Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਵਸ ਮੌਕੇ ਦਿੱਤੀ ਸ਼ਰਧਾਜਲੀ

ਕਮਿਸ਼ਨਰ ਫਿਰੋਜ਼ਪੁਰ ਮੰਡਲ ਸ੍ਰੀ ਅਰੁਣ ਸੇਖੜੀ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਡੀ.ਆਈ. ਜੀ. ਸ੍ਰੀ ਰਣਜੀਤ ਸਿੰਘ ਢਿੱਲੋਂ ਅਤੇ ਐਸ.ਐਸ.ਪੀ. ਸੋਮਿਆ ਮਿਸ਼ਰਾ ਵੱਲੋਂ ਕੀਤੇ ਗਏ ਸ਼ਰਧਾ ਦੇ ਫੁੱਲ ਭੇਟ

Rajesh Dhiman, DC Ferozepur, Deputy Commissioner Ferozepur, Ferozepur

Web Admin

Web Admin

5 Dariya News

ਫਿਰੋਜ਼ਪੁਰ , 23 Mar 2024

ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਨੂੰ ਅੱਜ ਉਨ੍ਹਾਂ ਦੇ ਸ਼ਹੀਦੀ ਦਿਨ ਮੌਕੇ ਕਮਿਸ਼ਨਰ ਫਿਰੋਜ਼ਪੁਰ ਮੰਡਲ ਸ੍ਰੀ ਅਰੁਣ ਸੇਖੜੀ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਡੀ.ਆਈ. ਜੀ. ਸ੍ਰੀ ਰਣਜੀਤ ਸਿੰਘ ਢਿੱਲੋਂ ਅਤੇ ਐਸ.ਐਸ.ਪੀ. ਸੋਮਿਆ ਮਿਸ਼ਰਾ ਵੱਲੋਂ ਹੁਸੈਨੀਵਾਲਾ ਵਿਖੇ ਪਹੁੰਚ ਕੇ ਸ਼ਰਧਾਜਲੀ ਭੇਟ ਕੀਤੀ ਗਈ। ਕਮਿਸ਼ਨਰ ਫਿਰੋਜ਼ਪੁਰ ਮੰਡਲ ਸ੍ਰੀ ਅਰੁਣ ਸੇਖੜੀ ਨੇ ਕੌਮੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਮਗਰੋਂ ਕਿਹਾ ਕਿ ਹਰੇਕ ਦੇਸ਼ ਵਾਸੀ ਲਈ ਇਹ ਧਰਤੀ ਪਵਿੱਤਰ ਹੈ ਕਿਉਂਕਿ ਬਰਤਾਨਵੀ ਹਕੂਮਤ ਨੇ ਇਨ੍ਹਾਂ ਸੂਰਵੀਰ ਯੋਧਿਆਂ ਨੂੰ ਸ਼ਹੀਦ ਕਰਨ ਤੋਂ ਬਾਅਦ ਇੱਥੇ ਸਸਕਾਰ ਕੀਤਾ ਸੀ। 

ਉਨ੍ਹਾਂ ਕਿਹਾ ਕਿ ਇਹ ਜਗ੍ਹਾ ਨੌਜਵਾਨ ਪੀੜ੍ਹੀਆਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਦੀ ਰਹੇਗੀ।  ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹ ਸੁਤੰਤਰਤਾ ਸੰਗਰਾਮ ਵਿੱਚ ਮਾਤ ਭੂਮੀ ਲਈ ਆਪਣੇ ਜੀਵਨ ਦਾ ਬਲੀਦਾਨ ਦੇਣ ਵਾਲੇ ਸ਼ਹੀਦਾਂ ਨੂੰ ਅੱਜ ਸ਼ਰਧਾਂਜਲੀ ਭੇਟ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਸਾਡੇ ਸਾਰਿਆਂ ਦੀ ਜਿੰਮੇਵਾਰੀ ਹੈ ਅਤੇ ਇਸ ਜਿੰਮੇਵਾਰੀ ਨੂੰ ਅਸੀਂ ਆਪਣੇ ਵੋਟ ਦੇ ਹੱਕ ਰਾਹੀਂ ਨਿਭਾ ਸਕਦੇ ਹਾਂ। 

ਉਨ੍ਹਾਂ ਕਿਹਾ ਕਿਹਾ ਆਉਣ ਵਾਲੀਆਂ ਲੋਭ ਸਭਾ ਚੋਣਾਂ ਦੌਰਾਨ ਸਮੂਹ ਵੋਟਰ ਆਪਣੀ ਵੋਟ ਜ਼ਰੂਰ ਪਾਉਣ ਜਾਣ।  ਉਨ੍ਹਾਂ ਕਿਹਾ ਕਿ ਸਮੁੱਚਾ ਦੇਸ਼ ਆਪਣੇ ਇਸ ਸੱਚੇ ਸਪੂਤ ਦਾ ਹਮੇਸ਼ਾ ਕਰਜ਼ਦਾਰ ਰਹੇਗਾ, ਜਿਸ ਨੇ 23 ਸਾਲ ਦੀ ਛੋਟੀ ਉਮਰ ਵਿੱਚ ਬਰਤਾਨਵੀ ਸਾਮਰਾਜਵਾਦ ਦੇ ਚੁੰਗਲ ਵਿੱਚੋਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣਾ ਬਲੀਦਾਨ ਦਿੱਤਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਨਿੱਧੀ ਕੁਮੁਧ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਕੁਮਾਰ ਸ਼ਰਮਾ, ਮੇਜਰ ਜਨਰਲ ਸ੍ਰੀ ਯੋਗੀ ਸ਼ਯੋਰਾਨ, ਐਸਡੀਐਮ ਫਿਰੋਜ਼ਪੁਰ ਡਾ. ਚਾਰੂਮਿਤਾ ਸੇਖ਼ਰ, ਸਹਾਇਕ ਕਮਿਸ਼ਨਰ ਸ੍ਰੀ ਸੂਰਜ ਕੁਮਾਰ, ਐਸਪੀ (ਐਚ) ਜੁਗਰਾਜ ਸਿੰਘ,  ਕਰਨਲ ਸ੍ਰੀ ਆਰ.ਪੀ. ਸਿੰਘ, ਡੀ.ਡੀ.ਪੀ.ਓ. ਸ. ਜਸਵੰਤ ਸਿੰਘ ਬੜੈਚ,  ਡਾ. ਸਤਿੰਦਰ ਸਿੰਘ, ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Rajesh Dhiman , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD