Thursday, 02 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਕੀਤੀ ਤਾਰੀਫ਼, ਕਿਹਾ- ਰੌੜੀ ਗੜ੍ਹਸ਼ੰਕਰ ਦੇ ਵਿਕਾਸ ਪ੍ਰਤੀ ਬੇਹੱਦ ਸੰਜੀਦਾ ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ ਟਰੱਸਟ ਦੀਆਂ ਲੈਬਾਰਟਰੀਆਂ ਤੋਂ ਹਰ ਸਾਲ 12 ਲੱਖ ਤੋਂ ਵਧੇਰੇ ਲੋਕ ਕਰਵਾ ਰਹੇ ਨੇ ਟੈਸਟ : ਡਾ.ਓਬਰਾਏ Chandigarh-Punjab Union of Journalists ਨੇ ਮਈ ਦਿਵਸ 'ਤੇ ਮਨੁੱਖੀ ਲੜੀ ਬਣਾਈ ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਵੋਟਾਂ ਬਣਾਉਣ ਲਈ ਆਖ਼ਰੀ ਮਿਤੀ 4 ਮਈ: ਘਨਸ਼ਿਆਮ ਥੋਰੀ 1212 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ- ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਹਲਕਾ ਮਜੀਠਾ ਦੇ ਕਾਂਗਰਸੀ ਆਗੂਆਂ ਨੇ ਗੁਰਜੀਤ ਸਿੰਘ ਔਜਲਾ ਨਾਲ ਕੀਤੀ ਮੀਟਿੰਗ ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ- ਹਰਭਜਨ ਸਿੰਘ ਈ ਟੀ ਓ ਮਜ਼ਦੂਰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ : ਗੁਰਜੀਤ ਸਿੰਘ ਔਜਲਾ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ ਐਲਪੀਯੂ ਦੀ ਪ੍ਰੋ-ਚਾਂਸਲਰ, ਸ਼੍ਰੀਮਤੀ ਰਸ਼ਮੀ ਮਿੱਤਲ, ਆਨਰੇਰੀ ਕਰਨਲ ਰੈਂਕ ਨਾਲ ਸਨਮਾਨਿਤ ਸਾਬਕਾ ਕਾਂਗਰਸੀ ਦਲਵੀਰ ਗੋਲਡੀ ਦੇ ‘ਆਪ’ ‘ਚ ਸ਼ਾਮਲ ਹੋਣ ਨਾਲ ਸੰਗਰੂਰ ਵਿੱਚ ਪਾਰਟੀ ਦੀ ਸਥਿਤੀ ਹੋਈ ਹੋਰ ਮਜ਼ਬੂਤ ਮੀਤ ਹੇਅਰ ਦੀਆਂ ਚੋਣ ਮੀਟਿੰਗਾਂ ਵਿੱਚ ਜੁੜਨ ਲੱਗੇ ਭਾਰੀ ਇਕੱਠ ਕਿਸਾਨਾਂ ਨੇ ਕੀਤਾ ਔਜਲਾ ਦਾ ਸਮਰਥਨ ਲੁਧਿਆਣੇ 'ਚ ਮੇਰੀ ਜਿੱਤ, ਪਿੱਠ 'ਚ ਛੁਰਾ ਮਾਰਨ ਵਾਲਿਆਂ ਲਈ ਇੱਕ ਸਬਕ ਸਿੱਧ ਹੋਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਰਾਜਾ ਵੜਿੰਗ ਦੀ ਜਿੱਤ ਯਕੀਨੀ ਬਣਾਉਣ ਲਈ ਲੁਧਿਆਣਾ 'ਚ ਡੇਰਾ ਲਾਵਾਂਗਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਨੌਜਵਾਨ ਆਗੂ ਡਾ: ਜਤਿੰਦਰ ਸਿੰਘ ਮਾਨ ਸਮੇਤ 100 ਨੌਜਵਾਨ ਭਾਜਪਾ ਵਿੱਚ ਸ਼ਾਮਲ

 

ਸ਼ਾਰਜਾਹ ਵਿਖੇ ਫਾਂਸੀ ਦੀ ਸਜ਼ਾ ਯਾਫ਼ਤਾ ਚਾਰ ਨੌਜਵਾਨਾਂ ਲਈ ਮਸੀਹਾ ਬਣੇ ਡਾ: ਐੱਸ. ਪੀ. ਸਿੰਘ ਓਬਰਾਏ

ਰਿਹਾਈ ਉਪਰੰਤ ਵਾਪਸ ਪਰਤਿਆ ਪੰਜਾਬ ਦਾ ਗੁਰਪ੍ਰੀਤ ਸਿੰਘ

DR. S. P. Singh Obero

Web Admin

Web Admin

5 Dariya News

ਅੰਮ੍ਰਿਤਸਰ , 22 Mar 2024

ਕੌਮਾਂਤਰੀ ਹੱਦਾਂ-ਸਰਹੱਦਾਂ ਤੋਂ ਉੱਤੇ ਉੱਠਦਿਆਂ ਦੇਸ਼ ਵਿਦੇਸ਼ ਵਿੱਚ ਲੋੜਵੰਦਾਂ ਲਈ ਮਸੀਹਾ ਬਣ ਪਹੁੰਚ ਕੇ ਲੋਕ ਸੇਵਾ ਦੀਆਂ ਨਵੀਆਂ ਮਿਸਾਲਾਂ ਸਿਰਜ ਰਹੇ ਉੱਘੇ ਕਾਰੋਬਾਰੀ ਡਾ: ਐੱਸ. ਪੀ. ਸਿੰਘ ਓਬਰਾਏ ਵੱਲੋਂ ਇੱਕ ਭਾਰਤੀ ਤੇ ਤਿੰਨ ਪਾਕਿਸਤਾਨੀ ਨੌਜਵਾਨਾਂ ਦੀ ਸ਼ਾਰਜਾਹ ਵਿਖੇ ਫਾਂਸੀ ਦੀ ਸਜ਼ਾ ਮੁਆਫ਼ ਕਰਵਾਏ ਜਾਣ ਉਪਰੰਤ ਪੰਜਾਬ ਦੇ ਗੁਰਦਾਸਪੁਰ ਦਾ ਨੌਜਵਾਨ ਗੁਰਪ੍ਰੀਤ ਸਿੰਘ ਅੱਜ ਵਤਨ ਪਰਤ ਆਇਆ ਹੈ।

ਇਹ ਚਾਰੇ ਨੌਜਵਾਨ ਸਾਲ 2019 ਤੋਂ ਸ਼ਾਰਜਾਹ ਵਿਖੇ ਇੱਕ ਹੋਰ ਭਾਰਤੀ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਫੜੇ ਗਏ ਸਨ।  ਇਹਨਾਂ ਨੌਜਵਾਨਾਂ ਵਿੱਚ ਭਾਰਤੀ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਨਾਲ ਸੰਬੰਧਿਤ ਗੁਰਪ੍ਰੀਤ ਸਿੰਘ ਅਤੇ ਪਾਕਿਸਤਾਨੀ ਪੰਜਾਬ ਨਾਲ ਸੰਬੰਧਿਤ ਰਾਓ ਮੁਹੰਮਦ ਆਦਿਲ, ਰਾਣਾ ਤਾਬਿਸ਼ ਰਸ਼ੀਦ ਅਤੇ ਆਦਿਲ ਜਾਵੇਦ ਚੀਮਾ ਸ਼ਾਮਿਲ ਹਨ। ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਸ਼ੇਖੂਪੁਰ ਦੇ ਗੁਰਪ੍ਰੀਤ ਸਿੰਘ ਦੇ ਪਰਿਵਾਰ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਅੰਮ੍ਰਿਤਸਰ ਇਕਾਈ ਨਾਲ ਸੰਪਰਕ ਕਰਨ ਤੋਂ ਬਾਅਦ ਡਾ: ਐੱਸ.ਪੀ. ਸਿੰਘ ਓਬਰਾਏ ਨੇ ਹੱਦਾਂ-ਸਰਹੱਦਾਂ ਤੋਂ ਉੱਪਰ ਉੱਠਦਿਆਂ ਇਸ ਕੇਸ ਦੀ ਪੈਰਵੀ ਸ਼ੁਰੂ ਕੀਤੀ ਸੀ। 

ਦੋ ਸਾਲ ਮੁਕੱਦਮਾ ਚੱਲਣ ਤੋਂ ਬਾਅਦ ਸ਼ਾਰਜਾਹ ਦੀ ਅਦਾਲਤ ਨੇ ਇਹਨਾਂ ਚਾਰ ਨੌਜਵਾਨਾਂ ਨੂੰ ਫਾਂਸੀ ਦੀ ਸਜ਼ਾ ਸੁਣਾ ਦਿੱਤੀ ਸੀ। ਕਤਲ ਹੋਏ ਬਲਾਚੌਰ ਨੇੜਲੇ ਨੌਜਵਾਨ ਦੇ ਮਾਪਿਆਂ ਨਾਲ ਲੰਬੇ ਸੰਪਰਕ ਤੋਂ ਬਾਅਦ ਡਾਕਟਰ ਐਸ.ਪੀ. ਸਿੰਘ ਉਬਰਾਏ ਉਹਨਾਂ ਨੂੰ ਬਲੱਡ ਮਨੀ ਲੈਣ ਲਈ ਸਹਿਮਤ ਕਰਨ ਵਿੱਚ ਕਾਮਯਾਬ ਹੋਏ। ਇਸ ਸਹਿਮਤੀ ਤੋਂ ਬਾਅਦ ਸ਼ਾਰਜਾਹ ਅਦਾਲਤ ਵਿੱਚ ਜੱਜਾਂ ਦੀ ਮੌਜੂਦਗੀ ਵਿੱਚ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਡਾਕਟਰ ਉਬਰਾਏ ਨੇ ਬਲੱਡ ਮਨੀ ਦੇ ਤੌਰ ਤੇ 2 ਲੱਖ ਦਰਾਮ (ਕਰੀਬ 46 ਲੱਖ ਭਾਰਤੀ ਰੁਪਏ) ਮੌਕੇ 'ਤੇ ਸੌਂਪੇ ਅਤੇ ਪੀੜਤ ਪਰਿਵਾਰ ਕੋਲੋਂ ਦੋਸ਼ੀ ਨੌਜਵਾਨਾਂ ਵਾਸਤੇ ਫਾਂਸੀ ਦੀ ਸਜ਼ਾ ਮੁਆਫੀ ਵਾਸਤੇ ਪ੍ਰਵਾਨਗੀ ਹਾਸਿਲ ਕੀਤੀ ਸੀ। 

ਇਸ ਬਲੱਡ ਮਨੀ ਦੀ ਰਕਮ ਵਿੱਚ ਚਾਰੇ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਯੋਗਦਾਨ ਦੇਣ ਤੋਂ ਇਲਾਵਾ ਵੱਡਾ ਹਿੱਸਾ ਡਾ: ਉਬਰਾਏ ਨੇ ਆਪਣੇ ਕੋਲੋਂ ਪਾਇਆ। ਇਸ ਮਾਮਲੇ ਸੰਬੰਧੀ ਡਾ: ਉਬਰਾਏ ਨੇ ਦੱਸਿਆ ਕਿ ਸ਼ਾਰਜਾਹ ਅਦਾਲਤ ਨੇ ਪਿਛਲੇ ਦਿਨੀਂ ਅੰਤਿਮ ਫੈਸਲਾ ਦਿੰਦਿਆਂ ਉਕਤ ਚਾਰੇ ਨੌਜਵਾਨ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਸਨ। ਇਸਦੇ ਫਲਸਰੂਪ ਸ਼ਾਰਜਾਹ ਦੀ ਜੇਲ੍ਹ 'ਚੋਂ ਰਿਹਾਅ ਹੋਇਆ ਗੁਰਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਅੱਜ ਸਵੇਰੇ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ 'ਤੇ ਪੁੱਜਾ ਜਿੱਥੇ ਉਸਦੀ ਮਾਂ ਬਲਜੀਤ ਕੌਰ ਅਤੇ ਪਤਨੀ ਮੇਘਾ ਸਮੇਤ ਪਰਿਵਾਰਿਕ ਮੈਂਬਰਾਂ ਨੇ ਭਾਵੁਕ ਹੁੰਦਿਆਂ ਸਵਾਗਤ ਕੀਤਾ। 

ਪੰਜ ਸਾਲਾਂ ਦੇ ਅਰਸੇ ਬਾਅਦ ਫਾਂਸੀ ਦੀ ਸਜ਼ਾ ਤੋਂ  ਬਚ ਕੇ ਵਾਪਸ ਪਰਤੇ ਗੁਰਪ੍ਰੀਤ ਤੇ ਪਰਿਵਾਰ ਦੇ ਮਿਲਾਪ ਦੌਰਾਨ ਜਜ਼ਬਾਤਾਂ ਦਾ ਬੇਰੋਕ ਵਹਿਣ ਹਰੇਕ ਦੀਆਂ ਅੱਖਾਂ ਨਮ ਕਰ ਗਿਆ। ਇੱਥੇ ਇਹ ਵੀ ਦੱਸਣਾ ਕੁਥਾਵਾਂ ਨਹੀਂ ਹੋਵੇਗਾ ਕਿ ਗੁਰਪ੍ਰੀਤ ਦਾ ਪਿਤਾ ਪਰਮਜੀਤ ਸਿੰਘ ਆਪਣੇ ਪੁੱਤਰ ਨੂੰ ਮਿਲਣ ਦੀ ਉਡੀਕ ਵਿੱਚ ਕਰੀਬ ਦੋ ਸਾਲ ਪਹਿਲਾਂ ਚੱਲ ਵਸਿਆ ਸੀ। ਰਿਹਾਅ ਹੋਏ ਗੁਰਪ੍ਰੀਤ ਸਿੰਘ ਤੇ ਉਸਦੇ ਪਰਿਵਾਰ ਨੇ ਗੁਰਪ੍ਰੀਤ ਦੀ ਜਾਨ ਬਚਾਉਣ ਵਾਲੇ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ: ਐਸ ਪੀ ਸਿੰਘ ਉਬਰਾਏ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਉਹਨਾਂ ਨੂੰ ਸਿਆਸੀ ਹੱਦਬੰਦੀਆਂ ਤੋਂ ਉੱਤੇ ਉੱਠ ਕੇ ਬੱਚਿਆਂ ਦੀ ਜ਼ਿੰਦਗੀ ਬਚਾਉਣ ਵਾਲਾ ਫਰਿਸ਼ਤਾ ਦੱਸਿਆ। 

ਗੁਰਪ੍ਰੀਤ ਅਨੁਸਾਰ ਡਾ: ਓਬਰਾਏ ਖਾੜੀ ਮੁਲਕਾਂ ਵਿੱਚ ਫਸੇ ਸੈਂਕੜੇ ਲੋਕਾਂ ਲਈ ਰੱਬ ਦਾ ਦੂਤ ਬਣ ਕੇ ਬਹੁੜਦੇ ਹਨ। ਇਸ ਮੌਕੇ 'ਤੇ ਸਰਬੱਤ ਦਾ ਭਲਾ ਟਰੱਸਟ ਦੇ ਮਾਝਾ ਜ਼ੋਨ ਇਕਾਈ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਸਲਾਹਕਾਰ ਸੁਖਦੀਪ ਸਿੰਘ ਸਿੱਧੂ, ਜਨਰਲ ਸਕੱਤਰ ਮਨਪ੍ਰੀਤ ਸੰਧੂ, ਸ਼ਿਸ਼ਪਾਲ ਸਿੰਘ ਲਾਡੀ ਤੇ ਨਵਜੀਤ ਸਿੰਘ ਘਈ ਵੀ ਮੌਜੂਦ ਸਨ। ਇੱਥੇ ਇਹ ਜ਼ਿਕਰਯੋਗ ਹੈ ਕਿ ਸਾਲ 2010 ਤੋਂ ਲੈ ਕੇ ਹੁਣ ਤੱਕ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾਕਟਰ ਓਬਰਾਏ ਦੇ ਯਤਨਾਂ ਕਾਰਨ 138 ਵਿਅਕਤੀਆਂ ਨੂੰ ਫਾਂਸੀ ਜਾਂ 45 ਸਾਲਾਂ ਤੱਕ ਦੀਆਂ ਲੰਮੀਆਂ ਸਜ਼ਾਵਾਂ ਤੋਂ ਮੁਕਤੀ ਮਿਲੀ ਹੈ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD