Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਦਫ਼ਤਰ' 'ਤੇ ਪੁਲੀਸ ਵੱਲੋਂ ਰੇਡ ਕਰਕੇ ਤਾਲਾਬੰਦੀ ਕਰਨ ਖ਼ਿਲਾਫ਼ ਮੁਜ਼ਾਹਰਾ

ਦਫਤਰ ਉੱਤੇ ਰੇਡ, ਤਾਲਾਬੰਦੀ ਅਤੇ ਸਟਾਫ ਨੂੰ ਹਿਰਾਸਤ ਵਿਚ ਲੈਣਾ ਸਰਕਾਰ ਦੀ ਜਾਬਰ ਅਤੇ ਫਾਸ਼ੀ ਕਾਰਵਾਈ

Farmer Protest,Protest,Agitation,Demonstration,Samyukta Kisan Morcha,Sanyukt Kisan Morcha,Farmers Protest,Farmer Protest 2024,Farmers Protest 2024,MSP,Minimum Support Prices,Shambhu Border,Khanauri Border

Web Admin

Web Admin

5 Dariya News

ਜਲੰਧਰ , 21 Mar 2024

Last updated on: Mar 21, 2024, 00:00 IST

ਕਿਰਤੀ ਕਿਸਾਨ ਯੂਨੀਅਨ ਨੇ ਬੀਤੀ 11 ਮਾਰਚ ਨੂੰ ਜਲੰਧਰ ਪੁਲੀਸ ਵਲੋਂ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਯੂਨੀਅਨ ਦੇ ਸੂਬਾਈ ਦਫਤਰ ਤੇ ਰੇਡ ਕਰਕੇ ਦਫਤਰ ਦੀ ਤਲਾਸ਼ੀ ਲੈਣ,ਦਫਤਰ ਸਟਾਫ ਨਾਲ ਦੁਰਵਿਹਾਰ ਕਰਕੇ ਹਿਰਾਸਤ ਵਿਚ ਲੈਣ ਅਤੇ ਦਫਤਰ ਦੀ ਤਾਲਾਬੰਦੀ ਕਰਨ ਵਿਰੁੱਧ ਅੱਜ ਜਲੰਧਰ ਵਿਖੇ ਜ਼ੋਰਦਾਰ ਮੁਜ਼ਾਹਰਾ ਕਰਕੇ ਇਸ ਕਾਰਵਾਈ ਲਈ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਵਿਰੁੱਧ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ। ਯੂਨੀਅਨ ਦੀ ਅਗਵਾਈ ਹੇਠ ਪਹਿਲਾ ਦੇਸ਼ ਭਗਤ ਯਾਦਗਾਰ ਹਾਲ ਦੇ ਵਿਹੜੇ ਵਿੱਚ ਇੱਕਠੇ ਹੋਏ ਕਿਸਾਨਾਂ ਨੇ ਰੈਲੀ ਕੀਤੀ, ਮਗਰੋਂ ਡਿਪਟੀ ਕਮਿਸ਼ਨਰ ਜਲੰਧਰ ਦੇ ਦਫਤਰ ਤੱਕ ਮੁਜ਼ਾਹਰਾ ਕਰਕੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ ਗਿਆ।

ਇਕੱਠ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ  ਪੰਜਾਬ ਸਰਕਾਰ ਨੂੰ ਸਵਾਲ ਪੁੱਛਿਆ ਕਿ ਕੀ ਕਿਰਤੀ ਕਿਸਾਨ ਯੂਨੀਅਨ ਕੋਈ ਬੈਨ ਜੱਥੇਬੰਦੀ ਹੈ?  ਉਨ੍ਹਾਂ ਕਿਹਾ ਕਿ ਯੂਨੀਅਨ ਦੇ ਦਫਤਰ ਦੀ ਤਾਲਾਬੰਦੀ ਕਰਨ ਅਤੇ ਅੰਦਰ ਵੜਕੇ ਤਲਾਸ਼ੀ ਲੈਣਾ ਜਲੰਧਰ ਪੁਲੀਸ ਦੀ ਭੜਕਾਹਟ ਭਰੀ ਗੈਰ ਕਾਨੂੰਨੀ ਅਤੇ ਫਾਸ਼ੀ ਹਰਕਤ ਹੈ। 

ਅਜਿਹੀਆਂ ਕੋਝੀਆਂ ਹਰਕਤਾਂ ਯੂਨੀਅਨ ਵਲੋਂ ਕਿਸਾਨੀ ਮੰਗਾਂ ਖਾਤਰ,ਭਾਰਤ ਪਾਕਿਸਤਾਨ ਵਪਾਰ ਪੰਜਾਬ ਦੇ ਸੜਕੀ ਲਾਂਘਿਆਂ ਰਾਹੀਂ ਖੋਲ੍ਹੇ ਜਾਣ ਦੀ ਮੰਗ ਅਤੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਉਠਾਈ ਜਾ ਰਹੀ ਆਵਾਜ਼ ਨੂੰ ਚੁੱਪ ਕਰਾਉਣ ਲਈ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਯਾਦ ਕਰਵਾਇਆ ਕਿ ਕਿਰਤੀ ਕਿਸਾਨ ਯੂਨੀਅਨ ਦਾ ਅੱਧੀ ਸਦੀ ਤੋਂ ਵੱਧ ਦਾ ਇਤਿਹਾਸ ਸੰਘਰਸ਼ਾਂ ਅਤੇ ਕੁਰਬਾਨੀਆਂ ਦਾ ਇਤਿਹਾਸ ਰਿਹਾ। 

ਅਜਿਹੀਆਂ ਕੋਝੀਆਂ ਹਰਕਤਾਂ ਕਾਰਨ ਯੂਨੀਅਨ ਵੱਲੋਂ ਉਠਾਈ ਜਾ ਰਹੀ ਸੰਘਰਸ਼ੀ ਆਵਾਜ਼ ਨੂੰ ਚੁੱਪ ਨਹੀ ਕਰਵਾਇਆ ਜਾ ਸਕਦਾ। ਕਿਸਾਨ ਆਗੂਆਂ ਨੇ ਭਵਿੱਖ ਵਿੱਚ ਅਜਿਹੀਆਂ ਹਰਕਤਾਂ ਤੋਂ ਪੁਲੀਸ ਨੂੰ ਬਾਜ਼ ਆਉਣ ਦੀ ਚਿਤਾਵਨੀ ਦਿੰਦਿਆਂ ਇਸ ਕਾਰਵਾਈ ਲਈ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਵਿਰੁੱਧ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ।

ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ ਅਤੇ ਸੂਬਾ ਆਗੂ ਸਤਬੀਰ ਸਿੰਘ ਸੁਲਤਾਨੀ ਨੇ ਕਿਹਾ ਕਿ ਜੱਥੇਬੰਦੀ ਦੇ ਦਫਤਰ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਗਿਆ ਜਦੋਂ ਯੂਨੀਅਨ ਦਾ ਹਰ ਮੈਂਬਰ ਸੰਯੁਕਤ ਕਿਸਾਨ ਮੋਰਚਾ ਵਲੋਂ ਦਿੱਲੀ ਵਿਖੇ ਕੀਤੀ ਜਾ ਰਹੀ ਮਹਾਂਪੰਚਾਇਤ ਦੀਆਂ ਤਿਆਰੀਆਂ ਵਿੱਚ ਰੁੱਝਿਆ ਹੋਇਆ ਸੀ। ਪੁਲੀਸ ਵਲੋਂ ਦਫਤਰ ਦੀ ਹਰੇਕ ਮੰਜ਼ਿਲ ਦੀ ਤਲਾਸ਼ੀ ਲਿੱਤੀ ਗਈ। ਪੁਲੀਸ ਅਧਿਕਾਰੀਆਂ ਨੇ ਦਫਤਰ ਸਟਾਫ ਨਾਲ ਸਿਰੇ ਦਾ ਦੁਰਵਿਹਾਰ ਕਰਕੇ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ। 

ਉਨ੍ਹਾਂ ਕਿਹਾ ਕਿ ਪੁਲੀਸ ਦੀ ਇਸ ਕਾਰਵਾਈ ਵਿਰੁੱਧ ਯੂਨੀਅਨ ਨੇ ਉਸੇ ਵੇਲੇ ਉੱਚ ਅਧਿਕਾਰੀਆਂ ਕੋਲ ਆਪਣਾ ਰੋਸ ਜ਼ਾਹਿਰ ਕੀਤਾ ਸੀ ਪ੍ਰੰਤੂ ਉਨ੍ਹਾਂ ਨੇ ਘੇਸਲ ਵੱਟ ਕੇ ਇਸ ਨੂੰ ਅਣਸੁਣਿਆ ਕਰ ਦਿੱਤਾ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਪੁਲੀਸ ਯੂਨੀਅਨ ਦੇ ਦਫਤਰ ਦੇ ਅੰਦਰ ਵੜੀ ਹੈ ਅਤੇ ਤਾਲਾਬੰਦੀ ਵਰਗੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਜਿਸ ਨੂੰ ਚੁੱਪ ਕਰਕੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਰਾਮਿੰਦਰ ਸਿੰਘ ਪਟਿਆਲਾ ਅਤੇ  ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ ਨੇ ਆਰ ਐਸ ਐਸ ਵਲੋਂ ਕਿਸਾਨੀ ਸੰਘਰਸ਼ ਨੂੰ ਵੱਖਵਾਦੀ, ਦਹਿਸ਼ਤਗਰਦ ਅਤੇ ਅਰਾਜਕ ਲੋਕਾਂ ਦਾ ਸੰਘਰਸ਼ ਦੱਸਣ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਅੰਗਰੇਜ਼ ਸਾਮਰਾਜ ਦੀ ਚਾਕਰੀ ਕਰਨ ਅਤੇ ਦੇਸ਼ ਨੂੰ ਫਿਰਕੂ ਲੀਹਾਂ ਤੇ ਵੰਡਣ ਵਾਲੇ ਆਰ ਐਸ ਐਸ ਨੂੰ ਇਹ ਗੱਲ ਕਦੀ ਸਮਝ ਨਹੀ ਆ ਸਕਦੀ ਕਿ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਦਾ ਸਾਮਰਾਜ-ਕਾਰਪੋਰੇਟ ਵਿਰੋਧੀ  ਸੰਘਰਸ਼ਾਂ ਦਾ ਲੰਮਾ ਅਤੇ ਸ਼ਾਨਾਮੱਤਾ ਇਤਿਹਾਸ ਰਿਹਾ ਹੈ। 

ਉਨ੍ਹਾਂ ਆਰ ਐਸ ਐਸ ਦੇ ਮਤੇ ਨੂੰ ਫਿਰਕੂ ਧਰੁਵੀਕਰਨ ਕਰਨ ਦੇ ਮਕਸਦ ਨਾਲ ਪਾਸ ਕੀਤਾ ਮਤਾ ਦੱਸਦਿਆਂ ਇਸ ਕਿਸਾਨ ਵਿਰੋਧੀ ਮਤੇ ਲਈ ਆਰ ਐਸ ਐਸ ਮੁਖੀ ਮੋਹਨ ਭਾਗਵਤ ਨੂੰ ਦੇਸ਼ ਦੇ ਕਿਸਾਨਾਂ ਤੋਂ ਮਾਫੀ ਮੰਗਣ ਦੀ ਮੰਗ ਕੀਤੀ। ਇਕੱਠ ਨੂੰ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਕਸ਼ਮੀਰ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੁਖਜਿੰਦਰ ਸਿੰਘ, ਟਰੱਕ ਯੂਨੀਅਨ ਦੇ ਰਣਜੀਤ ਸਿੰਘ ਨੇ ਵੀ ਸੰਬੋਧਨ ਕੀਤਾ।

ਇਕੱਠ ਨੂੰ ਯੂਨੀਅਨ ਦੇ ਸੂਬਾਈ ਆਗੂਆਂ ਸੰਤੋਖ ਸਿੰਘ ਸੰਧੂ, ਹਰਦੀਪ ਕੌਰ ਕੋਟਲਾ, ਸੁਰਿੰਦਰ ਸਿੰਘ ਬੈਂਸ, ਬਲਵਿੰਦਰ ਸਿੰਘ ਭੁੱਲਰ, ਤਰਸੇਮ ਸਿੰਘ ਬੰਨਾਮੱਲ, ਸੁਖਚੈਨ ਸਿੰਘ, ਚਮਕੌਰ ਸਿੰਘ ਰੋਡੇ , ਨਛੱਤਰ ਸਿੰਘ ਤਰਨਤਾਰਨ, ਭੁਪਿੰਦਰ ਸਿੰਘ ਵੜੈਚ ਆਦਿ ਨੇ ਵੀ ਸੰਬੋਧਨ ਕੀਤਾ।

 

Tags: Farmer Protest , Protest , Agitation , Demonstration , Samyukta Kisan Morcha , Sanyukt Kisan Morcha , Farmers Protest , Farmer Protest 2024 , Farmers Protest 2024 , MSP , Minimum Support Prices , Shambhu Border , Khanauri Border

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD