Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਕਿਯੂ ਡਕੌਂਦਾ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਵਸ ਸਾਮਰਾਜਵਾਦ ਵਿਰੋਧੀ ਕਾਨਫਰੰਸਾਂ ਕਰਕੇ ਮਨਾਇਆ

ਭਾਰਤੀ ਹਾਕਮੋਂ, ਵਿਸ਼ਵ ਵਪਾਰ ਸੰਸਥਾ ਵਿੱਚੋਂ ਬਾਹਰ ਆਵੋ: ਮਨਜੀਤ ਧਨੇਰ

Farmer Protest,Protest,Agitation,Demonstration,Samyukta Kisan Morcha,Sanyukt Kisan Morcha,Farmers Protest,Farmer Protest 2024,Farmers Protest 2024,MSP,Minimum Support Prices

Web Admin

Web Admin

5 Dariya News

ਚੰਡੀਗੜ੍ਹ , 23 Mar 2024

Last updated on: Mar 23, 2024, 00:00 IST

ਮਨਜੀਤ ਸਿੰਘ ਧਨੇਰ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਪੰਜਾਬ ਦੇ 13 ਜ਼ਿਲ੍ਹਿਆਂ ਖਾਸ ਕਰ ਡੱਬਵਾਲੀ ਪੱਕੇ ਮੋਰਚੇ, ਡੀਐੱਸਪੀ ਬੁਢਲਾਡਾ ਦੇ ਦਫ਼ਤਰ ਅੱਗੇ ਕੁੱਲਰੀਆਂ ਦੇ ਕਿਸਾਨਾਂ ਦੀ ਜ਼ਮੀਨ ਦੀ ਰਾਖੀ ਲਈ ਚੱਲ ਰਹੇ ਪੱਕੇ ਮੋਰਚੇ ਅਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਸਥਲ ਹੁਸੈਨੀਵਾਲਾ ਵਿਖੇ ਸਾਮਰਾਜ ਵਿਰੋਧੀ ਸ਼ਹੀਦੀ ਕਾਨਫਰੰਸਾਂ ਕਰਕੇ ਮਨਾਇਆ ਗਿਆ। ਇਨ੍ਹਾਂ ਸ਼ਹੀਦੀ ਕਾਨਫਰੰਸਾਂ ਵਿੱਚ ਹਜ਼ਾਰਾਂ ਦੀ ਤਾਦਾਦ ਵਿੱਚ ਮਰਦ-ਔਰਤਾਂ ਦੇ ਕਾਫ਼ਲਿਆਂ ਨੇ ਪੂਰੇ ਇਨਕਲਾਬੀ ਜੋਸ਼ ਨਾਲ ਭਾਗ ਲਿਆ। 

ਇਸ ਸੰਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਦੱਸਿਆ ਕਿ ਸ਼ਹੀਦਾਂ ਵੱਲੋਂ ਲਾਇਆ 'ਇਨਕਲਾਬ- ਜਿੰਦਾਬਾਦ' ਅਤੇ 'ਸਾਮਰਾਜਵਾਦ- ਮੁਰਦਾਬਾਦ' ਦਾ ਨਾਹਰਾ ਅੱਜ ਵੀ ਉਸ ਸਮੇਂ ਜਿੰਨੀ ਹੀ ਮਹੱਤਤਾ ਰੱਖਦਾ ਹੈ। ਸਾਮਰਾਜ ਅਤੇ ਭਾਰਤੀ ਦਲਾਲ ਹਾਕਮ ਜਮਾਤਾਂ, ਸੰਸਾਰ ਵਪਾਰ ਸੰਸਥਾ ਅਤੇ ਹੋਰ ਸਾਮਰਾਜੀ ਸੰਸਥਾਵਾਂ ਰਾਹੀਂ ਭਾਰਤ ਦੇ ਖੇਤੀ/ਪੇਂਡੂ ਖੇਤਰ ਨੂੰ ਸਾਮਰਾਜੀ ਬਹੁ ਕੰਪਨੀਆਂ ਦੇ ਹਵਾਲੇ ਕਰਨਾ ਚਾਹੁੰਦੀਆਂ ਹਨ। 

ਅੱਜ ਵੱਖ-ਵੱਖ ਥਾਵਾਂ ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਸੂਬਾ ਪ੍ਰਧਾਨ ਮਨਜੀਤ ਧਨੇਰ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਰਾਮਪੁਰਾ, ਮੀਤ ਪ੍ਰਧਾਨ ਹਰੀਸ਼ ਨੱਢਾ ਨੇ ਕਿਹਾ ਕਿ ਕਿਸਾਨਾਂ-ਮਜ਼ਦੂਰਾਂ ਅਤੇ ਹੋਰ ਕਿਰਤੀ ਲੋਕਾਂ ਨੂੰ ਆਪਣੇ ਘੋਲ ਲੁਟੇਰੀਆਂ ਸਾਮਰਾਜੀ ਸੰਸਥਾਵਾਂ ਖ਼ਿਲਾਫ਼ ਸੇਧਤ ਕਰਨ ਦੀ ਲੋੜ ਹੈ। ਸ਼ਹੀਦ ਭਗਤ ਸਿੰਘ ਅਤੇ ਉਹਨਾਂ ਦੇ ਸਾਥੀਆਂ ਦੇ ਵਿਚਾਰ ਭਾਰਤ ਦੀ ਕਿਸਾਨੀ ਲਹਿਰ ਵਾਸਤੇ ਚਾਨਣ ਮੁਨਾਰਾ ਹਨ। ਹੋਰਨਾਂ ਬੁਲਾਰਿਆਂ ਅੰਗਰੇਜ਼ ਸਿੰਘ ਮੁਹਾਲੀ, ਬਲਵੰਤ ਸਿੰਘ ਉੱਪਲੀ, ਕੁਲਵੰਤ ਸਿੰਘ ਕਿਸ਼ਨਗੜ੍ਹ, ਮੱਖਣ ਸਿੰਘ ਭੈਣੀਬਾਘਾ, ਅੰਮ੍ਰਿਤਪਾਲ ਕੌਰ ਅਤੇ ਮਹਿੰਦਰ ਸਿੰਘ ਦਿਆਲਪੁਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦਾ ਸ਼ਹੀਦੀ ਦਿਹਾੜਾ ਮਨਾਉਣ ਦਾ ਮਕਸਦ ਉਨ੍ਹਾਂ ਦੀ ਵਿਗਿਆਨਕ ਵਿਚਾਰਧਾਰਾ ਨੂੰ ਲੋਕ ਮਨਾਂ ਦਾ ਹਿੱਸਾ ਬਨਾਉਣਾ ਹੈ।

ਵੱਖ-ਵੱਖ ਥਾਵਾਂ ’ਤੇ ਹੋਈਆਂ ਸ਼ਹੀਦੀ ਕਾਨਫ਼ਰੰਸਾਂ ਵਿੱਚ ਸਾਰੇ ਜ਼ਿਲ੍ਹਿਆਂ ਦੇ ਆਗੂਆਂ ਨੇ ਐੱਸਕੇਐੱਮ ਦੇ ਸੱਦੇ ਅਨੁਸਾਰ ਆਉਣ ਵਾਲੀਆਂ ਪਾਰਲੀਮੈਂਟ ਚੋਣਾਂ ਮੌਕੇ ਭਾਜਪਾ ਦੀ ਕਿਸਾਨ-ਮਜ਼ਦੂਰ ਵਿਰੋਧੀ ਨੀਤੀ ਅਤੇ ਫਿਰਕੂ ਫਾਸ਼ੀ ਹੱਲੇ ਦਾ ਹਰ ਸੰਭਵ ਢੰਗ ਨਾਲ ਵਿਰੋਧ ਕਰਨ ਦਾ ਸੱਦਾ ਦਿੱਤਾ। ਮੋਦੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕਰਨ ਅਤੇ ਕਿਸਾਨਾਂ ਦੇ ਕਾਤਲ ਅਜੈ ਮਿਸ਼ਰਾ ਟੈਣੀ ਨੂੰ ਲਖੀਮਪੁਰ ਖੀਰੀ ਤੋਂ ਟਿਕਟ ਦੇਣ ਬਦਲੇ ਭਾਜਪਾ ਨੂੰ ਸਜ਼ਾ ਦੇਣ ਦਾ ਐਲਾਨ ਕੀਤਾ। 

ਬੁਲਾਰਿਆਂ ਨੇ ਇਹ ਵੀ ਕਿਹਾ ਕਿ ਚੋਣ ਬਾਂਡ ਘਪਲੇ ਨੇ ਭਾਜਪਾ ਦੀ ਅਸਲੀਅਤ ਜੱਗ ਜਾਹਰ ਕਰ ਦਿੱਤੀ ਹੈ। ਇਸ ਦੀ ਪੜਤਾਲ ਸੁਪਰੀਮ ਕੋਰਟ ਵੱਲੋਂ ਸਿੱਧੇ ਤੌਰ ਤੇ ਕਰਾਈ ਜਾਣੀ ਚਾਹੀਦੀ ਹੈ। ਕਾਨਫਰੰਸਾਂ ਵਿੱਚ ਇਕੱਤਰ ਹੋਈਆਂ ਬੀਬੀਆਂ ਅਤੇ ਕਿਸਾਨਾਂ ਮਜ਼ਦੂਰਾਂ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਵਿਚਾਰਾਂ ਤੋਂ ਪ੍ਰੇਰਨਾ ਲੈ ਕੇ ਆਪਣੀਆਂ ਮੰਗਾਂ ਲਈ ਸੰਘਰਸ਼ ਮਘਾਉਣ ਦਾ ਪ੍ਰਣ ਲਿਆ।

 

Tags: Farmer Protest , Protest , Agitation , Demonstration , Samyukta Kisan Morcha , Sanyukt Kisan Morcha , Farmers Protest , Farmer Protest 2024 , Farmers Protest 2024 , MSP , Minimum Support Prices

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD