Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਲੋਕ ਸਭਾ ਚੋਣਾਂ ਸਬੰਧੀ ਵੱਖ-ਵੱਖ ਪ੍ਰਵਾਨਗੀਆਂ ਲਈ ਸਿੰਗਲ ਵਿੰਡੋ ਪ੍ਰਣਾਲੀ ਸਥਾਪਿਤ

ਪ੍ਰਵਾਨਗੀਆਂ ਸਬੰਧੀ ਨੋਡਲ ਅਫ਼ਸਰਾਂ ਅਤੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦਿੱਤੀ ਗਈ ਟ੍ਰੇਨਿੰਗ

Punjab Admin, Divya P, Assistant Commissioner Hoshiarpur, Hoshiarpur, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਹੁਸ਼ਿਆਰਪੁਰ , 22 Mar 2024

Last updated on: Mar 22, 2024, 00:00 IST

ਲੋਕ ਸਭਾ ਚੋਣਾਂ ਦੌਰਾਨ ਰਾਜਸੀ ਪਾਰਟੀਆਂ/ਉਮੀਦਵਾਰਾਂ ਨੂੰ ਚੋਣ ਪ੍ਰਚਾਰ ਸਬੰਧੀ ਵੱਖ-ਵੱਖ ਕਿਸਮਾਂ ਦੀਆਂ ਪ੍ਰਵਾਨਗੀਆਂ ਦੇਣ ਦੀ ਪ੍ਰੀਕਿਰਿਆ ਨੂੰ ਸੁਖਾਲ਼ਾ ਬਣਾਉਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਹੁਸ਼ਿਆਰਪੁਰ ਵਿਖੇ ਦੂਜੀ ਮੰਜ਼ਿਲ 'ਤੇ ਸਥਿਤ ਕਮਰਾ ਨੰਬਰ 210 (ਐਮ. ਏ ਬ੍ਰਾਂਚ) ਵਿਚ ਸਿੰਗਲ ਵਿੰਡ‌ੋ ਪ੍ਰਣਾਲੀ ਸਥਾਪਿਤ ਕੀਤੀ ਗਈ ਹੈ। ਜ਼ਿਲ੍ਹਾ ਪੱਧਰੀ ਸਿੰਗਲ ਵਿੰਡੋ ਟੀਮ ਦੇ ਇੰਚਾਰਜ ਸਹਾਇਕ ਕਮਿਸ਼ਨਰ ਦਿਵਿਆ ਪੀ. (ਆਈ. ਏ. ਐਸ) ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਵਾਨਗੀਆਂ ਸਬੰਧੀ ਐੱਨ.ਓ.ਸੀ. ਲੈਣ ਦੀ ਪ੍ਰਕਿਰਿਆ ਨੂੰ ਸੁਖਾਲ਼ਾ ਬਣਾਉਣ ਲਈ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 26 ਅਧੀਨ ਜ਼ਿਲ੍ਹਾ ਪੱਧਰ ਅਤੇ ਹਲਕਾ ਪੱਧਰ 'ਤੇ ਸਿੰਗਲ ਵਿੰਡੋ ਪ੍ਰਣਾਲੀ ਸਥਾਪਿਤ ਕਰਕੇ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ।

ਪ੍ਰਵਾਨਗੀਆਂ ਸਬੰਧੀ ਨੋਡਲ ਅਫ਼ਸਰਾਂ ਅਤੇ  ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਆਨਲਾਈਨ ਪ੍ਰਵਾਨਗੀਆਂ ਬਾਰੇ ਟ੍ਰੇਨਿੰਗ ਦੇਣ ਮੌਕੇ ਉਨ੍ਹਾਂ ਦੱਸਿਆ ਕਿ ਇਸ ਟੀਮ ਵਿਚ ਸੁਪਰਡੈਂਟ ਡੀ.ਸੀ ਦਫ਼ਤਰ ਬਲਕਾਰ ਸਿੰਘ, ਦੀਪਕ ਤ੍ਰੇਹਨ, ਸੰਜੀਵ ਕੁਮਾਰ, ਅਨੰਦ ਸਿੰਘ, ਹਰਮੀਤ ਸਿੰਘ, ਗਗਨਦੀਪ, ਦੀਪਕ ਕੁਮਾਰ ਅਤੇ ਕੁਲਦੀਪ ਸਿੰਘ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਉਕਤ ਟੀਮ ਦੇ ਇੰਚਾਰਜ, ਉਮੀਦਵਾਰ/ਬਿਨੈਕਾਰ ਨੂੰ ਪ੍ਰਵਾਨਗੀਆਂ ਦੇਣ ਲਈ ਵੱਖ-ਵੱਖ ਕਮੇਟੀਆਂ ਦੇ ਨੋਡਲ ਅਫ਼ਸਰਾਂ ਨਾਲ ਤਾਲਮੇਲ ਕਰਕੇ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਵਾਉਣਗੇ ਅਤੇ ਸਿੰਗਲ ਵਿੰਡੋ ਰਾਹੀਂ ਪ੍ਰਵਾਨਗੀ ਜਾਰੀ ਕਰਵਾਉਣ ਦੇ ਜ਼ਿੰਮੇਵਾਰ ਹੋਣਗੇ।

ਉਨ੍ਹਾਂ ਦੱਸਿਆ ਕਿ ਸਮੂਹ ਨੋਡਲ ਅਫ਼ਸਰ ਜ਼ਿਲ੍ਹਾ ਪੱਧਰ 'ਤੇ ਸਥਾਪਿਤ ਸਿੰਗਲ ਵਿੰਡੋ ਟੀਮ ਨੂੰ ਆਪਣੇ-ਆਪਣੇ ਵਿਭਾਗ ਦਾ ਐੱਨ.ਓ.ਸੀ ਭੇਜਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ ਸਿੰਗਲ ਵਿੰਡੋ ਸਥਾਪਿਤ ਕਰਨ ਦੇ ਨਾਲ ਵਿਧਾਨ ਸਭਾ ਹਲਕਾ ਪੱਧਰ 'ਤੇ ਵੀ ਸਿੰਗਲ ਵਿੰਡੋ ਸਥਾਪਤ ਕੀਤੀਆਂ ਗਈਆਂ ਹਨ। ਉਨ੍ਹਾਂ ਸਮੂਹ ਟੀਮ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਰਾਜਸੀ ਪਾਰਟੀਆਂ/ ਉਮੀਦਵਾਰਾਂ ਵੱਲੋਂ ਦਰਖ਼ਾਸਤ ਪ੍ਰਾਪਤ ਹੋਣ 'ਤੇ ਮਿਥੇ ਸਮੇਂ ਅੰਦਰ ਪ੍ਰਵਾਨਗੀ ਜਾਰੀ ਕੀਤੀ ਜਾਵੇ। 

ਉਨ੍ਹਾਂ ਕਿਹਾ ਕਿ ਦੇਰੀ/ਦਰਖ਼ਾਸਤ ਦਾ ਨਿਪਟਾਰਾ ਸਮੇਂ ਸਿਰ ਨਾ ਹੋਣ ਦੀ ਸੂਰਤ ਵਿਚ ਸਬੰਧਿਤ ਅਧਿਕਾਰੀ/ਕਰਮਚਾਰੀ ਖ਼ਿਲਾਫ਼ ਚੋਣ ਨਿਯਮਾਂ ਤਹਿਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਤਹਿਸੀਲਦਾਰ ਚੋਣਾਂ ਸਰਬਜੀਤ ਸਿੰਘ, ਜ਼ਿਲ੍ਹਾ ਇਨਫਾਰਮੈਟਿਕ ਅਫਸਰ ਪ੍ਰਦੀਪ ਸਿੰਘ, ਜ਼ਿਲ੍ਹਾ ਸਿਸਟਮ ਮੈਨੇਜਰ ਚਰਨ ਕੰਵਲ ਸਿੰਘ, ਚੋਣ ਕਾਨੂੰਗੋ ਦੀਪਕ ਕੁਮਾਰ, ਹਰਪ੍ਰੀਤ ਕੌਰ ਤੇ ਲਖਵੀਰ ਸਿੰਘ ਤੋਂ ਇਲਾਵਾ ਵੱਖ-ਵੱਖ ਨੋਡਲ ਅਫਸਰ ਅਤੇ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

मंजूरियों संबंधी नोडल अधिकारियों व राजनीतिक दलों के प्रतिनिधियों को दी गई ट्रेनिंग

होशियारपुर

लोक सभा चुनाव के दौरान राजनीतिक दलों/उम्मीदवारों को चुनाव प्रचार संबंधी अलग-अलग किस्मों की मंजूरियां देने की प्रक्रिया को आसान बनाने के लिए डिप्टी कमिश्नर-कम-जिला चुनाव अधिकारी कोमल मित्तल के नेतृत्व में जिला प्रशासन की ओर से जिला प्रबंधकीय कांप्लेक्स होशियारपुर में दूसरी मंजिल पर स्थित कमरा नंबर 210 (एम.ए. ब्रांच) में सिंगल विंडो प्रणाली स्थापित की गई है। जिला स्तरीय सिंगल विंडो टीम के इंचार्ज सहायक कमिश्नर दिव्या.पी (आई.ए.एस) ने इस संबंधी जानकारी देते हुए बताया कि मंजूरियों संबंधी एन.ओ.सी लेने की प्रक्रिया को आसान बनाने के लिए जन प्रतिनिधित्व एक्ट, 1951 की धारा 26 के अंतर्गत जिला स्तर व विधान सभा स्तर पर सिंगल विंडो प्रणाली स्थापित कर अलग-अलग टीमों का गठन किया गया है।

मंजूरियों संबंधी नोडल अधिकारियों व राजनीतिक दलों के प्रतिनिधियों को आनलाइन मंजूरियों के बारे में ट्रेनिंग देने के मौके पर उन्होंने बताया कि इस टीम में सुपरीडैंट डी.सी कार्यालय बलकार सिंह, दीपक त्रेहन, संजीव कुमार, आनंद सिंह, हरमीत सिंह, गगनदीप, दीपक कुमार व कुलदीप सिंह शामिल है। उन्होंने बताया कि उक्त टीम के इंचार्ज, उम्मीदर/आवेदक को मंजूरियां देने के लिए अलग-अलग कमेटियों के नोडल अधिकारियों के साथ तालमेल कर जरुरी शर्तें पूरी करवाएंगे व सिंगल विंडो के माध्यम से मंजूरियां जारी करवाने के जिम्मेदार होंगे। 

उन्होंने बताया कि समूह नोडल अधिकारी जिला स्तर पर स्थापित सिंगल विंडो टीम को अपने-अपने विभाग का एन.ओ.सी भेजेंगे। उन्होंने बताया कि जिला स्तर पर सिंगल विंडों स्थापित करने के साथ विधान सभा स्तर पर भी सिंगल विंडो स्थापित की गई हैं। उन्होंने समूह टीम अधिकारियों/कर्मचारियों को हिदायत की कि राजनीतिक दलों/उम्मीदवारों की ओर से आवेदन प्राप्त होने पर निश्चित समय के अंदर मंजूरी जारी की जाए। 

उन्होंने कहा कि देरी/आवेदन का निपटारा समय पर न होने की सूरत में संबंधित अधिकारी/कर्मचारी के खिलाफ चुनाव नियमों के अंतर्गत कार्रवाई की जाएगी। इस मौके पर तहसीलदार चुनाव सर्बजीत सिंह, जिला इनफारमैटिक अधिकारी प्रदीप सिंह, जिला सिस्टम मैनेजर चरण कंवल सिंह, चुनाव कानूनगो दीपक कुमार, हरप्रीत सिंह व लखबीर सिंह के अलावा अलग-अलग नोडल अधिकारी व राजनीतिक दलों के प्रतिनिधि भी मौजूद थे।

 

Tags: Punjab Admin , Divya P , Assistant Commissioner Hoshiarpur , Hoshiarpur , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD