Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਰਤ ਨੂੰ 2025 ਟੀ.ਬੀ.ਮੁਕਤ ਕਰਨ ਦੇ ਉਦੇਸ਼ ਦੀ ਪ੍ਰਾਪਤੀ ਲਈ ਮਨਾਇਆ ਵਿਸ਼ਵ ਟੀ.ਬੀ.ਦਿਵਸ

ਬਿਮਾਰੀ ਦੇ ਖਾਤਮੇ ਲਈ ਰਲ ਮਿਲ ਕੇ ਹੰਬਲਾ ਮਾਰਨ ਦੀ ਲੋੜ

Health, Dr. Manu Vij, Civil Surgeon Rupnagar, Ropar

Web Admin

Web Admin

5 Dariya News

ਰੂਪਨਗਰ , 23 Mar 2024

Last updated on: Mar 23, 2024, 00:00 IST

ਭਾਰਤ ਨੁੰ 2025 ਤੱਕ ਟੀ.ਬੀ. ਮੁਕਤ ਬਣਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਡਾ. ਮਨੂੰ ਵਿਜ ਦੇ ਦਿਸ਼ਾ ਨਿਰਦੇਸ਼ਾ ਤੇਂ ਜਿਲ਼੍ਹਾ ਟੀ.ਬੀ ਅਫਸਰ ਡਾ. ਕਮਲ ਚੌਧਰੀ ਦੀ ਦੇਖ-ਰੇਖ ਵਿੱਚ ਜਿਲ੍ਹਾ ਸਿਹਤ ਵਿਭਾਗ ਵਲੋਂ ਵਿਸ਼ਵ ਤਪਦਿਕ ਦਿਵਸ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਅੱਜ ਦਾ ਇਹ ਦਿਵਸ ਟੀ.ਬੀ ਬਿਮਾਰੀ ਦੇ ਖਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਸੰਸਾਰ ਦੇ ਕੋਨੋ ਕੋਨੋ ਵਿਚ ਲੋਕ ਜਾਗਰੂਕਤਾ ਲਈ ਮਨਾਇਆ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸਾਲ 2025 ਤੱਕ ਟੀ.ਬੀ ਦੇ ਖਾਤਮੇ ਦਾ ਉਦੇਸ਼ ਤਾਂ ਹੀ ਪੂਰਾ ਹੋ ਸਕਦਾ ਹੈ ਜੇਕਰ ਅਸੀਂ ਰਲ ਮਿਲ ਕੇ ਬਿਮਾਰੀ ਵਿੱਰੁਧ ਹੰਬਲਾ ਮਾਰੀਏ। ਇਸ ਮੌਕੇ 21 ਟੀ ਬੀ ਦੇ ਮਰੀਜ਼ਾਂ ਨੂੰ ਡਾ. ਅੰਜੂ ਭਾਟੀਆ ਸਹਾਇਕ ਸਿਵਲ ਸਰਜਨ ਅਤੇ ਡਾਕਟਰ ਪ੍ਰਭਲੀਨ ਕੌਰ ਜ਼ਿਲਾ ਐਪੀਡਮੋਲਜਿਸਟ ਦੇ ਸਹਿਯੋਗ ਨਾਲ ਰਾਸ਼ਨ ਕਿੱਟਾਂ ਦਿੱਤੀਆਂ ਗਈਆਂ ਡਾ. ਕਮਲ ਚੌਧਰੀ ਨੇ ਕਿਹਾ ਕਿ ਟੀ.ਬੀ ਦੀ ਜਾਂਚ ਅਤੇ ਇਲਾਜ ਸਰਕਾਰੀ ਸਿਹਤ ਸੰਸ਼ਥਾਂਵਾ ਵਿੱਚ ਮਰੀਜਾਂ ਨੂੰ ਬਿਲਕੁਲ਼ ਮੁਫਤ ਉਪਲਬਧ ਕਰਵਾਇਆ ਜਾਂਦਾ ਹੈ। 

ਇਸ ਮੌਕੇ ਉਨਾਂ ਨੇ ਟੀ.ਬੀ ਦੇ ਲੱਛਣਾਂ, ਕਾਰਨਾਂ ਅਤੇ ਰੋਕਥਾਮ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਦੋ ਹਫਤਿਆਂ ਤੋਂ ਜਿਆਦਾ ਖਾਂਸੀ, ਭੁੱਖ ਘੱਟ ਲਗਣਾ, ਵਜਨ ਦਾ ਘੱਟਣਾ, ਬਲਗਮ ਵਿਚ ਖੂਨ ਆਉਣਾ, ਛਾਤੀ ਵਿਚ ਦਰਦ ਆਦਿ ਟੀ.ਬੀ. ਦੀਆਂ ਨਿਸ਼ਾਨੀਆਂ ਹਨ। ਉਹਨਾਂ ਨੇ ਕਿਹਾ ਕਿ ਟੀਵੀ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਤੱਕ ਉਦੋਂ ਫੈਲਦੀ ਹੈ ਜਦੋਂ ਕੋਈ ਵਿਅਕਤੀ ਖੰਘ ਜਾਂ ਛਿਕ ਮਾਰਦਾ ਤੇ ਤੇ ਖੰਗਣ ਛੱਕਣ ਨਾਲ ਛੱਡੀਆਂ ਬੂੰਦਾਂ ਸਾਹ ਰਾਹੀਂ ਹੀ ਕੋਈ ਤੰਦਰੁਸਤ ਵਿਅਕਤੀ ਅੰਦਰ ਲੈਂਦਾ ਹੈ। 

ਜਿਸ ਵਿਅਕਤੀ ਨੂੰ ਲੰਬੇ ਸਮੇਂ ਤੱਕ ਖਾਂਸੀ ਹੈ ਹੈ ਅਜਿਹੇ ਵਿਅਕਤੀ ਤੁਰੰਤ ਆਪਣੀ ਬਲਗਮ ਦੀ ਜਾਂਚ ਜਰੂਰ ਕਰਵਾਉਣ। ਇਸ ਤੋਂ ਇਲਾਵਾ ਟੀਵੀ ਤੋਂ ਬਚਣ ਲਈ ਸਭ ਤੋਂ ਜਰੂਰੀ ਹੈ ਕਿ ਰੋਗਾਂ ਨਾਲ ਲੜਨ ਦੀ ਸ਼ਕਤੀ ਨੂੰ ਵਧਾਇਆ ਜਾਵੇ। ਇਸ ਲਈ ਰੋਜ਼ਾਨਾ ਪੋਸ਼ਟਿਕ ਤੇ ਸਾਫ ਸੁਥਰੇ ਭੋਜਨ ਦਾ ਸੇਵਨ ਕੀਤਾ ਜਾਵੇ ਰੋਜਾਨਾ ਕਸਰਤ ਖੁੱਲੀ ਹਵਾ ਚ ਸੈਰ ਵੀ ਜਰੂਰੀ ਹੈ। 

ਉਹਨਾਂ ਨੇ ਜਿਲ੍ਹੇ ਵਿੱਚ ਟੀ.ਬੀ. ਐਲੀਮੀਨੇਸ਼ਨ ਪ੍ਰੋਗਰਾਮ ਨੂੰ ਲਾਗੂ ਕਰਨ ਲਈ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆ ਬਾਰੇ ਜਾਣਕਾਰੀ ਦਿੰਦੇ ਕਿਹਾ ਕਿ ਇਲਾਜ ਲੈ ਰਹੇ ਮਰੀਜਾਂ ਨੁੰ 500/ ਰੁਪਏ ਪ੍ਰਤੀ ਮਹੀਨਾ ਚੰਗੀ ਖਾਧ ਖੁਰਾਕ ਲਈ, ਜਿਨਾਂ ਸਮਾਂ ਮਰੀਜ ਦਵਾਈ ਖਾਂਦਾ ਹੈ, ਦਿੱਤਾ ਜਾਂਦਾ ਹੈ।ਉਹਨਾਂ ਕਿਹਾ ਕਿ ਹੁਣ ਜਿਆਦਾ ਜੋਰ ਟੀ.ਬੀ.ਲੱਛਣਾਂ ਅਤੇ ਇਲਾਜ ਤੋਂ ਸੱਖਣੇ ਰਹਿ ਗਏ ਮਰੀਜਾਂ ਦੀ ਭਾਲ ਕਰਨ ਤੇ ਦਿੱਤਾ ਜਾ ਰਿਹਾ ਹੈ। 

ਉਹਨਾਂ ਕਿਹਾ ਟੀ.ਬੀ. ਪੂਰੀ ਤਰਾਂ ਇਲਾਜ਼ਯੋਗ ਬਿਮਾਰੀ ਹੈ ਅਤੇ ਇਸ ਦਾ ਪੂਰਾ ਕੋਰਸ ਲੈਣ ਨਾਲ ਮਰੀਜ ਇਸ ਰੋਗ ਤੋਂ ਪੂਰੀ ਤਰਾਂ ਮੁਕਤੀ ਪਾ ਸਕਦਾ ਹੈ। ਇਸ ਮੌਕੇ ਰਾਜ ਰਾਣੀ ਜਿਲਾ ਮਾਸ ਮੀਡੀਆ ਅਫਸਰ, ਰਿਤੂ ਡਿਪਟੀ ਮਾਸ ਮੀਡੀਆ ਅਫਸਰ ਅਤੇ ਇੰਦਰਜੀਤ ਸਿੰਘ ਡੀ.ਪੀ.ਐੱਸ, ਧਰਮਿੰਦਰਸਿੰਘ, ਰਜਨੀ ਸ਼ਰਮਾ, ਸੈਮ ਆਦਿ ਹਾਜ਼ਰ ਸਨ।

 

 

Tags: Health , Dr. Manu Vij , Civil Surgeon Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD