Saturday, 27 April 2024

 

 

ਖ਼ਾਸ ਖਬਰਾਂ ਜ਼ਿਲਾ ਚੋਣ ਅਫਸਰ ਸੰਦੀਪ ਕੁਮਾਰ ਵੱਲੋਂ ਰਾਜਨੀਤਿਕ ਪਾਰਟੀਆਂ ਨੂੰ ਆਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਸੇਫ ਸਕੂਲ ਵਾਹਨ ਸਕੀਮ ਤਹਿਤ ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜਰ ਸਬ ਡਵੀਜਨ, ਸ੍ਰੀ ਮੁਕਤਸਰ ਸਾਹਿਬ ਅਧੀਨ ਸਕੂਲ ਬੱਸਾਂ/ਵੈਨਾਂ ਦੀ ਕੀਤੀ ਗਈ ਚੈਕਿੰਗ ਡਿਪਟੀ ਕਮਿਸ਼ਨਰ ਡਾ ਸੇਨੂ ਦੁਗਲ ਵੱਲੋਂ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਵਾਤਾਵਰਨ ਪਲਾਨ ਦੀ ਨਿਗਰਾਨੀ ਹੇਠ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਦੇ ਯਤਨਾਂ ਸਦਕਾ ਲਿਫਟਿੰਗ ਵਿਚ ਦਿਨ-ਬ-ਦਿਨ ਆ ਰਹੀ ਤੇਜੀ, ਬੀਤੇ ਦਿਨ ਵਿਚ ਹੋਈ 31569 ਮਿਟ੍ਰਿਕ ਟਨ ਕਣਕ ਦੀ ਲਿਫਟਿੰਗ ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਦੇਖਣ ਲੋਕ : ਐਨ.ਕੇ. ਸ਼ਰਮਾ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ ਗੁਰਜੀਤ ਸਿੰਘ ਔਜਲਾ ਨੇ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਸੜਕ ਦੇ ਟੈਂਡਰ ਲਗਵਾ ਕੇ ਜ਼ਮੀਨ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਨੇ ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ: ਐਨ ਕੇ ਸ਼ਰਮਾ ਭਗਵੰਤ ਮਾਨ ਨੇ ਖਡੂਰ ਸਾਹਿਬ ਵਿਚ 'ਆਪ' ਉਮੀਦਵਾਰ ਲਈ ਪ੍ਰਚਾਰ ਕਰਦਿਆਂ ਪੱਟੀ ਵਿਖੇ ਕੀਤਾ ਵੱਡੀ ਜਨਸਭਾ ਨੂੰ ਸੰਬੋਧਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ, ਲੋਕਾਂ ਦੇ ਭਾਰੀ ਇਕੱਠ ਨੇ ਟੀਨੂੰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦਾ ਦਿੱਤਾ ਭਰੋਸਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਪਟਿਆਲਾ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਡਾ. ਧਰਮਵੀਰ ਗਾਂਧੀ ਦੇ ਨਾਲ, ਸਾਰੇ ਵਰਕਰ ਪਟਿਆਲਾ ਵਿੱਚ ਕਾਂਗਰਸ ਦੀ ਜ਼ਬਰਦਸਤ ਜਿੱਤ ਯਕੀਨੀ ਬਣਾਉਣਗੇ ਪੰਜਾਬ ਦੇ ਅਸਲ ਮੁੱਦਿਆਂ ਨੂੰ ਸਿਆਸੀ ਆਗੂਆਂ ਵੱਲੋਂ ਅਣਗੌਲਿਆ ਜਾ ਰਿਹਾ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਭਾਜਪਾ ਦਾ ਸੰਕਲਪ ਪੱਤਰ ਮੋਦੀ ਦੀ ਗਾਰੰਟੀ ਚੰਡੀਗੜ੍ਹ 'ਚ ਲਾਂਚ ਮਾਝੇ 'ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ 'ਚ 'ਆਪ' ਦੀ ਚੋਣ ਮੁਹਿੰਮ ਕੀਤੀ ਸ਼ੁਰੂ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ

 

ਬੱਚਿਆਂ ਨੂੰ ਨਾਮੁਰਾਦ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਨ ਅਤੀ ਜਰੂਰੀ : ਸਿਵਲ ਸਰਜਨ

Health, Davinderjit Kaur, Civil Surgeon Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 27 Mar 2024

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਨਾਮੁਰਾਦ ਬਿਮਾਰੀਆਂ ਤੋਂ ਬਚਾਉਣ ਲਈ ਸੂਚੀ ਅਨੁਸਾਰ ਟੀਕਾਕਰਨ ਅਤੀ ਜ਼ਰੂਰੀ ਹੈ ਇਸ ਲਈ ਸਿਹਤ ਵਿਭਾਗ ਵੱਲੋਂ ਜਿਲੇ ਅੰਦਰ ਸਾਰੀਆਂ ਸਿਹਤ ਸੰਸਥਾਵਾਂ ਅਧੀਨ ਹਰ ਬੁੱਧਵਾਰ ਨੂੰ ਮਮਤਾ ਦਿਵਸ ਮਨਾਇਆ ਜਾਂਦਾ ਹੈ। ਇਸਦਾ ਪ੍ਰਗਟਾਵਾ ਜਿਲਾ ਹਸਪਤਾਲ ਵਿੱਚ ਮਨਾਏ ਜਾ ਰਹੇ ਮਮਤਾ ਦਿਵਸ ਦੀ ਚੈਕਿੰਗ ਦੌਰਾਨ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਨੇ ਕੀਤਾ। 

ਇਸ ਮੌਕੇ ਉਨ੍ਹਾਂ ਚੈਕਿੰਗ ਦੌਰਾਨ  ਮਾਵਾਂ ਤੇ ਬੱਚਿਆਂ ਦੇ ਟੀਕਾਕਰਨ ਦਾ ਰਿਕਾਰਡ , ਵੈਕਸੀਨ ਦੀ ਸਟੋਰੇਜ ,ਅਤੇ ਕੋਲਡ ਚੇਨ, ਬਾਇਓ ਮੈਡੀਕਲ ਵੇਸਟ ਮੈਨੇਜਮੈਂਟ, ਡਿਸਪੋਜੇਬਲ ਸੁਈਆਂ ,ਸਰਿੰਜਾਂ ਅਤੇ ਵੈਕਸੀਨ ਦੇ ਰੱਖ-ਰਖਾਵ ਆਦਿ ਸਬੰਧੀ ਚੈਕਿੰਗ ਕਰਕੇ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਤੇ ਆਪਣੇ ਬੱਚਿਆਂ ਨੂੰ ਟੀਕਾ ਲਗਵਾਉਣ ਆਏ ਮਾਪਿਆਂ ਨੂੰ ਜਾਗਰੂਕ ਕਰਦਿਆਂ ਉਹਨਾਂ ਕਿਹਾ ਕਿ ਗਰਭਵਤੀਆ ਅਤੇ ਬੱਚਿਆਂ ਲਈ ਟੀਕਾਕਰਨ ਕਰਾਉਣਾ ਬਹੁਤ ਜਰੂਰੀ ਹੈ, ਇਸ ਲਈ ਗਰਭਵਤੀਆਂ ਨੂੰ ਗਰਭ ਦੌਰਾਨ ਜਿੰਨੀ ਜਲਦੀ ਹੋ ਸਕੇ ਟੀ. ਡੀ. ਦੇ ਦੋ ਟੀਕੇ ਜਰੂਰ ਲਗਵਾਏ ਜਾਣੇ ਚਾਹੀਦੇ ਹਨ ਅਤੇ ਬੱਚੇ ਨੂੰ ਪੰਜ ਸਾਲ ਵਿੱਚ ਗਿਆਰਾਂ ਵਾਰ ਸਿਹਤ ਸੰਸਥਾ ਤੇ ਲਿਆ ਕੇ ਨਿਰਧਾਰਤ  ਸੂਚੀ ਅਨੁਸਾਰ ਟੀਕਾਕਰਨ ਕਰਵਾਉਣਾ ਚਾਹੀਦਾ ਹੈ ਤਾਂ ਜੋ ਬੱਚਿਆ ਨੂੰ ਨਾਮੁਰਾਦ ਬਿਮਾਰੀਆਂ ਤੋਂ ਬਚਾਇਆ ਜਾ ਸਕੇ। 

ਉਹਨਾ ਕਿਹਾ ਕਿ ਚੰਗੀ ਸਿਹਤ ਲਈ ਵਧੀਆ ਖੁਰਾਕ ਦੀ ਲੋੜ ਹੁੰਦੀ ਹੈ, ਜਿੰਦਗੀ ਦੇ ਪਹਿਲੇ 1000 ਦਿਨ ਵਿਚ ਸਹੀ ਪੋਸ਼ਣ ਮਿਲਣਾ ਬਹੁੱਤ ਜਰੂਰੀ ਹੁੰਦਾ ਹੈ। ਇਸ ਲਈ ਗਰਭਵਤੀ ਮਾਵਾਂ ਨੂੰ ਹਰੀਆ ਸਬਜੀਆਂ ਦੁੱਧ, ਫਲ, ਅੰਡੇ ,ਉਬਲੀਆਂ ਦਾਲਾਂ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ, ਸਹੀ ਪੋਸ਼ਣ ਚੰਗੀ ਸਿਹਤ ਅਤੇ ਤੰਦਰੁਸਤੀ ਦਾ ਕੇਂਦਰ ਬਿੰਦੂ ਹੈ। 

ਇਹ ਸਰੀਰ ਨੂੰ ਊਰਜਾ ਪ੍ਰਦਾਨ ਕਰਕੇ ਇਸ ਨੂੰ ਮਜਬੂਤ ਬਣਾਉਂਦਾ ਹੈ । ਇਸ ਮੌਕੇ ਤੇ ਜ਼ਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਗੁਰਦੀਪ ਸਿੰਘ, ਜਸਵਿੰਦਰ ਕੌਰ , ਬੀਈਈ ਮਹਾਂਬੀਰ ਸਿੰਘ,ਏ.ਐਨ.ਐਮ ਜਰਨੈਲ ਕੌਰ ਤੋਂ ਇਲਾਵਾ ਆਸ਼ਾ ਵਰਕਰਾਂ ਹਾਜ਼ਰ ਸਨ। 

 

Tags: Health , Davinderjit Kaur , Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD