Saturday, 27 April 2024

 

 

ਖ਼ਾਸ ਖਬਰਾਂ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ ਦੇਣ ਵਾਲੇ ਸਟਿੱਕਰਾਂ ਦੀ ਮੁਹਿੰਮ ਦਾ ਅਗਾਜ਼ ਸੇਫ ਸਕੂਲ ਵਾਹਨ ਦੀ ਟੀਮ ਨੇ 28 ਸਕੂਲੀ ਵੈਨਾਂ ਦੇ ਕੱਟੇ ਚਲਾਨ ਲੋਕ ਸਭਾ ਚੋਣਾਂ 2024: ਜਮਹੂਰੀਅਤ ਦੀ ਤੰਦਰੁਸਤੀ ਵਧਾਉਣਗੇ ਫ਼ਲ ਹਲਕਾ ਖਡੂਰ ਸਾਹਿਬ ਲਈ ਹੋਣ ਜਾ ਰਹੀਆਂ ਲੋਕ ਸਭਾ ਚੋਣਾ-2024 ਦੌਰਾਨ ਪਹਿਲੀ ਜੂਨ ਨੂੰ ਲੋਕਤੰਤਰ ਦੇ ਤਿਉਹਾਰ ਵਿੱਚ ਹਰ ਇੱਕ ਵੋਟਰ ਆਪਣੀ ਸ਼ਮੂਲੀਅਤ ਜ਼ਰੂਰ ਕਰੇ-ਸੰਦੀਪ ਕੁਮਾਰ ਜ਼ਿਲਾ ਚੋਣ ਅਫਸਰ ਸੰਦੀਪ ਕੁਮਾਰ ਵੱਲੋਂ ਰਾਜਨੀਤਿਕ ਪਾਰਟੀਆਂ ਨੂੰ ਆਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਸੇਫ ਸਕੂਲ ਵਾਹਨ ਸਕੀਮ ਤਹਿਤ ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜਰ ਸਬ ਡਵੀਜਨ, ਸ੍ਰੀ ਮੁਕਤਸਰ ਸਾਹਿਬ ਅਧੀਨ ਸਕੂਲ ਬੱਸਾਂ/ਵੈਨਾਂ ਦੀ ਕੀਤੀ ਗਈ ਚੈਕਿੰਗ ਡਿਪਟੀ ਕਮਿਸ਼ਨਰ ਡਾ ਸੇਨੂ ਦੁਗਲ ਵੱਲੋਂ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਵਾਤਾਵਰਨ ਪਲਾਨ ਦੀ ਨਿਗਰਾਨੀ ਹੇਠ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

 

1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਸਰਕਾਰੀ ਖਰੀਦ : ਘਨਸ਼ਾਮ ਥੋਰੀ

ਖਰੀਦ ਪ੍ਰਬੰਧਾਂ ਲਈ ਕੀਤੀ ਤਿਆਰੀ ਦਾ ਲਿਆ ਜਾਇਜ਼ਾ

Ghanshyam Thori, DC Amritsar, Amritsar,  Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 27 Mar 2024

ਆ ਰਹੇ ਕਣਕ ਦੇ ਖਰੀਦ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਮੰਡੀ ਬੋਰਡ ਦੇ ਅਧਿਕਾਰੀਆਂ, ਜਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ, ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੁੱਖ ਸਕੱਤਰ ਪੰਜਾਬ ਨਾਲ ਵੀਡਿਓ ਕਾਨਫਰੰਸਿੰਗ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹੇ ਵਿੱਚ ਕਣਕ ਦੇ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸੀਜਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਉਨਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਰਹੀ ਹੈ, ਜੋ ਕਿ 31 ਮਈ 2024 ਤੱਕ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਣਕ ਦੀ ਖਰੀਦ ਦਾ ਮੁੱਲ 2275 ਰੁਪਏ ਪ੍ਰਤੀ ਕੁਇੰਟਲ ਮਿਥਿਆ ਗਿਆ ਹੈ।ਉਨਾਂ ਦੱਸਿਆ ਕਿ ਜਿਲ੍ਹੇ ਅੰਦਰ ਕਣਕ ਦਾ ਕੁੱਲ ਰਕਬਾ 188000 ਹੈਕਟੇਅਰ ਹੈ ਅਤੇ ਅੰਦਾਜਨ 940000 ਮੀਟਿਰਕ ਟਨ ਉਤਪਾਦਨ ਹੋਣ ਦੀ ਉਮੀਦ ਹੈ ਅਤੇ ਸਰਕਾਰ ਵਲੋਂ ਅੰਦਾਜਨ 736011 ਮੀਟਿਰਕ ਟਨ ਖਰੀਦ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਜਿਲ੍ਹੇ ਵਿੱਚ ਕਣਕ ਦੀ ਖਰੀਦ ਲਈ 11 ਸਬ ਯਾਰਡ ਅਤੇ 38 ਮੰਡੀਆਂ ਬਣਾਈਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਏਜੰਸੀ ਪਨਗਰੇਨ ਵਲੋਂ 25.52 ਫੀਸਦੀ, ਮਾਰਕਫੈਡ ਵਲੋਂ 24.12, ਪਨਸਪ ਵਲੋਂ 23.37, ਪੰਜਾਬ ਸਟੇਟ ਵੇਅਰ ਹਾਊਸ ਵਲੋਂ 24.50 ਅਤੇ ਫੂਡ ਕਾਰਪੋਰੇਸ਼ਨ ਇੰਡੀਆ ਵਲੋਂ 12.50 ਫੀਸਦੀ ਅੰਦਾਜਨ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਘੱਟੋ ਘਟ ਸਮਰਥਣ ਮੁੱਲ 2275 ਰੁਪਏ ਪ੍ਰਤਿ ਕੁਇੰਟਲ ਨਿਸ਼ਚਿਤ ਕੀਤਾ ਹੈ। ਉਨਾਂ ਦੱਸਿਆ ਕਿ ਲੇਬਰ ਤੇ ਢੋਆ ਢੁਆਈ ਦੀ ਪਾਲਿਸੀ ਵੀ ਲਾਗੂ ਕਰ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਜਿਲ੍ਹੇ ਵਿੱਚ ਕਣਕ ਦੀ ਸਟੋਰੇਜ ਲਈ ਸਪੇਸ ਵਾਧੂ ਹੈ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਮੰਡੀ ਇੰਸਪੈਕਟਰਾਂ ਨੂੰ ਹਦਾਇਤ ਕਰਦੇ ਕਿਹਾ ਕਿ ਉਹ ਖਰੀਦ ਸੀਜ਼ਨ ਦੌਰਾਨ ਸਕਾਰਤਮਕ ਭੂਮਿਕਾ ਨਿਭਾਉਣ, ਨਾ ਕਿ ਕਿਸਾਨਾਂ ਨੂੰ ਪਰੇਸ਼ਾਨ ਕਰਨ ਵੱਲ ਧਿਆਨ ਦੇਣ। ਸ੍ਰੀ ਥੋਰੀ ਨੇ ਕਿਹਾ ਕਿ ਕਿਸੇ ਵੀ ਤਰਾਂ ਦਾ ਭ੍ਰਿਸ਼ਟਾਚਾਰ ਜਾਂ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਜਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸਰਤਾਜ ਸਿੰਘ ਨੂੰ ਹਦਾਇਤ ਕੀਤੀ ਕਿ ਉਹ ਕਣਕ ਦੀ ਚੁਕਾਈ ਦੇ ਪ੍ਰਬੰਧਾਂ ਦਾ ਵਿਸ਼ੇਸ਼ ਧਿਆਨ ਦੇਣ ਤਾਂ ਜੋ ਮੰਡੀਆਂ ਵਿਚ ਕਣਕ ਦੇ ਭੰਡਾਰ ਨਾ ਲੱਗਣ।

ਸਾਰੇ ਵਿਭਾਗਾਂ ਤੇ ਖਰੀਦ ਏਜੰਸੀਆਂ ਨੂੰ ਇਸ ਟੀਚੇ ਦੀ ਪ੍ਰਾਪਤੀ ਲਈ ਇਕ ਟੀਮ ਬਣਕੇ ਕੰਮ ਕਰਨ ਦੀ ਹਦਾਇਤ ਕਰਦੇ ਕਿਹਾ ਕਿ ਮੇਰੇ ਸਮੇਤ ਸਾਰੇ ਐਸ ਡੀ ਐਮ ਤੇ ਹੋਰ ਸੀਨੀਅਰ ਅਧਿਕਾਰੀ ਵੀ ਇਸ ਕੰਮ ਵਿਚ ਤੁਹਾਡੇ ਨਾਲ ਹਨ ਅਤੇ ਕਿਸੇ ਵੀ ਲੋੜ ਵੇਲੇ ਤੁਸੀਂ ਸਾਡੀ ਸਹਾਇਤਾ ਲੈ ਸਕਦੇ ਹੋ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਅੰਮ੍ਰਿਤਸਰ ਮਨਕੰਵਲ ਚਾਹਲ, ਐਸ.ਡੀ.ਐਮ. ਅਜਨਾਲਾ ਸ: ਅਰਵਿੰਦਰਪਾਲ ਸਿੰਘ ਇਸ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

 

Tags: Ghanshyam Thori , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD