Saturday, 27 April 2024

 

 

ਖ਼ਾਸ ਖਬਰਾਂ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ ਦੇਣ ਵਾਲੇ ਸਟਿੱਕਰਾਂ ਦੀ ਮੁਹਿੰਮ ਦਾ ਅਗਾਜ਼ ਸੇਫ ਸਕੂਲ ਵਾਹਨ ਦੀ ਟੀਮ ਨੇ 28 ਸਕੂਲੀ ਵੈਨਾਂ ਦੇ ਕੱਟੇ ਚਲਾਨ ਲੋਕ ਸਭਾ ਚੋਣਾਂ 2024: ਜਮਹੂਰੀਅਤ ਦੀ ਤੰਦਰੁਸਤੀ ਵਧਾਉਣਗੇ ਫ਼ਲ ਹਲਕਾ ਖਡੂਰ ਸਾਹਿਬ ਲਈ ਹੋਣ ਜਾ ਰਹੀਆਂ ਲੋਕ ਸਭਾ ਚੋਣਾ-2024 ਦੌਰਾਨ ਪਹਿਲੀ ਜੂਨ ਨੂੰ ਲੋਕਤੰਤਰ ਦੇ ਤਿਉਹਾਰ ਵਿੱਚ ਹਰ ਇੱਕ ਵੋਟਰ ਆਪਣੀ ਸ਼ਮੂਲੀਅਤ ਜ਼ਰੂਰ ਕਰੇ-ਸੰਦੀਪ ਕੁਮਾਰ ਜ਼ਿਲਾ ਚੋਣ ਅਫਸਰ ਸੰਦੀਪ ਕੁਮਾਰ ਵੱਲੋਂ ਰਾਜਨੀਤਿਕ ਪਾਰਟੀਆਂ ਨੂੰ ਆਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਸੇਫ ਸਕੂਲ ਵਾਹਨ ਸਕੀਮ ਤਹਿਤ ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜਰ ਸਬ ਡਵੀਜਨ, ਸ੍ਰੀ ਮੁਕਤਸਰ ਸਾਹਿਬ ਅਧੀਨ ਸਕੂਲ ਬੱਸਾਂ/ਵੈਨਾਂ ਦੀ ਕੀਤੀ ਗਈ ਚੈਕਿੰਗ ਡਿਪਟੀ ਕਮਿਸ਼ਨਰ ਡਾ ਸੇਨੂ ਦੁਗਲ ਵੱਲੋਂ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਵਾਤਾਵਰਨ ਪਲਾਨ ਦੀ ਨਿਗਰਾਨੀ ਹੇਠ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਦੇ ਯਤਨਾਂ ਸਦਕਾ ਲਿਫਟਿੰਗ ਵਿਚ ਦਿਨ-ਬ-ਦਿਨ ਆ ਰਹੀ ਤੇਜੀ, ਬੀਤੇ ਦਿਨ ਵਿਚ ਹੋਈ 31569 ਮਿਟ੍ਰਿਕ ਟਨ ਕਣਕ ਦੀ ਲਿਫਟਿੰਗ ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਦੇਖਣ ਲੋਕ : ਐਨ.ਕੇ. ਸ਼ਰਮਾ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ ਗੁਰਜੀਤ ਸਿੰਘ ਔਜਲਾ ਨੇ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਸੜਕ ਦੇ ਟੈਂਡਰ ਲਗਵਾ ਕੇ ਜ਼ਮੀਨ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਨੇ ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ: ਐਨ ਕੇ ਸ਼ਰਮਾ ਭਗਵੰਤ ਮਾਨ ਨੇ ਖਡੂਰ ਸਾਹਿਬ ਵਿਚ 'ਆਪ' ਉਮੀਦਵਾਰ ਲਈ ਪ੍ਰਚਾਰ ਕਰਦਿਆਂ ਪੱਟੀ ਵਿਖੇ ਕੀਤਾ ਵੱਡੀ ਜਨਸਭਾ ਨੂੰ ਸੰਬੋਧਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ, ਲੋਕਾਂ ਦੇ ਭਾਰੀ ਇਕੱਠ ਨੇ ਟੀਨੂੰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦਾ ਦਿੱਤਾ ਭਰੋਸਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਪਟਿਆਲਾ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਡਾ. ਧਰਮਵੀਰ ਗਾਂਧੀ ਦੇ ਨਾਲ, ਸਾਰੇ ਵਰਕਰ ਪਟਿਆਲਾ ਵਿੱਚ ਕਾਂਗਰਸ ਦੀ ਜ਼ਬਰਦਸਤ ਜਿੱਤ ਯਕੀਨੀ ਬਣਾਉਣਗੇ ਪੰਜਾਬ ਦੇ ਅਸਲ ਮੁੱਦਿਆਂ ਨੂੰ ਸਿਆਸੀ ਆਗੂਆਂ ਵੱਲੋਂ ਅਣਗੌਲਿਆ ਜਾ ਰਿਹਾ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ - ਹਰਚੰਦ ਸਿੰਘ ਬਰਸਟ

ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਨੇ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਨੂੰ ਦੱਸਿਆ ਵਿਸ਼ਵਾਸਘਾਤੀ

Harchand Singh Barsat, AAP, Aam Aadmi Party, AAP Punjab, Aam Aadmi Party Punjab

Web Admin

Web Admin

5 Dariya News

ਚੰਡੀਗੜ੍ਹ , 28 Mar 2024

ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਤੇ ਬਰਸਦੇ ਹੋਏ ਦੋਵਾਂ ਨੂੰ ਵਿਸ਼ਵਾਸਘਾਤੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਦੋਵਾਂ ਆਗੂਆਂ ਨੂੰ ਲੋਕਾਂ ਨੇ ਇਸ ਲਈ ਚੁਣਿਆ ਸੀ ਕਿਉਂਕਿ ਉਹ ‘ਆਪ’ ਦੀਆਂ ਟਿਕਟਾਂ ’ਤੇ ਚੋਣ ਮੈਦਾਨ ਵਿੱਚ ਉਤਰੇ ਸਨ ਅਤੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਬਹੁਤ ਖੁਸ਼ ਹਨ। 

ਪਰ ਹੁਣ ਇਨ੍ਹਾਂ ਦੋਵਾਂ ਨੇ ਆਮ ਆਦਮੀ ਪਾਰਟੀ ਨੂੰ ਛੱਡ ਭਾਜਪਾ ਵਿੱਚ ਸ਼ਾਮਲ ਹੋ ਕੇ ਲੋਕਾਂ ਦਾ ਵਿਸ਼ਵਾਸ ਤੋੜਿਆ ਹੈ। ਜਿਸਦਾ ਆਗਾਮੀ ਚੋਣਾਂ ਵਿੱਚ ਲੋਕ ਮੋੜਵਾਂ ਜਵਾਬ ਦੇਣਗੇ। ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪਾਰਟੀ ਵੱਲੋਂ ਸੁਸ਼ੀਲ ਰਿੰਕੂ ਨੂੰ ਜਲੰਧਰ ਤੋਂ ਜਿੱਤ ਦਵਾਉਣ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪ੍ਰਚਾਰ ਕੀਤਾ ਸੀ ਅਤੇ ਉਸ ਨੂੰ ਵੱਡੀ ਜਿੱਤ ਦਵਾਈ ਸੀ। 

ਪਰ ਸੁਸ਼ੀਲ ਰਿੰਕੂ ਨੇ ਆਪਣੇ ਨਿੱਜੀ ਹਿੱਤਾ ਨੂੰ ਪਹਿਲ ਦਿੰਦੀਆਂ ਪਾਰਟੀ ਨੂੰ ਛੱਡ ਕੇ ਭਾਜਪਾ ਦਾ ਪੱਲਾ ਫੜ ਲਿਆ, ਜਿਸ ਦੇ ਲਈ ਜਲੰਧਰ ਦੇ ਲੋਕ ਉਸ ਨੂੰ ਕਦੇ ਮਾਫ਼ ਨਹੀਂ ਕਰਨਗੇ। ਸ. ਬਰਸਟ ਨੇ ਦੋਵਾਂ ਨੂੰ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਦੱਸਣ ਕਿ ਕਿਹੜੀ ਸੌਦੇਬਾਜੀ ਕਰਕੇ ਉਹ ਭਾਜਪਾ ਵਿੱਚ ਸ਼ਾਮਲ ਹੋਏ ਹਨ ਅਤੇ ਲੋਕਾਂ ਨੂੰ ਧੌਖਾ ਦਿੱਤਾ ਹੈ। 

ਉਨ੍ਹਾਂ ਕਿਹਾ ਕਿ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਸਿਰਫ਼ ਇਸ ਲਈ ਚੋਣਾਂ ਵਿੱਚ ਜਿੱਤੇ ਕਿਉਂਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਨ, ਪਰ ਉਨ੍ਹਾਂ ਦੇ ਵਿਸ਼ਵਾਸਘਾਤ ਨੂੰ ਦੇਖ ਕੇ ਲੋਕ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਕਾਰ ਦੇਣਗੇ ਅਤੇ ਚੋਣਾਂ ਵਿੱਚ ਉਸਦੇ ਖਿਲਾਫ਼ ਆਪਣੀ ਵੋਟ ਪਾ ਕੇ ਮੋੜਵਾਂ ਜਵਾਬ ਦੇਣਗੇ। ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ 'ਆਪ' ਹਮੇਸ਼ਾ ਤੋਂ ਹੀ ਪੰਜਾਬ ਅਤੇ ਲੋਕਾਂ ਦੀ ਭਲਾਈ ਲਈ ਕਾਰਜ ਕਰਦੀ ਆਈ ਹੈ ਅਤੇ ਭਵਿੱਖ ਵਿੱਚ ਵੀ ਲੋਕਾਂ ਦੇ ਭਲੇ ਨੂੰ ਮੁੱਖ ਰਖਦੇ ਹੋਏ ਵਿਕਾਸ ਨੀਤੀਆਂ ਤੇ ਕਾਰਜ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਵਿਰੋਧੀ ਨੇਤਾਵਾਂ ਨੂੰ ਆਪਣੀ ਪਾਰਟੀ ਵੱਲ ਲੁਭਾਉਣ ਲਈ ਵੱਡੀਆਂ-ਵੱਡੀਆਂ ਪੇਸ਼ਕਸ਼ਾਂ ਦਿੰਦੀ ਹੈ, ਪਰ ਪੰਜਾਬ ਦੇ ਲੋਕਾਂ ਨੇ ਕਦੇ ਵੀ ਕਿਸੇ ਵਿਸ਼ਵਾਸਘਾਤੀ ਦਾ ਸਾਥ ਨਹੀਂ ਦਿੱਤਾ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਇੱਕ ਵਾਰ ਫਿਰ 'ਆਪ' ਨੂੰ ਵੋਟਾਂ ਪਾ ਕੇ ਵੱਡੀ ਜਿੱਤ ਦਵਾਉਣਗੇ। ਸ. ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਵੱਡੇ ਅੰਤਰ ਨਾਲ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੀਆਂ ਜਮਾਨਤਾ ਤੱਕ ਜ਼ਬਤ ਹੋ ਜਾਣਗੀਆਂ। ਪੰਜਾਬ ਦੇ ਲੋਕ ਇਕ ਵਾਰ ਫਿਰ ਆਪਣੇ ਨਿੱਜੀ ਹਿੱਤਾਂ ਲਈ ਪੰਜਾਬ ਨੂੰ ਹਾਸ਼ੀਏ ’ਤੇ ਪਹੁੰਚਾਉਣ ਵਾਲਿਆਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।

चुनाव में धोखेबाजों को जनता देगी करारा जवाब- हरचंद सिंह बरसट

आम आदमी पार्टी, पंजाब के प्रदेश महासचिव ने सुशील कुमार रिंकू और शीतल अंगुराल को बताया विश्वासघाती

चंडीगढ़

आम आदमी पार्टी पंजाब के प्रदेश महासचिव स. हरचंद सिंह बरसट ने सुशील कुमार रिंकू और शीतल अंगुराल पर बरसते हुए दोनों को विश्वासघाती करार दिया। उन्होंने कहा कि दोनों नेताओं को जनता ने इसलिये चुना था, क्योंकि वह आम आदमी पार्टी की टिकट पर चुनाव मैदान में उतरे थे और लोग आम आदमी पार्टी की नीतियों और विकास कार्यों से बहुत खुश हैं, लेकिन अब इन दोनों ने आम आदमी पार्टी को छोड़ बीजेपी में शामिल होकर लोगों से विश्वासघात किया है। 

आगामी चुनाव में जनता इसका करारा जवाब देगी। आम आदमी पार्टी पंजाब के प्रदेश महासचिव ने कहा कि पार्टी की तरफ से सुशील रिंकू को जालंधर से जीत दिलाने के लिये आम आदमी पार्टी के राष्ट्रीय संयोजक श्री अरविंद केजरीवाल और पंजाब के मुख्यमंत्री श्री भगवंत सिंह मान ने प्रचार किया था और उसे बड़ी जीत दिलाई थी। 

लेकिन सुशील रिंकू ने अपने निजी हितों को पहल देते हुए पार्टी छोड़ दी और भाजपा में शामिल हो गए, जिसके लिए जालंधर की जनता उसे कभी माफ नहीं करेगी। स. बरसट ने दोनों से कहा कि वे पंजाब की जनता को बताएं कि वे कौनसी सौदेबाजी करके भाजपा में शामिल हुए हैं और लोगों को धोखा दिया है। 

उन्होंने कहा कि सुशील रिंकू और शीतल अंगुराल ने केवल इसलिए चुनाव जीता था, क्योंकि वे आम आदमी पार्टी के उम्मीदवार थे, लेकिन उनके विश्वासघात को देखकर लोग उन्हें पूरी तरह से नकार देंगे और चुनाव में उनके खिलाफ वोट देकर इसका बदला लेंगे। स. हरचंद सिंह बरसट ने कहा कि 'आप' हमेशा पंजाब और लोगों के कल्याण के लिए काम करती है और भविष्य में भी लोगों के कल्याण को ध्यान में रखते हुए विकास नीतियों पर काम करने के लिए बचनबद्ध है। 

उन्होंने कहा कि बीजेपी विरोधी नेताओं को अपनी पार्टी में शामिल करने के लिए बड़ी-बड़ी पेशकश कर रही है, लेकिन पंजाब की जनता ने कभी किसी धोखेबाज का साथ नहीं दिया है और आने वाले चुनाव में लोग एक बार फिर 'आप' को वोट देकर बड़ी जीत दिलाएंगे। स. बरसट ने कहा कि आम आदमी पार्टी की केंद्रीय लीडरशिप और पंजाब के मुख्यमंत्री स. भगवंत सिंह मान के नेतृत्व में 'आप' पंजाब में सभी 13 लोकसभा सीटों पर बड़े अंतर से जीत हासिल करेगी। उन्होंने कहा कि लोकसभा चुनाव में विपक्षी दलों के उम्मीदवारों की जमानत तक जब्त हो जायेगी। पंजाब के लोग एक बार फिर से पंजाब को अनदेखा कर अपने निजी हितों को ऊपर रखने वालों को मुंह तोड़ जवाब देंगे।

 

Tags: Harchand Singh Barsat , AAP , Aam Aadmi Party , AAP Punjab , Aam Aadmi Party Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD