜਨ ਦਫ਼ਤਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦਫ਼ਤਰ, ਬਲਾਕ ਵਿਕਾਸ ਤੇ ਪੰਚਾਇਤ ਵਿਭਾਗ, ਮਾਲ ਵਿਭਾਗ ਤੇ ਪੁਲਿਸ ਵਿਭਾਗ ਦੇ ਨੁਮਾਇੰਦੇ ਸ਼ਾਮਲ ਹਨ।

ਇਸ ਘਟਨਾ ਸਬੰਧੀ ਜ਼ਿਲ੍ਹਾ ਪੁਲਿਸ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਦੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਨੇ ਦੱਸਿਆ ਕਿ ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਟੀਮ ਸਬੰਧਤ ਪਿੰਡ ਵਿੱਚ ਪਹੁੰਚੀ ਅਤੇ ਕਥਿਤ ਦੋਸ਼ੀਆਂ ਵਿਰੁੱਧ ਧਾਰਾ 302 ਤਹਿਤ ਕਤਲ ਦਾ ਮਾਮਲਾ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਢਲੀ ਤਫ਼ਤੀਸ਼ ਦੌਰਾਨ ਪਹਿਲਾਂ ਸੁਖਵਿੰਦਰ ਸਿੰਘ ਸੁੱਖੀ, ਮਨਪ੍ਰੀਤ ਸਿੰਘ ਮਨੀ ਅਤੇ ਗੁਰਲਾਲ ਸਿੰਘ ਨਾਂ ਦੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜੋ ਕਿ ਪਿੰਡ ਗੁੱਜਰਾਂ ਦੇ ਹੀ ਵਸਨੀਕ ਹਨ।

ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੀ ਤਫ਼ਤੀਸ਼ ਜਾਰੀ ਹੈ। ਉਹਨਾਂ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਦੀ ਤਹਿ ਤੱਕ ਜਾਣ ਲਈ ਡੀ.ਆਈ.ਜੀ ਪਟਿਆਲਾ ਰੇਂਜ ਖੁਦ ਇਸ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ ਅਤੇ ਸੰਗਰੂਰ ਵਿਖੇ ਹੀ ਮੌਜੂਦ ਹਨ। ਉਹਨਾਂ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਸ ਮਾੜੀ ਘਟਨਾ ਨੂੰ ਅੰਜਾਮ ਦੇਣ ਵਾਲੇ ਕਿਸੇ ਵੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।

 

Tags: Jitendra Jorwal , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD