Tuesday, 14 May 2024

 

 

ਖ਼ਾਸ ਖਬਰਾਂ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ

 

23 ਮਾਰਚ ਨੂੰ ਹੁਸੈਨੀਵਾਲਾ ਵਿਖੇ ਕੌਮੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ - ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ

ਡਿਪਟੀ ਕਮਿਸ਼ਨਰ ਨੇ ਸਮਾਗਮ ਦੇ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਹੁਸੈਨੀਵਾਲਾ ਵਿਖੇ ਕੀਤੀ ਮੀਟਿੰਗ

Rajesh Dhiman, DC Ferozepur, Deputy Commissioner Ferozepur, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 21 Mar 2024

23 ਮਾਰਚ ਨੂੰ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦੇ ਹੋਣ ਵਾਲੇ ਸ਼ਹੀਦੀ ਸਮਾਗਮ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਹੁਸੈਨੀਵਾਲਾ ਵਿਖੇ ਮੀਟਿੰਗ ਕਰਕੇ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 23 ਮਾਰਚ ਨੂੰ ਹੁਸੈਨੀਵਾਲਾ ਵਿਖੇ  ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਰਾਜ ਪੱਧਰ ਮਨਾਇਆ ਜਾਵੇਗਾ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 23 ਮਾਰਚ ਨੂੰ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪਹੁੰਚ ਰਹੇ ਹਨ। 

ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸ਼ਹੀਦੀ ਸਮਾਗਮ ਨੂੰ ਮਨਾਉਣ ਸਬੰਧੀ ਆਪਣੇ-ਆਪਣੇ ਵਿਭਾਗਾਂ ਦੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਤਾਂ ਜੋ ਇਸ ਸਮਾਗਮ ਨੂੰ ਮਨਾਉਣ ਸਬੰਧੀ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਮੀਟਿੰਗ ਦੌਰਾਨ ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਵਾਲੀ ਥਾਂ 'ਤੇ ਲੋੜੀਂਦੀਆਂ ਸਿਹਤ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇ। 

ਉਨ੍ਹਾਂ ਪੁਲਿਸ ਵਿਭਾਗ ਨੂੰ ਕਿਹਾ ਕਿ ਸਮਾਗਮ ਵਾਲੇ ਰੂਟ 'ਤੇ ਟਰੈਫ਼ਿਕ ਨੂੰ ਨਿਰਵਿਘਨ ਚਲਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਨੇ ਪੰਜਾਬ ਰੋਡਵੇਜ਼ ਦੇ ਜੀ.ਐਮ. ਅਤੇ ਰੇਲਵੇ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਵਾਲੇ ਸਥਾਨ 'ਤੇ ਰਿਕਵਰੀ ਵੈਨ ਦਾ ਪ੍ਰਬੰਧ ਕੀਤਾ ਜਾਵੇ ਅਤੇ ਲੋਕਾਂ ਨੂੰ ਲਿਆਉਣ ਅਤੇ ਛੱਡਣ ਲਈ ਲੋੜ ਅਨੁਸਾਰ ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਤੋਂ ਬੱਸਾਂ ਚਲਾਈਆਂ ਜਾਣਗੀਆਂ ਅਤੇ ਸਪੈਸ਼ਲ ਰੇਲ ਗੱਡੀ ਵੀ ਚੱਲੇਗੀ। ਉਨ੍ਹਾਂ ਸਬੰਧਤ ਵਿਭਾਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਮਾਗਮ ਵਿਚ ਆਉਣ ਵਾਲੇ ਲੋਕਾਂ ਲਈ ਪੀਣ ਵਾਲੇ ਸਾਫ਼ ਸੁਥਰੇ ਪਾਣੀ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। 

ਇਸ ਤੋਂ ਇਲਾਵਾ ਉਨ੍ਹਾ ਸਮਾਗਮ ਵਾਲੀ ਥਾਂ ਅਤੇ ਰਸਤੇ ਦੀ ਸਾਫ-ਸਫਾਈ ਦਾ ਵੀ ਖਾਸ ਧਿਆਨ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਮੂਹ ਵਿਭਾਗੀ ਅਧਿਕਾਰੀਆਂ ਵੱਲੋਂ ਆਪੋ-ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਈ ਜਾਵੇ ਤਾਂ ਜੋ ਸ਼ਹੀਦੀ ਸਮਾਰੋਹ ਨੂੰ ਪੂਰੀ ਸ਼ਰਧਾ 'ਤੇ ਉਤਸ਼ਾਹ ਨਾਲ ਮਨਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਮਾਗਮ ਲਈ ਕੰਟਰੋਲ ਰੂਮ ਨੰਬਰ 01632-280161 ਅਤੇ 280128 ਸਥਾਪਿਤ ਕੀਤਾ ਗਿਆ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਨਿੱਧੀ ਕੁਮੁਧ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਕੁਮਾਰ ਸ਼ਰਮਾ,  ਐਸਡੀਐਮ ਫਿਰੋਜ਼ਪੁਰ ਡਾ. ਚਾਰੂਮਿਤਾ ਸੇਖ਼ਰ, ਸਹਾਇਕ ਕਮਿਸ਼ਨਰ ਸ੍ਰੀ ਸੂਰਜ ਕੁਮਾਰ, ਐਸਪੀ (ਐਚ) ਜੁਗਰਾਜ ਸਿੰਘ, ਕਰਨਲ ਸ੍ਰੀ ਆਰ.ਪੀ. ਸਿੰਘ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਡੀ.ਈ.ਓ. ਐਲੀਮੈਂਟਰੀ ਸ੍ਰੀਮਤੀ ਨੀਲਮ ਰਾਣੀ, ਪ੍ਰਿੰਸੀਪਲ ਡਾ. ਸਤਿੰਦਰ ਸਿੰਘ, ਐਲ.ਡੀ.ਐਮ. ਸ੍ਰੀਮਤੀ ਗੀਤਾ ਮਹਿਤਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Rajesh Dhiman , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD