Sunday, 12 May 2024

 

 

ਖ਼ਾਸ ਖਬਰਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ

 

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਭੱਠਾ ਮਾਲਕ ਐਸੋਸੀਏਸ਼ਨਾਂ ਤੇ ਸ਼ੈਲਰ ਮਾਲਕਾਂ ਨਾਲ ਮੀਟਿੰਗ

ਵਰਕਰਾਂ ਅਤੇ ਮਜ਼ਦੂਰਾਂ ਨੂੰ ਮਿਲਾਵਟੀ ਸ਼ਰਾਬ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਲਈ ਪ੍ਰੇਰਿਆ

Jitendra Jorwal, DC Sangrur, Deputy Commissioner Sangrur, Sangrur

Web Admin

Web Admin

5 Dariya News

ਸੰਗਰੂਰ , 23 Mar 2024

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਸ਼ਾਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਸੰਗਰੂਰ ਦੇ ਸਮੂਹ ਭੱਠਾ ਮਾਲਕ ਐਸੋਸੀਏਸ਼ਨਾਂ ਤੇ ਸ਼ੈਲਰ ਮਾਲਕਾਂ ਨਾਲ ਮੀਟਿੰਗ ਕਰਦਿਆਂ ਦੋਵਾਂ ਹੀ ਥਾਵਾਂ ’ਤੇ ਕੰਮ ਕਰਦੇ ਵਰਕਰਾਂ ਤੇ ਮਜ਼ਦੂਰਾਂ ਨੂੰ ਮਿਲਾਵਟੀ ਸ਼ਰਾਬ ਦੇ ਮਾਰੂ ਨੁਕਸਾਨਾਂ ਬਾਰੇ ਜਾਗਰੂਕ ਕਰਨ ਦਾ ਸੱਦਾ ਦਿੱਤਾ। ਡਿਪਟੀ ਕਮਿਸ਼ਨਰ ਨੇ ਭੋਲੇ ਭਾਲੇ ਲੋਕਾਂ ਨੂੰ ਸੁਚੇਤ ਰਹਿਣ ਦਾ ਸੱਦਾ ਦਿੰਦਿਆਂ ਕਿਹਾ ਕਿ ਗੈਰ ਸਮਾਜਿਕ ਅਨਸਰਾਂ ਵੱਲੋਂ ਸਸਤੀ ਸ਼ਰਾਬ ਦੇਣ ਦੇ ਲਾਲਚ ਵਿੱਚ ਫਸ ਕੇ ਆਪਣੀਆਂ ਜਾਨਾਂ ਨੂੰ ਦਾਅ ’ਤੇ ਲਾਉਣ ਤੋਂ ਗੁਰੇਜ਼ ਕਰਨ ਤੇ ਸੁਚੇਤ ਰਹਿਣ ਦੀ ਅਹਿਮ ਲੋੜ ਹੈ। 

ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਵਿੱਚ ਕੁਝ ਥਾਵਾਂ ’ਤੇ ਵਾਪਰੀਆਂ ਦੁਖਾਂਤਕ ਘਟਨਾਵਾਂ ਨੇ ਉਨ੍ਹਾਂ ਦੇ ਮਨ ਨੂੰ ਕਾਫ਼ੀ ਠੇਸ ਪਹੁੰਚਾਈ ਹੈ ਅਤੇ ਹੁਣ ਪ੍ਰਸ਼ਾਸ਼ਨ ਵੱਲੋਂ ਇਨ੍ਹਾਂ ਪ੍ਰਭਾਵਿਤ ਪਿੰਡਾਂ ਦੇ ਹਰ ਘਰ ਤੱਕ ਪਹੁੰਚ ਕਰਦੇ ਹੋਏ ਮਿਲਾਵਟੀ ਸ਼ਰਾਬ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਮੀਟਿੰਗ ਦੌਰਾਨ ਭੱਠਾ ਮਾਲਕਾਂ ਤੇ ਸ਼ੈਲਰ ਮਾਲਕਾਂ ਨੂੰ ਕਿਹਾ ਕਿ ਉਹ ਆਪਣੇ ਅਧੀਨ ਕੰਮ ਕਰਦੇ ਵਰਕਰਾਂ ਤੇ ਮਜ਼ਦੂਰਾਂ ਨੂੰ ਗੈਰ ਮਿਆਰੀ ਤੇ ਸਸਤੀ ਸ਼ਰਾਬ ਦੇ ਸੇਵਨ ਤੋਂ ਰੋਕਣ ਅਤੇ ਜੇਕਰ ਕਿਸੇ ਵੀ ਵਿਅਕਤੀ ਦੇ ਕੋਲ ਅਜਿਹੀ ਕਿਸੇ ਵੀ ਅਣਅਧਿਕਾਰਤ ਥਾਂ ਤੋਂ ਖਰੀਦੀ ਗਈ ਸ਼ਰਾਬ ਮੌਜੂਦ ਹੈ, ਤਾਂ ਉਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਜਾਵੇ। 

ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਜਾਗਰੂਕਤਾ ਮੁਹਿੰਮ ਦੀ ਨਿਰੰਤਰ ਨਿਗਰਾਨੀ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਲਗਾਤਾਰ ਰਾਬਤਾ ਰੱਖਿਆ ਜਾਵੇ ਅਤੇ ਫੀਡਬੈਕ ਲੈ ਕੇ ਸਾਂਝੀ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਤਸਕਰਾਂ ਦਾ ਸਫਾਇਆ ਕਰਨ ਲਈ ਹਰ ਵਰਗ ਤੋਂ ਭਰਵੇਂ ਹੁੰਗਾਰੇ ਤੇ ਸਹਿਯੋਗ ਦੀ ਲੋੜ ਹੈ ਇਸ ਲਈ ਹਰ ਵਰਗ ਤੱਕ ਪਹੰਚ ਨੂੰ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਏ.ਡੀ.ਸੀ ਵਿਕਾਸ ਵਰਜੀਤ ਵਾਲੀਆ, ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਲਹਿਰਾ ਸੂਬਾ ਸਿੰਘ, ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ ਵੀ ਹਾਜ਼ਰ ਸਨ।

 

Tags: Jitendra Jorwal , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD