Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬੱਚਿਆਂ ਵਿਚ ਜਮਾਂਦਰੂ ਨੁਕਸਾਂ ਪ੍ਰਤੀ ਮਾਪਿਆਂ ਨੂੰ ਸਾਵਧਾਨ ਹੋਣ ਦੀ ਲੋੜ : ਡਾ ਨਵਰੂਪ ਕੌਰ

Health, Dr. Navrop Kaur, Civil Surgeon Rupnagar, Ropar

Web Admin

Web Admin

5 Dariya News

ਰੂਪਨਗਰ , 23 Mar 2024

Last updated on: Mar 23, 2024, 00:00 IST

ਸਿਵਲ ਸਰਜਨ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਨਵਰੂਪ ਕੌਰ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਵੱਲੋਂ ਜ਼ਿਲ੍ਹੇ ਵਿੱਚ ਬੱਚਿਆਂ ਵਿਚ ਜਮਾਂਦਰੂ ਨੁਕਸਾਂ ਦੀ ਮੁੱਢਲੀ ਅਵਸਥਾ ਵਿੱਚ ਪਛਾਣ, ਰੋਕਥਾਮ ਤੇ ਇਲਾਜ ਪ੍ਰਬੰਧਨ ਬਾਰੇ ਇੱਕ ਵਿਸ਼ੇਸ਼ ਜਾਗਰੂਕਤਾ ਮਹੀਨਾ ਮਨਾਇਆ ਜਾ ਰਿਹਾ ਹੈ। ਇਹ ਜਾਗਰੂਕਤਾ ਮਹੀਨਾ ਮਨਾਉਣ ਦਾ ਮੁੱਖ ਉਦੇਸ਼ ਬੱਚਿਆਂ ਵਿਚ ਜਮਾਂਦਰੂ ਨੁਕਸਾਂ ਦੀ ਮੁੱਢਲੀ ਅਵਸਥਾ ਵਿੱਚ ਪਛਾਣ, ਰੋਕਥਾਮ ਤੇ ਇਲਾਜ ਪ੍ਰਬੰਧਨ ਬਾਰੇ ਆਮ ਲੋਕਾਂ ਵਿੱਚ ਜਾਗਰੂਕਤਾ ਫੈਲਾਉਣਾ ਹੈ।

ਇਸ ਸਬੰਧੀ ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਅਤੇ ਡਾਕਟਰ ਜਤਿੰਦਰ ਕੌਰ ਸਮੇਤ ਹੋਰ ਸਿਹਤ ਅਧਿਕਾਰੀਆਂ ਨਾਲ ਨਿਊ ਬੋਰਨ ਸਕਰੀਨਿੰਗ ਮੁਹਿੰਮ ਸਬੰਧੀ ਵਿਚਾਰ ਚਰਚਾ ਕੀਤੀ। ਡਾ. ਨਵਰੂਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚਿਆਂ ਦੇ ਜਮਾਂਦਰੂ ਨੁਕਸਾਂ ਵਿੱਚ ਰੀੜ੍ਹ ਦੀ ਹੱਡੀ ਵਿੱਚ ਸੋਜ, ਡਾਊਨ ਸਿੰਡ੍ਰੋਮ, ਕੱਟਿਆ ਬੁੱਲ੍ਹ ਅਤੇ ਕੱਟਿਆ ਤਾਲੂ, ਟੇਢੇ ਪੈਰ, ਚੂਲੇ ਦਾ ਠੀਕ ਤਰ੍ਹਾਂ ਵਿਕਸਿਤ ਨਾ ਹੋਣਾ, ਜਮਾਂਦਰੂ ਬੋਲਾਪਣ, ਜਮਾਂਦਰੂ ਦਿਲ ਦੀਆਂ ਬਿਮਾਰੀਆਂ, ਜਮਾਂਦਰੂ ਚਿੱਟਾ ਮੋਤੀਆ ਅਤੇ ਸਮੇਂ ਤੋਂ ਪਹਿਲੇ ਜਨਮੇ ਬੱਚਿਆਂ ਵਿੱਚ ਅੱਖਾਂ ਦੇ ਪਰਦੇ ਆਦਿ ਦੇ ਨੁਕਸ ਸ਼ਾਮਲ ਹਨ।            

ਉਨ੍ਹਾਂ ਨੇ ਦੱਸਿਆ ਕਿ ਦਿਲ ਦੇ ਜਮਾਂਦਰੂ ਨੁਕਸ ਦੇ ਇਲਾਜ ਵਿੱਚ ਦੇਰੀ ਕਰਨ ਦਾ ਇੱਕ ਵੱਡਾ ਕਾਰਨ ਸਰਜਰੀ ਦਾ ਡਰ ਹੁੰਦਾ ਹੈ। ਇਹ ਇੱਕ ਅਜਿਹੀ ਸਥਿਤੀ ਹੈ, ਜਿੱਥੇ ਬੱਚੇ ਦਿਲ ਦੀ ਸਮੱਸਿਆ ਨਾਲ ਪੈਦਾ ਹੁੰਦੇ ਹਨ। ਇਲਾਜ ਵਿੱਚ ਦੇਰੀ ਦੇ ਨਤੀਜੇ ਵਜੋਂ ਬੱਚੇ ਨੂੰ ਬੇਲੋੜੀ ਤਕਲੀਫ਼ ਹੁੰਦੀ ਹੈ। ਉਹ ਅਕਸਰ ਬਿਮਾਰ ਰਹਿੰਦਾ ਹੈ ਤੇ ਸਕੂਲ ਵਿੱਚ ਖੇਡਾਂ ਅਤੇ ਪੜ੍ਹਾਈ ਵਿੱਚ ਵਧੀਆ ਪ੍ਰਦਰਸ਼ਨ ਨਹੀਂ ਕਰ ਪਾਉੰਦਾ। 

ਦੂਜੇ ਮਾਮਲਿਆਂ ਵਿੱਚ, ਮਾਪੇ ਸ਼ਰਮਿੰਦਾ ਹੁੰਦੇ ਹਨ ਜੇਕਰ ਬੱਚੇ ਦੇ ਬੁੱਲ੍ਹ ਅਤੇ ਤਾਲੂ ਕੱਟੇ ਹੋਏ ਹਨ। ਇਸ ਸਥਿਤੀ ਦਾ ਇਲਾਜ ਵੀ ਕੀਤਾ ਜਾ ਸਕਦਾ ਹੈ ਤਾਂ ਜੋ ਬੱਚਾ ਅਪੰਗਤਾ ਮੁਕਤ ਜੀਵਨ ਬਤੀਤ ਕਰ ਸਕੇ। ਇਕ ਹੋਰ ਆਮ ਤਜਰਬਾ ਇਹ ਹੈ ਕਿ ਜੇ ਬੱਚੇ ਦਾ ਦੂਜੇ ਬੱਚਿਆਂ ਵਾਂਗ ਵਿਕਾਸ ਨਹੀਂ ਹੋ ਰਿਹਾ ਹੈ, ਤਾਂ ਮਾਪਿਆਂ ਨੂੰ ਸਾਵਧਾਨ ਹੋ ਜਾਣਾ ਚਾਹੀਦਾ ਹੈ। 

ਇਹ ਵਿਸ਼ਵਾਸ ਰੱਖਣ ਦੀ ਸਲਾਹ ਦਿੱਤੀ ਜਾਂਦੀ ਹੈ ਕਿ ਬੱਚਾ ਤੇਜ਼ੀ ਨਾਲ ਵਿਕਾਸ ਕਰੇਗਾ। ਦੇਰੀ ਨਾਲ ਵਿਕਾਸ ਅਕਸਰ ਜਨਮ ਦੇ ਨੁਕਸ ਕਾਰਨ ਹੋ ਸਕਦਾ ਹੈ। ਡਾ. ਜਤਿੰਦਰ ਕੌਰ ਨੇ ਦੱਸਿਆ ਕਿ ਕੱਟੇ ਹੋਏ ਬੁੱਲ੍ਹ ਜਾਂ ਤਾਲ਼ੂ ਜਨਮ ਤੋਂ ਹੀ ਬੱਚਿਆਂ ਵਿਚ ਹੋ ਜਾਂਦੇ ਹਨ ਅਤੇ ਇਸ ਦਾ ਸਰਜਰੀ ਕਰ ਕੇ ਇਲਾਜ ਕੀਤਾ ਜਾਂਦਾ ਹੈ। 

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਗਰਭਵਤੀ ਦੀ ਹਿਸਟਰੀ ਐਲਕੋਹਲ ਲੈਣ, ਸਮੋਕਿੰਗ ਕਰਨ ਦੀ ਹੋਵੇ ਜਾਂ ਮਾਂ ਨੂੰ ਡਾਇਬਟੀਜ਼ (ਸ਼ੂਗਰ) ਦੀ ਬਿਮਾਰੀ ਹੋਵੇ ਜਾਂ ਮੋਟਾਪਾ ਹੋਵੇ ਤਾਂ ਜਨਮ ਲੈਣ ਵਾਲ਼ੇ ਬੱਚਿਆਂ ਵਿਚ ਅਜਿਹੇ ਜਮਾਂਦਰੂ ਨੁਕਸ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਕੱਟੇ ਹੋਏ ਬੁੱਲਾਂ ਦੀ ਸਰਜਰੀ ਜਨਮ ਤੋਂ ਬਾਅਦ ਪਹਿਲੇ 6 ਮਹੀਨੇ ਵਿਚ ਹੋ ਸਕਦੀ ਹੈ ਅਤੇ ਜੇਕਰ ਇਹ ਨੁਕਸ ਤਾਲ਼ੂਏ ਤੱਕ ਹੈ ਤਾਂ ਇਸ ਦੀ ਸਰਜਰੀ 6 ਤੋਂ 12 ਮਹੀਨੇ ਦੀ ਉਮਰ ਤੱਕ ਹੋ ਸਕਦੀ ਹੈ। 

ਜੇਕਰ ਇਹ ਨੁਕਸ ਨੱਕ ਜਾਂ ਗਲ਼ੇ ਤੱਕ ਹੈ ਤਾਂ 10 ਸਾਲ ਦੀ ਉਮਰ ਵਿਚ ਕੰਪਲੀਟ ਸਰਜਰੀ ਹੋ ਜਾਂਦੀ ਹੈ। ਅਜਿਹੇ ਨੁਕਸ ਵਾਲ਼ੇ ਬੱਚਿਆਂ ਨੂੰ ਦੁੱਧ ਪੀਣ ਵਿਚ ਮੁਸ਼ਕਿਲ ਹੁੰਦੀ ਹੈ ਅਤੇ ਕੰਨ ਜਾਂ ਗਲ਼ੇ ਦੀ ਇੰਫੈਕਸ਼ਨ ਰਹਿੰਦੀ ਹੈ ਤੇ ਸੁਣਨ ਸ਼ਕਤੀ ਵੀ ਪ੍ਰਭਾਵਿਤ ਹੁੰਦੀ ਹੈ। ਇਸ ਤੋਂ ਇਲਾਵਾ ਬੱਚੇ ਦੀ ਬੋਲਣ ਪ੍ਰਕਿਰਿਆ ਵਿਚ ਵੀ ਕਾਫੀ ਨੁਕਸ ਪੈ ਜਾਂਦਾ ਹੈ ਅਤੇ ਮੂੰਹ ਦੀ ਦਿੱਖ ਵੀ ਖਰਾਬ ਜੋ ਜਾਂਦੀ ਹੈ, ਜਿਸ ਨਾਲ਼ ਬੱਚੇ ਦਾ ਆਤਮ ਸਨਮਾਨ ਪ੍ਰਭਾਵਿਤ ਹੁੰਦਾ ਹੈ। ਇਸ ਦਾ ਇਲਾਜ ਸਰਜਰੀ ਹੀ ਹੈ। 

ਇਸ ਲਈ ਹਰ ਮਾਂ ਬਾਪ ਨੂੰ ਇਨ੍ਹਾਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਇਸ ਮੌਕੇ ਪ੍ਰਿੰਕਆ ਨੇ ਦੱਸਿਆ ਕਿ ਆਰ.ਬੀ.ਐੱਸ.ਕੇ. ਮੋਬਾਇਲ ਸਿਹਤ ਟੀਮਾਂ ਦੁਆਰਾ ਸਿਹਤ ਸੰਸਥਾਵਾਂ ਵਿੱਚ ਹਰ ਡਿਲੀਵਰੀ ਪੁਆਇੰਟ 'ਤੇ ਨਵਜੰਮੇ ਬੱਚਿਆਂ ਦੇ 9 ਜਮਾਂਦਰੂ ਨੁਕਸਾਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਇਨ੍ਹਾਂ ਸਾਰੀਆਂ ਬਿਮਾਰੀਆਂ ਦਾ ਇਲਾਜ ਆਰ.ਬੀ.ਐਸ.ਕੇ. ਪ੍ਰੋਗਰਾਮ ਅਧੀਨ ਮੁਫ਼ਤ ਕਰਵਾਇਆ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ (ਆਰ.ਬੀ.ਐੱਸ.ਕੇ.) ਇੱਕ ਮਹੱਤਵਪੂਰਨ ਪ੍ਰੋਗਰਾਮ ਹੈ, ਜਿਸ ਦਾ ਉਦੇਸ਼ ਜਨਮ ਤੋਂ ਲੈ ਕੇ 18 ਸਾਲ ਤੱਕ ਦੇ ਬੱਚਿਆਂ ’ਚ ਜਨਮ ਸਮੇਂ ਨੁਕਸ, ਕਮੀਆਂ, ਬਚਪਨ ਦੀਆਂ ਬਿਮਾਰੀਆਂ, ਵਿਕਾਸ ’ਚ ਦੇਰੀ ਸਮੇਤ ਅਪਾਹਜਤਾ ਦੀ ਜਲਦ ਪਛਾਣ ਅਤੇ ਇਨ੍ਹਾਂ ਦਾ ਇਲਾਜ ਮੁਹੱਈਆ ਕਰਵਾਉਣਾ ਹੈ। ਸਿਹਤ ਵਿਭਾਗ, ਭਵਿੱਖ ਦੇ ਨਾਗਰਿਕ ਹੋਣ ਦੇ ਨਾਤੇ ਬੱਚਿਆਂ ਦੀ ਤੰਦਰੁਸਤੀ ਅਤੇ ਸਿਹਤ ਪ੍ਰਤੀ ਬਹੁਤ ਗੰਭੀਰ ਹੈ। 

ਉਨ੍ਹਾਂ ਇਹ ਵੀ ਦੱਸਿਆ ਕਿ ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਤਹਿਤ ਆਂਗਨਵਾੜੀ ਕੇਂਦਰਾਂ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਰਜਿਸਟਰਡ 0 ਤੋਂ 18 ਸਾਲ ਤੱਕ ਦੇ ਬੱਚਿਆਂ ਦੀਆਂ 31 ਬਿਮਾਰੀਆਂ ਦਾ ਇਲਾਜ ਮੁਫ਼ਤ ਵਿੱਚ ਕੀਤਾ ਜਾਂਦਾ ਹੈ। ਉਹ ਸਾਰੇ ਬੱਚੇ ਜਿਨ੍ਹਾਂ ਨੂੰ 31 ਬਿਮਾਰੀਆਂ ’ਚੋਂ ਕਿਸੇ ਬਿਮਾਰੀ ਹੋਣ ’ਤੇ ਡਾਇਗਨੋਜ਼ ਕੀਤਾ ਜਾਂਦਾ ਹੈ, ਫਾਲੋਅਪ ਰੈਫਰਲ ਸਹਾਇਤਾ ਅਤੇ ਸਰਜਰੀ ਆਦਿ ਲਈ ਟਰੱਸ਼ਰੀ ਪੱਧਰ ਦੀਆਂ ਸਿਹਤ ਸੰਸਥਾਵਾਂ, ਜਿਵੇਂ ਪੀ.ਜੀ.ਆਈ. ਚੰਡੀਗੜ੍ਹ, ਸੀ.ਐੱਮ.ਸੀ., ਡੀ.ਐੱਮ.ਸੀ., ਫੋਰਟਿਸ ਹਸਪਤਾਲ, ਮੋਹਾਲੀ ਅਤੇ ਤਿੰਨ ਮੈਡੀਕਲ ਕਾਲਜ ਅੰਮ੍ਰਿਤਸਰ, ਫਰੀਦਕੋਟ ਅਤੇ ਪਟਿਆਲਾ ’ਚ ਮੁਫਤ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਮੌਕੇ ਔਰ ਬੀਐਸਕੇ ਦੇ ਡਾਕਟਰ ਅਤੇ ਸਟਾਫ ਨਰਸ ਹਾਜਰ ਸਨ।

 

Tags: Health , Dr. Navrop Kaur , Civil Surgeon Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD