Saturday, 27 April 2024

 

 

ਖ਼ਾਸ ਖਬਰਾਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ ਦੇਣ ਵਾਲੇ ਸਟਿੱਕਰਾਂ ਦੀ ਮੁਹਿੰਮ ਦਾ ਅਗਾਜ਼ ਸੇਫ ਸਕੂਲ ਵਾਹਨ ਦੀ ਟੀਮ ਨੇ 28 ਸਕੂਲੀ ਵੈਨਾਂ ਦੇ ਕੱਟੇ ਚਲਾਨ ਲੋਕ ਸਭਾ ਚੋਣਾਂ 2024: ਜਮਹੂਰੀਅਤ ਦੀ ਤੰਦਰੁਸਤੀ ਵਧਾਉਣਗੇ ਫ਼ਲ ਹਲਕਾ ਖਡੂਰ ਸਾਹਿਬ ਲਈ ਹੋਣ ਜਾ ਰਹੀਆਂ ਲੋਕ ਸਭਾ ਚੋਣਾ-2024 ਦੌਰਾਨ ਪਹਿਲੀ ਜੂਨ ਨੂੰ ਲੋਕਤੰਤਰ ਦੇ ਤਿਉਹਾਰ ਵਿੱਚ ਹਰ ਇੱਕ ਵੋਟਰ ਆਪਣੀ ਸ਼ਮੂਲੀਅਤ ਜ਼ਰੂਰ ਕਰੇ-ਸੰਦੀਪ ਕੁਮਾਰ ਜ਼ਿਲਾ ਚੋਣ ਅਫਸਰ ਸੰਦੀਪ ਕੁਮਾਰ ਵੱਲੋਂ ਰਾਜਨੀਤਿਕ ਪਾਰਟੀਆਂ ਨੂੰ ਆਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਸੇਫ ਸਕੂਲ ਵਾਹਨ ਸਕੀਮ ਤਹਿਤ ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜਰ ਸਬ ਡਵੀਜਨ, ਸ੍ਰੀ ਮੁਕਤਸਰ ਸਾਹਿਬ ਅਧੀਨ ਸਕੂਲ ਬੱਸਾਂ/ਵੈਨਾਂ ਦੀ ਕੀਤੀ ਗਈ ਚੈਕਿੰਗ ਡਿਪਟੀ ਕਮਿਸ਼ਨਰ ਡਾ ਸੇਨੂ ਦੁਗਲ ਵੱਲੋਂ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਵਾਤਾਵਰਨ ਪਲਾਨ ਦੀ ਨਿਗਰਾਨੀ ਹੇਠ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਦੇ ਯਤਨਾਂ ਸਦਕਾ ਲਿਫਟਿੰਗ ਵਿਚ ਦਿਨ-ਬ-ਦਿਨ ਆ ਰਹੀ ਤੇਜੀ, ਬੀਤੇ ਦਿਨ ਵਿਚ ਹੋਈ 31569 ਮਿਟ੍ਰਿਕ ਟਨ ਕਣਕ ਦੀ ਲਿਫਟਿੰਗ

 

ਸੀ ਵਿਜਲ ਤੇ ਆਈਆਂ 7 ਸ਼ਿਕਾਇਤਾਂ ਸਮਾਂ ਵੱਧ ਤਰੀਕੇ ਨਾਲ ਕੀਤਾ ਨਿਪਟਾਰਾ - ਡਿਪਟੀ ਕਮਿਸ਼ਨਰ ਡਾ ਸੇਨੁ ਦੁਗਲ

ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਫਾਜਿਲਕਾ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਨ ਲਈ ਚਲਾਇਆ ਜਾ ਰਿਹਾ ਹੈ ਵਿਸ਼ੇਸ਼ ਅਭਿਆਨ- ਐਸ ਐਸ ਪੀ

Senu Duggal, DC Fazilka, Fazilka, Deputy Commissioner Fazilka, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਫਾਜ਼ਿਲਕਾ , 27 Mar 2024

ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਜਿਲੇ ਵਿੱਚ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਜਿਲੇ ਤੇ ਕਮਿਸ਼ਨਰ ਡਾ ਸੇਨੁ ਦੁਗਲ ਨੇ ਦਿੱਤੀ ਹੈ। ਇਸ ਮੌਕੇ ਉਹਨਾਂ ਦੇ ਨਾਲ ਐਸਐਸਪੀ ਡਾ ਪ੍ਰਗਿਆ ਜੈਨ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲੇ ਵਿੱਚ ਹੁਣ ਤੱਕ ਸੀ ਵਿਜਲ ਤੇ ਸੱਤ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਅਤੇ ਇਹਨਾਂ ਦਾ ਨਾਲੋਂ ਨਾਲ ਨਿਪਟਾਰਾ ਕੀਤਾ ਜਾ ਰਿਹਾ ਹੈ। 

ਉਹਨਾਂ ਨੇ ਕਿਹਾ ਕਿ ਚੋਣ ਜਾਬਤੇ ਸਬੰਧੀ ਲੋਕ ਸੀ ਵਿਜਲ ਰਾਹੀਂ ਆਨਲਾਈਨ ਸ਼ਿਕਾਇਤ ਦਰਜ ਕਰਾ ਸਕਦੇ ਹਨ। ਇਸ ਤੋਂ ਬਿਨਾਂ ਚੋਣਾਂ ਸਬੰਧੀ ਸ਼ਿਕਾਇਤ ਨੰਬਰ 1950 ਵੀ ਸਥਾਪਿਤ ਕੀਤਾ ਗਿਆ। ਡਾ. ਪ੍ਰਗਿਆ ਜੈਨ ਸੀਨੀਅਰ ਕਪਤਾਨ ਪੁਲਿਸ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਨੂੰ ਮੱਦੇਨਜਰ ਰੱਖਦੇ ਹੋਏ ਨਸ਼ਿਆਂ ਦੀ ਰੋਕਥਾਮ ਅਤੇ ਮਾੜੇ ਅਨਸਰਾਂ ਤੇ ਨਕੇਲ ਕਸਣ ਲਈ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ। 

ਜਿਸਦੇ ਤਹਿਤ ਫਾਜਿਲਕਾ ਪੁਲਿਸ ਵੱਲੋਂ ਪਿਛਲੇ ਤਿੰਨ ਦਿਨਾਂ ਦੌਰਾਨ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਚੋਰੀਸ਼ੁਦਾ ਸਮਾਨ ਬ੍ਰਾਮਦ ਕੀਤਾ ਗਿਆ ਹੈ। ਜਿਸ ਵਿੱਚ ਐਕਸਾਈਜ਼ ਐਕਟ ਤਹਿਤ ਕੁੱਲ 08 ਮੁਕੱਦਮੇ ਦਰਜ ਕਰਕੇ 05 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਹਨਾਂ ਪਾਸੋਂ 470 ਬੋਤਲਾਂ ਸ਼ਰਾਬ, 2200 ਲੀਟਰ ਲਾਹਣ ਅਤੇ ਇੱਕ ਚਾਲੂ ਭੱਠੀ ਬਰਾਮਦ ਕੀਤੀ ਗਈ ਹੈ। ਐਨ.ਡੀ.ਪੀ.ਐਸ.ਐਕਟ ਤਹਿਤ  ਕੁੱਲ 04 ਕੇਸ ਦਰਜ ਕਰਕੇ 04 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 

ਜਿਹਨਾਂ ਪਾਸੋਂ 25 ਗਰਾਮ ਹੈਰੋਇਨ, 08 ਕਿਲੋ 500 ਗਰਾਮ ਪੋਸਤ, 20,700 ਰੁਪਏ ਦੀ ਡਰੱਗ ਮਨੀ ਅਤੇ 320 ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬ੍ਰਾਮਦ ਕੀਤੇ ਗਏ ਹਨ। ਚੋਰੀ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਅਨਸਰਾਂ ਖਿਲਾਫ 04 ਕੇਸ ਦਰਜ ਕਰਕੇ 07 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਹਨਾਂ ਪਾਸੋਂ 14 ਚੋਰੀਸ਼ੁਦਾ ਮੋਟਰਸਾਈਕਲ, 02 ਚੋਰੀਸ਼ੁਦਾ ਬੈਟਰੀਆਂ ਬਰਾਮਦ ਕੀਤੀਆਂ ਗਈਆਂ ਹਨ।  ਇਸੇ ਤਰਾਂ ਅਦਾਲਤ ਤੋਂ ਭਗੋੜੇ ਵਿਅਕਤੀਆਂ ਨੂੰ ਵੀ ਪਕੜ ਕੇ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। 

ਪਿਛਲੇ ਤਿੰਨ ਦਿਨਾਂ ਦੌਰਾਨ ਕੁੱਲ 05  ਭਗੌੜੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸੇ ਤਰਾਂ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ਤੇ ਸੁਣਿਆ ਜਾ ਰਿਹਾ ਹੈ ਅਤੇ ਪਿੰਡਾਂ ਵਿੱਚ ਸਪੈਸ਼ਲ ਰਾਹਤ ਕੈਂਪ ਲਗਾ ਕੇ ਲੋਕਾਂ ਦੇ ਮਸਲਿਆਂ ਨੂੰ ਹੱਲ ਕੀਤਾ ਜਾ ਰਿਹਾ ਹੈ। ਪਿਛਲੇ ਤਿੰਨ ਦਿਨਾਂ ਦੌਰਾਨ ਕੁੱਲ 229 ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ ਹੈ।

ਲੋਕ ਸਭਾ ਚੋਣਾਂ ਨੂੰ ਮੱਦੇਨਜਰ ਰੱਖਦੇ ਹੋਏ ਐਸ.ਐਸ.ਪੀ ਫਾਜਿਲਕਾ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ ਅਤੇ ਉਹਨਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜਿਲ੍ਹਾ ਵਿੱਚ ਕਾਨੂੰਨ ਅਤੇ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਮਾੜੇ ਅਨਸਰਾਂ ਅਤੇ ਅਦਾਲਤ ਤੋਂ ਭਗੌੜੇ ਦੋਸ਼ੀਆਂ ਨੂੰ ਪਕੜ ਕੇ ਉਹਨਾਂ ਦੇ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਜਿਲ੍ਹਾ ਫਾਜਿਲਕਾ ਦੇ ਅਸਲਾ ਧਾਰਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣਾ ਅਸਲਾ ਥਾਣੇ ਵਿੱਚ ਜਮਾਂ ਕਰਾਉਣ, ਤਾਂ ਕਿ ਚੋਣਾਂ ਦੌਰਾਨ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।

 

Tags: Senu Duggal , DC Fazilka , Fazilka , Deputy Commissioner Fazilka , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD