Thursday, 04 June 2026

 

 

ਖ਼ਾਸ ਖਬਰਾਂ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ

 

ਹਰਚਰਨ ਸਿੰਘ ਭੁੱਲਰ, ਜਤਿੰਦਰ ਜੋਰਵਾਲ ਅਤੇ ਸਰਤਾਜ ਸਿੰਘ ਚਾਹਲ ਵੱਲੋਂ ਜੇਰੇ ਇਲਾਜ ਵਿਅਕਤੀਆਂ ਦੀ ਸਿਹਤ ਦਾ ਜਾਇਜ਼ਾ

ਸਿਵਲ ਹਸਪਤਾਲ ਸੰਗਰੂਰ ਅਤੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਜਾ ਕੇ ਕੀਤੀ ਜੇਰੇ ਇਲਾਜ ਵਿਅਕਤੀਆਂ ਨਾਲ ਗੱਲਬਾਤ

DC Sangrur, Deputy Commissioner Sangrur, Jitendra Jorwal, Sangrur, Harcharan Singh Bhullar, DIG Patiala Range, Sartaj Singh Chahal

Web Admin

Web Admin

5 Dariya News

ਸੰਗਰੂਰ , 24 Mar 2024

Last updated on: Mar 24, 2024, 00:00 IST

ਡੀ.ਆਈ.ਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਜਿਲਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਵੱਲੋਂ ਅੱਜ ਸਿਵਲ ਹਸਪਤਾਲ ਸੰਗਰੂਰ ਅਤੇ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਦਾ ਦੌਰਾ ਕਰਕੇ ਉੱਥੇ ਜੇਰੇ ਇਲਾਜ ਵੱਖ ਵੱਖ ਵਿਅਕਤੀਆਂ ਦੀ ਸਿਹਤ ਦਾ ਜਾਇਜ਼ਾ ਲਿਆ ਗਿਆ। ਪਿਛਲੇ ਦਿਨਾਂ ਵਿੱਚ ਦਿੜਬਾ ਅਤੇ ਸੁਨਾਮ ਦੇ ਇਲਾਕਿਆਂ ਵਿੱਚ ਮਿਲਾਵਟੀ ਸ਼ਰਾਬ ਪੀਣ ਕਾਰਨ ਇਹ ਵਿਅਕਤੀ ਇਹਨਾਂ ਹਸਪਤਾਲਾਂ ਵਿੱਚ ਜੇਰੇ ਇਲਾਜ ਹਨ। 

ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਇਹਨਾਂ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੇ ਮਿਲਾਵਟੀ ਸ਼ਰਾਬ ਦੇ ਕਾਲੇ ਕਾਰੋਬਾਰ ਨੂੰ ਚਲਾਉਣ ਵਾਲੇ ਹਰੇਕ ਦੋਸ਼ੀ ਖਿਲਾਫ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦੇ ਜਾਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਪੁਲਿਸ ਤੇ ਪ੍ਰਸ਼ਾਸਨ ਜਿੱਥੇ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜਾ ਹੈ ਉੱਥੇ ਹੀ ਇਹਨਾਂ ਅਣਸੁਖਾਵੀਆਂ ਘਟਨਾਵਾਂ ਦੇ ਕਾਰਨ ਮੌਤ ਦੇ ਮੂੰਹ ਵਿੱਚ ਜਾਣ ਵਾਲੀਆਂ ਕੀਮਤੀ ਜਾਨਾਂ ਪ੍ਰਤੀ ਵੀ ਗਹਿਰਾ ਦੁੱਖ ਪ੍ਰਗਟ ਕਰਦਾ ਹੈ। 

ਸਿਵਲ ਹਸਪਤਾਲ ਸੰਗਰੂਰ ਵਿਖੇ ਭਰਤੀ ਵੱਖ ਵੱਖ ਵਿਅਕਤੀਆਂ ਨਾਲ ਗੱਲਬਾਤ ਕਰਕੇ ਉੱਚ ਅਧਿਕਾਰੀਆਂ ਨੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਉਹਨਾਂ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕੀਤੀ। ਉੱਚ ਅਧਿਕਾਰੀਆਂ ਨੇ ਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜੇ ਹਰ ਵਿਅਕਤੀ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ ਕਿਸੇ ਵੀ ਅਜਿਹੇ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਜੋ ਭੋਲੇ ਭਾਲੇ ਅਤੇ ਮਸੂਮ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਵਿੱਚ ਜੁਟਿਆ ਹੋਇਆ ਹੈ। 

ਉਹਨਾਂ ਨੇ ਜੇਰੇ ਇਲਾਜ ਵਿਅਕਤੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਮਾਮਲੇ ਵਿੱਚ ਦੋਸ਼ੀਆਂ ਖਿਲਾਫ ਠੋਸ ਕਾਰਵਾਈ ਕੀਤੀ ਜਾਵੇਗੀ ਅਤੇ ਗੈਰ ਸਮਾਜਿਕ ਅਨਸਰਾਂ ਵੱਲੋਂ ਇਸ ਮੰਦਭਾਗੀ ਘਟਨਾ ਨੂੰ ਅੰਜਾਮ ਦੇਣ ਲਈ ਕੀਤੀ ਗਈ ਹਰ ਕਾਰਵਾਈ ਦਾ ਪਰਦਾਫਾਸ਼ ਕੀਤਾ ਜਾਵੇਗਾ। ਇਸ ਦੌਰਾਨ ਪੁਲਿਸ ਅਤੇ ਪ੍ਰਸ਼ਾਸਨ ਦੇ ਇਹਨਾਂ ਉੱਚ ਅਧਿਕਾਰੀਆਂ ਨੇ ਜੇਰੇ ਇਲਾਜ ਵਿਅਕਤੀਆਂ ਦੇ ਪਰਿਵਾਰਿਕ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਲਈ ਹੁਣ ਤੱਕ ਹੋਈ ਜਾਂਚ ਪੜਤਾਲ ਬਾਰੇ ਜਾਣੂ ਕਰਾਇਆ। 

ਉਹਨਾਂ ਨੇ ਜੇਰੇ ਇਲਾਜ ਵਿਅਕਤੀਆਂ ਦੀ ਸਿਹਤ ਦੀ ਨਿਗਰਾਨੀ ਕਰ ਰਹੇ ਡਾਕਟਰਾਂ ਤੋਂ ਵੀ ਇਹਨਾਂ ਦੀ ਸਿਹਤ ਸਥਿਤੀ ਸਬੰਧੀ ਜਾਇਜ਼ਾ ਲਿਆ ਅਤੇ ਸਰਵੋਤਮ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਦੀ ਹਦਾਇਤ ਕੀਤੀ।

 

Tags: DC Sangrur , Deputy Commissioner Sangrur , Jitendra Jorwal , Sangrur , Harcharan Singh Bhullar , DIG Patiala Range , Sartaj Singh Chahal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD