Friday, 03 May 2024

 

 

ਖ਼ਾਸ ਖਬਰਾਂ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ ਸੀਜੀਸੀ ਲਾਂਡਰਾਂ ਵਿਖੇ ਵਿਗਆਨ ਅਤੇ ਤਕਨਾਲੋਜੀ ਵਿੱਚ ਕੰਪਿਊਟੇਸ਼ਨਲ ਵਿਧੀਆਂ ਸੰਬੰਧੀ ਚੌਥੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ

 

ਸਿਵਲ ਸਰਜਨ ਨੇ ਹਸਪਤਾਲ ਦੇ ਵਾਰਡਾਂ ਦੀ ਕੀਤੀ ਅਚਨਚੇਤ ਚੈਕਿੰਗ

ਗੋਡਿਆਂ ਦੀ ਤੰਦਰੁਸਤੀ ਲਈ ਐਕਸਰਸਾਈਜ ਅਤੇ ਸੁਝਾਇਆ ਭੋਜਨ ਅਤੀ ਜ਼ਰੂਰੀ :- ਸਿਵਲ ਸਰਜਨ

Health, Davinderjit Kaur, Civil Surgeon Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 22 Mar 2024

ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਵੱਲੋਂ ਜ਼ਿਲਾ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਉਹਨਾਂ ਸੀਨੀਅਰ ਮੈਡੀਕਲ ਅਫਸਰ ਡਾ ਬਲਕਾਰ ਸਿੰਘ ਨੂੰ ਨਾਲ ਲੈ ਕੇ ਹਸਪਤਾਲਾਂ ਦੀ ਸਾਫ ਸਫਾਈ ਦਾ ਜਾਇਜ਼ਾ ਵੀ ਲਿਆ ਅਤੇ ਮੌਕੇ ਤੇ ਉਹਨਾਂ ਕਿਹਾ ਕਿ ਹਸਪਤਾਲ ਦੀ ਸਾਫ ਸਫਾਈ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾਵੇ। ਇਸ ਚੈਕਿੰਗ ਦੌਰਾਨ ਉਹਨਾਂ ਵਾਰਡਾਂ ਵਿੱਚ ਦਾਖਲ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਹਨਾਂ ਦਾ ਹਾਲ ਚਾਲ ਪੁੱਛਿਆ। 

ਜਿਲਾ ਹਸਪਤਾਲ ਵਿੱਚ ਤਾਇਨਾਤ ਹੱਡੀਆਂ ਦੇ ਮਾਹਰ ਡਾ ਅਮਰਿੰਦਰ ਪਾਲ ਸਿੰਘ ਤੇ ਹੱਡੀਆਂ ਦੇ ਮਾਹਰ ਡਾ ਬਲਵਿੰਦਰ ਸ਼ੈਰੀ , ਬੇਹੋਸ਼ੀ ਦੇ ਮਾਹਰ ਡਾ ਜਗਜੀਤ ਸਿੰਘ, ਡਾ ਨਵਦੀਪ ਚੌਹਾਨ, ਡਾ ਰਾਜਨ ਟੁਟੇਜਾ ਅਤੇ ਨਰਸਿੰਗ ਸਟਾਫ ਆਦਿ ਤੇ ਅਧਾਰਤ ਟੀਮ ਵੱਲੋਂ ਡਾ ਬਲਕਾਰ ਸਿੰਘ ਦੀ ਅਗਵਾਈ ਹੇਠ ਪਿਛਲੇ ਦਿਨੀ ਜ਼ਿਲਾ ਹਸਪਤਾਲ ਵਿੱਚ ਜਿੰਨਾ ਮਰੀਜ਼ਾਂ ਦੇ ਗੋਡੇ ਬਦਲੇ ਗਏ ਸਨ ਦਾ ਵੀ ਸਿਵਲ ਸਰਜਨ ਨੇ ਹਾਲ ਚਾਲ ਪੁੱਛਿਆ ਅਤੇ ਉਹਨਾਂ ਨੂੰ ਆਉਣ ਵਾਲੇ ਸਮੇਂ ਦੌਰਾਨ ਨਵੇਂ ਪਾਏ ਗਏ ਗੋਡਿਆਂ ਦੀ ਸਾਂਭ ਸੰਭਾਲ ਸਬੰਧੀ ਜਰੂਰੀ ਨੁਕਤਿਆਂ, ਐਕਸਰਸਾਈਜ਼ ਅਤੇ ਲੋੜੀਦਾ ਭੋਜਨ ਆਦਿ ਤੋਂ ਜਾਣੂ ਕਰਵਾਇਆ ਅਤੇ ਕਿਹਾ ਕਿ ਗੋਡਿਆਂ ਨੂੰ ਲੰਮੇ ਸਮੇਂ ਤੱਕ ਤੰਦਰੁਸਤ ਰੱਖਣ ਸਬੰਧੀ ਹੱਡੀਆਂ ਤੇ ਮਾਹਰ ਡਾਕਟਰਾਂ ਵੱਲੋਂ ਸੁਝਾਏ ਗਏ ਭੋਜਨ ਅਤੇ ਉਹਨਾਂ ਦੀ ਐਕਸਰਸਾਈਜ਼ ਕਰਨੀ ਅਤੀ ਜਰੂਰੀ ਹੁੰਦੀ ਹੈ। 

ਇਸ ਮੌਕੇ ਤੇ ਡਾ ਦਵਿੰਦਰਜੀਤ ਕੌਰ ਨੇ ਸਾਰੇ ਮਰੀਜ਼ਾਂ ਨੂੰ ਆਪੋ ਆਪਣੀ ਸਿਹਤ ਦਾ ਖਿਆਲ ਰੱਖਣ ਸਬੰਧੀ ਪ੍ਰੇਰਤ ਵੀ ਕੀਤਾ। ਇਸ ਮੌਕੇ ਤੇ ਸੀਨੀਅਰ ਮੈਡੀਕਲ ਅਫਸਰ ਡਾ ਬਲਕਾਰ ਸਿੰਘ, ਹੱਡੀਆਂ ਦੇ ਮਾਹਰ ਡਾ ਅਮਰਿੰਦਰਪਾਲ ਸਿੰਘ, ਡਾ ਬਲਵਿੰਦਰ ਸ਼ੈਰੀ, ਡਾ ਨਵਦੀਪ ਚੌਹਾਨ, ਡਾ ਰਾਜਨ ਟੁਟੇਜਾ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਕੌਰ, ਨਰਸਿੰਗ ਸਿਸਟਰ ਪਰਮਿੰਦਰ ਕੌਰ ਆਦਿ ਹਾਜ਼ਰ ਸਨ।

 

Tags: Health , Davinderjit Kaur , Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD