Saturday, 27 April 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਖਡੂਰ ਸਾਹਿਬ ਵਿਚ 'ਆਪ' ਉਮੀਦਵਾਰ ਲਈ ਪ੍ਰਚਾਰ ਕਰਦਿਆਂ ਪੱਟੀ ਵਿਖੇ ਕੀਤਾ ਵੱਡੀ ਜਨਸਭਾ ਨੂੰ ਸੰਬੋਧਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ, ਲੋਕਾਂ ਦੇ ਭਾਰੀ ਇਕੱਠ ਨੇ ਟੀਨੂੰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦਾ ਦਿੱਤਾ ਭਰੋਸਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਪਟਿਆਲਾ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਡਾ. ਧਰਮਵੀਰ ਗਾਂਧੀ ਦੇ ਨਾਲ, ਸਾਰੇ ਵਰਕਰ ਪਟਿਆਲਾ ਵਿੱਚ ਕਾਂਗਰਸ ਦੀ ਜ਼ਬਰਦਸਤ ਜਿੱਤ ਯਕੀਨੀ ਬਣਾਉਣਗੇ ਪੰਜਾਬ ਦੇ ਅਸਲ ਮੁੱਦਿਆਂ ਨੂੰ ਸਿਆਸੀ ਆਗੂਆਂ ਵੱਲੋਂ ਅਣਗੌਲਿਆ ਜਾ ਰਿਹਾ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਭਾਜਪਾ ਦਾ ਸੰਕਲਪ ਪੱਤਰ ਮੋਦੀ ਦੀ ਗਾਰੰਟੀ ਚੰਡੀਗੜ੍ਹ 'ਚ ਲਾਂਚ ਮਾਝੇ 'ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ 'ਚ 'ਆਪ' ਦੀ ਚੋਣ ਮੁਹਿੰਮ ਕੀਤੀ ਸ਼ੁਰੂ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਸਬੰਧੀ ਆੜੀਤਆ ਐਸੋਸੀਏਸ਼ਨ ਨਾਲ ਮੀਟਿੰਗ ਵਿਸ਼ਵ ਮਲੇਰੀਆ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ

 

ਪੰਜਾਬ ਤੇ ਹਰਿਆਣਾ ਦੇ ਅਧਿਕਾਰੀਆਂ ਵੱਲੋਂ ਲੋਕ ਸਭਾ ਚੋਣਾਂ ਨਿਰਪੱਖ, ਪਾਰਦਰਸ਼ੀ ਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਦਾ ਅਹਿਦ

ਦੋਵਾਂ ਰਾਜਾਂ ਦੇ ਗਵਾਂਢੀ ਜ਼ਿਲ੍ਹਿਆਂ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਵੱਲੋਂ ਪਟਿਆਲਾ ਵਿਖੇ ਬੈਠਕ

Punjab Admin, Harcharan Singh Bhullar, D.I.G Harcharan Singh Bhullar, D.I.G Patiala, Patiala, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਪਟਿਆਲਾ , 27 Mar 2024

ਲੋਕ ਸਭਾ ਚੋਣਾਂ-2024 ਦੇ ਅਮਲ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਉਣ ਲਈ ਪੰਜਾਬ ਤੇ ਹਰਿਆਣਾ ਦੇ ਗਵਾਂਢੀ ਜ਼ਿਲ੍ਹਿਆਂ ਦੇ ਸਿਵਲ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੇ ਪਟਿਆਲਾ ਵਿਖੇ ਅੰਤਰ ਰਾਜੀ ਤਾਲਮੇਲ ਬੈਠਕ ਕਰਕੇ ਰਣਨੀਤੀ ਬਣਾਈ। ਮੀਟਿੰਗ ਮੌਕੇ ਚੋਣਾਂ ਦੌਰਾਨ ਨਜ਼ਾਇਜ ਸ਼ਰਾਬ, ਨਸ਼ਾ ਤੇ ਨਕਦੀ ਆਦਿ ਦੀ ਤਸਕਰੀ ਨੂੰ ਰੋਕਣ ਲਈ ਅੰਤਰ-ਰਾਜੀ ਨਾਕੇ ਲਗਾਉਂਣ ਸਬੰਧੀ ਚਰਚਾ ਕੀਤੀ ਗਈ।  

ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਕੀਤੀ ਗਈ ਇਸ ਬੈਠਕ ਵਿੱਚ ਡਵੀਜ਼ਨਲ ਕਮਿਸ਼ਨਰ ਪਟਿਆਲਾ ਡੀ.ਐਸ ਮਾਂਗਟ, ਡਵੀਜ਼ਨਲ ਕਮਿਸ਼ਨਰ ਅੰਬਾਲਾ ਤੇ ਕਰਨਾਲ ਰੇਨੂ ਫੂਲੀਆ, ਡਵੀਜ਼ਨਲ ਕਮਿਸ਼ਨਰ ਹਿਸਾਰ ਗੀਤਾ ਭਾਰਤੀ ਸਮੇਤ ਡਿਪਟੀ ਕਮਿਸ਼ਨਰ ਅੰਬਾਲਾ ਡਾ. ਸ਼ਾਲੀਨ, ਡਿਪਟੀ ਕਮਿਸ਼ਨਰ ਕੁਰੂਕਸ਼ੇਤਰ ਸ਼ੰਤਾਨੂੰ ਸ਼ਰਮਾ, ਡਿਪਟੀ ਕਮਿਸ਼ਨਰ ਜੀਂਦ ਮੁਹੰਮਦ ਇਮਰਾਨ ਰਾਜ਼ਾ, ਡਿਪਟੀ ਕਮਿਸ਼ਨਰ ਕੈਥਲ ਪ੍ਰਸ਼ਾਂਤ ਪਨਵਰ, ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ, ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜ਼ੋਰਵਲ, ਵਧੀਕ ਡਿਪਟੀ ਕਮਿਸ਼ਨਰ ਫਤਿਹਾਬਾਦ ਰਾਹੁਲ ਮੋਦੀ, ਡੀ.ਆਈ.ਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ, ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ, ਐਸ.ਐਸ.ਪੀ. ਸੰਗਰੂਰ ਸਰਤਾਜ ਚਹਿਲ, ਐਸ.ਐਸ.ਪੀ. ਬਰਨਾਲਾ ਸੰਦੀਪ ਮਲਿਕ ਤੋਂ ਇਲਾਵਾ ਕੈਥਲ ਦੇ ਐਸ.ਪੀ. ਉਪਾਸਨਾ, ਏ.ਐਸ.ਪੀ ਅੰਬਾਲਾ ਸ੍ਰਿਸ਼ਟੀ ਵੀ ਸ਼ਾਮਲ ਹੋਏ।

ਬੈਠਕ ਮੌਕੇ ਦੋਵਾਂ ਰਾਜਾਂ 'ਚ ਸਾਂਝੇ ਨਾਕਿਆਂ ਤੋਂ ਇਲਾਵਾ ਫਲਾਇੰਗ ਸੁਕਾਇਡ ਟੀਮਾਂ ਅਤੇ ਪੈਟਰੋਲਿੰਗ ਪਾਰਟੀਆਂ ਨੂੰ ਆਪੋ-ਆਪਣੇ ਇਲਾਕਿਆਂ ਵਿੱਚ ਗਸ਼ਤ ਕਰਨ ਸਬੰਧੀ ਚਰਚਾ ਕਰਦਿਆਂ ਸ਼ਾਂਤੀਪੂਰਨ ਚੋਣਾਂ ਦੇ ਅਮਲ ਨੂੰ ਯਕੀਨੀ ਬਣਾਉਣ ਲਈ ਦੋਵੇਂ ਰਾਜਾਂ ਵੱਲੋਂ ਵੱਖ-ਵੱਖ ਕੇਸਾਂ ਵਿੱਚ ਲੋੜੀਂਦੇ ਭਗੌੜੇ ਅਪਰਾਧੀਆਂ, ਬੇਲ ਜੰਪਰ ਤੇ ਪੈਰੋਲ ਜੰਪਰ ਦੀ ਸੂਚੀ ਵੀ ਸਾਂਝੀ ਕੀਤੀ ਗਈ ਤਾਂ ਜੋ ਇਨ੍ਹਾਂ ਖਿਲਾਫ ਠੋਸ ਕਾਰਵਾਈ ਕੀਤੀ ਜਾ ਸਕੇ। ਇਸ ਤੋਂ ਇਲਾਵਾ ਪੰਜਾਬ ਰਾਜ ਵਿੱਚ 31 ਮਾਰਚ 2024 ਨੂੰ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਹੋਣ ਕਾਰਨ ਤਸਕਰਾਂ ਵੱਲੋਂ ਸ਼ਰਾਬ ਨੂੰ ਕਿਸੇ ਗੁਦਾਮ ਆਦਿ ਵਿੱਚ ਤਸਕਰੀ ਲਈ ਸਟੋਰ ਕੀਤੇ ਜਾਣ ਦੀ ਸੰਭਾਵਨਾ ਦੇ ਮੱਦੇਨਜ਼ਰ ਬਾਰਡਰ ਏਰੀਆ ਵਿੱਚ ਚੌਕਸੀ ਰੱਖਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਪਟਿਆਲਾ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਪੰਜਾਬ ਤੇ ਹਰਿਆਣਾ ਰਾਜ ਦੇ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਅਤੇ ਬੂਥਾਂ ਦੀ ਸੂਚੀ ਤਿਆਰ ਕਰਕੇ ਆਪਸ ਵਿੱਚ ਸਾਂਝੀ ਕਰਨ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇੱਕ ਰਣਨੀਤੀ ਤਹਿਤ ਘੱਗਰ ਦਰਿਆ ਦੇ ਨਾਲ ਲੱਗਦੇ ਪਿੰਡਾਂ, ਬਸਤੀਆਂ ਆਦਿ ਵਿੱਚ ਨਜ਼ਾਇਜ ਸ਼ਰਾਬ ਸਬੰਧੀ ਚੈਕਿੰਗ ਕੀਤੀ ਜਾਵੇ। ਦੋਵੇਂ ਰਾਜਾਂ ਦਰਮਿਆਨ ਲੱਗਦੀਆਂ ਮੁੱਖ ਸੜਕਾਂ ਤੋਂ ਇਲਾਵਾ ਲਿੰਕ ਰੋਡ, ਕੱਚੇ ਪਹਿਆਂ 'ਤੇ ਵੀ ਗਸ਼ਤ ਕਰਨੀ ਯਕੀਨੀ ਬਣਾਈ ਜਾਵੇ।

ਪਟਿਆਲਾ ਦੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਪੰਜਾਬ ਤੇ ਹਰਿਆਣਾ ਰਾਜ ਦੀਆਂ ਟੀਮਾਂ ਬਣਾਕੇ ਸਾਂਝਾ ਸਰਚ ਅਪਰੇਸ਼ਨ ਕਰਨ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਜੇਕਰ ਵੱਡੇ ਪੱਧਰ 'ਤੇ ਕੋਈ ਵੀ ਰਿਕਵਰੀ ਕੀਤੀ ਜਾਂਦੀ ਹੈ ਤਾਂ ਉਸਦੀ ਸੂਚਨਾ ਆਪਸ ਵਿੱਚ ਸਾਂਝੀ ਕੀਤੀ ਜਾਵੇ ਅਤੇ ਇਸ ਸਬੰਧੀ ਅਗਲੇ ਤੇ ਪਿਛਲੇ ਸਾਰੇ ਲਿੰਕ ਦਾ ਪਤਾ ਲਗਾਇਆ ਜਾਵੇ। ਸੰਗਰੂਰ ਦੇ ਐਸ.ਐਸ.ਪੀ. ਸਰਤਾਜ ਸਿੰਘ ਚਹਿਲ ਨੇ ਸੁਝਾਅ ਦਿੱਤਾ ਕਿ ਵੱਡੇ ਟਰਾਂਸਪੋਰਟਰਾਂ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਜਾਵੇ ਕਿ ਕਿਸੇ ਨੂੰ ਵੀ ਅਣ-ਅਧਿਕਾਰਿਤ ਤੌਰ 'ਤੇ ਵੱਡੇ ਪੱਧਰ ਤੇ ਕੋਈ ਵੀ ਕੈਮੀਕਲ ਆਦਿ ਸਪਲਾਈ ਨਾ ਕੀਤੀ ਜਾਵੇ। 

ਆਬਕਾਰੀ ਅਤੇ ਕਰ ਵਿਭਾਗ ਅਫਸਰਾਂ ਨੇ ਜਾਣੂ ਕਰਵਾਇਆ ਕਿ ਚੋਣਾਂ ਦੇ ਮੱਦੇਨਜ਼ਰ ਆਬਕਾਰੀ ਵਿਭਾਗ ਦੇ ਮੁਲਾਜਮਾਂ ਵੱਲੋਂ ਵੀ ਨਾਕਾਬੰਦੀ ਕੀਤੀ ਗਈ ਹੈ। ਬੈਠਕ ਮੌਕੇ ਆਬਕਾਰੀ ਤੇ ਕਰ ਵਿਭਾਗ ਦੇ ਸਹਾਇਕ ਕਮਿਸ਼ਨਰ ਆਬਕਾਰੀ ਵਿਭਾਗ ਪਟਿਆਲਾ ਰਾਜੇਸ਼ ਕੁਮਾਰ ਐਰੀ, ਆਬਕਾਰੀ ਅਫਸਰ ਸੰਗਰੂਰ ਸ੍ਰੀ ਸਰੂਪਇੰਦਰ ਸੰਧੂ, ਡੀ.ਐਸ.ਪੀ. ਅੰਬਾਲਾ ਅਨਿਲ ਕੁਮਾਰ, ਡੀ.ਐਸ.ਪੀ. ਫਤਿਹਾਬਾਦ ਸ਼ਮਸ਼ੇਰ ਸਿੰਘ, ਡੀ.ਐਸ.ਪੀ. ਉਚਾਨਾ ਨਵੀਨ ਸਿੰਧੂ, ਡੀ.ਐਸ.ਪੀ ਗੁਹਲਾ ਕੁਲਦੀਪ ਬੈਨੀਵਾਲ ਅਤੇ ਹੋਰ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ। 

 

Tags: Punjab Admin , Harcharan Singh Bhullar , D.I.G Harcharan Singh Bhullar , D.I.G Patiala , Patiala , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD