Saturday, 27 April 2024

 

 

ਖ਼ਾਸ ਖਬਰਾਂ ਹਲਕਾ ਖਡੂਰ ਸਾਹਿਬ ਲਈ ਹੋਣ ਜਾ ਰਹੀਆਂ ਲੋਕ ਸਭਾ ਚੋਣਾ-2024 ਦੌਰਾਨ ਪਹਿਲੀ ਜੂਨ ਨੂੰ ਲੋਕਤੰਤਰ ਦੇ ਤਿਉਹਾਰ ਵਿੱਚ ਹਰ ਇੱਕ ਵੋਟਰ ਆਪਣੀ ਸ਼ਮੂਲੀਅਤ ਜ਼ਰੂਰ ਕਰੇ-ਸੰਦੀਪ ਕੁਮਾਰ ਜ਼ਿਲਾ ਚੋਣ ਅਫਸਰ ਸੰਦੀਪ ਕੁਮਾਰ ਵੱਲੋਂ ਰਾਜਨੀਤਿਕ ਪਾਰਟੀਆਂ ਨੂੰ ਆਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਸੇਫ ਸਕੂਲ ਵਾਹਨ ਸਕੀਮ ਤਹਿਤ ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜਰ ਸਬ ਡਵੀਜਨ, ਸ੍ਰੀ ਮੁਕਤਸਰ ਸਾਹਿਬ ਅਧੀਨ ਸਕੂਲ ਬੱਸਾਂ/ਵੈਨਾਂ ਦੀ ਕੀਤੀ ਗਈ ਚੈਕਿੰਗ ਡਿਪਟੀ ਕਮਿਸ਼ਨਰ ਡਾ ਸੇਨੂ ਦੁਗਲ ਵੱਲੋਂ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਵਾਤਾਵਰਨ ਪਲਾਨ ਦੀ ਨਿਗਰਾਨੀ ਹੇਠ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਦੇ ਯਤਨਾਂ ਸਦਕਾ ਲਿਫਟਿੰਗ ਵਿਚ ਦਿਨ-ਬ-ਦਿਨ ਆ ਰਹੀ ਤੇਜੀ, ਬੀਤੇ ਦਿਨ ਵਿਚ ਹੋਈ 31569 ਮਿਟ੍ਰਿਕ ਟਨ ਕਣਕ ਦੀ ਲਿਫਟਿੰਗ ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਦੇਖਣ ਲੋਕ : ਐਨ.ਕੇ. ਸ਼ਰਮਾ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ ਗੁਰਜੀਤ ਸਿੰਘ ਔਜਲਾ ਨੇ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਸੜਕ ਦੇ ਟੈਂਡਰ ਲਗਵਾ ਕੇ ਜ਼ਮੀਨ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਨੇ ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ: ਐਨ ਕੇ ਸ਼ਰਮਾ ਭਗਵੰਤ ਮਾਨ ਨੇ ਖਡੂਰ ਸਾਹਿਬ ਵਿਚ 'ਆਪ' ਉਮੀਦਵਾਰ ਲਈ ਪ੍ਰਚਾਰ ਕਰਦਿਆਂ ਪੱਟੀ ਵਿਖੇ ਕੀਤਾ ਵੱਡੀ ਜਨਸਭਾ ਨੂੰ ਸੰਬੋਧਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ, ਲੋਕਾਂ ਦੇ ਭਾਰੀ ਇਕੱਠ ਨੇ ਟੀਨੂੰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦਾ ਦਿੱਤਾ ਭਰੋਸਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਪਟਿਆਲਾ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਡਾ. ਧਰਮਵੀਰ ਗਾਂਧੀ ਦੇ ਨਾਲ, ਸਾਰੇ ਵਰਕਰ ਪਟਿਆਲਾ ਵਿੱਚ ਕਾਂਗਰਸ ਦੀ ਜ਼ਬਰਦਸਤ ਜਿੱਤ ਯਕੀਨੀ ਬਣਾਉਣਗੇ ਪੰਜਾਬ ਦੇ ਅਸਲ ਮੁੱਦਿਆਂ ਨੂੰ ਸਿਆਸੀ ਆਗੂਆਂ ਵੱਲੋਂ ਅਣਗੌਲਿਆ ਜਾ ਰਿਹਾ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਭਾਜਪਾ ਦਾ ਸੰਕਲਪ ਪੱਤਰ ਮੋਦੀ ਦੀ ਗਾਰੰਟੀ ਚੰਡੀਗੜ੍ਹ 'ਚ ਲਾਂਚ ਮਾਝੇ 'ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ 'ਚ 'ਆਪ' ਦੀ ਚੋਣ ਮੁਹਿੰਮ ਕੀਤੀ ਸ਼ੁਰੂ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ

 

ਲੋਕਸਭਾ ਚੋਣਾਂ ਦੌਰਾਨ ਕੀਤੀ ਜਾਵੇਗੀ ਸਖ਼ਤ ਚੌਕਸੀ : ਘਨਸ਼ਾਮ ਥੋਰੀ

ਚੋਣਾਂ ਦੌਰਾਨ ਸ਼ੱਕੀ ਵਿਅਕਤੀਆਂ ਤੇ ਰੱਖੀ ਜਾਵੇਗੀ ਸਖ਼ਤ ਨਜ਼ਰ - ਕਮਿਸ਼ਨਰ ਪੁਲਿਸ

Ghanshyam Thori, DC Amritsar, Amritsar,  Deputy Commissioner Amritsar, , Lok Sabha Elections 2024, General Elections 2024, Chunav Ka Parv, Desh Ka Garv

Web Admin

Web Admin

5 Dariya News

ਅੰਮ੍ਰਿਤਸਰ , 27 Mar 2024

ਆ ਰਹੀਆਂ ਲੋਕਸਭਾ ਚੋਣਾਂ ਦੌਰਾਨ ਹਰੇਕ ਪੋਲਿੰਗ ਸਟੇਸ਼ਨ ਤੇ ਤਿੱਖੀ ਨਜ਼ਰ ਰੱਖੀ ਜਾਵੇਗੀ ਤਾਂ ਜੋ ਕੋਈ ਸ਼ਰਾਰਤੀ ਅਨਸਰ ਕਿਸੇ ਤਰ੍ਹਾਂ ਦੀ ਸ਼ਰਾਰਤ ਨਾ ਕਰ ਸਕੇ ਅਤੇ ਸਾਰੇ ਪੋਲਿੰਗ ਸਟੇਸ਼ਨਾਂ ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ ਪੁਲਿਸ ਅਧਿਕਾਰੀਆਂ ਅਤੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ।

ਉਨਾਂ ਦੱਸਿਆ ਕਿ ਜਿ਼ਲ੍ਹੇ ਵਿੱਚ ਕੁੱਲ 361 ਵਲਨੂਰੇਬਲ ਸਥਾਨਾਂ ਅਤੇ 624  ਵਲਨੂਰੇਬਲ ਪੋਲਿੰਗ ਸਟੇਸ਼ਨਾਂ ਦੀ ਪਹਿਚਾਣ ਕੀਤੀ ਗਈ ਹੈ ਅਤੇ ਬਾਕੀ ਹੋਰ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਜਿਲ੍ਹੇ ਵਿੱਚ ਸਖ਼ਤ ਚੌਕਸੀ ਵਰਤੀ ਜਾ ਰਹੀ ਹੈ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਹੁਲੜਬਾਜੀ ਨਹੀਂ ਕਰਨ ਦਿੱਤੀ ਜਾਵੇਗੀ। ਉਨਾਂ ਸਪਸ਼ਟ ਕੀਤਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਉਤੇ ਅਮਲ ਕਰਦੇ ਹੋਏ ਇਹ ਚੋਣਾਂ ਬਿਲਕੁੱਲ ਨਿਰਪੱਖ, ਪਾਰਦਰਸਿ਼ਤਾਂ ਅਤੇ ਭੈਅ ਮੁਕਤ ਮਾਹੌਲ ਵਿੱਚ ਨੇਪਰੇ ਚਾੜ੍ਹਨ ਲਈ ਯੋਗ ਪ੍ਰਬੰਧ ਕੀਤੇ ਗਏ ਹਨ।

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਹਰਕਤ ਤੇ ਕਾਬੂ ਪਾਉਣ ਲਈ ਪੁਲਿਸ ਫੋਰਸ ਤਿਆਰ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਸ਼ਰਾਰਤ ਨਹੀਂ ਕਰਨ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਤੇ ਨਾਕੇ ਲਗਾ ਕੇ ਚੈਕਿੰਗ ਅਭਿਆਨ ਸ਼ੁਰੂ ਕਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਹਰੇਕ ਵਿਧਾਨ ਸਭਾ ਹਲਕੇ ਵਿੱਚ ਸ਼ੱਕੀ ਵਿਅਕਤੀਆਂ ਉਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

ਉਨਾਂ ਦੱਸਿਆ ਕਿ ਚੋਣਾਂ ਦੌਰਾਨ ਅਮਨ ਸ਼ਾਤੀ ਅਤੇ ਕਾਨੂੰਨੀ ਵਿਵਸਥਾ ਬਣਾਈ ਰੱਖਣ ਲਈ ਲੋਕਾਂ ਨੂੰ ਆਪਣੇ ਲਾਇਸੰਸੀ ਹਥਿਆਰ ਤੁਰੰਤ ਸਬੰਧਤ ਥਾਣਿਆਂ ਵਿੱਚ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ ਅਤੇ ਜਿਨ੍ਹਾਂ ਲੋਕਾਂ ਵਲੋਂ ਅਜੇ ਤੱਕ ਲਾਇਸੰਸੀ ਹਥਿਆਰ ਨਹੀਂ ਜਮ੍ਹਾਂ ਕਰਵਾਏ ਗਏ ਉਨਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਐਸ.ਐਸ. ਪੀ. ਦਿਹਾਤੀ ਸ੍ਰੀ ਸਤਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰ, ਐਸ ਡੀ ਐਮ ਮਜੀਠਾ ਡਾ. ਹਰਨੂਰ ਕੌਰ ਢਿਲੋਂ, ਐਸ ਡੀ ਐਮ ਬਾਬਾ ਬਕਾਲਾ ਸ: ਰਵਿੰਦਰ ਸਿੰਘ, ਐਸ ਡੀ ਐਮ ਲੋਪੋਕੇ ਮੈਡਮ ਅਮਨਦੀਪ ਕੌਰ, ਆਰ ਟੀ ਏ ਸ: ਅਰਸ਼ਦੀਪ ਸਿੰਘ ਤੋਂ ਇਲਾਵਾ ਸਬੰਧਤ ਅਧਿਕਾਰੀ ਹਾਜ਼ਰ ਸਨ।

 

Tags: Ghanshyam Thori , DC Amritsar , Amritsar , Deputy Commissioner Amritsar , , Lok Sabha Elections 2024 , General Elections 2024 , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD