Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਜਨਤਕ ਜਥੇਬੰਦੀਆਂ ਵੱਲੋਂ ਨਾਜਾਇਜ਼ ਛਾਪੇਮਾਰੀ ਖਿਲਾਫ ਸੰਗਰੂਰ ਵਿਖੇ ਵਿਸ਼ਾਲ ਰੋਸ਼ ਮੁਜ਼ਾਹਰਾ

Farmer Protest,Protest,Agitation,Demonstration,Samyukta Kisan Morcha,Sanyukt Kisan Morcha,Farmers Protest,Farmer Protest 2024,Farmers Protest 2024,MSP,Minimum Support Prices,Shambhu Border,Khanauri Border, Sangrur

Web Admin

Web Admin

5 Dariya News

ਸੰਗਰੂਰ , 22 Mar 2024

ਪਿਛਲੇ ਦਿਨੀਂ ਪੁਲਿਸ ਪ੍ਰਸ਼ਾਸਨ ਵੱਲੋਂ ਰਾਤ ਨੂੰ ਕੰਧਾਂ ਟੱਪ ਕੇ ਗਦਰ ਮੈਮੋਰੀਅਲ ਭਵਨ ਸੰਗਰੂਰ ਵਿੱਚ ਛਾਪੇਮਾਰੀ ਕਰਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਅਤੇ ਵਿਦਿਆਰਥੀ ਆਗੂ ਸੁਖਦੀਪ ਹਥਨ ਨੂੰ ਗੈਰ ਕਾਨੂੰਨੀ ਹਿਰਾਸਤ ਵਿੱਚ ਲੈਣ ਅਤੇ ਮਜ਼ਦੂਰ ਜਥੇਬੰਦੀ ਦਾ ਰਿਕਾਰਡ, ਝੰਡੇ, ਪੋਸਟਰ ਵਗੈਰਾ ਜਬਤ ਕਰਨ ਅਤੇ ਬਿਨਾਂ ਲੇਡੀਜ ਪੁਲਿਸ ਤੋਂ ਸ਼ਾਦੀਹਰੀ ਪਿੰਡ ਵਿੱਚ ਘਰਾਂ ਵਿੱਚ ਵੜ ਕੇ ਔਰਤਾਂ ਨੂੰ ਜਲੀਲ ਕਰਨ ਦੇ ਖ਼ਿਲਾਫ਼ ਜਨਤਕ ਜਥੇਬੰਦੀਆਂ ਵੱਲੋਂ ਪਹਿਲਾਂ ਕੀਤੇ ਐਲਾਨ ਤਹਿਤ ਅੱਜ ਸਥਾਨਕ ਦਾਣਾ ਮੰਡੀ ਵਿਖੇ ਕਿਸਾਨਾਂ ਮਜ਼ਦੂਰਾਂ ਦਾ ਵਿਸਾਲ ਇਕੱਠ ਕੀਤਾ ਗਿਆ ਉੱਥੇ ਰੈਲੀ ਕਰਨ ਤੋਂ ਉਪਰੰਤ ਭਗਤ ਸਿੰਘ ਚੌਂਕ, ਸੁਨਾਮੀ ਗੇਟ, ਵੱਡਾ ਚੌਂਕ ਹੁੰਦੇ ਹੋਏ ਮੁੱਖ ਬਾਜ਼ਾਰ ਵਿੱਚੋਂ ਦੀ ਰੋਸ ਮੁਜ਼ਾਹਰਾ ਕਰਦਿਆਂ ਲਾਈਟਾਂ ਵਾਲੇ ਚੌਂਕ ਵਿੱਚ ਜਾਮ ਲਾਇਆ ਗਿਆ। 

ਜਿੱਥੇ ਪਹੁੰਚ ਕੇ ਡਿਊਟੀ ਮੈਜਿਸਟਰੇਟ ਨੇ ਆਗੂਆਂ ਤੋਂ ਮੰਗ ਪੱਤਰ ਹਾਸਿਲ ਕਰਕੇ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਰਮਿੰਦਰ ਸਿੰਘ ਪਟਿਆਲਾ, ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਸਵਰਨਜੀਤ ਸਿੰਘ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਉੱਦਮ ਸਿੰਘ ਸੰਤੋਖਪੁਰਾ, ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ, ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਨਿਰਮਲ ਸਿੰਘ ਬਟੜਿਆਣਾ, ਸੀਟੀਯੂ ਦੇ ਸੂਬਾ ਪ੍ਰਧਾਨ ਕਾਮਰੇਡ ਦੇਵਰਾਜ ਵਰਮਾ, ਏਟਕ ਦੇ ਸੂਬਾ ਪ੍ਰਧਾਨ ਸੁਖਦੇਵ ਸ਼ਰਮਾ, ਬੀਕੇਯੂ ਡਕੌਂਦਾ ਧਨੇਰ ਦੇ ਜ਼ਿਲ੍ਹਾ ਆਗੂ ਰਣਧੀਰ ਸਿੰਘ ਭੱਟੀਵਾਲ, ਬੀਕੇਯੂ ਡਕੌਂਦਾ ਬੁਰਜ ਗਿੱਲ ਦੇ ਆਗੂ ਨਾਜਮ ਸਿੰਘ ਪੁੰਨਾਂਵਾਲ ਨੇ ਕਿਹਾ ਕਿ ਸੰਘਰਸ਼ਸੀਲ ਲੋਕਾਂ ਵਿੱਚ ਦਹਿਸ਼ਤ ਪੈਦਾ ਕਰਨ ਲਈ ਪੁਲਿਸ ਪ੍ਰਸ਼ਾਸਨ ਵੱਲੋਂ 10 ਮਾਰਚ ਦੀ ਰਾਤ ਨੂੰ ਬਿਨਾਂ ਵਰਦੀ ਤੋਂ ਧਾੜਵੀਆਂ ਵਾਂਗ ਗ਼ਦਰ ਭਵਨ ਦੀਆਂ ਕੰਧਾਂ ਟੱਪ ਕੇ ਜੋ ਕਾਰਵਾਈ ਕੀਤੀ ਗਈ ਹੈ ਇਹ ਅਤਿ ਨਿੰਦਣਯੋਗ ਅਤੇ ਨਾ ਬਰਦਾਸਤਯੋਗ ਹੈ। 

ਆਗੂਆਂ ਨੇ ਮੰਗ ਕੀਤੀ ਕਿ ਨਜਾਇਜ਼ ਛਾਪੇਮਾਰੀ ਅਤੇ ਗਿਰਫਤਾਰੀਆਂ ਕਰਨ ਵਾਲੇ ਪੁਲਿਸ ਅਧਿਕਾਰੀਆਂ ਤੇ ਕਾਰਵਾਈ ਕੀਤੀ ਜਾਵੇ,ਦਫਤਰ ਵਿੱਚੋਂ ਜਬਤ ਕੀਤਾ ਰਿਕਾਰਡ ਵਾਪਸ ਕੀਤਾ ਜਾਵੇ ਅਤੇ ਅੱਗੇ ਤੋਂ ਅਜਿਹੀ ਕਾਰਵਾਈ ਨਾ ਹੋਣਾ ਯਕੀਨੀ ਬਣਾਇਆ ਜਾਵੇ। ਅਖੀਰ ਵਿੱਚ ਮੰਗ ਪੱਤਰ ਦੇਣ ਤੋਂ ਬਾਅਦ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਧਰਮਵੀਰ ਸਿੰਘ ਹਰੀਗੜ੍ਹ ਨੇ ਐਲਾਨ ਕੀਤਾ ਕਿ ਜੇਕਰ ਇਸ ਮਾਮਲੇ ਤੇ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਪਿੰਡਾਂ ਵਿੱਚ ਵੋਟਾਂ ਮੰਗਣ ਆਉਣ ਵਾਲੇ ਆਮ ਆਦਮੀ ਪਾਰਟੀ ਦੇ ਆਗੂਆਂ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾਣਗੇ। 

ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ, ਸੂਬਾਈ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਜਨਰਲ ਸਕੱਤਰ ਦਰਸ਼ਨ ਸਿੰਘ ਕੁੰਨਰਾਂ, ਖੇਤੀਬਾੜੀ ਕਿਸਾਨ ਵਿਕਾਸ ਫਰੰਟ ਦੇ ਆਗੂ ਮਹਿੰਦਰਪਾਲ ਸਿੰਘ ਭੱਠਲ, ਤਰਕਸ਼ੀਲ ਸੁਸਾਇਟੀ ਪੰਜਾਬ ਦੇ ਆਗੂ ਮਾਸਟਰ ਪਰਮਵੇਦ, ਬੀਕੇਯੂ ਰਾਜੇਵਾਲ ਦੇ ਆਗੂ ਗੁਰਜੀਤ ਸਿੰਘ ਭੜੀ, ਬੀਕੇਯੂ ਡਕੌਂਦਾ ਧਨੇਰ ਦੇ ਆਗੂ ਜਗਤਾਰ ਸਿੰਘ ਦੁੱਗਾਂ, ਮੱਖਣ ਸਿੰਘ ਦੁੱਗਾਂ ਕਰਮਜੀਤ ਸਿੰਘ ਗੰਡੇਵਾਲ, ਡੈਮੋਕਰੇਟਿਕ ਟੀਚਰ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ, ਸੂਬਾ ਆਗੂ ਰਘਵੀਰ ਸਿੰਘ ਭਵਾਨੀਗੜ੍ਹ, ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਪਰਮਜੀਤ ਕੌਰ ਲੌਂਗੋਵਾਲ, ਮੁਲਾਜ਼ਮ ਆਗੂ ਮੁਹੰਮਦ ਖਲੀਲ ਸਮੇਤ ਵੱਡੀ ਗਿਣਤੀ ਆਗੂਆਂ ਨੇ ਸੰਬੋਧਨ ਕੀਤਾ।

 

Tags: Farmer Protest , Protest , Agitation , Demonstration , Samyukta Kisan Morcha , Sanyukt Kisan Morcha , Farmers Protest , Farmer Protest 2024 , Farmers Protest 2024 , MSP , Minimum Support Prices , Shambhu Border , Khanauri Border , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD