Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਮੋਦੀ ਨੂੰ ਸਤਾ ਰਿਹਾ ਹੈ ਸੱਤਾ ਦੇ ਖੁਸਣ ਦਾ ਡਰ : ਹਰਚੰਦ ਸਿੰਘ ਬਰਸਟ

ਈਡੀ ਨੇ ਭਾਜਪਾ ਦੇ ਇਸ਼ਾਰੇ ਤੇ 'ਆਪ' ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਗੈਰ ਜਮਹੂਰੀ ਢੰਗ ਨਾਲ ਕੀਤਾ ਗ੍ਰਿਫਤਾਰ

Harchand Singh Barsat, AAP, Aam Aadmi Party, AAP Punjab, Aam Aadmi Party Punjab

Web Admin

Web Admin

5 Dariya News

ਮੋਹਾਲੀ , 22 Mar 2024

ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ ਗੈਰ ਜਮਹੂਰੀ ਢੰਗ ਨਾਲ ਗ੍ਰਿਫਤਾਰ ਕਰਨ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਦੇ ਖਿਲਾਫ ਵੱਖ-ਵੱਖ ਥਾਵਾਂ ਤੇ ਮੁਜਾਹਰਾ ਕਰ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਪ੍ਰਸ਼ਾਸਨ ਵੱਲੋਂ ਕੀਤੀ ਗਈ ਗੈਰ ਕਾਨੂੰਨੀ ਕਾਰਵਾਈ ਦੀ ਸਖ਼ਤ ਸਬਦਾਂ ਵਿੱਚ ਨਿਖੇਦੀ ਕੀਤੀ ਹੈ। ਸ. ਬਰਸਟ ਨੇ ਕਿਹਾ ਕਿ ਭਾਜਪਾ ਨੂੰ ਦੁਬਾਰਾ ਸੱਤਾ ਵਿੱਚ ਆਉਣ ਤੋਂ ਸਿਰਫ ਆਮ ਆਦਮੀ ਪਾਰਟੀ ਹੀ ਰੋਕ ਸਕਦੀ ਹੈ, ਜੋ ਦਿਨ-ਰਾਤ ਇੱਕ ਕਰਕੇ ਲੋਕ ਸੇਵਾ ਵਿੱਚ ਲੱਗੀ ਹੋਈ ਹੈ। 

'ਆਪ' ਦੀਆਂ ਲੋਕ ਹਿਤੇਸ਼ੀ ਗਤੀਵਿਧੀਆਂ ਕਰਕੇ ਭਾਜਪਾ ਨੂੰ ਦੇਸ਼ ਵਿੱਚੋਂ ਸੱਤਾ ਦੇ ਖੁਸਣ ਦਾ ਡਰ ਸਤਾ ਰਿਹਾ ਹੈ। ਇਸੇ ਕਰਕੇ ਭਾਜਪਾ ਦੇ ਇਸ਼ਾਰੇ ਤੇ ਈਡੀ ਵੱਲੋਂ ਗੈਰ ਜਮਹੂਰੀ ਢੰਗ ਨਾਲ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਦੇ ਹੋਏ ਲਗਾਤਾਰ ਵਿਰੋਧੀਆਂ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕਰਦੀ ਆ ਰਹੀ ਹੈ। 

ਇਸੇ ਤਹਿਤ ਕੇਂਦਰੀ ਜਾਂਚ ਏਜੰਸੀਆਂ ਵੱਲੋਂ ਭਾਜਪਾ ਦੇ ਇਸ਼ਾਰੇ ਤੇ ਮਨੀਸ਼ ਸਿਸੋਦੀਆ, ਸਤਿੰਦਰ ਜੈਨ ਨੂੰ ਪਿਛਲੇ ਕਈ ਮਹੀਨਿਆਂ ਤੋਂ ਜੇਲ ਵਿੱਚ ਬੰਦ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਭਾਜਪਾ ਦੀਆਂ ਧੱਕੇਸ਼ਾਹੀਆਂ ਤੋਂ ਡਰਨ ਵਾਲੀ ਨਹੀਂ ਹੈ। ਭਾਜਪਾ ਵਾਲੇ ਭੁੱਲ ਜਾਂਦੇ ਹਨ ਕਿ ਅਸੀਂ ਇੱਕ ਅੰਦੋਲਨ ਵਿੱਚੋਂ ਪੈਦਾ ਹੋਏ ਹਾਂ। 

ਉਹ ਸਾਨੂੰ ਡਰਾ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਉਹ ਸਾਨੂੰ ਰੋਕ ਨਹੀਂ ਸਕਦੇ ਅਤੇ ਨਾ ਹੀ ਸਾਡੀ ਸੋਚ ਨੂੰ ਦਬਾ ਸਕਦੇ ਹਨ, ਜਿਸ ਦਾ ਮਕਸਦ ਭ੍ਰਿਸ਼ਟਾਚਾਰ ਨੂੰ ਰੋਕਣਾ ਅਤੇ ਲੋਕਾਂ ਦੀ ਸੇਵਾ ਕਰਨਾ ਹੈ। ਸ. ਬਰਸਟ ਨੇ ਕਿਹਾ ਕਿ ਅਸੀਂ ਭਾਜਪਾ ਦੀ ਹਰ ਧੱਕੇਸ਼ਾਹੀ ਦਾ ਡੱਟ ਕੇ ਸਾਹਮਣਾ ਕਰਾਂਗੇ। 

ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੋਕ ਹਿੱਤ ਵਿੱਚ ਵੱਧ ਚੜ੍ਹ ਕੇ ਕੰਮ ਕੀਤਾ ਜਾ ਰਿਹਾ ਹੈ। ਭਾਜਪਾ ਦੀਆਂ ਲੋਕਤੰਤਰ ਵਿਰੋਧੀ ਗਤੀਵਿਧੀਆਂ ਸ੍ਰੀ ਅਰਵਿੰਦ ਕੇਜਰੀਵਾਲ ਦੀ ਸੋਚ ਨੂੰ ਨਹੀਂ ਰੋਕ ਸਕਦੀਆਂ। ਅੱਜ ਆਮ ਆਦਮੀ ਪਾਰਟੀ ਦਾ ਹਰੇਕ ਆਗੂ ਅਤੇ ਦੇਸ਼ ਦੇ ਲੋਕ ਸ੍ਰੀ ਅਰਵਿੰਦ ਕੇਜਰੀਵਾਲ ਦੇ ਨਾਲ ਖੜੇ ਹਨ ਜੋ ਕਿ ਆਗਾਮੀ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਹਰਾ ਕੇ ਮੋੜਵਾਂ ਜਵਾਬ ਦੇਣਗੇ।

ਉਨ੍ਹਾਂ ਕਿਹਾ ਕਿ ਭਾਜਪਾ ਸ੍ਰੀ ਅਰਵਿੰਦ ਕੇਜਰੀਵਾਲ ਦੀ ਸੋਚ ਤੋਂ ਇਨ੍ਹਾਂ ਡਰ ਗਈ ਹੈ ਕਿ ਉਹਨਾਂ ਦੇ ਪੱਖ ਵਿੱਚ ਦਿੱਲੀ ਅਤੇ ਚੰਡੀਗੜ੍ਹ ਵਿਖੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਗੈਰ ਕਾਨੂੰਨੀ ਕਾਰਵਾਈ ਕਰਦੇ ਹੋਏ ਜਿੱਥੇ ਪਾਣੀ ਦੀਆਂ ਬੌਛਾਰਾਂ ਕੀਤੀਆਂ ਗਈਆਂ, ਉੱਥੇ ਹੀ ਪਾਰਟੀ ਦੇ ਆਗੂਆਂ ਨੂੰ ਹਿਰਾਸਤ ਵਿੱਚ ਵੀ ਲੈ ਲਿਆ ਗਿਆ। ਉਨ੍ਹਾਂ ਕਿਹਾ ਭਾਜਪਾ ਦਾ ਲੋਕ ਵਿਰੋਧੀ ਚਹਿਰਾ ਲੋਕਾਂ ਸਾਹਮਣੇ ਆ ਚੁੱਕਾ ਹੈ ਅਤੇ ਬੀਜੇਪੀ ਆਪਣਾ ਅਧਾਰ ਖਤਮ ਕਰ ਚੁੱਕੀ ਹੈ।

मोदी को सता रहा है सत्ता के जाने का डर : हरचंद सिंह बरसट

ईडी ने भाजपा के इशारे पर गैर लोकतांत्रिक तरीके से आम आदमी पार्टी के राष्ट्रीय संयोजक श्री अरविंद केजरीवाल को किया गिरफ्तार

मोहाली

आम आदमी पार्टी पंजाब के प्रदेश महासचिव स. हरचंद सिंह बरसट ने पार्टी के राष्ट्रीय संयोजक और दिल्ली के मुख्यमंत्री श्री अरविंद केजरीवाल को ईडी द्वारा गैर लोकतांत्रिक ढंग से गिरफ्तार करने और उनकी गिरफ्तारी के खिलाफ विभिन्न स्थानों पर प्रदर्शन कर रहे आम आदमी पार्टी के कार्यकर्ताओं पर प्रशासन की तरफ से की गई गैर कानूनी कार्रवाई की कड़े शब्दों में निंदा की है। स. बरसट ने कहा कि दिन-रात लोगों की सेवा में लगी आम आदमी पार्टी ही बीजेपी को दोबारा सत्ता में आने से रोक सकती है। 

आप की लोक कल्याण गतिविधियों के कारण भाजपा को देश की सत्ता खोने का डर सता रहा है। इसीलिए भाजपा के इशारे पर ईडी ने आम आदमी पार्टी के राष्ट्रीय संयोजक एवं दिल्ली के मुख्यमंत्री श्री अरविंद केजरीवाल को गैर लोकतांत्रिक तरीके से गिरफ्तार किया है।

उन्होंने कहा कि भारतीय जनता पार्टी लगातार केंद्रीय जांच एजेंसियों का दुरुपयोग कर विपक्ष की आवाज को दबाने की कोशिशें कर रही है। इसके तहत बीजेपी के इशारे पर सेंट्रल जांच एजेंसियों ने मनीष सिसौदिया, सत्येंद्र जैन को पिछले कई महीनों से जेल में बंद कर रखा है। 

उन्होंने कहा कि आम आदमी पार्टी बीजेपी की धक्केशाही से डरने वाली नहीं है। भाजपा के लोग भूल जाते हैं कि हम एक आंदोलन से पैदा हुए हैं और वे हमें डरा नहीं सकते। उन्होंने कहा कि वे हमें रोक नहीं सकते और न ही हमारी सोच को दबा सकते हैं, जिसका उद्देश्य भ्रष्टाचार को रोकना और लोगों की सेवा करना है। स. बरसट ने कहा कि हम बीजेपी की हर धक्केशाही का डटकर मुकाबला करेंगे।

आम आदमी पार्टी पंजाब के महासचिव ने कहा कि आम आदमी पार्टी की ओर से लोक हित में बढ़चढ़ कर काम किया जा रहा है। भाजपा की लोकतांत्रिक विरोधी  गतिविधियां श्री अरविंद केजरीवाल की सोच को नहीं रोक सकतीं। आज आम आदमी पार्टी का हर नेता और देश की जनता श्री अरविंद केजरीवाल के साथ खड़ी है, जो आगामी लोकसभा चुनाव में भाजपा को हराकर करारा जवाब देंगे।

उन्होंने कहा कि बीजेपी श्री अरविंद केजरीवाल की सोच से इतना डर गई है कि उनके पक्ष में दिल्ली और चंडीगढ़ में विभिन्न स्थानों पर शांतमयी ढंग से प्रदर्शन कर रहे आम आदमी पार्टी के कार्यकर्ताओं पर गैर कानूनी कार्रवाई करते हुए जहां पानी की बौछारें की, वहीं पार्टी के नेताओं को हिरासत में भी ले लिया। उन्होंने कहा कि भाजपा का लोक विरोधी चेहरा सबके सामने आ चुका है और बीजेपी अपना आधार खत्म कर चुकी है।

 

Tags: Harchand Singh Barsat , AAP , Aam Aadmi Party , AAP Punjab , Aam Aadmi Party Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD