Friday, 03 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ

 

ਜ਼ਿਲਾ ਹਸਪਤਾਲ ਵਿੱਚ ਵਿਸ਼ਵ ਟੀਬੀ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ

"ਹਾਂ ! ਅਸੀਂ ਟੀਬੀ ਨੂੰ ਖਤਮ ਕਰ ਸਕਦੇ ਹਾਂ !" :- ਸਿਵਲ ਸਰਜਨ

Health, Davinderjit Kaur, Civil Surgeon Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 26 Mar 2024

ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਜਿਲਾ ਹਸਪਤਾਲ ਵਿਖੇ  'ਵਿਸ਼ਵ ਟੀਬੀ ਦਿਵਸ' ਦੇ ਮੌਕੇ ਤੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਇਸ ਸਾਲ ਦੀ ਥੀਮ "ਹਾਂ! ਅਸੀਂ ਟੀਬੀ ਨੂੰ ਖਤਮ ਕਰ ਸਕਦੇ ਹਾਂ!" ਬਾਰੇ ਜਾਣਕਾਰੀ ਦਿੰਦਿਆ ਡਾ ਦਵਿੰਦਰਜੀਤ ਕੌਰ ਨੇ ਕਿਹਾ ਕਿ ਟੀਬੀ ਦੀ ਬਿਮਾਰੀ ਇਲਾਜ ਯੋਗ ਹੈ ਇਸ ਨੂੰ ਅਸੀਂ ਰਲ ਮਿਲ ਕੇ ਖਤਮ ਕਰ ਸਕਦੇ ਹਾਂ। ਉਹਨਾਂ ਕਿਹਾ ਕਿ ਤਪਦਿਕ ਤੋਂ ਬਚਾਅ ਲਈ ਬੱਚੇ ਨੂੰ ਜਨਮ ਸਮੇਂ ਹੀ ਬੀਸੀਜੀ ਦਾ ਟੀਕਾ ਲਗਵਾਉਣਾ ਚਾਹੀਦਾ ਜੋ ਬੱਚੇ ਅੰਦਰ ਬਿਮਾਰੀ ਵਿਰੁੱਧ ਲੜਨ ਦੀ ਸ਼ਕਤੀ ਪੈਦਾ ਕਰਦਾ ਹੈ। 

ਉਹਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ  ਨੂੰ ਤਪਦਿਕ ਦੀ ਬਿਮਾਰੀ ਹੋ ਜਾਂਦੀ ਹੈ ਤਾਂ ਉਸ ਨੂੰ ਆਪਣਾ ਮੁਕੰਮਲ ਇਲਾਜ ਕਰਵਾਉਣਾ ਚਾਹੀਦਾ ਹੈ । ਉਹਨਾਂ ਦੱਸਿਆ ਕਿ ਨੈਸ਼ਨਲ ਟੀਬੀ ਅਲਿਮੀਨੇਸ਼ਨ ਪ੍ਰੋਗਰਾਮ ਤਹਿਤ ਸਾਲ 2025 ਤੱਕ ਦੇਸ਼ ਵਿੱਚੋਂ  ਟੀ.ਬੀ ਦੇ ਖਾਤਮੇ ਦਾ ਟੀਚਾ ਤਾਂ ਹੀ ਪੂਰਾ ਹੋ ਸਕਦਾ ਹੈ ਜੇਕਰ ਅਸੀਂ ਸਾਰੇ ਰਲ ਮਿਲ ਕੇ ਬਿਮਾਰੀ ਵਿੱਰੁਧ ਹੰਬਲਾ ਮਾਰੀਏ । ਜਿਲ੍ਹੇ ਵਿੱਚ ਟੀ.ਬੀ. ਐਲੀਮੀਨੇਸ਼ਨ ਪ੍ਰੋਗਰਾਮ ਨੂੰ ਲਾਗੂ ਕਰਨ ਲਈ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆ ਬਾਰੇ ਜਾਣਕਾਰੀ ਦਿੰਦਿਆਂ ਜਿਲਾ ਟੀਬੀ ਨੋਡਲ ਅਫਸਰ ਡਾ ਹਰਕੇਸ਼ ਕੁਮਾਰ ਨੇ ਦੱਸਿਆ ਕਿ ਤਪਦਿਕ ਦਾ ਇਲਾਜ ਕਰਾ ਰਹੇ ਰੋਗੀਆਂ ਦੀ ਵਿਭਾਗ ਵੱਲੋਂ ਲੋੜੀਂਦੀ ਖਾਦ ਸਮੱਗਰੀ ਨਾਲ ਅਤੇ ਨਿਕਸੇ ਮਿੱਤਰਾ ਸਕੀਮ ਤਹਿਤ ਵੀ ਸਹਾਇਤਾ ਕੀਤੀ ਜਾਂਦੀ ਹੈ ਤਾਂ ਕਿ ਉਹ ਆਪਣਾ ਇਲਾਜ ਸਹੀ ਢੰਗ ਨਾਲ ਕਰਵਾ ਸਕੇ। 

ਉਹਨਾਂ ਕਿਹਾ ਕਿ ਵਿਭਾਗ ਵੱਲੋਂ ਹੁਣ ਜਿਆਦਾ ਜੋਰ ਟੀ.ਬੀ.ਲੱਛਣਾਂ ਅਤੇ ਇਲਾਜ ਤੋਂ ਸੱਖਣੇ ਰਹਿ ਗਏ ਮਰੀਜਾਂ ਦੀ ਭਾਲ ਕਰਨ ਤੇ ਦਿੱਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਟੀਬੀ ਇੱਕ ਡਰਾਪਲੈਟ ਇਨਫੈਕਸ਼ਨ ਹੈ ਜੋ ਥੁਕ ਕਣਾ ਰਾਹੀਂ ਇੱਕ ਰੋਗੀ ਵਿਅਕਤੀ ਤੋਂ ਤੰਦਰੁਸਤ ਵਿਅਕਤੀ ਨੂੰ ਹੋ ਜਾਂਦੀ ਹੈ ਇਸ ਲਈ ਇਸਦੇ ਖਾਤਮੇ ਲਈ ਸਾਰਿਆਂ ਦਾ ਸਹਿਯੋਗ ਜ਼ਰੂਰੀ ਹੈ । 

ਉਹਨਾਂ ਇਹ ਵੀ ਦੱਸਿਆ ਕਿ ਅੱਧ ਵਿਚਕਾਰ ਟੀਬੀ ਦਾ ਇਲਾਜ ਛੱਡਣ ਵਾਲੇ ਮਰੀਜ਼ਾਂ ਨੂੰ ਰਜਿਸਟੈਂਸ ਟੀਬੀ ਹੋ ਜਾਂਦੀ ਹੈ ਜਿਸ ਦਾ ਇਲਾਜ ਗੁੰਝਲਦਾਰ ਤੇ ਲੰਬਾ ਹੋ ਸਕਦਾ ਹੈ । ਡਾ ਹਰਕੇਸ਼ ਕੁਮਾਰ ਨੇ ਟੀ.ਬੀ ਦੇ ਲੱਛਣਾਂ, ਕਾਰਨਾਂ ਅਤੇ ਰੋਕਥਾਮ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਦੋ ਹਫਤਿਆਂ ਤੋਂ ਜਿਆਦਾ ਖਾਂਸੀ, ਭੁੱਖ ਘੱਟ ਲਗਣਾ, ਵਜਨ ਦਾ ਘੱਟਣਾ, ਬਲਗਮ ਵਿਚ ਖੂਨ ਆਉਣਾ, ਛਾਤੀ ਵਿਚ ਦਰਦ ਆਦਿ ਟੀ.ਬੀ. ਦੀਆਂ ਨਿਸ਼ਾਨੀਆਂ ਹਨ।

ਅਜਿਹੇ ਵਿਅਕਤੀ ਤੁਰੰਤ ਆਪਣੀ ਬਲਗਮ ਦੀ ਜਾਂਚ ਜਰੂਰ ਕਰਵਾਉਣ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਮਹਾਵੀਰ ਸਿੰਘ, ਅਕਵਿੰਦਰ ਕੌਰ, ਜਗਦੀਪ ਸਿੰਘ, ਪਰਮਜੀਤ ਸਿੰਘ, ਤੋਂ ਇਲਾਵਾ ਆਮ ਲੋਕ ਹਾਜ਼ਰ ਸਨ।

 

Tags: Health , Davinderjit Kaur , Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD