Saturday, 11 May 2024

 

 

ਖ਼ਾਸ ਖਬਰਾਂ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

 

ਲਹਿਰਾਗਾਗਾ ਵਿਖੇ 23 ਮਾਰਚ ਦੇ ਸ਼ਹੀਦਾਂ ਦੀ ਯਾਦ 'ਚ ਇਨਕਲਾਬੀ ਸੱਭਿਆਚਾਰਕ ਪ੍ਰੋਗਰਾਮ

ਸੈਂਕੜੇ ਲੋਕਾਂ ਨੇ ਕੀਤੀ ਸ਼ਮੂਲੀਅਤ

Lok Chetna Munch, Lok Chetna Munch Laheragaga, Laheragaga, Sangrur

Web Admin

Web Admin

5 Dariya News

ਲਹਿਰਾਗਾਗਾ , 23 Mar 2024

ਅੱਜ ਇੱਥੇ ਸ਼ਹਿਰ ਦੀ ਅਨਾਜ ਮੰਡੀ ਦੇ ਖੁੱਲੇ ਪੰਡਾਲ ਵਿੱਚ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਹੋਰਾਂ ਦਾ ਸ਼ਹੀਦੀ ਦਿਹਾੜਾ ਜੋਸ਼-ਓ-ਖਰੋਸ਼ ਨਾਲ ਮਨਾਇਆ ਗਿਆ। ਲੋਕ ਚੇਤਨਾ ਮੰਚ ਦੀ ਅਗਵਾਈ ਵਿੱਚ ਕਰਵਾਏ ਇਨਕਲਾਬੀ ਸੱਭਿਅਚਾਰਕ ਪ੍ਰੋਗਰਾਮ ਵਿੱਚ ਇਲਾਕੇ ਦੀਆਂ ਸਮੂਹ ਜਨਤਕ ਜਮਹੂਰੀ ਜਥੇਬੰਦੀਆਂ ਦੇ ਵਰਕਰਾਂ ਸਮੇਤ ਸੈਂਕੜੇ ਮਰਦ-ਔਰਤਾਂ ਨੇ ਹਿੱਸਾ ਲਿਆ।          

ਪ੍ਰੋਗਰਾਮ ਦੀ ਸ਼ੁਰੂਆਤ ਜਗਦੀਸ਼ ਪਾਪੜਾ ਦੀ ਸੰਗੀਤ ਮੰਡਲੀ "ਮਾਲਵਾ ਹੇਕ" ਵੱਲੋਂ ਸ਼ਰਧਾਂਜਲੀ ਗੀਤ ਨਾਲ ਹੋਈ ਜਿਸ ਦੌਰਾਨ ਦਰਸ਼ਕਾਂ ਨੇ ਖੜ੍ਹੇ ਹੋ ਕੇ ਸ਼ਹੀਦਾਂ ਨੂ ਸ਼ਰਧਾਂਜਲੀ ਦਿੱਤੀ। ਉਪਰੰਤ ਮੰਚ ਦੇ ਪ੍ਰਧਾਨ ਗਿਆਨ ਚੰਦ ਸ਼ਰਮਾ ਨੇ ਆਪਣੇ ਪ੍ਰਧਾਨਗੀ ਭਾਸ਼ਨ ਵਿੱਚ 23 ਮਾਰਚ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸ਼ਹੀਦਾਂ ਨੂੰ ਯਾਦ ਕਰਨ ਦਾ ਅਰਥ ਇਹੋ ਹੈ ਕਿ ਅਸੀਂ ਉਨ੍ਹਾਂ ਦੇ ਵਿਚਾਰਾਂ ਨੂੰ ਆਤਮਸਾਤ ਕਰੀਏ ਅਤੇ ਉਨ੍ਹਾਂ ਦੇ ਆਦਰਸ਼ਾਂ ਨੂੰ ਬੁਲੰਦ ਕਰੀਏ। 

ਉਨ੍ਹਾਂ ਕਿਹਾ ਕਿ ਮੌਜੂਦਾ ਦੌਰ ਵਿੱਚ ਫਿਰਕੂ-ਫ਼ਾਸ਼ੀ ਅਤੇ ਕਾਰਪੋਰੇਟ ਪੂੰਜੀਪਤੀਆਂ ਦੀ ਨੰਗੀ-ਚਿੱਟੀ ਨੁਮਾਇੰਦਾ ਮੋਦੀ ਸਰਕਾਰ ਤੇ ਭਾਜਪਾ ਨੂੰ ਭਾਂਜ ਦਿੱਤੀ ਜਾਵੇ ਜਿਹੜੀ ਸਾਡੇ ਸਮਾਜ ਵਿੱਚ ਨਫ਼ਰਤ ਤੇ ਦਹਿਸ਼ਤ ਪੈਦਾ ਕਰ ਰਹੀ ਹੈ। ਇਸ ਤੋਂ ਬਾਅਦ ਮੰਚ ਵੱਲੋਂ ਆਪਣੇ ਵਿੱਛੜੇ ਜੁਝਾਰੂ ਆਗੂ ਸਾਥੀ ਨਾਮਦੇਵ ਭੁਟਾਲ ਨੂੰ ਤਾਉਮਰ ਲੋਕ ਹਿੱਤਾਂ ਲਈ ਜੂਝਦੇ ਰਹਿਣ ਲਈ ਸਿਜਦਾ ਕਰਦੇ ਹੋਏ ਉਸਦੇ ਪਰਿਵਾਰ ਨੂੰ ਵਿਸ਼ੇਸ਼ ਤੌਰ 'ਤੇ ਹਰੀ ਸਿੰਘ ਤਰਕ ਯਾਦਗਾਰੀ ਸਨਮਾਨ ਭੇਟ ਕੀਤਾ। 

ਮੰਚ ਵੱਲੋਂ ਇਸ ਸਾਲ ਦਾ ਹਰੀ ਸਿੰਘ ਤਰਕ ਯਾਦਗਾਰੀ ਸਨਮਾਨ ਪ੍ਰੋਫੈਸਰ ਅਜਮੇਰ ਔਲਖ ਦੀ ਜੀਵਨ ਸਾਥੀ ਅਤੇ ਪੰਜਾਬੀ ਰੰਗਮੰਚ ਤੇ ਸਿਨੇਮਾ ਦੀ ਮਾਣਮੱਤੀ ਹਸਤੀ ਮਨਜੀਤ ਕੌਰ ਔਲਖ ਨੂੰ ਪ੍ਰਦਾਨ ਕੀਤਾ। ਉਨ੍ਹਾਂ ਆਪਣੇ ਸੰਬੋਧਨ ਵਿੱਚ ਮੰਚ ਦਾ ਧੰਨਵਾਦ ਕਰਦੇ ਹੋਏ ਮੰਚ ਵੱਲੋਂ ਕੀਤੀਆਂ ਜਾ ਰਹੀਆਂ ਲੋਕਪੱਖੀ ਸਰਗਰਮੀਆਂ ਦੀ ਭਰਪੂਰ ਸਰਾਹਨਾ ਕੀਤੀ।

ਇਸ ਪ੍ਰੋਗਰਾਮ ਵਿੱਚ "ਲੋਕ ਕਲਾ ਮੰਚ, ਮਾਨਸਾ‌ (ਪ੍ਰੋ: ਅਜਮੇਰ ਔਲਖ) ਵੱਲੋਂ ਆਪਣੇ ਬਹੁਤ ਪ੍ਰਸਿੱਧ ਨਾਟਕਾਂ, ਅਵੇਸਲੇ ਯੁੱਧਾਂ ਦੀ ਨਾਇਕਾ ਅਤੇ ਆਪੋ-ਅਪਣਾ ਹਿੱਸਾ, ਦੀ ਪੇਸ਼ਕਾਰੀ ਕੀਤੀ। ਜਿਨ੍ਹਾਂ ਨੂੰ ਦਰਸ਼ਕਾਂ ਨੇ ਭਰਪੂਰ ਹੁੰਗਾਰਾ ਦਿੱਤਾ। ਅਵੇਸਲੇ ਯੁੱਧਾਂ ਦੀ ਨਾਇਕਾ ਉਨ੍ਹਾਂ ਔਰਤਾਂ ਦੀ ਦਰਦਮਈ ਤੇ ਸਿਦਕੀ ਜ਼ਿੰਦਗੀ ਦੀ ਕਹਾਣੀ ਹੈ ਜਿਹੜੀਆਂ  ਨਸ਼ਿਆ ਵਿੱਚ ਗੁਲਾਮ ਪਤੀਆਂ ਅਤੇ ਨਸ਼ਿਆਂ ਦੇ ਸਮਗਲਰਾਂ ਵੱਲੋਂ ਉਜਾੜੇ ਘਰਾਂ ਨੂੰ ਮੁੜ ਪੈਰਾਂ ਸਿਰ ਕਰਨ ਲਈ ਜੂਝਦੀਆਂ ਹਨ। 

ਇਸੇ ਤਰ੍ਹਾਂ ਆਪੋ ਆਪਣਾ ਹਿੱਸਾ ਨਾਟਕ ਵੀ ਔਰਤ ਪ੍ਰਧਾਨ ਨਾਟਕ ਸੀ। ਮੰਚ ਦੇ ਆਗੂ ਰਘਬੀਰ ਭੁਟਾਲ ਨੇ ਮਕੇ ਪੇਸ਼ ਕੀਤੇ ਜਿਨ੍ਹਾਂ ਨੂੰ ਲੋਕਾਂ ਨੇ ਹੱਥ ਖੜੇ ਕਰਕੇ ਅਤੇ ਨਾਅਰੇ ਲਾਏ ਕੇ ਪਾਸ ਕੀਤਾ। ਮਤਿਆਂ ਵਿੱਚ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ  ਧਾਰਮਿਕ ਆਧਾਰ ਤੇ ਨਾਗਰਿਕਤਾ ਦੇਣ ਦੀ ਗੱਲ ਕਰਦੇ ਕਾਨੂੰਨ ਨੂੰ ਰੱਦ ਕਰਨ ਅਤੇ ਲਖੀਮਪੁਰ ਤਾਰੀਖ  ਵਿੱਚ ਕਿਸਾਨਾਂ ਨੂੰ ਕਤਲ ਕਰਨ ਵਾਲੇ ਕੇਂਦਰੀ ਮੰਤਰੀ ਅਤੇ ਉਹਦੇ ਪੁੱਤਰ ਨੂੰ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ। ਪੰਜਾਬ ਹਰਿਆਣਾ ਦੇ ਬਾਰਡਰ ਤੇ ਕਿਸਾਨਾਂ ਤੇ ਹਰਿਆਣਾ ਸਰਕਾਰ ਵੱਲੋਂ ਜਬਰ ਕਰਨ ਦੀ ਨਿੰਦਾ ਕੀਤੀ ਗਈ। ਪਿੰਡ ਗੁੱਜਰਾਂ ਤੇ ਸੁਨਾਮ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰੇ ਇੱਕ ਦਰਜ ਤੋਂ ਵੱਖ ਵਿਅਕਤੀਆਂ  ਦੇ ਦੋਸ਼ੀ ਸੰਗਲਾਂ  ਨੂੰ ਗਿਰਫ਼ਤਾਰ ਕੀਤਾ ਜਾਵੇ ਅਤੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ।

ਮੰਚ ਦੇ ਸਕੱਤਰ ਹਰਭਗਵਾਨ ਗੁਰਨੇ, ਜਗਜੀਤ ਭੁਟਾਲ, ਜਗਦੀਸ਼ ਪਾਪੜਾ,  ਪੂਰਨ ਸਿੰਘ ਖਾਈ, ਗੁਰਚਰਨ ਸਿੰਘ, ਸ਼ਮਿੰਦਰ ਸਿੰਘ, ਰਾਮਚੰਦਰ ਸਿੰਘ ਖਾਈ, ਮਾਸਟਰ ਰਤਨਪਾਲ ਡੂਡੀਆਂ, ਭਿੰਦਰ ਸਿੰਘ ਚੰਗਾਲੀਵਾਲਾ, ਮਹਿੰਦਰ ਸਿੰਘ, ਮਾਸਟਰ ਰਘਬੀਰ ਭੁਟਾਲ, ਵਰਿੰਦਰ ਭੁਟਾਲ, ਲਛਮਣ ਅਲੀਸ਼ੇਰ, ਲਾਭ ਸਿੰਘ ਛਾਜਲਾ, ਸੁਖਜਿੰਦਰ ਲਾਲੀ, ਤਰਸੇਮ ਭੋਲੂ, ਭੀਮ ਸਿੰਘ, ਮਾਸਟਰ ਕੁਲਦੀਪ ਸਿੰਘ, ਹਰੀ ਸਿੰਘ ਅੜਕਵਾਸ, ਪ੍ਰਿੰਸੀਪਲ ਪਿਆਰਾ ਲਾਲ ਅਤੇ ਰਣਜੀਤ ਲਹਿਰਾ, ਐਡਵੋਕੇਟ ਸੰਪੂਰਨ ਸਿੰਘ ਛਾਜਲੀ, ਸੁਖਦੇਵ ਚੰਗਾਲੀਵਾਲਾ, ਬਲਵੀਰ ਜਲੂਰ, ਬਲਵਿੰਦਰ ਜਲੂਰ, ਕਰਮ ਸੱਤ ਛਾਜਲੀ, ਸ਼ੇਰਾ ਸਿੰਘ ਛਾਜਲੀ, ਬਲਦੇਵ ਨਿਮਰ, ਹਰੀ ਸਿੰਘ ਕੋਟੜਾ ਹਾਜ਼ਰ ਸਨ।

 

Tags: Lok Chetna Munch , Lok Chetna Munch Laheragaga , Laheragaga , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD