Friday, 03 May 2024

 

 

ਖ਼ਾਸ ਖਬਰਾਂ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ

 

ਲੋਕ ਸਭਾ ਚੋਣਾਂ 2024- ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਨੇ ਜ਼ਿਲ੍ਹੇ ਦੇ ਬੈਂਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਬੈਂਕ ਪ੍ਰਬੰਧਕਾਂ ਨੂੰ ਚੋਣਾਂ ਦੌਰਾਨ ਕੈਸ਼ ਦੀ ਆਵਾਜਾਈ ਅਤੇ ਜਮਾਂ/ਨਿਕਾਸੀ ਉੱਤੇ ਨਜ਼ਰ ਰੱਖਣ ਦੀ ਹਦਾਇਤ

Vineet Kumar, DC Faridkot, Deputy Commissioner Faridkot, Faridkot, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਫ਼ਰੀਦਕੋਟ , 21 Mar 2024

ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੱਲੋਂ ਅੱਜ ਬੈਂਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਉਨ੍ਹਾਂ ਬੈਂਕ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਇਸ ਲਈ ਬੈਂਕਾਂ ਤੋਂ ਨਕਦੀ ਦੀ ਗੈਰ- ਕਾਨੂੰਨੀ ਆਵਾਜਾਈ ਨੂੰ ਰੋਕਣ ਲਈ ਹੁਣ ਤੋਂ ਹੀ ਲੋੜੀਂਦੇ ਕਦਮ ਚੁੱਕੇ ਜਾਣ। 

ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਮੂਹ ਬੈਂਕ ਮੈਨੇਜਰਾਂ ਨੂੰ ਕਿਸੇ ਕਿਸਮ ਦੇ ਸ਼ੱਕੀ ਪੈਸਿਆਂ ਦੇ ਆਦਾਨ ਪ੍ਰਦਾਨ ਦੌਰਾਨ ਕੀਤੀ ਜਾਣ ਵਾਲੀ ਕਾਰਵਾਈ ਸਬੰਧੀ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਸਮੂਹ ਬੈਂਕਾਂ ਨੂੰ ਨਕਦ ਰਾਸ਼ੀ ਦੀ ਸਾਫ - ਸੁਥਰੀ ਅਤੇ ਸੁਰੱਖਿਅਤ ਟ੍ਰਾਂਸਪੋਰਟੇਸ਼ਨ ਲਈ ਭਾਰਤ ਚੋਣ ਕਮਿਸ਼ਨ ਦੀਆਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ।

ਉਨ੍ਹਾਂ ਕਿਹਾ ਕਿ ਸਮੂਹ ਬੈਂਕ ਆਪਣੀਆਂ ਬਰਾਂਚਾਂ ਨੂੰ ਪਾਬੰਦ ਕਰਨਗੇ ਕਿ ਉਹ ਉਮੀਦਵਾਰਾਂ ਦੇ ਚੋਣਾਂ ਸਬੰਧੀ ਬੈਂਕ ਖਾਤਿਆਂ ਨੂੰ ਖੋਲ੍ਹਣ ਦੀ ਲੋੜੀਂਦੀ ਸਹੂਲਤ ਪਹਿਲ ਦੇ ਆਧਾਰ ਉੱਪਰ ਮੁਹੱਈਆ ਕਰਾਉਣ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਵੱਲੋਂ 10,000 ਰੁਪਏ ਤੋਂ ਵੱਧ ਦਾ ਕੋਈ ਵੀ ਖ਼ਰਚਾ ਚੈੱਕ, ਡਰਾਫ਼ਟ, ਆਰ.ਟੀ.ਜੀ.ਐੱਸ. ਰਾਹੀਂ ਕੀਤਾ ਜਾਵੇਗਾ। ਚੋਣ ਪ੍ਰਕਿਰਿਆ ਦੌਰਾਨ ਕਿਸੇ ਰਾਜਨੀਤਿਕ ਪਾਰਟੀ ਜਾਂ ਉਨ੍ਹਾਂ ਦੇ ਰਿਸ਼ਤੇਦਾਰ ਦੇ ਖਾਤੇ ਵਿੱਚੋਂ ਇੱਕ ਲੱਖ ਰੁਪਏ ਤੋਂ ਵੱਧ ਦੀ ਜਮ੍ਹਾਂ ਰੁਪਏ ਜਾਂ ਨਿਕਾਸੀ ਜੋ ਕਿ ਅਸਾਧਾਰਨ ਜਾਂ ਸ਼ੱਕੀ ਲੱਗਦੀ ਹੋਵੇ, ਦੀ ਸੂਚਨਾ ਤੁਰੰਤ ਜ਼ਿਲ੍ਹਾ ਚੋਣ ਦਫ਼ਤਰ ਨੂੰ ਦਿੱਤੀ ਜਾਵੇ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੇ ਵੀ ਬੈਂਕ ਖਾਤੇ ਵਿੱਚੋਂ ਨਕਦ, ਜਮ੍ਹਾਂ ਜਾਂ ਨਿਕਾਸੀ ਦੀ ਰਕਮ 10 ਲੱਖ ਰੁਪਏ ਤੋਂ ਵੱਧ ਹੈ ਤਾਂ ਇਸ ਦੀ ਸੂਚਨਾ ਵੀ ਜ਼ਿਲ੍ਹਾ ਚੋਣ ਦਫ਼ਤਰ ਨੂੰ ਭੇਜੀ ਜਾਵੇ ਤਾਂ ਜੋ ਇਹ ਸੂਚਨਾ ਆਮਦਨ ਕਰ ਵਿਭਾਗ ਦੇ ਨੋਡਲ ਅਫ਼ਸਰ ਨੂੰ ਇਨਕਮ ਟੈਕਸ ਨਿਯਮਾਂ ਮੁਤਾਬਕ ਬਣਦੀ ਲੋੜੀਂਦੀ ਕਾਰਵਾਈ ਹਿੱਤ ਭੇਜੀ ਜਾ ਸਕੇ। ਉਨ੍ਹਾਂ ਕਿਹਾ ਕਿ ਬੈਂਕ ਇਹ ਗੱਲ ਯਕੀਨੀ ਬਣਾਉਣਗੇ ਕਿ ਠੇਕਾ ਆਧਾਰਿਤ ਕੈਸ਼ ਵੈਨਾਂ ਜੋ ਕਿ ਬੈਂਕਾਂ ਦਾ ਕੈਸ਼ ਲੈ ਕੇ ਚੱਲਦੀਆਂ ਹਨ, ਕਿਸੇ ਵੀ ਹਾਲਤ ਵਿੱਚ ਸਿਵਾਏ ਬੈਂਕਾਂ ਤੋਂ ਕਿਸੇ ਵੀ ਤੀਜੀ ਧਿਰ/ਏਜੰਸੀ ਜਾਂ ਵਿਅਕਤੀ ਦਾ ਕੈਸ਼ ਲੈ ਕੇ ਨਹੀਂ ਚੱਲਣਗੀਆਂ। 

ਇਸ ਸਬੰਧੀ ਠੇਕਾ ਆਧਾਰਿਤ ਕੰਪਨੀਆਂ ਬੈਂਕ ਵੱਲੋਂ ਜਾਰੀ ਈ.ਐਸ.ਐਮ.ਐਸ. ਤੇ ਕਿਊ ਆਰ. ਰਸੀਦ ਨਾਲ ਲੈ ਕੇ ਚੱਲਣਗੀਆਂ, ਜਿਸ ਵਿੱਚ ਬੈਂਕਾਂ ਵੱਲੋਂ ਜਾਰੀ ਨਕਦੀ/ਡਰਾਈਵਰ ਆਦਿ ਦਾ ਵੇਰਵਾ ਹੋਵੇਗਾ ਅਤੇ ਇਨ੍ਹਾਂ ਕੈਸ਼ ਵੈਨਾਂ ਵੱਲੋਂ ਏ.ਟੀ.ਐਮ. ਵਿੱਚ ਪੈਸੇ ਭਰਨ ਲਈ ਜਾਂ ਬੈਂਕ ਦੀਆਂ ਹੋਰ ਦੂਸਰੀਆਂ ਬਰਾਂਚਾਂ ਵਿੱਚ ਪੈਸੇ ਦੇਣ ਲਈ ਜਾਂ ਦੂਸਰੇ ਬੈਂਕ ਵਿੱਚ ਜਾਂ ਕਰੰਸੀ ਕੈਸ਼ ਵਿੱਚ ਪੈਸੇ ਦੇਣ ਦਾ ਪੂਰਾ ਵੇਰਵਾ ਦਿੱਤਾ ਜਾਵੇਗਾ। ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਠੇਕਾ ਆਧਾਰਿਤ  ਕੈਸ਼ ਵੈਨਜ਼ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਉਨ੍ਹਾਂ ਦੀ ਸਬੰਧਿਤ ਏਜੰਸੀਜ਼ ਬਕਾਇਦਾ ਤੌਰ ਤੇ ਸ਼ਨਾਖ਼ਤੀ ਕਾਰਡ ਜਾਰੀ ਕੀਤੇ ਜਾਣਗੇ। 

ਜੇਕਰ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੋਈ ਵੀ ਅਧਿਕਾਰੀ ਜੇਕਰ ਕਿਸੇ ਠੇਕਾ ਆਧਾਰਿਤ ਏਜੰਸੀ/ਕੰਪਨੀ ਦੀ ਕੈਸ਼ ਵੈਨ ਨੂੰ ਇੰਸਪੈਕਸ਼ਨ ਦੌਰਾਨ ਰੋਕ ਲੈਂਦਾ ਹੈ ਤਾਂ ਸਹਿਯੋਗ ਕਰਨਾ ਜ਼ਰੂਰੀ ਹੋਵੇਗਾ। ਮੀਟਿੰਗ ਵਿੱਚ ਹਾਜ਼ਰ ਸਮੂਹ ਬੈਂਕ ਪ੍ਰਬੰਧਕਾਂ ਨੇ ਜ਼ਿਲ੍ਹਾ ਚੋਣ ਅਫ਼ਸਰ ਨੂੰ ਹਰ ਸਹਿਯੋਗ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ) ਸ.ਜਗਜੀਤ ਸਿੰਘ, ਤਹਿਸੀਲਦਾਰ ਚੋਣਾਂ ਹਰਜਿੰਦਰ ਕੌਰ ਅਤੇ ਬੈਂਕ ਅਧਿਕਾਰੀ ਹਾਜ਼ਰ ਸਨ।

 

Tags: Vineet Kumar , DC Faridkot , Deputy Commissioner Faridkot , Faridkot , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD