Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਫਿਰੋਜ਼ਪੁਰ ਵਿਖੇ ਨੰਬਰਦਾਰ ਯੂਨੀਅਨ ਵੱਲੋਂ ਮਨਾਇਆ ਗਿਆ ਝੰਡਾ ਦਿਵਸ

Rajesh Dhiman, DC Ferozepur, Deputy Commissioner Ferozepur, Ferozepur

Web Admin

Web Admin

5 Dariya News

ਫਿਰੋਜ਼ਪੁਰ , 26 Mar 2024

ਪੰਜਾਬ ਦੀ ਪੁਰਾਤਨ ਜਥੇਬੰਦੀ ਪੰਜਾਬ ਨੰਬਰਦਾਰ ਯੂਨੀਅਨ 643 ਰਜਿ: ਵਲੋਂ ਨੰਬਰਦਾਰ ਸਾਹਿਬਾਨਾਂ ‘ਚ ਏਕਤਾ, ਅਣਖ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤੀ ਨਾਲ ਬਣਾਈ ਰੱਖਣ ਦਾ ਸੁਨੇਹਾ ਦੇਣ ਲਈ ਹਰ ਸਾਲ ਯੂਨੀਅਨ ਦਾ ਸਥਾਪਨਾ ਦਿਵਸ ਝੰਡਾ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਨੰਬਰਦਾਰ ਯੂਨੀਅਨ ਜ਼ਿਲ੍ਹਾ ਫਿਰੋਜ਼ਪੁਰ ਦੇ ਜ਼ਿਲ੍ਹਾ ਹੈੱਡ ਆਫਿਸ ਤਹਿਸੀਲ ਕੰਪਲੈਕਸ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਸ. ਮਲਕੀਤ ਸਿੰਘ ਅਤੇ ਵਾਈਸ ਪ੍ਰਧਾਨ  ਸ. ਹਰਮਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪ੍ਰਭਾਵਸ਼ਾਲੀ ਸਮਾਗਮ ਕੀਤਾ ਗਿਆ ਜਿਸ ਵਿੱਚ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਦ ਬਾਮਬਾ, ਐਸ.ਡੀ.ਐਮ. ਫਿਰੋਜ਼ਪੁਰ ਡਾ. ਚਾਰੂਮਿਤਾ ਸੇਖ਼ਰ, ਸਹਾਇਕ ਕਮਿਸ਼ਨਰ ਸ੍ਰੀ ਸੂਰਜ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ।

ਸਮਾਗਮ ਦੀ ਸ਼ੁਰੂਆਤ ਨੰਬਰਦਾਰ ਯੂਨੀਅਨ 643 ਦੇ ਮਸੀਹਾ ਮਾਸਟਰ ਸਰੂਪ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਇੱਕਜੁੱਟ ਰਹਿਣ ਲਈ ਪੰਜਾਬ ਦੇ 35000 ਨੰਬਰਦਾਰ ਸਾਹਿਬਾਨਾਂ ਨੂੰ ਉਹਨਾਂ ਦੇ ਦਰਸਾਏ ਮਾਰਗ ਅਨੁਸਾਰ ਚੱਲਣ ਦਾ ਸੁਨੇਹਾਂ ਦਿੱਤਾ। ਇਸ ਮੌਕੇ ਨੰਬਰਦਾਰ ਯੂਨੀਅਨ ਦੇ  ਅਹੁਦੇਦਾਰਾਂ ਵੱਲੋਂ ਫਿਰੋਜ਼ਪੁਰ ਵਿਖੇ ਠਾਠਾਂ ਮਾਰਦੇ ਇਕੱਠ ਵਿੱਚ  ਯੂਨੀਅਨ 643 ਦਾ ਅਸਲ ਝੰਡਾ ਲਹਿਰਾਇਆ ਗਿਆ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ. ਮਲਕੀਤ ਸਿੰਘ ਵੱਲੋਂ ਨੰਬਰਦਾਰਾਂ ਨੂੰ ਪੇਸ਼ ਆ ਰਹੀਆਂ ਦਿੱਕਤਾਂ ਬਾਰੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੂੰ ਦੱਸਿਆ ਗਿਆ ਜਿਸ ਤੇ ਡਿਪਟੀ ਕਮਿਸ਼ਨਰ ਨੇ ਯੋਗ ਮੰਗਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਐਸ.ਡੀ.ਐਮ. ਫਿਰੋਜ਼ਪੁਰ ਡਾ. ਚਾਰੂਮਿਤਾ ਸੇਖ਼ਰ, ਸਹਾਇਕ ਕਮਿਸ਼ਨਰ ਸ੍ਰੀ ਸੂਰਜ ਅਤੇ ਉਹਨਾਂ ਨੰਬਰਦਾਰਾਂ ਨੂੰ ਉਚੇਚੇ ਤੌਰ ਤੇ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਲੋਕ ਹਿੱਤਾਂ ਦੇ ਕਾਰਜਾਂ ਵਿੱਚ ਚੰਗਾ-ਚੋਖਾ ਯੋਗਦਾਨ ਪਾਇਆ।

ਇਸ ਮੌਕੇ ਤਹਿਸੀਲ ਪ੍ਰਧਾਨ ਖੜਕ ਸਿੰਘ, ਜ਼ਿਲ੍ਹਾ ਸਕੱਤਰ ਵਰਿੰਦਰ ਸਿੰਘ, ਤਹਿਸੀਲ ਪ੍ਰਧਾਨ ਸਰਦੂਲ ਸਿੰਘ, ਗੋਪਿੰਦਰ ਸਿੰਘ, ਲਖਵਿੰਦਰ ਸਿੰਘ, ਪਰਮਿੰਦਰ ਸਿੰਘ ਜਰਨਲ ਸਕੱਤਰ, ਹਰਪ੍ਰੀਤ ਸਿੰਘ, ਜਸਵੰਤ ਸਿੰਘ, ਕੁਲਦੀਪ ਸਿਘ, ਬਲਵੰਤ ਸਿੰਘ, ਨਰਿੰਦਰ ਸਿੰਘ, ਰਣਜੀਤ ਸਿੰਘ, ਪਰਮਜੀਤ ਸੋਢੀ ਪ੍ਰੈਸ ਸਕੱਤਰ, ਸੁਖਵਿੰਦਰ ਸਿੰਘ, ਗੁਰਦਰਸ਼ਨ ਸਿੰਘ, ਮਹਿਲ ਸਿੰਘ, ਦਵਿੰਦਰ ਸਿੰਘ, ਗੁਰਮੀਤ ਸਿੰਘ, ਰਾਜੇਸ਼ ਖੰਨਾ, ਸੁਖਰਾਜ ਸਿੰਘ, ਮੁਰਾਰਲ ਲਾਲ, ਆਸ਼ੂ, ਗੁਰਮੀਤ ਹਾਮਦ, ਜਗਦੀਸ਼ ਸਿੰਘ, ਸਰਦੂਲ ਸਿੰਘ, ਸੂਰਤ ਸਿੰਘ, ਰਵਿੰਦਰ ਸਿੰਘ ਕੜਮਾ, ਕਰਮ ਸਿੰਘ, ਪਰਮਜੀਤ ਸਿੰਘ, ਸੁਖਵਿੰਦਰ ਗੱਟੀ, ਅਵਤਾਰ ਸਿੰਘ ਵਾਹਕੇ, ਅਮਰੀਦ ਸਿੰਘ ਅਤੇ ਕ੍ਰਿਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨੰਬਰਦਾਰ ਹਾਜ਼ਰ ਸਨ।

 

Tags: Rajesh Dhiman , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD