Monday, 29 April 2024

 

 

ਖ਼ਾਸ ਖਬਰਾਂ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ

 

ਨਿਰੰਕਾਰੀ ਨੌਜਵਾਨਾਂ ਨੇ ਕ੍ਰਿਕਟ ਟੂਰਨਾਮੈਂਟ 'ਚ ਦਿਖਾਇਆ ਭਾਈਚਾਰਕ ਸਾਂਝ ਦਾ ਜਜ਼ਬਾ

Nirankari, Satguru Mata Sudiksha ji Maharaj, Sant Nirankari charitable Foundation, Sant Nirankari Mission, Panchkula

Web Admin

Web Admin

5 Dariya News

ਪੰਚਕੁਲਾ , 23 Mar 2024

ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਅਤੇ ਨਿਰੰਕਾਰੀ ਰਾਜਪਿਤਾ ਰਮਿਤ ਜੀ ਦੀ ਅਪਾਰ ਰਹਿਮਤ ਸਦਕਾ 24ਵਾਂ ਨਿਰੰਕਾਰੀ ਬਾਬਾ ਗੁਰਬਚਨ ਸਿੰਘ ਯਾਦਗਾਰੀ ਕ੍ਰਿਕਟ ਟੂਰਨਾਮੈਂਟ ਅੱਜ ਸੰਤ ਨਿਰੰਕਾਰੀ ਅਧਿਆਤਮਿਕ ਸਥਾਨ ਸਮਾਲਖਾ ਮੈਦਾਨ ਵਿਖੇ ਸਫਲਤਾਪੂਰਵਕ ਸਮਾਪਤ ਹੋ ਗਿਆ | ਜਿਸ ਦਾ ਉਦਘਾਟਨ 25 ਫਰਵਰੀ, 2024 ਨੂੰ ਹੋਇਆ ਸੀ। ਇਸ ਮੁਕਾਬਲੇ ਵਿੱਚ ਦੇਸ਼ ਦੇ ਲਗਭਗ ਸਾਰੇ ਰਾਜਾਂ ਵਿੱਚੋਂ 48 ਟੀਮਾਂ ਦੀ ਚੋਣ ਕੀਤੀ ਗਈ ਸੀ ਜਿਸ ਵਿੱਚ ਨੌਜਵਾਨ ਪ੍ਰਤੀਯੋਗੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। 

ਸਾਰੇ ਭਾਗੀਦਾਰਾਂ ਨੇ ਖੇਡਾਂ ਰਾਹੀਂ ਅਨੁਭਵ ਅਤੇ ਮਹੱਤਵਪੂਰਨ ਸਬਕ ਹਾਸਲ ਕੀਤੇ। ਕ੍ਰਿਕਟ ਟੂਰਨਾਮੈਂਟ ਦੇ ਸੈਮੀਫਾਈਨਲ ਪੜਾਅ ਵਿੱਚ ਸ੍ਰੀ ਗੰਗਾਨਗਰ (ਰਾਜਸਥਾਨ), ਹਿਸਾਰ (ਹਰਿਆਣਾ), ਆਗਰਾ (ਉੱਤਰ ਪ੍ਰਦੇਸ਼) ਅਤੇ ਫਾਜ਼ਿਲਕਾ (ਪੰਜਾਬ) ਤੋਂ ਚਾਰ ਰਾਜਾਂ ਦੀਆਂ ਟੀਮਾਂ ਚੁਣੀਆਂ ਗਈਆਂ। ਅੱਜ 21 ਮਾਰਚ 2024 ਨੂੰ ਫਾਈਨਲ ਰਾਊਂਡ ਦਾ ਮੁਕਾਬਲਾ ਸ਼੍ਰੀਗੰਗਾਨਗਰ ਅਤੇ ਫਾਜ਼ਿਲਕਾ ਵਿਚਕਾਰ ਹੋਇਆ | ਜਿਸ ਵਿੱਚ ਸ਼੍ਰੀ ਗੰਗਾਨਗਰ ਦੀ ਟੀਮ ਨੇ ਜੇਤੂ ਟਰਾਫੀ ਪ੍ਰਾਪਤ ਕੀਤੀ। 

ਇਸ ਕ੍ਰਿਕਟ ਟੂਰਨਾਮੈਂਟ ਵਿੱਚ ਖਿਡਾਰੀ ਦੀਪਕ ਰਾਜਪੂਤ (ਆਗਰਾ) ਨੂੰ ਮੈਨ ਆਫ ਦਾ ਸੀਰੀਜ਼ ਦਾ ਖਿਤਾਬ ਮਿਲਿਆ। ਭਾਈਚਾਰਕ ਸਾਂਝ ਦਾ ਖ਼ੂਬਸੂਰਤ ਸਰੂਪ ਜਾਂ ਜੀਵਨ ਦੇ ਉੱਤਮ ਗੁਣ ਇਸ ਕ੍ਰਿਕਟ ਟੂਰਨਾਮੈਂਟ ਦੇ ਮੈਦਾਨ ’ਤੇ ਦੇਖਣ ਨੂੰ ਮਿਲੇ। ਸਮੁੱਚਾ ਕ੍ਰਿਕਟ ਟੂਰਨਾਮੈਂਟ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਹੁਕਮਾਂ ਅਨੁਸਾਰ ਸਤਿਕਾਰਯੋਗ ਸ਼੍ਰੀ ਜੋਗਿੰਦਰ ਸੁਖੀਜਾ (ਸਕੱਤਰ, ਸੰਤ ਨਿਰੰਕਾਰੀ ਮੰਡਲ) ਦੀ ਅਗਵਾਈ ਹੇਠ ਕਰਵਾਇਆ ਗਿਆ। 

ਉਨ੍ਹਾਂ ਕਿਹਾ ਕਿ ਸਾਰੇ ਖਿਡਾਰੀਆਂ ਵਿੱਚ ਕੋਈ ਮੁਕਾਬਲਾ, ਨਫ਼ਰਤ ਜਾਂ ਇੱਕ ਦੂਜੇ ਨੂੰ ਨਿਰਾਸ਼ ਕਰਨ ਦੀ ਸੌੜੀ ਭਾਵਨਾ ਨਹੀਂ ਸੀ, ਸਗੋਂ ਉਨ੍ਹਾਂ ਵਿੱਚ ਸਿਰਫ਼ ਆਪਸੀ ਸਦਭਾਵਨਾ ਅਤੇ ਪਿਆਰ ਹੀ ਦੇਖਣ ਨੂੰ ਮਿਲਿਆ। ਸਾਰੇ ਖਿਡਾਰੀਆਂ ਨੇ ਖੇਡਾਂ ਵਿੱਚ ਆਪਣਾ ਵਧੀਆ ਪ੍ਰਦਰਸ਼ਨ ਕੀਤਾ ਜਿਸ ਲਈ ਉਨ੍ਹਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸ਼ਾਮ ਨੂੰ ਸਾਰੇ ਨੌਜਵਾਨਾਂ ਲਈ ਰੋਜ਼ਾਨਾ ਸਤਿਸੰਗ ਪ੍ਰੋਗਰਾਮ ਕਰਵਾਇਆ ਗਿਆ।

ਜਿਸ ਦਾ ਉਦੇਸ਼ ਉਨ੍ਹਾਂ ਨੂੰ ਸਰੀਰਕ ਤੌਰ 'ਤੇ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਨੂੰ ਆਤਮਿਕ ਜਾਗ੍ਰਿਤੀ ਅਤੇ ਮਾਨਸਿਕ ਸ਼ਾਂਤੀ ਪ੍ਰਦਾਨ ਕਰਨਾ ਸੀ। ਟੂਰਨਾਮੈਂਟ ਦੀ ਸਮਾਪਤੀ 'ਤੇ ਜੇਤੂ ਟੀਮ ਨੂੰ ਮੁੱਖ ਮਹਿਮਾਨ ਸੰਤ ਨਿਰੰਕਾਰੀ ਮੰਡਲ ਦੇ ਮੈਂਬਰ ਇੰਚਾਰਜ ਰਾਕੇਸ਼ ਮੁਟਰੇਜਾ ਜੀ ਵੱਲੋਂ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਖਿਡਾਰੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਹਰ ਖਿਡਾਰੀ ਨੂੰ ਖੇਡ ਦੀ ਮਹੱਤਤਾ ਨੂੰ ਸਮਝਣਾ ਚਾਹੀਦਾ ਹੈ ਅਤੇ ਜਿੱਤ-ਹਾਰ ਦੀ ਭਾਵਨਾ ਵਿੱਚ ਨਹੀਂ ਰਹਿਣਾ ਚਾਹੀਦਾ। 

ਕੇਵਲ ਭਗਤੀ ਦੀ ਅਵਸਥਾ ਹੀ ਸਾਡੇ ਜੀਵਨ ਨੂੰ ਸੁਖਾਲਾ ਬਣਾਉਂਦੀ ਹੈ। ਜਦੋਂ ਅਸੀਂ ਪ੍ਰਮਾਤਮਾ ਦਾ ਧੰਨਵਾਦ ਕਰਦੇ ਹਾਂ ਅਤੇ ਆਪਣੇ ਟੀਚੇ ਵੱਲ ਧਿਆਨ ਦਿੰਦੇ ਹਾਂ, ਤਾਂ ਹੀ ਅਸੀਂ ਪਰਿਵਾਰ, ਸਮਾਜ ਅਤੇ ਸੰਸਾਰ ਵਿੱਚ ਸੱਚਮੁੱਚ ਸਦਭਾਵਨਾ ਸਥਾਪਿਤ ਕਰਨ ਦੇ ਯੋਗ ਹੁੰਦੇ ਹਾਂ।ਇਸ ਮੁਕਾਬਲੇ ਵਿੱਚ ਸਾਰੇ ਖਿਡਾਰੀਆਂ ਨੇ ਆਪਣੀ ਸਕਾਰਾਤਮਕ ਯੁਵਾ ਊਰਜਾ ਦੇ ਨਾਲ-ਨਾਲ ਅਨੁਸ਼ਾਸਨ, ਸਵੈਮਾਣ ਅਤੇ ਸਹਿਣਸ਼ੀਲਤਾ ਦਾ ਸੁੰਦਰ ਪ੍ਰਦਰਸ਼ਨ ਕੀਤਾ, ਜੋ ਕਿ ਅਜੋਕੇ ਸਮੇਂ ਵਿੱਚ ਅਤਿ ਜ਼ਰੂਰੀ ਹੈ। 

ਅੱਜ ਹਰ ਥਾਂ ਇੱਕ ਮਨੁੱਖ ਹੀ ਦੂਜੇ ਮਨੁੱਖ ਨੂੰ ਦੁੱਖ ਪਹੁੰਚਾ ਰਿਹਾ ਹੈ ਅਤੇ ਉਸਨੂੰ ਨੁਕਸਾਨ ਪਹੁੰਚਾਉਣ ਵਿੱਚ ਲੱਗਾ ਹੋਇਆ ਹੈ  ਅਜਿਹੇ ਸਮੇਂ ਵਿੱਚ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਵੱਲੋਂ ਦਿੱਤੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਂਦਿਆਂ ਇਸ ਟੂਰਨਾਮੈਂਟ ਵਿੱਚ ਖਿਡਾਰੀਆਂ ਵੱਲੋਂ ਪਿਆਰ ਅਤੇ ਸਾਥ ਦੀ ਅਜਿਹੀ ਅਦਭੁਤ ਮਿਸਾਲ ਪੇਸ਼ ਕੀਤੀ ਗਈ ਜੋ ਨਿਸ਼ਚਿਤ ਤੌਰ ’ਤੇ ਸ਼ਲਾਘਾਯੋਗ ਹੈ। ਇਨ੍ਹਾਂ ਖੇਡਾਂ ਦਾ ਮੂਲ ਮੰਤਵ ਸਾਰਿਆਂ ਵਿੱਚ ਏਕਤਾ, ਸਰਬ ਸਾਂਝੀਵਾਲਤਾ ਅਤੇ ਆਪਸੀ ਭਾਈਚਾਰਕ ਸਾਂਝ ਦੀ ਸੁੰਦਰ ਭਾਵਨਾ ਨੂੰ ਸਥਾਪਿਤ ਕਰਨਾ ਹੈ। ਜਿਸ ਦਾ ਪ੍ਰਦਰਸ਼ਨ ਇਸ ਕ੍ਰਿਕਟ ਟੂਰਨਾਮੈਂਟ ਵਿੱਚ ਸਾਰੇ ਖਿਡਾਰੀਆਂ ਵੱਲੋਂ ਬਾਖੂਬੀ ਕੀਤਾ ਗਿਆ।

क्रिकेट टुर्नामेंट में निरंकारी युवकों ने दर्शायी भाईचारे की भावना 

पंचकुला

सतगुरु माता सुदीक्षा जी महाराज एवं निरंकारी राजपिता रमित जी की असीम अनुकंपा से 24वें निरंकारी बाबा गुरबचन सिंह मेमोरियल क्रिकेट टुर्नामेंट का सफलतापूर्वक समापन आज संत निरंकारी आध्यात्मिक स्थल, समालखा ग्राउंड में हुआ, जिसका शुभारम्भ दिनांक 25 फरवरी, 2024 को हुआ था। इस प्रतियोगिता में देश के लगभग सभी राज्यों से 48 टीमें चयनित हुई जिसमें युवा प्रतिभागियों ने अत्यंत उत्साहपूर्वक भाग लिया। 

सभी प्रतिभागियों ने खेलों के माध्यम द्वारा अनुभव एवं महत्वपूर्ण शिक्षाओं को ग्रहण किया। क्रिकेट टुर्नामेंट के सेमी फाइनल चरण में श्रीगंगानगर (राजस्थान), हिसार (हरियाणा), आगरा (उत्तर प्रदेश) एवं फाज़िलका (पंजाब) से चार राज्यों की टीमें चयनित हुई। आज दिनांक 21 मार्च, 2024 को अंतिम चरण (फाइनल राउॅड) की प्रतियोगिता श्रीगंगानगर एवं फाज़िलका के बीच हुई; जिसमें श्रीगंगानगर टीम ने विजेता ट्रॉफी प्राप्त की। 

इस क्रिकेट टुर्नामेंट में मैन आफ द सिरिज़ का खिताब खिलाड़ी दीपक राजपूत (आगरा) को मिला। भ्रातृभाव अथवा जीवन के श्रेष्ठ गुणों का सुंदर स्वरूप इस क्रिकेट टुर्नामेंट के मैदान में दृश्यमान हुआ। संपूर्ण क्रिकेट टुर्नामेंट का आयोजन सतगुरु माता सुदीक्षा जी महाराज के निर्देशानुसार आदरणीय श्री जोगिन्दर सुखीजा (सचिव, संत निरंकारी मण्डल) के नेतृत्व में किया गया। उन्होंने बताया कि सभी खिलाड़ियों में किसी प्रकार की कोई प्रतिस्पर्धा, द्वेष एवं एक दूसरे को हतोत्साहित करने की संकीर्ण भावना नहीं दिखी अपितु उनमें केवल आपसी सौहार्द्र एवं प्रेम ही देखने को मिला। 

सभी खिलाड़ियों ने खेलों में अपना सर्वश्रेष्ठ प्रदर्शन किया जिसके लिए उन्हें सर्टिफिकेट देकर सम्मानित भी किया गया। सायंकाल के समय सभी युवाओं के लिए प्रतिदिन सत्संग कार्यक्रम का आयोजन किया गया जिसका उद्देश्य उन्हें शारिरिक रूप से स्वस्थ रखने के साथ-साथ उनमें आध्यात्मिक जागृति एवं मानसिक शांति को प्रदान करना था। टुर्नामेंट के समापन पर मुख्य अतिथि संत निरंकारी मण्डल के मेम्बर इंचार्ज आदरणीय श्री राकेश मुटरेजा द्वारा विजेता टीम को ट्राॅफी देकर सम्मानित किया गया। 

खिलाड़ियों को प्रोत्साहित करते हुए उन्होंने कहा कि प्रत्येक खिलाड़ी खेल के महत्व को समझें न कि हार जीत की भावना में रहे। भक्ति की अवस्था ही हमारे जीवन को सहज बनाती है। हम परमात्मा का शुकराना करते हुए अपने लक्ष्य की ओर जब केन्द्रित होते है तभी वास्तविक रूप में हम परिवार, समाज और दुनियां में एक सामंजस्य स्थापित कर पाते है। इस प्रतियोगिता में सभी खिलाड़ियों ने अपनी सकारात्मक युवा ऊर्जा के साथ-साथ अनुशासन, मर्यादा एवं सहनशीलता का सुंदर परिचय प्रदर्शित किया जिसकी वर्तमान समय में नितांत आवश्यकता भी है। 

आज जहां हर ओर एक मनुष्य दूसरे मनुष्य को केवल पीड़ा ही पहुंचा रहा है और उसका अहित करने में लगा हुआ है; ऐसे समय में सतगुरु माता सुदीक्षा जी महाराज की दी गयी सिखलाईयों से प्रेरणा लेते हुए इस टुर्नामेंट में खिलाड़ियों द्वारा प्रेम एवं मिलवर्तन का एक ऐसा अदभुत उदाहरण प्र्रदर्शित किया गया जो निश्चित रूप में प्रशंसनीय एवं सराहनीय है। इन खेलों का मूल उद्देश्य सभी में एकत्व, विश्वबन्धुत्व एवं आपसी भाईचारे की सुंदर भावना को स्थापित करना है जो इस क्रिकेट टुर्नामेंट में सभी खिलाड़ियों द्वारा भली भांति प्रदर्शित किया गया।

 

Tags: Nirankari , Satguru Mata Sudiksha ji Maharaj , Sant Nirankari charitable Foundation , Sant Nirankari Mission , Panchkula

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD