Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰੁਟੀਨ ਟੀਕਾਕਰਨ ਅਤੇ ਐਮ.ਆਰ ਵੈਕਸੀਨ ਸਬੰਧੀ ਰੀਵਿਊ ਮੀਟਿੰਗ ਹੋਈ

Health, Dr. Ranjit Singh Rai, Civil Surgeon Mansa, Mansa

Web Admin

Web Admin

5 Dariya News

ਮਾਨਸਾ , 21 Mar 2024

Last updated on: Mar 21, 2024, 00:00 IST

ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਅੱਜ ਰੂਟੀਨ ਟੀਕਾਕਰਣ ਅਤੇ ਐਮ.ਆਰ ਵੈਕਸੀਨ ਦੀ ਰੀਵਿਊ ਮੀਟਿੰਗ ਕੀਤੀ ਗਈ, ਜਿਸ ਵਿੱਚ ਜ਼ਿਲ੍ਹੇ ਦੇ ਸਮੂਹ ਨੋਡਲ ਅਫਸਰ ਸ਼ਾਮਲ ਹੋਏ। ਇਸ ਮੌਕੇ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਇਹ ਸਾਰੇ ਅਧਿਕਾਰੀ ਆਪਣੇ-ਆਪਣੇ ਬਲਾਕਾਂ ਵਿੱਚ ਪੈਰਾਮੈਡੀਕਲ ਸਟਾਫ ਨੂੰ ਸਿਖਲਾਈ ਦੇਣਗੇ।

ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਸੁਰੱਖਿਅਤ ਰੱਖਣ ਲਈ ਟੀਕਾਕਰਣ ਅਤਿ ਜਰੂਰੀ ਹੈ, ਸਿਹਤ ਵਿਭਾਗ ਦੀ ਇਹ ਪਰੇਵੇਨਟਿਵ ਕਿਸਮ ਦੀ ਸੇਵਾ ਹੈ। ਇਸ ਸਿਖਲਾਈ ਦੇ ਮੁੱਖ ਵਕਤਾ ਸਰਵੇਲੈਂਸ ਮੈਡੀਕਲ ਅਫਸਰ (ਡਬਲਿਊ.ਐਚ.ਓ) ਡਾ. ਨਿਵੇਦਿਤਾ ਵਾਸੂਦੇਵਾ ਨੇ ਰੋਟਵਾਇਰਸ ਵੈਕਸੀਨ ਦੀ ਸਿੰਗਲ ਡੋਜ਼ ਤੋਂ ਡਬਲ ਡੋਜ ਅਤੇ ਐਮ.ਆਰ ਵੈਕਸੀਨ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਖਸਰਾ ਮੁਕਤ ਪ੍ਰੋਗਰਾਮ ਨੂੰ ਸਫਲ ਕਰਨ ਹਿੱਤ ਜਿੰਨ੍ਹਾਂ ਬੱਚਿਆ ਦੀ ਉਮਰ ਪੰਜ ਸਾਲ ਤੱਕ ਹੈ, ਐਮ.ਆਰ 1, 2 ਵੈਕਸੀਨ ਲਗਾਈ ਜਾਵੇ। 

ਉਨ੍ਹਾਂ ਦੱਸਿਆ ਕਿ ਵੈਕਸੀਨ ਨਾਲ ਜੇਕਰ ਕਿਸੇ ਵੀ ਬੱਚੇ ਨੂੰ ਕੋਈ ਉਲਟ ਪ੍ਰਭਾਵ ਆਉਂਦਾ ਹੈ, ਜੋ ਕਿ ਨਾ-ਮਾਤਰ ਹੁੰਦਾ ਹੈ, ਦਾ ਮੁਕੰਮਲ ਰਿਕਾਰਡ ਰੱਖਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਡਾ. ਪਰਵਰਿਸ਼  ਜਿੰਦਲ  ਬੱਚਿਆਂ ਦੇ ਮਾਹਰ ਨੇ ਵੈਕਸੀਨ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ। ਡਾ.ਕੰੰਵਲਪ੍ਰੀਤ ਕੌਰ ਬਰਾੜ ਜ਼ਿਲ੍ਹਾ ਟੀਕਾਕਰਨ ਅਫਸਰ ਨੇ 10 ਸਾਲ ਅਤੇ 16 ਸਾਲ ਉਮਰ ਦੇ ਬੱਚਿਆਂ ਨੂੰ ਟੀ.ਡੀ.ਵੈਕਸੀਨ ਲਗਾਏ ਜਾਣ ਦੀ ਹਦਾਇਤ ਕਰਦਿਆ ਕਿਹਾ ਕਿ ਸਮੇਂ-ਸਮੇਂ ’ਤੇ ਟੀਕਾਕਰਣ ਕੈਂਪ ਲਗਾ ਕੇ ਅਤੇ ਸਕੂਲਾਂ ਵਿੱਚ ਟੀਕਾਕਰਨ ਕਰਕੇ ਟੀਚਾ ਪੂਰਾ ਕੀਤਾ ਜਾਵੇ।

ਇਸ ਮੌਕੇ ਡਾ.ਨਿਸ਼ੀ ਸ਼ੂਦ, ਡਾ.ਅਮਿਤ ਕੁਮਾਰ ਐਨੇਸਥੀਜਿਆ, ਡਾ.ਨੇਹਾ ਬਲਾਕ ਖਿਆਲਾ ਕਲਾਂ, ਸ੍ਰੀ ਅਵਤਾਰ ਸਿੰਘ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ, ਦਰਸ਼ਨ ਸਿੰਘ ਧਾਲੀਵਾਲ ਊਪ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ, ਰਕੇਸ਼ ਕੁਮਾਰ ਫਾਰਮੇਸੀ ਅਫਸਰ, ਗੁਰਪ੍ਰੀਤ ਕੌਰ ਏ.ਐਨ.ਐਮ ਤੋਂ ਇਲਾਵਾ ਮਿਨਾਕਸ਼ੀ ਟੀਕਾਕਰਣ ਕੋਆਰਡੀਨੇਟਰ ਵੀ ਮੌਜੂਦ ਸਨ।

 

Tags: Health , Dr. Ranjit Singh Rai , Civil Surgeon Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD