Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੋਣਾਂ ਨੂੰ ਸਭ ਦੀ ਪਹੁੰਚ 'ਚ ਬਣਾਉਣ ਲਈ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ

ਜ਼ਿਲ੍ਹੇ ਦੇ ਸਮੁੱਚੇ ਪੋਲਿੰਗ ਸਟੇਸ਼ਨਾਂ 'ਤੇ ਪੀ.ਡਬਲਿਊ.ਡੀ. ਵੋਟਰਾਂ ਲਈ ਲੋੜੀਂਦੀਆਂ ਸਹੂਲਤਾਂ ਮੌਜੂਦ ਹੋਣਗੀਆਂ : ਵਧੀਕ ਜ਼ਿਲ੍ਹਾ ਚੋਣ ਅਫ਼ਸਰ

 Punjab Admin, Kanchan, Additional District Election Officer Patiala, Patiala, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਪਟਿਆਲਾ , 21 Mar 2024

Last updated on: Mar 21, 2024, 00:00 IST

ਪਟਿਆਲਾ ਜ਼ਿਲ੍ਹੇ ਵਿੱਚ ਦਿਵਿਆਂਗਜਨ ਅਤੇ ਬਜ਼ੁਰਗ ਵੋਟਰਾਂ ਦੀ ਲੋਕ ਸਭਾ ਚੋਣਾਂ-2024 ਵਿੱਚ ਸਰਗਰਮ ਅਤੇ ਉਸਾਰੂ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਅੱਜ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੈਡਮ ਕੰਚਨ ਦੀ ਅਗਵਾਈ ਵਿੱਚ ਡਿਸਟ੍ਰਿਕਟ ਮੋਨੀਟਰਿੰਗ ਕਮੇਟੀ ਆਨ ਐਕਸੈਸਿਬਲ ਇਲੈਕਸ਼ਨਜ਼ (ਡੀ.ਐਮ.ਸੀ.ਏ.ਈ) ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ 85 ਸਾਲ ਤੋਂ ਵਧੇਰੇ ਉਮਰ ਅਤੇ 40 ਫ਼ੀਸਦੀ ਤੋਂ ਵੱਧ ਦਿਵਿਆਂਗਜਨ ਨੂੰ ਘਰ ਬੈਠੇ ਪੋਸਟਲ ਬੈਲਟ ਰਾਹੀਂ ਵੀ ਵੋਟ ਪਾਉਣ ਦੀ ਸਹੂਲਤ ਦਿੱਤੀ ਜਾਵੇਗੀ। 

ਇਸ ਲਈ ਉਨ੍ਹਾਂ ਤੋਂ ਪਹਿਲਾਂ ਫਾਰਮ 20 ਭਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ 11915 ਦਿਵਿਆਂਗਜਨ ਵੋਟਰ ਹਨ, ਜਿਨ੍ਹਾਂ ਨੂੰ ਸ਼ਕਸਮ ਐਪ ਸਬੰਧੀ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਆਪਣੇ ਆਪ ਨੂੰ ਰਜਿਸਟਰ ਕਰ ਸਕਣ। ਮੈਡਮ ਕੰਚਨ ਨੇ ਕਿਹਾ ਕਿ ਜ਼ਿਲ੍ਹੇ ਦੇ ਸਮੁੱਚੇ ਪੋਲਿੰਗ ਸਟੇਸ਼ਨਾਂ 'ਤੇ ਪੀ.ਡਬਲਿਊ.ਡੀ. ਵੋਟਰਾਂ ਨੂੰ ਵੀਲ੍ਹ ਚੇਅਰ, ਸਾਰੇ ਪੋਲਿੰਗ ਸਟੇਸ਼ਨਾਂ 'ਤੇ ਰੈਂਪ, ਬਰੇਲ ਬੈਲਟ ਸ਼ੀਟ ਦੀ ਸਹੂਲਤ, ਵੱਖਰੀ ਵੋਟ ਪਾਉਣ ਲਈ ਕਤਾਰ, ਬੂਥ ਵਲੰਟੀਅਰ ਅਤੇ ਪਿਕ ਐਂਡ ਡਰਾਪ ਟਰਾਂਸਪੋਰਟ ਸਹੂਲਤ ਵੀ ਉਪਲਬੱਧ ਕਰਵਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਪੀ.ਡਬਲਿਊ.ਡੀ. ਵੋਟਰਾਂ ਸਬੰਧੀ ਜਾਗਰੂਕ ਕਰਨ ਲਈ ਕਮੇਟੀ ਵੱਲੋਂ ਬੀ.ਐਲ.ਓਜ਼, ਪੋਲਿੰਗ ਅਫ਼ਸਰਾਂ, ਬੂਥ ਵਲੰਟੀਅਰਾਂ, ਰਾਜਨੀਤਿਕ ਪਾਰਟੀਆਂ ਦੇ ਏਜੰਟਾਂ ਅਤੇ ਪੁਲਿਸ ਫੋਰਸ ਨਾਲ ਸਿਖਲਾਈ ਸੈਸ਼ਨ ਵੀ ਕਰਵਾਇਆ ਜਾਵੇਗਾ। ਜ਼ਿਲ੍ਹੇ ਵਿੱਚ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਬਿਹਤਰੀ ਲਈ ਕੰਮ ਕਰ ਰਹੀਆਂ ਸੰਸਥਾਵਾਂ ਦੇ ਸਹਿਯੋਗ ਨਾਲ ਦਿਵਿਆਂਗ ਵਿਅਕਤੀਆਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਮੰਚਾਂ 'ਤੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਵੀ ਚਲਾਈ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਡੀ.ਐਮ.ਸੀ.ਏ.ਈ ਕਮੇਟੀ ਵੱਲੋਂ ਇਸ ਸਬੰਧੀ ਹਰ ਪੰਦਰਵਾੜੇ ਮੀਟਿੰਗ ਕੀਤੀ ਜਾਇਆ ਕਰੇਗੀ।

ਮੀਟਿੰਗ 'ਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ -ਕਮ- ਜ਼ਿਲ੍ਹਾ ਨੋਡਲ ਅਫ਼ਸਰ (ਪੀ.ਡਬਲਿਊ.ਡੀ. ਵੋਟਰ) ਵਰਿੰਦਰ ਸਿੰਘ ਬੈਂਸ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਡਾ. ਦਿਲਬਰ ਸਿੰਘ, ਚੋਣ ਤਹਿਸੀਲਦਾਰ ਵਿਜੈ ਕੁਮਾਰ ਚੌਧਰੀ, ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਸਵਿੰਦਰ ਰੇਖੀ, ਡੀ.ਡੀ.ਐਫ ਨਿਧੀ ਮਲਹੋਤਰਾ, ਜ਼ਿਲ੍ਹਾ ਆਈਕਨ ਜਗਦੀਪ ਸਿੰਘ ਤੇ ਜਗਵਿੰਦਰ ਸਿੰਘ ਸਮੇਤ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਵੱਖ ਵੱਖ ਵਿਭਾਗਾਂ ਦੇ ਮੁਖੀ ਇਸ ਮੌਕੇ ਮੌਜੂਦ ਸਨ।

 

Tags: Punjab Admin , Kanchan , Additional District Election Officer Patiala , Patiala , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD