Friday, 03 May 2024

 

 

ਖ਼ਾਸ ਖਬਰਾਂ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ ਸੀਜੀਸੀ ਲਾਂਡਰਾਂ ਵਿਖੇ ਵਿਗਆਨ ਅਤੇ ਤਕਨਾਲੋਜੀ ਵਿੱਚ ਕੰਪਿਊਟੇਸ਼ਨਲ ਵਿਧੀਆਂ ਸੰਬੰਧੀ ਚੌਥੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ

 

ਸਿਹਤ ਵਿਭਾਗ ਨੇ ਓਰਲ ਹੈਲਥ ਸਬੰਧੀ ਲਗਾਇਆ ਜਾਗਰੂਕਤਾ ਸੈਮੀਨਾਰ

ਮੂੰਹ ਤੇ ਦੰਦਾਂ ਦੀ ਤੰਦਰੁਸਤ ਲਈ ਦੋ ਵਾਰੀ ਬੁਰਸ਼ ਕਰਨਾ ਲਾਜ਼ਮੀ : ਸਿਵਲ ਸਰਜਨ

Health, Davinderjit Kaur, Civil Surgeon Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 21 Mar 2024

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ "ਵਿਸ਼ਵ ਓਰਲ ਦਿਵਸ" ਨੂੰ ਸਮਰਪਿਤ ਜਿਲੇ ਅੰਦਰ 20 ਤੋਂ 31 ਮਾਰਚ ਤਕ ਓਰਲ ਹੈਲਥ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਏ ਜਾ ਰਹੇ ਹਨ, ਜਿਸ ਤਹਿਤ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਬਲਕਾਰ ਸਿੰਘ ਦੀ ਦੇਖ-ਰੇਖ ਹੇਠ ਜ਼ਿਲਾ ਹਸਪਤਾਲ ਵਿਖੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਅਤੇ ਜਾਗਰੂਕਤਾ ਪੋਸਟਰ ਜਾਰੀ ਕੀਤੇ ਗਏ। 

ਪੋਸਟਰ ਜਾਰੀ ਕਰਦਿਆਂ ਡਾ ਦਵਿੰਦਰਜੀਤ ਕੌਰ ਨੇ ਕਿਹਾ ਕਿ ਜਾਗਰੂਕ ਹੋ ਕੇ ਹੀ ਦੰਦਾਂ ਅਤੇ ਮੂੰਹ ਦੀ ਸਾਫ ਸਫਾਈ ਦਾ ਖਿਆਲ ਰੱਖਿਆ ਜਾ ਸਕਦਾ ਹੈ ਜੋਕਿ ਤੰਦਰੁਸਤ ਜੀਵਨ ਲਈ ਜਰੂਰੀ ਹੁੰਦਾ ਹੈ। ਉਹਨਾਂ ਕਿਹਾ ਕਿ ਦੰਦਾਂ ਅਤੇ ਮੂੰਹ ਦੀ ਸਾਫ ਸਫਾਈ ਤੇ ਤੰਦਰੁਸਤੀ ਲਈ ਸਾਨੂੰ ਦਿਨ ਵਿੱਚ ਦੋ ਵਾਰੀ ਭਾਵ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਅਤੇ ਸਵੇਰੇ ਨਾਸਤੇ ਤੋਂ ਬਾਅਦ ਬੁਰਸ਼ ਜਰੂਰ ਕਰਨਾ ਚਾਹੀਦਾ ਹੈ। 

ਉਹਨਾਂ ਦੱਸਿਆ ਕਿ ਇਸ ਹਫਤੇ ਦੌਰਾਨ ਜ਼ਿਲਾ ਹਸਪਤਾਲ, ਸਬ ਡਿਵੀਜ਼ਨਲ ਹਸਪਤਾਲ, ਅਤੇ ਕਮਿਊਨਿਟੀ ਸਿਹਤ ਸੈਂਟਰਾਂ ਵਿੱਚ ਦੰਦਾਂ ਦੀ ਸਿਹਤ ਸਬੰਧੀ ਜਾਗਰੂਕ ਕਰਨ ਦੇ ਨਾਲ ਨਾਲ  ਦੰਦਾਂ ਤੇ ਓਰਲ ਹੈਲਥ ਦਾ ਵਿਸ਼ੇਸ਼ ਚੈੱਕ ਅੱਪ ਵੀ ਕੀਤਾ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸਕੂਲਾਂ ਵਿੱਚ ਸਿਹਤ ਵਿਭਾਗ ਦੀਆਂ ਆਰਬੀਐਸਕੇ ਟੀਮਾਂ ਵੱਲੋਂ ਬੱਚਿਆਂ ਦੇ ਦੰਦਾਂ ਦਾ ਚੈੱਕ ਅਪ, ਦੰਦਾਂ ਦੀ ਸਾਂਭ ਸੰਭਾਲ ਸਬੰਧੀ ਅਤੇ ਓਰਲ ਹੈਲਥ ਸਬੰਧੀ ਉਹਨਾਂ ਨੂੰ ਜਾਗਰੂਕ ਕੀਤਾ ਜਾਵੇਗਾ। 

ਸੀਨੀਅਰ ਮੈਡੀਕਲ ਅਫਸਰ ਡਾ ਬਲਕਾਰ ਸਿੰਘ ਤੇ ਦੰਦਾਂ ਦੇ ਮਾਹਰ ਡਾ ਤਰੁਨਦੀਪ ਕੌਰ ਨੇ ਬੁਰਸ਼ ਕਰਨ ਦੇ ਤਰੀਕੇ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਸਾਨੂੰ ਮਸੂੜਿਆਂ ਦੀ ਵੀ ਮਸਾਜ ਕਰਨੀ ਚਾਹੀਦੀ। ਉਹਨਾਂ ਇਹ ਵੀ ਕਿਹਾ ਕਿ ਹਮੇਸ਼ਾ ਨਰਮ ਬੁਰਸ਼ ਦੀ ਵਰਤੋਂ ,ਦੰਦਾਂ ਦੇ ਨਾਲ ਨਾਲ ਜੀਭ ਦੀ ਵੀ ਸਫਾਈ , ਸੰਤੁਲਿਤ ਭੋਜਨ ਦੀ ਵਰਤੋਂ ਚਿਪ ਚਿਪੇ ਅਤੇ ਮਿੱਠੇ ਭੋਜਨ ਤੋਂ ਗੁਰੇਜ ਕੀਤੀ ਜਾਵੇ ਅਤੇ ਹਰ ਛੇ ਮਹੀਨੇ ਬਾਅਦ ਦੰਦਾਂ ਦੇ ਮਾਹਰ ਡਾਕਟਰ ਕੋਲ ਚੈੱਕ ਅਪ ਕਰਵਾਇਆ ਜਾਵੇ  ਇਸ ਮੌਕੇ ਤੇ ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ ਆਦਿ ਹਾਜ਼ਰ ਸਨ।

 

Tags: Health , Davinderjit Kaur , Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD